Author: Pushminder Sidhu

ਇੱਕ ਵਿਅਕਤੀ ਨੇ ਕੇਜਰੀਵਾਲ ‘ਤੇ ਕੋਈ ਤਰਲ ਪਦਾਰਥ ਸੁੱਟਣ ਦੀ ਕੋਸ਼ਿਸ਼ ਕੀਤੀ, ਪਰ ਸੁਰੱਖਿਆ ਕਰਮੀਆਂ ਨੇ ਤੁਰੰਤ ਹਰਕਤ ਵਿੱਚ ਆ ਕੇ ਵਿਅਕਤੀ ਨੂੰ ਫੜ ਲਿਆ। ਹਾਲਾਂਕਿ ਇਸ ਘਟਨਾ ‘ਚ ਕੇਜਰੀਵਾਲ ਨੂੰ ਕੋਈ ਸੱਟ ਨਹੀਂ ਲੱਗੀ। ਅਰਵਿੰਦ ਕੇਜਰੀਵਾਲ ‘ਤੇ ਹਮਲਾ: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਹਮਲਾ ਹੋਇਆ ਹੈ। ਸ਼ਨੀਵਾਰ ਨੂੰ ਗ੍ਰੇਟਰ ਕੈਲਾਸ਼ ਇਲਾਕੇ ‘ਚ ਉਨ੍ਹਾਂ ਦੀ ਪੈਦਲ ਯਾਤਰਾ ਦੌਰਾਨ ਉਨ੍ਹਾਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਕ ਵਿਅਕਤੀ ਨੇ ਉਨ੍ਹਾਂ ‘ਤੇ ਤਰਲ ਪਦਾਰਥ ਸੁੱਟਣ ਦੀ ਕੋਸ਼ਿਸ਼ ਕੀਤੀ ਪਰ ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਹਰਕਤ ‘ਚ ਆ ਕੇ ਵਿਅਕਤੀ ਨੂੰ ਫੜ ਲਿਆ।…

Read More

ਜਲੰਧਰ: ਪੰਜਾਬ ਰਾਜ ਸੀਨੀਅਰ ਬੈਡਮਿੰਟਨ ਚੈਂਪੀਅਨਸ਼ਿਪ 2024 ਅੱਜ ਤੋਂ ਜਲੰਧਰ ਦੇ ਪ੍ਰਸਿੱਧ ਰਾਏਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿੱਚ ਸ਼ੁਰੂ ਹੋ ਗਈ। ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ, ਜਲੰਧਰ ਵੱਲੋਂ ਆਯੋਜਿਤ ਇਹ ਚੈਂਪੀਅਨਸ਼ਿਪ 2 ਦਸੰਬਰ ਤੱਕ ਚਲੇਗੀ। ਇਸ ਚੈਂਪੀਅਨਸ਼ਿਪ ਵਿੱਚ ਰਾਜ ਦੇ ਲਗਭਗ 200 ਖਿਡਾਰੀ ਭਾਗ ਲੈ ਰਹੇ ਹਨ। ਸ਼ਨੀਵਾਰ ਨੂੰ ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ। ਦਰਸ਼ਕਾਂ ਨੂੰ ਸੰਬੋਧਨ ਕਰਦੇ ਹੋਏ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਵਿਅਕਤੀ ਦੇ ਵਿਕਾਸ ਵਿੱਚ ਖੇਡਾਂ ਦੀ ਭੂਮਿਕਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ, “ਖੇਡਾਂ ਸਿਰਫ ਸ਼ਾਰੀਰਕ ਸਹਿਨਸ਼ੀਲਤਾ ਬਾਰੇ ਹੀ ਨਹੀਂ ਹਨ, ਬਲਕਿ ਇਨ੍ਹਾਂ ਨਾਲ ਵਿਅਕਤੀ ਦਾ ਵਿਕਾਸ, ਅਨੁਸ਼ਾਸਨ, ਟੀਮ ਵਰਕ ਅਤੇ…

Read More

ਮਾਨਸਾ ਦੇ ਪਿੰਡ ਜਵਾਹਰਕੇ ਦੀ ਪੰਚਾਇਤ ਨੇ ਪਿੰਡ ਵਾਸੀਆਂ ਲਈ ਸਖ਼ਤ ਫ਼ਰਮਾਨ ਜਾਰੀ ਕੀਤੇ ਹਨ। ਸਰਬ ਸੰਮਤੀ ਨਾਲ ਪਾਸ ਕੀਤੇ ਮਤਿਆਂ ਵਿਚ ਸਾਫ਼ ਆਖਿਆ ਗਿਆ ਹੈ ਕਿ ਜੇਕਰ ਪਿੰਡ ਦਾ ਕੋਈ ਵਿਅਕਤੀ ਕਿਸੇ ਪਰਵਾਸੀ ਨਾਲ ਵਿਆਹ ਕਰਵਾਉਂਦਾ ਹੈ ਤਾਂ ਉਸ ਨੂੰ ਪਿੰਡ ਵਿਚ ਰਹਿਣ ਨਹੀਂ ਦਿੱਤਾ ਜਾਵੇਗਾ। ਪੰਚਾਇਤੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਇਸ ਤੋਂ ਇਲਾਵਾ ਪਿੰਡ ਵਿਚ ਲਵ ਮੈਰਿਜ ਵੀ ਬੈਨ ਕੀਤੀ ਗਈ ਹੈ। ਹੁਕਮਾਂ ਵਿਚ ਇਹ ਵੀ ਆਖਿਆ ਗਿਆ ਹੈ ਕਿ ਜੇਕਰ ਪਿੰਡ ਦਾ ਕੋਈ ਮੁੰਡਾ-ਕੁੜੀ ਪਿੰਡ ਵਿਚ ਹੀ ਵਿਆਹ ਕਰਵਾਉਂਦਾ ਹੈ ਤਾਂ ਉਸ ਨੂੰ ਵੀ ਪਿੰਡ ਵਿਚ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। …

Read More

ਵਿਧਾਨ ਸਭਾ ਹਲਕਾ ਖਰੜ ਦੇ ਵਿਧਾਇਕ ਬੀਬਾ ਅਨਮੋਲ ਗਗਨ ਮਾਨ ਵੱਲੋਂ ਕੁਰਾਲੀ ਵਿਖੇ ਆਯੋਜਿਤ ਸੇਵਾ ਸਮਾਗਮ ਸਮੇਂ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਬਹੁਤੀਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ। ਜਦ ਕਿ ਬਹੁਤ ਸਾਰੇ ਕੰਮਾਂ ਸਬੰਧੀ ਉਹਨਾਂ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਮੌਕੇ ’ਤੇ ਅਨਮੋਲ ਗਗਨਮਾਨ ਨੇ ਕਿਹਾ ਕਿ ਅਜਿਹੇ ਸਮਾਗਮ ਬੜੇ ਸਫ਼ਲ ਹੋ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਪੂਰੇ ਕਰਨ ਲਈ ਬਚਨ ਵੱਧ ਹੈ ਅਤੇ ਇਸੇ ਕੜੀ ਤਹਿਤ ਸੇਵਾ ਸਮਾਗਮ ਵੀ ਆਯੋਜਿਤ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਅੱਜ ਦੇ ਸਮਾਗਮ ਵਿੱਚ ਕੁਰਾਲੀ ਦੇ ਬਲਾਕ ਮਾਜਰੀ ਤੇ ਆਸ-ਪਾਸ…

Read More

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੂੰ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ ਦੀ ਰਾਸ਼ਟਰੀ ਕੌਂਸਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਹਰਿਆਣਾ ਦੀ ਵਿਧਾਇਕ ਅਦਿਤੀ ਦੇਵੀ ਲਾਲ ਚੌਟਾਲਾ ਵੀ ਮੌਜੂਦ ਸਨ।

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੰਤਕਾਲ ਦੇ ਕੇਸਾਂ ਦੇ ਤੁਰੰਤ ਨਿਪਟਾਰੇ ਅਤੇ ਲੋਕਾਂ ਦੀ ਖੱਜਲ-ਖੁਆਰੀ ਖ਼ਤਮ ਕਰਨ ਲਈ ਮਾਲ ਵਿਭਾਗ ਵੱਲੋਂ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।  ਮਾਲ ਅਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝਗੜਾ ਰਹਿਤ ਇੰਤਕਾਲਾਂ ਦਾ ਫ਼ੈਸਲਾ 45 ਦਿਨਾਂ ਦੇ ਅੰਦਰ ਕਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਅਤੇ ਇਕ ਮਹੀਨੇ ਅੰਦਰ ਅਜਿਹੇ ਸਾਰੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 31 ਦਸੰਬਰ ਤੋਂ ਬਾਅਦ, ਜੇ 45 ਦਿਨ ਦੀ ਸਮਾਂ ਸੀਮਾਂ ਤੋਂ ਵੱਧ ਕੋਈ…

Read More

ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰਾਸ਼ਟਰੀ ਰਾਜਧਾਨੀ ਵਿੱਚ ਔਰਤਾਂ ਨੂੰ 1,000 ਰੁਪਏ ਦਾ ਮਹੀਨਾਵਾਰ ਮਾਣ ਭੱਤਾ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਦੇ ਤਹਿਤ ਰਜਿਸਟ੍ਰੇਸ਼ਨ ਜਲਦੀ ਸ਼ੁਰੂ ਹੋ ਜਾਵੇਗੀ। ਉੱਤਰ-ਪੂਰਬੀ ਦਿੱਲੀ ਦੇ ਬੁਰਾੜੀ ‘ਚ ‘ਆਪ’ ਦੀ ਪਦਯਾਤਰਾ ਮੁਹਿੰਮ ਦੌਰਾਨ ਇਸ ਯੋਜਨਾ ਬਾਰੇ ਬੋਲਦਿਆਂ ਕੇਜਰੀਵਾਲ ਨੇ ਕਿਹਾ ਕਿ ਮਹਿਲਾ ਬਿਨੈਕਾਰ ਰਾਸ਼ਟਰੀ ਰਾਜਧਾਨੀ ਦੀ ਰਜਿਸਟਰਡ ਵੋਟਰ ਹੋਣੀ ਚਾਹੀਦੀ ਹੈ। ਮਾਰਚ ਵਿੱਚ ਪੇਸ਼ ਕੀਤੇ ਵਿੱਤੀ ਸਾਲ 2024-25 ਦੇ ਆਪਣੇ ਬਜਟ ਵਿੱਚ ‘ਆਪ’ ਦੀ ਅਗਵਾਈ ਵਾਲੀ ਸਰਕਾਰ ਨੇ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਦਾ ਐਲਾਨ…

Read More

ਲੁਧਿਆਣਾ, 29 ਨਵੰਬਰ (000) ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚੱਲਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਉੱਡਣ ਦਸਤਿਆਂ ਨੇ ਵੱਖ-ਵੱਖ ਖ਼ਾਦ ਕੰਪਨੀਆਂ ਅਤੇ ਉਨ੍ਹਾਂ ਦੇ ਡੀਲਰਾਂ ਦੇ ਗੋਦਾਮਾਂ ਦੀ ਜਾਂਚ ਕੀਤੀ। ਇਸ ਪਹਿਲਕਦਮੀ ਦਾ ਉਦੇਸ਼ ਗੈਰ-ਕਾਨੂੰਨੀ ਭੰਡਾਰਨ, ਖਾਦਾਂ ਦੀ ਕਾਲਾਬਾਜ਼ਾਰੀ ਅਤੇ ਡੀ.ਏ.ਪੀ ਅਤੇ ਹੋਰ ਖਾਦਾਂ ਨਾਲ ਬੇਲੋੜੇ ਰਸਾਇਣਾਂ ਦੀ ਟੈਗਿੰਗ ਨੂੰ ਰੋਕਣਾ ਹੈ। ਖੇਤੀਬਾੜੀ ਵਿਭਾਗ ਦੇ ਸੰਯੁਕਤ ਨਿਰਦੇਸ਼ਕ (ਇਨਪੁਟਸ) ਡਾ. ਗੁਰਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਚਾਰ ਦਸਤਿਆਂ ਨੇ ਖਾਦਾਂ ਦੇ 12 ਨਮੂਨੇ ਅਤੇ ਕੀਟਨਾਸ਼ਕਾਂ ਦੇ ਛੇ ਨਮੂਨੇ ਇਕੱਠੇ ਕੀਤੇ। ਡਾ. ਗੁਰਜੀਤ ਸਿੰਘ ਬਰਾੜ ਨੇ ਜ਼ੋਰ ਦੇ ਕੇ ਕਿਹਾ ਕਿ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ…

Read More

ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ ਵਿੱਚ ਲੈਣਾ ਪੰਜਾਬ ਸਰਕਾਰ ਨੂੰ ਪੁੱਠਾ ਪੈਣ ਲੱਗਾ ਹੈ। ਕਿਸਾਨਾਂ ਨੇ ਕੇਂਦਰ ਵਿਚਲੀ ਮੋਦੀ ਸਰਕਾਰ ਦੇ ਨਾਲ-ਨਾਲ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਨੇ 1 ਦਸੰਬਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀ ਪੁਲਿਸ ਨੇ ਡੱਲੇਵਾਲ ਨੂੰ ਧੱਕੇ ਨਾਲ ਹਿਰਾਸਤ ਵਿੱਚ ਲਿਆ ਹੈ। ਕੇਂਦਰ ਤੇ ਸੂਬਾ ਸਰਕਾਰਾਂ ਮਿਲ ਕੇ ਕਿਸਾਨਾਂ ਵਿਰੁੱਧ ਕੰਮ ਕਰ ਰਹੀਆਂ ਹਨ।  ਇਸ ਦੇ ਨਾਲ ਹੀ ਕਿਸਾਨ ਇਸ ਗੱਲ਼ ਤੋਂ ਵੀ ਔਖੇ ਹਨ ਕਿ ਡੱਲੇਵਾਲ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ।…

Read More

CM ਮਾਨ ਦੇ Dream Project ‘ਹਲਵਾਰਾ ਏਅਰਪੋਰਟ’ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਵੀਰਵਾਰ ਨੂੰ ਨਵੀਂ ਦਿੱਲੀ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਭਾਰਤੀ ਹਵਾਈ ਸੈਨਾ (ਆਈਏਐਫ) ਵੱਲੋਂ ਹਲਵਾਰਾ ਹਵਾਈ ਅੱਡੇ ਦੇ ਕੰਮ ਵਿਚ ਤੇਜ਼ੀ ਲਿਆਉਣ ਦੀ ਬੇਨਤੀ ਕੀਤੀ। ਸ਼ੁੱਕਰਵਾਰ ਨੂੰ ਇੱਥੇ ਇਹ ਜਾਣਕਾਰੀ ਦਿੰਦਿਆਂ MP ਸੰਜੀਵ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਮੀਟਿੰਗ ਦੌਰਾਨ ਰੱਖਿਆ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ, ਜਿਸ ਨੂੰ ਭਾਰਤੀ ਹਵਾਈ ਸੈਨਾ (ਆਈ.ਏ.ਐੱਫ.) ਵੱਲੋਂ ਸੰਚਾਲਿਤ ਕੀਤਾ ਜਾਂਦਾ ਹੈ, ਦੀ ਹਵਾਈ ਪੱਟੀ ਦੇ…

Read More