Author: Pushminder Sidhu

ਹੜ੍ਹਾਂ ਦੌਰਾਨ ਪਿੰਡ ਮੁੰਡਾ ਦੇ ਕਿਸਾਨ ਪਰਗਟ ਸਿੰਘ ਦੀ 5 ਏਕੜ ਜ਼ਮੀਨ ਰੇਤਾਂ ਹੇਠ ਦੱਬੀ ਗਈ ਸੀ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੇ ਉਕਤ ਕਿਸਾਨ ਦੀ ਬਾਂਹ ਫੜਦਿਆ ਜ਼ਮੀਨ ਪੱਧਰੀ ਕਰਨ ਲਈ ਉਹਨਾਂ ਦੀ ਅਗਵਾਈ ਹੇਠ 3 ਟਰੈਕਟਰ ਅਤੇ ਵੱਡੀ ਐਕਸਾਵੇਟਰ ਮਸ਼ੀਨ ਲਗਾਤਾਰ ਚੱਲ ਰਹੀ ਹੈ। ਤਿੰਨਾਂ ਦਿਨਾਂ ਵਿੱਚ ਤਿੰਨਾਂ ਖੇਤਾਂ ਵਿੱਚੋਂ ਰੇਤਾਂ ਚੁੱਕੀ ਜਾ ਚੁੱਕੀ ਗਈ ਹੈ ਤੇ ਜ਼ਮੀਨ ਵਾਹੀਯੋਗ ਬਣਾ ਦਿੱਤਾ ਗਿਆ ਹੈ। ਸੰਤ ਸੀਚੇਵਾਲ ਵੱਲੋਂ ਖੁਦ ਘੰਟਿਆਬੱਧੀ ਮਸ਼ੀਨ ਚਲਾਈ ਜਾ ਰਹੀ ਹੈ ਤੇ ਕਿਸਾਨ ਦੀ ਜ਼ਮੀਨ ਨੂੰ ਪੱਧਰਾ ਕੀਤਾ ਜਾ ਰਿਹਾ ਹੈ। ਹੜ੍ਹ ਨਾਲ ਰੇਤਾਂ ਇੰਨੀ ਜ਼ਿਆਦਾ ਆਈ ਹੋਈ ਸੀ ਕਿ ਉਸਨੂੰ ਪੱਧਰਾ ਕਰਨਾ…

Read More

ਫਿਰੋਜ਼ਪੁਰ/ਗੁਰੂਹਰਸਹਾਏ (ਮਲਹੋਤਰਾ, ਪਰਮਜੀਤ, ਖੁੱਲਰ, ਮਨਜੀਤ, ਸੁਨੀਲ ਵਿੱਕੀ, ਸਿਕਰੀ) : ਪਾਣੀ ਚੋਰੀ ਕਰਨ ਦੇ ਲਈ ਨਹਿਰਾਂ ਨੂੰ ਨੁਕਸਾਨ ਪਹੁੰਚਾਉਣ ਦੇ 10 ਮਾਮਲਿਆਂ ’ਚ ਪੁਲਸ ਨੇ 19 ਮੁਲਜ਼ਮਾਂ ਦੇ ਖ਼ਿਲਾਫ਼ ਪਰਚੇ ਦਰਜ ਕੀਤੇ ਹਨ। ਇਹ ਸਾਰੇ ਪਰਚੇ ਨਹਿਰੀ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਦੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਵੱਖ-ਵੱਖ ਪੁਲਸ ਥਾਣਿਆਂ ’ਚ ਦਰਜ ਹੋਏ ਹਨ। ਵਿਭਾਗ ਅਧਿਕਾਰੀਆਂ ਦੇ ਅਨੁਸਾਰ ਪਿੰਡ ਟਿੱਬੀ ਖੁਰਦ ’ਚ ਛਾਂਗਾ ਡਿਸਟਰਲੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਗੁਰਮੇਜ਼ ਸਿੰਘ ਦੇ ਖ਼ਿਲਾਫ਼, ਗਾਮੇਵਾਲਾ ਵਿਚ ਮਾਛੀਵਾੜਾ ਲਿੰਕ ਨਹਿਰ ਨੂੰ ਤੋੜਨ ਵਾਲੇ ਗਗਨਦੀਪ ਸਿੰਘ, ਸੁਖਪਾਲ ਸਿੰਘ, ਜਸਬੀਰ ਸਿੰਘ, ਇੰਦਰਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਦੇ ਖ਼ਿਲਾਫ਼, ਪਿੰਡ ਸਾਹਨਕੇ ’ਚ ਨਹਿਰ ਤੋੜਨ ਵਾਲੇ ਅਣਪਛਾਤੇ…

Read More

ਖੇਤਰੀ ਪਾਸਪੋਰਟ ਦਫ਼ਤਰ ਵੱਲੋਂ ਲੋਕਾਂ ਨੂੰ ਪਾਸਪੋਰਟ ਜਾਰੀ ਕਰਨ ਦੀ ਰਫ਼ਤਾਰ ਤੇਜ਼ ਕਰ ਦਿੱਤੀ ਗਈ ਹੈ ਅਤੇ ਹੁਣ ਦਫ਼ਤਰ ਵੱਲੋਂ ਪੁਲਸ ਦੀ ਰਿਪੋਰਟ ਮਿਲਦੇ ਸਾਰ ਅਗਲੇ ਦਿਨ ਹੀ ਬਿਨੈਕਾਰਾਂ ਨੂੰ ਪਾਸਪੋਰਟ ਭੇਜੇ ਜਾ ਰਹੇ ਹਨ। ਪਾਸਪੋਰਟ ਅਧਿਕਾਰੀ ਯਸ਼ਪਾਲ ਨੇ ਦੱਸਿਆ ਕਿ ਰੋਜ਼ਾਨਾ 900 ਤੋਂ 1200 ਨਵੇਂ ਪਾਸਪੋਰਟ ਜਾਰੀ ਕੀਤੇ ਜਾ ਰਹੇ ਹਨ। ਜੇਕਰ ਇਸ ਤੋਂ ਵੱਧ ਪੁਲਸ ਰਿਪੋਰਟਾਂ ਮਿਲਦੀਆਂ ਹਨ ਤਾਂ ਪਾਸਪੋਰਟ ਦਫ਼ਤਰ ਉਸ ਲਈ ਵੀ ਤਿਆਰ ਹੈ, ਕਿਉਂਕਿ ਖੇਤਰੀ ਪਾਸਪੋਰਟ ਦਫ਼ਤਰ ਕੋਲ ਰੋਜ਼ਾਨਾ 2000 ਨਵੇਂ ਪਾਸਪੋਰਟ ਤਿਆਰ ਕਰਨ ਦੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਬਿਨੈਕਾਰਾਂ ਨੂੰ ਅਪੁਆਇੰਟਮੈਂਟ ਲੈਣ ਲਈ 2 ਤੋਂ 3 ਮਹੀਨੇ ਤਕ ਇੰਤਜ਼ਾਰ ਕਰਨਾ ਪੈਂਦਾ…

Read More

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਲੋਕ ਸਭਾ ‘ਚ Adjournment ਮੋਸ਼ਨ ਦਿੱਤਾ ਹੈ। ਇਸ ਦੌਰਾਨ ਉਹਨਾਂ ਨੇ ਬੇਅਦਬੀ ਦੇ ਮੁੱਦੇ ‘ਤੇ ਚਰਚਾ ਦੀ ਮੰਗ ਕੀਤੀ। ਦਰਅਸਲ ਮਲਵਿੰਦਰ ਸਿੰਘ ਕੰਗ ਨੇ Adjournment ਮੋਸ਼ਨ ਰਾਹੀਂ ਪਾਰਲੀਮੈਂਟ ਵਿੱਚ ਬੇਅਦਬੀ ਦੇ ਮੁੱਦੇ ‘ਤੇ ਚਰਚਾ ਦੀ ਮੰਗ ਕੀਤੀ। ਇਸ ਤੋਂ ਪਹਿਲਾਂ ਮਾਲਵਿੰਦਰ ਕੰਗ ਨੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਬਿੱਲ ਰਾਸ਼ਟਰਪਤੀ ਕੋਲ ਪੈਂਡਿੰਗ ਹੋਣ ਦਾ ਮੁੱਦਾ ਚੁੱਕਿਆ ਹੈ 28 ਅਗਸਤ 2018 ਨੂੰ ਬੇਅਦਬੀ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦਾ ਬਿੱਲ ਪਾਸਉਨ੍ਹਾਂ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ 28 ਅਗਸਤ 2018 ਨੂੰ ਬੇਅਦਬੀ ਦੇ ਦੋਸ਼ੀਆਂ ਨੂੰ ਉਮਰ…

Read More

ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ 68ਵੀਆਂ ਰਾਜ ਪੱਧਰੀ ਸਕੂਲ ਖੇਡਾਂ ਜੂਡੋ (ਲੜਕੇ ਅਤੇ ਲੜਕੀਆਂ) ਅੰਡਰ-19 ਦੇ ਮੁਕਾਬਲਿਆਂ ਦਾ ਉਦਘਾਟਨ ਅੱਜ ਮੁੱਖ ਮਹਿਮਾਨ ਵਿਧਾਇਕ ਰਮਨ ਅਰੋੜਾ ਵਲੋੰ ਸਕੂਲ ਆਫ ਐਮੀਨੈਂਸ ਲਾਡੋਵਾਲੀ ਰੋਡ ਵਿਖੇ ਕੀਤਾ ਗਿਆ। ਉਹਨਾਂ ਵੱਲੋਂ ਰਸਮੀ ਤੌਰ ‘ਤੇ ਗੁਬਾਰੇ ਛੱਡ ਕੇ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਹਨਾਂ ਵੱਲੋਂ ਸਮੂਹ ਖਿਡਾਰੀਆਂ ਨੂੰ ਖੇਡਾਂ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਵੱਖ-ਵੱਖ ਜਿਲ੍ਹਿਆਂ ਤੋਂ ਪਹੁੰਚੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਟੂਰਨਾਮੈਂਟ ਦੇ ਮੈਚਾਂ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ। ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਚੰਗੇ ਖਿਡਾਰੀ ਪੈਦਾ ਕਰਨ ਲਈ ਉਸਾਰੂ ਮਾਹੌਲ ਸਿਰਜਿਆ ਗਿਆ ਹੈ। ਉਨ੍ਹਾਂ ਕਿ…

Read More

ਡਿਪਟੀ ਡਾਇਰੈਕਟਰ ਬਾਗਬਾਨੀ ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ ਅਧੀਨ ਫਲ ਸੁਰੱਖਿਆ ਲੈਬਾਰਟਰੀ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਪਿੰਡ ਇਯਾਲੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੀ.ਏ.ਯੂ., ਲੁਧਿਆਣਾ ਦੇ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ, ਇਸ ਵਿਸ਼ੇ ਤੇ ਚਾਨਣਾ ਪਾਉਂਦਿਆਂ ਡਾ ਜਸਪ੍ਰੀਤ ਕੌਰ ਗਿੱਲ ਸਿੱਧੂ ਬਾਗਬਾਨੀ ਵਿਕਾਸ ਅਫਸਰ ਨੇ ਫਲ ਅਤੇ ਸਬਜੀਆਂ ਦੀ ਪ੍ਰੋਸੈਸਿੰਗ ਅਤੇ ਪ੍ਰੀਜ਼ਰਵੇਸ਼ਨ ਦੀ ਜਾਣਕਾਰੀ ਦਿੱਤੀ। ਰਸਾਇਣ ਮੁਕਤ ਘਰੇਲੂ ਬਗੀਚੀ, ਫਰੂਟ ਨਿਊਟਰਿਸ਼ਨ ਗਾਰਡਨ ਅਤੇ ਹਰਬਲ ਗਾਰਡਨ ਤਰੀਕੇ ਨੂੰ ਸਕੂਲੀ ਅਤੇ ਘਰੇਲੂ ਪੱਧਰ ਉੱਤੇ ਅਪਣਾਉਣ ਨਾਲ ਜਿੱਥੇ ਜੈਵਿਕ ਸਬਜੀਆਂ ਅਤੇ ਫਲਾਂ ਦੀ ਪੈਦਾਵਾਰ ਕਰਕੇ ਆਪਣੇ ਆਪ ਨੂੰ ਰੋਗ ਮੁਕਤ ਰੱਖਣ ਦੇ ਨਾਲ-ਨਾਲ ਜਰੂਰੀ ਪੌਸ਼ਟਿਕ ਤੱਤਾਂ ਦੀ ਪੂਰਤੀ…

Read More

ਮੋਹਾਲੀ / ਚੰਡੀਗੜ੍ਹ– ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਸੂਬੇ ਦੀਆਂ ਮੰਡੀਆਂ ਵਿੱਚ ਚੱਲ ਰਹੇ ਖਰੀਦ ਕਾਰਜਾ ਦਾ ਜਾਇਜਾ ਲਿਆ ਗਿਆ। ਇਸ ਉਪਰੰਤ ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ ਪਹੁੰਚੇ ਝੋਨੇ ਦੀ 99 ਫੀਸਦੀ ਖਰੀਦ ਹੋ ਚੁੱਕੀ ਹੈ। ਇਸਦੇ ਨਾਲ ਹੀ 94 ਫੀਸਦੀ ਝੋਨੇ ਦੀ ਲਿਫਟਿੰਗ ਦਾ ਕਾਰਜ ਵੀ ਮੁਕੰਮਲ ਹੋ ਚੁੱਕਾ ਹੈ। ਪੰਜਾਬ ਰਾਜ ਦੀਆਂ ਸਮੂੰਹ ਮੰਡੀਆਂ ਵਿੱਚ ਹੁਣ ਝੋਨੇ ਦੀ ਫਸਲ ਦੀ ਰੋਜਾਨਾ ਆਮਦ ਵਿੱਚ ਕਮੀ ਆ ਰਹੀ ਹੈ। ਮੰਡੀਆਂ ਵਿੱਚ ਪਹੁੰਚ ਰਹੇ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਲਿਫਟਿੰਗ ਵੀ ਤੇਜੀ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ…

Read More

ਆਮ ਆਦਮੀ ਪਾਰਟੀ (ਆਪ) ਨੇ ਅੱਜ ਪਟਿਆਲੇ ਦੇ ਸ਼੍ਰੀ ਕਾਲੀ ਮਾਤਾ ਮੰਦਰ ਤੋਂ ਅੰਮ੍ਰਿਤਸਰ ਤੱਕ ਇੱਕ ਵਿਸ਼ਾਲ ਸ਼ੁਕਰਾਨਾ ਯਾਤਰਾ ਕੱਢੀ ਗਈ। ਇਸ ਯਾਤਰਾ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਪਾਰਟੀ ਦੀ ਹਾਲੀਆ ਜ਼ਿਮਨੀ ਚੋਣਾਂ ਵਿੱਚ ਜਿੱਤ ਅਤੇ ਨਵੀਂ ਲੀਡਰਸ਼ਿਪ ਦੀ ਨਿਯੁਕਤੀਆਂ ਵਿੱਚ ਵਿਖਾਏ ਗਏ ਅਥਾਹ ਭਰੋਸੇ ਲਈ ਧੰਨਵਾਦ ਪ੍ਰਗਟ ਕੀਤਾ ਗਿਆ। ਇਹ ਯਾਤਰਾ ‘ਆਪ’ ਵੱਲੋਂ ਸੂਬੇ ਲਈ ਆਪਣੇ ਵਿਜ਼ਨ ਵਿੱਚ ਪੰਜਾਬ ਦੇ ਲੋਕਾਂ ਦੇ ਲਗਾਤਾਰ ਸਮਰਥਨ ਅਤੇ ਵਿਸ਼ਵਾਸ ਲਈ ਪ੍ਰਸ਼ੰਸਾ ਦਾ ਪ੍ਰਤੀਕ ਹੈ। ਸ਼ੁਕਰਾਨਾ ਯਾਤਰਾ ਦੀ ਅਗਵਾਈ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤੀ। ਉਨ੍ਹਾਂ ਦੇ ਨਾਲ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕੈਬਨਿਟ…

Read More

ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਐਸ.ਬੀ.ਐਸ.ਨਗਰ ਜ਼ਿਲ੍ਹੇ ਤੋਂ ਪਿਛਲੇ ਦਿਨੀਂ ਜ਼ਬਤ ਕੀਤੀ ਗਈ ਡਾਇਮੋਨੀਅਮ ਫਾਸਫੇਟ (ਡੀ.ਏ.ਪੀ.) ਖਾਦ ਦੀਆਂ 23 ਬੋਰੀਆਂ (ਹਰੇਕ 50 ਕਿਲੋ) ਬਾਅਦ ਖਾਦ ਦੀ ਲੈਬਾਟਰੀ ਜਾਂਚ ਸਬੰਧੀ ਪ੍ਰਾਪਤ ਹੋਈ ਰਿਪੋਰਟ ਵਿੱਚ ਜ਼ਬਤ ਕੀਤੇ ਸਟਾਕ ‘ਚ ਨਾਈਟ੍ਰੋਜਨ ਅਤੇ ਫਾਸਫੋਰਸ ਦੀ ਵੱਡੀ ਕਮੀ ਦਰਜ ਕੀਤੀ ਗਈ ਹੈ। ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਡੀ.ਏ.ਪੀ. ਵਿੱਚ ਆਮ ਤੌਰ ‘ਤੇ 18 ਫੀਸਦ ਨਾਈਟ੍ਰੋਜਨ, 46 ਫੀਸਦ ਫਾਸਫੋਰਸ ਅਤੇ 39.5 ਫੀਸਦ ਪਾਣੀ ਵਿੱਚ ਘੁਲਣਸ਼ੀਲ ਫਾਸਫੋਰਸ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਲੈਬਾਟਰੀ ਜਾਂਚ ਸਬੰਧੀ ਸਾਹਮਣੇ ਆਈਆਂ ਟੈਸਟ ਰਿਪੋਰਟਾਂ ਤੋਂ ਖਾਦ ਵਿੱਚ ਮਹਿਜ਼…

Read More

ਖਨੌਰੀ ਬਾਰਡਰ ਉਤੇ ਕਿਸਾਨ ਆਗੂ ਜਗਜੀਤ ਸਿੰਘ ਨੂੰ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾ ਹੀ ਰਾਤ ਲਗਭਗ ਢਾਈ ਵਜੇ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਕਿਸਾਨੀ ਮੰਗਾਂ ਦੇ ਸੰਬੰਧ ਦੇ ਵਿੱਚ ਉਨ੍ਹਾਂ ਨੇ ਅੱਜ (26 ਨਵੰਬਰ) ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ‘ਤੇ ਭੁੱਖ ਹੜਤਾਲ ਸ਼ੁਰੂ ਕਰਨੀ ਸੀ। ਉਨ੍ਹਾਂ ਨੂੰ ਰਾਤ ਕਰੀਬ 2:30 ਵਜੇ ਪੁਲਿਸ ਨੇ ਹਿਰਾਸਤ ‘ਚ ਲਿਆ। ਡੱਲੇਵਾਲ ਨੇ ਐਲਾਨ ਕੀਤਾ ਸੀ ਕਿ ਪਾਰਲੀਮੈਂਟ ਸੈਸ਼ਨ ਸ਼ੁਰੂ ਹੁੰਦੇ ਹੀ ਉਹ ਭੁੱਖ ਹੜਤਾਲ ਦੇ ਬੈਠਣਗੇ। ਕਿਸਾਨ ਆਗੂਆਂ ਵੱਲੋਂ ਖਨੌਰੀ ਬਾਰਡਰ ਉਤੇ ਇੱਕ ਵੱਡਾ ਇਕੱਠ ਕਰਕੇ ਅੱਜ ਅਗਲੀ ਰਣਨੀਤੀ ਸਬੰਧੀ ਵੱਡੇ ਐਲਾਨ ਕੀਤੇ ਜਾ ਸਕਦੇ ਹਨ। ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਜਗਜੀਤ…

Read More