Author: Pushminder Sidhu

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਸ਼ਿਆਂ ਦੀਆਂ ਖੇਪਾਂ ਦੇ ਰੂਪ ’ਚ ਜ਼ਬਤ ਕੀਤੀਆਂ ਜਾ ਰਹੀਆਂ ਬਰਾਮਦਗੀਆਂ ਦੀ ਵਧਦੀ ਗਿਣਤੀ ’ਤੇ ਸਖ਼ਤ ਰੁਖ ਅਪਣਾਉਂਦਿਆਂ CBI ਨੂੰ ਫਾਰਮਾ ਕੰਪਨੀਆਂ ਦੀ ਭੂਮਿਕਾ ਦੀ ਜਾਂਚ ਕਰਨ ਦੇ ਹੁਕਮ ਦਿਤੇ ਹਨ। ਹਾਈ ਕੋਰਟ ਨੇ ਹਰਿਆਣਾ ਅਤੇ ਪੰਜਾਬ ਦੇ DGP ਨੂੰ ਵੀ ਕਿਹਾ ਕਿ ਉਹ ਇਸ ਮਾਮਲ ’ਚ CBI ਨੂੰ ਪੂਰੀ ਸਹਾਇਤਾ ਪ੍ਰਦਾਨ ਕਰਨ। ਅਪੀਲਕਰਤਾ ਸਾਹਿਬ ਸਿੰਘ ਨੇ NDPS ਕੇਸ ’ਚ ਸੁਣਾਈ ਗਈ ਸਜ਼ਾ ਦੇ ਹੁਕਮ ਨੂੰ ਚੁਨੌਤੀ ਦਿਤੀ ਸੀ। ਇਸ ਮਾਮਲੇ ਦਾ ਨੋਟਿਸ ਲੈਂਦੇ ਹੋਏ ਹਾਈ ਕੋਰਟ ਨੇ ਇਸ ਦਾ ਘੇਰਾ ਵਧਾ ਦਿਤਾ ਹੈ। ਹਾਈ ਕੋਰਟ ਨੇ NCB ਨੂੰ ਪੁਛਿਆ ਸੀ ਕਿ ਜਦੋਂ ਨਸ਼ਾ ਦਵਾਈਆਂ ਦੇ…

Read More

ਕੈਂਸਰ ਮੈਮੋਰੀਅਲ ਹਸਪਤਾਲ ਤੇ ਏਮਜ਼ ਦੇ ਡਾਕਟਰਾਂ ਨੇ ਵੀ ਸਿੱਧੂ ਦੇ ਦਾਅਵੇ ਨਕਾਰੇ, ਸਿਹਤ ਮੰਤਰਾਲੇ ਨੂੰ ਮਾਮਲੇ ’ਤੇ ਨੋਟਿਸ ਲੈਣ ਦੀ ਕੀਤੀ ਮੰਗ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਕਮੇਟੀ ਨੇ ਸਾਬਕਾ ਸੰਸਦ ਮੈਂਬਰ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦੇ ਕੈਂਸਰ ਰੋਗ ਨੂੰ ਦੇਸੀ ਇਲਾਜ ਦੇ ਕੁਝ ਨੁਸਖ਼ਿਆਂ, ਖਾਣ ਪੀਣ ਦੇ ਪ੍ਰਹੇਜ਼ ਤੇ ਜੀਵਨ ਸ਼ੈਲੀ ਰਾਹੀਂ ਸਿਹਤਯਾਬ ਹੋਣ ਦੇ ਗ਼ੈਰ ਵਿਗਿਆਨਕ ਦਾਅਵੇ ਨੂੰ ਖਾਰਜ ਕਰਦਿਆਂ ਇਸਦੀ ਤੱਥਾਂ ਸਹਿਤ ਡਾਕਟਰੀ ਪਰਮਾਣਿਕਤਾ ਸਿੱਧ ਕਰਨ ਦੀ ਚੁਣੌਤੀ ਦਿੱਤੀ ਹੈ ਤੇ ਸਿਹਤ ਮੰਤਰਾਲੇ ਨੂੰ ਇਸਦਾ ਗੰਭੀਰ ਨੋਟਿਸ ਲੈਣ ਦੀ…

Read More

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਕਈ ਉੱਚ ਪੱਧਰੀ ਮੀਟਿੰਗਾਂ ਕਰਕੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਜ਼ਮੀਨੀ ਪੱਧਰ ‘ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿੱਚ ਹੋਈਆਂ ਇਨ੍ਹਾਂ ਮੀਟਿੰਗਾਂ ਵਿੱਚ ਸੂਬੇ ਭਰ ਤੋਂ ਪਾਰਟੀ ਦੇ ਪ੍ਰਮੁੱਖ ਆਗੂਆਂ, ਵਿਧਾਇਕਾਂ, ਜ਼ਿਲ੍ਹਾ ਇੰਚਾਰਜਾਂ ਅਤੇ ਜਥੇਬੰਦੀ ਦੀਆਂ ਟੀਮਾਂ ਨੇ ਚੋਣ ਰਣਨੀਤੀ ਵਿੱਚ ਸ਼ਮੂਲੀਅਤ ਕੀਤੀ। ਦਿਨ ਭਰ ਚੱਲਣ ਵਾਲੇ ਪ੍ਰੋਗਰਾਮ ਵਿੱਚ ਪਟਿਆਲਾ, ਫਗਵਾੜਾ, ਜਲੰਧਰ ਅਤੇ ਲੁਧਿਆਣਾ ਡਵੀਜ਼ਨਾਂ ਦੀਆਂ ਟੀਮਾਂ ਦੇ ਨਾਲ-ਨਾਲ ਸੂਬਾ ਪੱਧਰੀ ਆਗੂਆਂ ਨਾਲ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਅਮਨ ਅਰੋੜਾ ਨੇ ਜ਼ਮੀਨੀ ਪੱਧਰ ਦੇ ਵਰਕਰਾਂ ਨਾਲ ਯੋਜਨਾਬੰਦੀ ਅਤੇ ਸਰਗਰਮ ਸ਼ਮੂਲੀਅਤ ਦੀ…

Read More

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬੁੱਧਵਾਰ ਨੂੰ ਜ਼ਿਲ੍ਹਾ ਬਰਨਾਲਾ ਦੀ ਤਹਿਸੀਲ ਤਪਾ ਵਿਖੇ ਤਾਇਨਾਤ ਤਹਿਸੀਲਦਾਰ ਸੁਖਚਰਨ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਅਮਰੀਕ ਸਿੰਘ ਵਾਸੀ ਪਿੰਡ ਬੀਹਲਾ, ਜ਼ਿਲ੍ਹਾ ਬਰਨਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸ ਦੇ ਦੋਸਤ ਹਰਭਜਨ ਸਿੰਘ ਵਾਸੀ ਪਿੰਡ ਮੌੜ ਨਾਭਾ, ਜ਼ਿਲ੍ਹਾ ਬਰਨਾਲਾ ਨੇ ਉਕਤ ਤਹਿਸੀਲਦਾਰ ਤੋਂ 2 ਕਨਾਲ 4 ਮਰਲੇ ਵਾਹੀਯੋਗ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੇ ਅੰਤਰ ਰਾਸ਼ਟਰੀ ਦਿਵਸ ਦੇ ਦਿਹਾੜੇ ਨੂੰ ਸਮਰਪਿਤ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਸ਼ੁਰੂ ਕਰਨ ਦਾ ਇੱਕ ਨਵੇਕਲਾ ਉਪਰਾਲਾ ਕੀਤਾ ਹੈ। ਇਸ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਫਰੀਦਕੋਟ ਤੋਂ 3 ਅਕਤੂਬਰ ਨੂੰ ਕੀਤੀ ਜਾਵੇਗੀ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਇਸ ਸਮਾਗਮ ’ਚ ਸ਼ਿਰਕਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਜ਼ੁਰਗਾਂ ਦੀ ਭਲਾਈ ਲਈ ਸੂਬੇ ਵਿੱਚ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਹਰ ਜ਼ਿਲ੍ਹਾ ਪੱਧਰ ’ਤੇ ਸਿਹਤ ਕੈਪ…

Read More

ਚੰਡੀਗੜ੍ਹ/ਨਵੀਂ ਦਿੱਲੀ- ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ ਦੇਸ਼ ਭਰ ਵਿੱਚ ਪੰਜਾਬ ਤੇਜ਼ੀ ਨਾਲ ‘ਫਾਰਮ ਟੂਰਿਜ਼ਮ ਹੱਬ’ ਵਜੋਂ ਉੱਭਰ ਰਿਹਾ ਹੈ ਅਤੇ ਸੂਬੇ ਦੀ ਫਾਰਮ ਟੂਰਿਜ਼ਮ ਨੀਤੀ ਸੂਬੇ ਵਿੱਚ ਸੈਰ ਸਪਾਟੇ ਨੂੰ ਨਵਾਂ ਰੂਪ ਦੇ ਰਹੀ ਹੈ। ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਕਰਵਾਏ ਗਏ ਇੰਡੀਆ ਇੰਟਰਨੈਸ਼ਨਲ ਟਰੇਡ ਫੇਅਰ (ਆਈ.ਆਈ.ਟੀ.ਐਫ.)-2024 ਵਿਖੇ ਪੰਜਾਬ ਦਿਵਸ ਸਮਾਰੋਹਾਂ ਨੂੰ ਸੰਬੋਧਨ ਕਰਦਿਆਂ ਸ. ਤਰੁਣਪ੍ਰੀਤ ਸਿੰਘ ਸੌਂਦ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਅਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਚੁੱਕੇ ਗਏ ਮਹੱਤਵਪੂਰਨ…

Read More

ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਤੇ ਵਾਰਿਸ-ਏ-ਪੰਜਾਬ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਜਥੇਦਾਰ ਨੂੰ ਇੱਕ ਪੱਤਰ ਸੌਂਪ ਕੇ ਭਰੋਸਾ ਦਿਵਾਇਆ ਕਿ ਸਮੁੱਚਾ ਪੰਥ ਉਨ੍ਹਾਂ ਦੇ ਨਾਲ ਹੈ। ਇਸ ਲਈ ਉਹ ਬਿਨਾਂ ਕਿਸੇ ਦਬਾਅ ਦੇ ਸੁਖਬੀਰ ਸਿੰਘ ਬਾਦਲ ਬਾਰੇ ਫੈਸਲਾ ਲੈਣ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਕਿ ਸੁਖਬੀਰ ਬਾਦਲ ਤੇ ਅਕਾਲੀ ਦਲ ਦੇ ਮਾਮਲੇ ਵਿੱਚ ਗੁਰੂ ਪੰਥ ਦੇ ਨੁਮਾਇੰਦਿਆਂ ਦੀ ਮੀਟਿੰਗ…

Read More

ਲੁਧਿਆਣਾ ਦੇ ਐਨਆਰਆਈ (NRI) ਇਕਬਾਲ ਸਿੰਘ ਸੰਧੂ ਦੇ ਮੋਬਾਈਲ ਨੰਬਰ ਦੀ ਸਿਮ ਕਢਵਾਉਣ ਤੋਂ ਬਾਅਦ ਵੱਖ-ਵੱਖ ਤਰੀਕਾਂ ਦੇ ਨਾਲ ਉਨ੍ਹਾਂ ਦੇ ਖਾਤੇ ‘ਚੋਂ 28 ਲੱਖ ਰੁਪਏ ਕਢਵਾਉਣ ਵਾਲਾ ਵਿਅਕਤੀ ਹੋਰ ਕੋਈ ਨਹੀਂ ਸਗੋਂ ਉਨ੍ਹਾਂ ਦਾ ਡਰਾਈਵਰ (driver) ਹੀ ਨਿਕਲਿਆ। ਡਰਾਈਵਰ ਨੇ ਯੂਟਿਊਬ ਤੋਂ ਇਹ ਸਭ ਸਕੀਮ ਦੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਫਿਰ ਪਤਾ ਲਗਾ ਕੇ ਐਨਆਰਆਈ ਦੇ ਖਾਤੇ ਵਿੱਚੋਂ ਪੈਸੇ ਕਢਵਾ ਲਏ ਸਨ। ਹੈਰਾਨੀ ਦੀ ਗੱਲ ਇਹ ਹੈ ਕਿ OTP ਵੀ ਮੁਲਜ਼ਮ ਦੇ ਫੋਨ ’ਤੇ ਆਉਂਦੇ ਰਹੇ ਅਤੇ ਮੁਲਜ਼ਮ ਨੇ ਧੋਖੇ ਨਾਲ ਈ-ਮੇਲ ਵੀ ਹਾਸਿਲ ਕਰ ਲਈ ਸੀ।

Read More

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ ਤਿੰਨ ਦਿਨਾਂ ਤੱਕ ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ 29 ਨਵੰਬਰ ਤੱਕ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਦੂਜੇ ਪਾਸੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦਾ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 29 ਡਿਗਰੀ ਦਰਜ ਕੀਤਾ ਗਿਆ ਹੈ। ਜਦੋਂ ਕਿ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 25.7 ਡਿਗਰੀ ਦਰਜ…

Read More

ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡਾ ਐਨਕਾਊਂਟਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਈ ਹੈ। ਦੋਹਾਂ ਪਾਸਿਓਂ ਗੋਲੀਆਂ ਚਲਾਈਆਂ ਗਈਆਂ। ਫਿਲਹਾਲ ਪੁਲਿਸ ਨੇ 2 ਬਦਮਾਸ਼ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਬਦਮਾਸ਼ ਨਾਮੀ ਗੈਂਗ ਦੇ ਗੁਰਗੇ ਦੱਸੇ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਪੁਲਿਸ ਵੱਲੋਂ ਸ਼ੱਕੀਆਂ ਦਾ ਪਿੱਛਾ ਕੀਤਾ ਜਾ ਰਿਹਾ ਸੀ। ਇਸ ਦੌਰਾਨ ਸ਼ੱਕੀਆਂ ਨੇ ਪੁਲਿਸ ‘ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਕਰਦਿਆਂ ਪੁਲਿਸ ਵੱਲੋਂ ਵੀ ਗੋਲੀਬਾਰੀ ਕੀਤੀ ਗਈ, ਜਿਸ ਤੋਂ ਬਾਅਦ ਪੁਲਿਸ ਨੇ 2 ਬਦਮਾਸ਼ਾਂ ਨੂੰ ਕਾਬੂ ਕੀਤਾ। ਫੜੇ ਗਏ ਬਦਮਾਸ਼ ਕੋਲੋਂ 3…

Read More