Author: Pushminder Sidhu

ਭਾਰਤੀ ਜਲ ਸੈਨਾ ਨੇ ਸ਼੍ਰੀਲੰਕਾਈ ਜਲ ਸੈਨਾ ਨਾਲ ਸਾਂਝੀ ਕਾਰਵਾਈ ਕਰਦੇ ਹੋਏ ਅਰਬ ਸਾਗਰ ਤੋਂ 500 ਕਿਲੋ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। ਫੜਿਆ ਗਿਆ ਨਸ਼ੀਲੇ ਪਦਾਰਥ ਕ੍ਰਿਸਟਲ ਮੈਥ ਸਨ, ਜੋ ਕਿ ਦੋ ਕਿਸ਼ਤੀਆਂ ਤੋਂ ਜ਼ਬਤ ਕੀਤੇ ਗਏ ਸਨ। ਜ਼ਬਤ ਕੀਤੀਆਂ ਦੋਵੇਂ ਕਿਸ਼ਤੀਆਂ, ਸਵਾਰ ਵਿਅਕਤੀਆਂ ਅਤੇ ਨਸ਼ੀਲੇ ਪਦਾਰਥਾਂ ਨੂੰ ਸ੍ਰੀਲੰਕਾ ਸਰਕਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ, ਜਿੱਥੇ ਉਨ੍ਹਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਵਰਣਨਯੋਗ ਹੈ ਕਿ ਪਿਛਲੇ ਕੁਝ ਸਮੇਂ ਵਿਚ ਦੇਸ਼ ਵਿਚ ਵੱਖ-ਵੱਖ ਥਾਵਾਂ ‘ਤੇ ਵੱਡੇ ਪੱਧਰ ‘ਤੇ ਨਸ਼ੀਲੇ ਪਦਾਰਥ ਫੜੇ ਗਏ ਹਨ। ਹਾਲ ਹੀ ਵਿੱਚ ਅੰਡੇਮਾਨ ਤੋਂ ਵੀ 5500 ਕਿਲੋ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਾਲ ਹੀ ਵਿੱਚ, ਭਾਰਤੀ…

Read More

 1 ਦਸੰਬਰ ਨੂੰ ਪੰਜਾਬ ਵਿਚ ਪੰਜਾਬ ਸਟੇਟ ਟੀਚਰ ਐਲੀਜੀਬਿਲਟੀ ਟੈਸਟ ਹੋ ਰਹੇ ਹਨ। ਇਸੇ ਤਹਿਤ ਵੱਖ-ਵੱਖ ਜ਼ਿਲ੍ਹਿਆਂ ਵਿਚ ਜਿੱਥੇ-ਜਿੱਥੇ ਪ੍ਰੀਖਿਆ ਕੇਂਦਰ ਬਣਾਏ ਗਏ ਹਨ, ਉਥੇ 100 ਮੀਟਰ ਦੇ ਘੇਰੇ ਅੰਦਰ ਇਕੱਠੇ ਹੋਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।  ਡਿਪਟੀ ਕਮਿਸ਼ਨਰ ਰੂਪਨਗਰ ਹਿਮਾਂਸ਼ੂ ਜੈਨ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਟੇਟ ਟੀਚਰ ਐਲੀਜੀਬਿਲਟੀ ਟੈਸਟ (ਟੈੱਟ) 01 ਦਸੰਬਰ 2024 ਨੂੰ ਪੇਪਰ ਨੰਬਰ 01 ਸਵੇਰੇ 10:00 ਵਜੇ ਤੋਂ ਦੁਪਹਿਰ 12:30 ਵਜੇ ਤੱਕ (02:30 ਘੰਟੇ) ਅਤੇ ਪੇਪਰ ਨੰ 02 ਦੁਪਹਿਰ 02:30 ਅਤੇ 05:00 ਵਜੇ ਤੱਕ ਕਰਵਾਈ ਜਾ ਰਹੀ ਹੈ। ਪ੍ਰੀਖਿਆਵਾਂ ਨੂੰ ਸਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਪ੍ਰੀਖਿਆ ਕੇਂਦਰਾਂ ਦੀ ਸੂਚੀ ਅਨੁਸਾਰ ਇਨ੍ਹਾਂ…

Read More

ਅੰਮ੍ਰਿਤਸਰ ਦੇ ਗੁਰਬਖਸ਼ ਨਗਰ ਥਾਣੇ ਦੇ ਬਾਹਰ ਧਮਾਕੇ ਦੀ ਆਵਾਜ਼ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਫੈਲ ਗਿਆ। ਧਮਾਕਾ ਕਿਵੇਂ ਹੋਇਆ ਇਸ ਬਾਰੇ ਪੁਲਿਸ ਨੇ ਅਜੇ ਜ਼ਿਆਦਾ ਜਾਣਕਾਰੀ ਨਹੀਂ ਹੈ। ਏਡੀਸੀਪੀ ਵਿਸ਼ਾਲਜੀਤ ਮੌਕੇ ‘ਤੇ ਪਹੁੰਚ ਗਏ ਹਨ। ਬੰਬ ਨਕਾਰਾ ਕਰਨ ਵਾਲੀ ਟੀਮ ਤੇ ਫੋਰੈਂਸਿਕ ਟੀਮਾਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ ‘ਚ ਲੱਗੇ ਸੀਸੀਟੀਵੀ ਵੀ ਖੰਗਾਲੇ ਜਾ ਰਹੇ ਹਨ। ਏਡੀਸੀਪੀ ਵਿਸ਼ਾਲ ਜੀਤ ਨੇ ਦੱਸਿਆ ਕਿ ਧਮਾਕੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਗੁਰਬਖਸ਼ ਨਗਰ ਇਕ ਰਿਹਾਇਸ਼ੀ ਇਲਾਕਾ ਹੈ, ਜਿਸ ਵਿਚ ਸਵੇਰੇ 5 ਵਜੇ ਦੇ ਕਰੀਬ ਧਮਾਕੇ ਦੀ ਆਵਾਜ਼ ਸੁਣ ਕੇ ਲੋਕਾਂ ਨੇ ਪੁਲਿਸ ਨੂੰ…

Read More

 ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006  ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਸਿਹਤ ਵਿਭਾਗ ਅਤੇ ਫੂਡ ਸਪਲਾਈ ਵਿਭਾਗ ਰਲ ਕੇ ਇਸ ਸਬੰਧੀ ਚੈਕਿੰਗਾਂ ਕਰਨ ਨੂੰ ਯਕੀਨੀ ਬਣਾਉਣ। ਐਕਟ ਦੀ ਉਲੰਘਣਾ ਕਰਨ ਵਾਲੇ ਮਠਿਆਈ ਵਿਕਰੇਤਾਵਾਂ, ਦੁਕਾਨਾਂਦਾਰਾਂ ਅਤੇ ਰੇਹੜੀ ਫੜ੍ਹੀ ਵਾਲਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਸਖ਼ਤ ਕਾਰਵਾਈ ਕਰੇਗਾ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸ਼੍ਰੀਮਤੀ ਚਾਰੂਮਿਤਾ ਵੱਲੋਂ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਕਰਨ ਮੌਕੇ ਕੀਤਾ। ਇਸ ਮੀਟਿੰਗ ਵਿੱਚ ਫੂਡ ਸੇਫਟੀ ਕਮੇਟੀ ਦੇ ਸਮੂਹ ਮੈਂਬਰਾਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ…

Read More

ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਪਿਛਲੇ ਦਿਨੀਂ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਐਮਐਸਪੀ ਤੋਂ ਘੱਟ ਰੇਟ ‘ਤੇ ਹੋ ਰਹੀ ਕਿਸਾਨਾਂ ਦੀ ਲੁੱਟ ਸੰਬੰਧੀ ਜਿਲ੍ਹਾ ਪ੍ਰਸਾਸ਼ਨ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਸਾਨਾਂ ਦੇ ਹੱਕ ਵਿੱਚ ਇਸ ਲੁੱਟ ਦਾ ਡੱਟ ਕੇ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਸੀ ਇਹ ਮੁੱਦਾ ਉਹ ਲੋਕ ਸਭਾ ਵਿੱਚ ਵੀ ਉਠਾਉਣਗੇ। ਅੱਜ ਸੰਸਦ ਕਾਲ ਵਿੱਚ ਸੁਖਜਿੰਦਰ ਸਿੰਘ ਰੰਧਾਵਾ ਨੇ ਦੇਸ਼ ਭਰ ਵਿੱਚ ਕਿਸਾਨਾਂ ਨਾਲ ਹੋ ਰਹੇ ਅਨਿਆਂ ਅਤੇ ਧੱਕੇਸ਼ਾਹੀ ਵਿਰੁੱਧ ਅਵਾਜ਼ ਉਠਾਉਂਦਿਆ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਪੂਰੇ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਾ ਤਾਂ ਫਸਲਾਂ ਉੱਤੇ ਐਮਐਸਪੀ…

Read More

ਕੇਂਦਰ ਸਰਕਾਰ ਨੇ ਪੰਜਾਬ ਦੇ ਸਕੂਲਾਂ ਲਈ 209.46 ਕਰੋੜ ਰੁਪਏ ਦੇ ਬਜਟ ਨੂੰ ਮਨਜ਼ੂਰੀ ਦਿੱਤੀ ਹੈ। ਕੇਂਦਰ ਵੱਲੋਂ ਸਾਲ 2024-25 ਲਈ ਪ੍ਰਧਾਨ ਮੰਤਰੀ ਸਕੂਲਜ਼ ਫਾਰ ਰਾਈਜ਼ਿੰਗ ਇੰਡੀਆ (PM SHRI) ਯੋਜਨਾ ਤਹਿਤ ਪੰਜਾਬ ਲਈ ਇਹ ਬਜਟ ਮਨਜ਼ੂਰ ਕੀਤਾ ਹੈ। ਇਨ੍ਹਾਂ ਪੈਸਿਆਂ ਨਾਲ ਸੂਬੇ ਦੇ 233 ਸਰਕਾਰੀ ਸਕੂਲਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।  ਕੇਂਦਰੀ ਸਿੱਖਿਆ ਮੰਤਰਾਲੇ (MoE) ਦੇ ਪ੍ਰਾਜੈਕਟ ਪ੍ਰਵਾਨਗੀ ਬੋਰਡ (PAB) ਦੁਆਰਾ ਫੰਡਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਕੇਂਦਰ ਵੱਲੋਂ ਇਨ੍ਹਾਂ 233 ਸਕੂਲਾਂ ਨੂੰ “ਇਕ ਸਮਾਨ, ਸਮਾਵੇਸ਼ੀ ਅਤੇ ਆਨੰਦਮਈ ਸਕੂਲੀ ਮਾਹੌਲ ਵਿਚ ਉੱਚ-ਗੁਣਵੱਤਾ ਵਾਲੀ ਸਿੱਖਿਆ” ਪ੍ਰਦਾਨ ਕਰਨ ਅਤੇ ਰਾਸ਼ਟਰੀ ਸਿੱਖਿਆ ਨੀਤੀ (NEP) 2020 ਨੂੰ ਲਾਗੂ ਕਰਨ ਦਾ ਪ੍ਰਦਰਸ਼ਨ ਕਰਨ ਲਈ ‘ਮਿਸਾਲ ਵਾਲੇ…

Read More

ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਆਗਾਮੀ ਫਰਵਰੀ ਅਤੇ ਮਾਰਚ ’ਚ ਹੋਣ ਵਾਲੀਆਂ 8ਵੀਂ, 10ਵੀਂ ਅਤੇ 12ਵੀਂ ਕਲਾਸ ਦੀਆਂ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਦੇ ਸੰਦਰਭ ’ਚ ਇਕ ਮਹੱਤਵਪੂਰਨ ਹੁਕਮ ਜਾਰੀ ਕਰ ਦਿੱਤਾ ਹੈ। ਇਸ ਹੁਕਮ ’ਚ ਖਾਸ ਤੌਰ ’ਤੇ ਮੁਲਾਜ਼ਮਾਂ ਨੂੰ ਚਾਈਲਡ ਕੇਅਰ ਲੀਵ ਅਤੇ ਵਿਦੇਸ਼ ਯਾਤਰਾ ਦੀਆਂ ਛੁੱਟੀਆਂ ਨੂੰ ਲੈ ਕੇ ਸਪੱਸ਼ਟ ਨਿਰਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਕਿਸੇ ਵੀ ਅਧਿਆਪਕ ਜਾਂ ਹੋਰਨਾਂ ਮੁਲਾਜ਼ਮਾਂ ਨੂੰ ਪ੍ਰੀਖਿਆਵਾਂ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀ ਵਿਦੇਸ਼ੀ ਛੁੱਟੀ ਜਾਂ ਚਾਈਲਡ ਕੇਅਰ ਲੀਵ ਨਹੀਂ ਮਿਲੇਗੀ। ਸੈਕਟਰੀ ਸਕੂਲ ਸਿੱਖਿਆ ਪੰਜਾਬ ਨੇ ਹੁਕਮ ਦਿੱਤੇ ਹਨ ਕਿ ਦਸੰਬਰ, ਜਨਵਰੀ ਅਤੇ ਫਰਵਰੀ ’ਚ ਚਾਈਲਡ ਕੇਅਰ ਲੀਵ ਅਤੇ ਵਿਦੇਸ਼…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਤਿੰਨੋਂ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਪਹਿਲ ਦੇ ਆਧਾਰ ’ਤੇ ਆਪਣੇ ਇਲਾਕਿਆਂ ਵਿਚ ਵਿਕਾਸ ਕਾਰਜ ਕਰਵਾਉਣੇ ਚਾਹੀਦੇ ਹਨ। ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ ਹਾਲ ਹੀ ਵਿਚ ਜ਼ਿਮਨੀ ਚੋਣਾਂ ਸੰਪੰਨ ਹੋਈਆਂ ਹਨ ਅਤੇ ਇਨ੍ਹਾਂ ਵਿਚ ਆਮ ਆਦਮੀ ਪਾਰਟੀ ਨੇ 3 ਸੀਟਾਂ ਜਿੱਤੀਆਂ ਹਨ। ਗਿੱਦੜਬਾਹਾ ਤੋਂ ਚੁਣੇ ਗਏ ‘ਆਪ’ ਵਿਧਾਇਕ ਹਰਦੀਪ ਸਿੰਘ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਚੁਣੇ ਗਏ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਚੱਬੇਵਾਲ ਵਿਧਾਨ ਸਭਾ ਸੀਟ ਤੋਂ ਚੁਣੇ ਗਏ ਵਿਧਾਇਕ ਇਸ਼ਾਂਕ ਚੱਬੇਵਾਲ ਨੇ ਬੁੱਧਵਾਰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਤਿੰਨਾਂ ਵਿਧਾਇਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ…

Read More

ਨਵੀਂ ਦਿੱਲੀ : ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਰਾਜ ਸਭਾ ਸੈਸ਼ਨ ਵਿੱਚ ਪੰਜਾਬ ਵਿੱਚ ਹਵਾਈ ਸੰਪਰਕ ਦੀ ਸਥਿਤੀ ਬਾਰੇ ਸਵਾਲ ਉਠਾਏ ਹਨ। ਉਨ੍ਹਾਂ ਪੰਜਾਬ ਤੋਂ ਦੇਸ਼ ਦੇ ਵੱਖ-ਵੱਖ ਰਾਜਾਂ ਲਈ ਸਿੱਧੀਆਂ ਉਡਾਣਾਂ ਦੀ ਘਾਟ ‘ਤੇ ਚਿੰਤਾ ਪ੍ਰਗਟ ਕਰਦਿਆਂ ਇਸ ਨੂੰ ਸੂਬੇ ਨਾਲ ਵਿਤਕਰਾ ਕਰਾਰ ਦਿੱਤਾ। ਸੰਸਦ ਮੈਂਬਰ ਰਾਘਵ ਚੱਢਾ ਨੇ ਇਸ ਸੰਦਰਭ ਵਿੱਚ ਚਾਰ ਅਹਿਮ ਸਵਾਲ ਉਠਾਏ। ਉਨ੍ਹਾਂ ਨੇ ਅੰਮ੍ਰਿਤਸਰ ਤੋਂ ਪ੍ਰਮੁੱਖ ਘਰੇਲੂ ਸਫ਼ਰ ਲਈ ਮੌਜੂਦਾ ਉਡਾਣਾਂ ਦੇ ਅੰਕੜੇ, ਨਵੀਆਂ ਉਡਾਣਾਂ ਦੀ ਚੋਣ ਲਈ ਮਾਪਦੰਡ, ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਸਿੱਧੀਆਂ ਉਡਾਣਾਂ ਦੀ ਉਪਲਬਧਤਾ ਨਾ ਹੋਣ ਦੇ ਕਾਰਨਾਂ ਅਤੇ ਦੁਆਬਾ ਖੇਤਰ…

Read More

ਆਮ ਲੋਕਾਂ ਦੀ ਸਹੂਲਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦ੍ਰਿੜ ਵਚਨਬੱਧਤਾ ਤਹਿਤ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਾਰੇ ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟਰੀ ਦੀ ਵਿਵਸਥਾ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਲਿਖੇ ਪੱਤਰ ਵਿੱਚ ਮੁੰਡੀਆਂ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਰਾਹੀਂ ਲੈਂਡ ਡੀਡਜ਼ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ…

Read More