Author: Pushminder Sidhu

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਦੇ ਸਿਫਰ ਕਾਲ ਦੌਰਾਨ ਫਸਲ ਦੀ ਖ਼ਰੀਦ ਨਾਲ ਜੁੜੇ ਦੋ ਅਹਿਮ ਮੁੱਦੇ ਉਠਾਉਂਦਿਆਂ ਆੜ੍ਹਤੀਆਂ ਨੂੰ ਕਣਕ ਅਤੇ ਝੋਨੇ ਉੱਪਰ ਮਿਲਣ ਵਾਲੇ ਕਮਿਸ਼ਨ ਨੂੰ ਪਹਿਲ਼ਾ ਵਾਂਗ ਐਮ.ਐਸ.ਪੀ. ਦਾ ਢਾਈ ਫੀਸਦੀ ਨਿਰਧਾਰਤ ਕਰਨ ਅਤੇ ਗੁਦਾਮਾਂ ਵਿੱਚੋਂ ਝੋਨੇ ਦੀ ਚੁਕਾਈ ਨੂੰ ਤੇਜ਼ ਕਰਨ ਲਈ ਪੰਜਾਬ ਲਈ ਸਪੈਸ਼ਲਾਂ ਵਧਾਉਣ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਫਸਲ ਦੀ ਖ਼ਰੀਦ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਇਨ੍ਹਾਂ ਮਸਲਿਆਂ ਦਾ ਤੁਰੰਤ ਹੱਲ ਕੀਤਾ ਜਾਵੇ। ਮੀਤ ਹੇਅਰ ਨੇ ਕਿਹਾ ਕਿ 2019-20 ਤੱਕ ਕਣਕ ਤੇ ਝੋਨੇ ਉੱਪਰ ਆੜ੍ਹਤੀਆਂ ਦਾ ਕਮਿਸ਼ਨ ਘੱਟੋ ਘੱਟ ਲਾਗਤ…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਤਿੰਨ ਸਾਲਾਂ ਤੱਕ ਪਿਛਲੀਆਂ ਸਰਕਾਰਾਂ ਦੀ ਗੜਬੜੀ ਠੀਕ ਕਰਨ ਤੋਂ ਬਾਅਦ ਸੂਬਾ ਸਰਕਾਰ ਹੁਣ ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਦੇ ਰਾਹ ‘ਤੇ ਹੈ।ਇੱਥੇ ਦੋ ਪ੍ਰਮੁੱਖ ਸੰਸਥਾਵਾਂ ਅਤਿ-ਆਧੁਨਿਕ ਇੰਡਸਟਰੀਅਲ ਟ੍ਰੇਨਿੰਗ ਇੰਸਟੀਚਿਊਟ (ਆਈ.ਟੀ.ਆਈ.) ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ (ਐਮ.ਐਸ.ਡੀ.ਸੀ.) ਉਤੇ ਆਧਾਰਤ ਵਰਲਡ ਸਕਿੱਲ ਕੈਂਪਸ ਆਫ਼ ਐਕਸੀਲੈਂਸ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਦੀਆਂ ਪਿਛਾਂਹ-ਖਿੱਚੂ ਨੀਤੀਆਂ ਅਤੇ ਮਾੜੀ ਭਾਵਨਾ ਕਾਰਨ ਸੂਬਾ ਵਿਕਾਸ ਵਿੱਚ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਇਕ ਉਹ ਸਮਾਂ ਸੀ, ਜਦੋਂ ਉਦਯੋਗ ਸੰਕਟ ਵਿੱਚ ਸੀ, ਡਰੱਗ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੁਸਕਿਲਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਉਨ੍ਹਾਂ ਨੂੰ ਮਿਲਣ ਆਏ ਵੱਖ ਵੱਖ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਿਕ ਮੈਬਰਾਂ ਨਾਲ ਮੁਲਾਕਾਤ ਕੀਤੀ । ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਿਕ ਮੈਬਰਾਂ ਨੇ ਮੰਤਰੀ ਸ੍ਰੀ ਭਗਤ ਨੂੰ ਆਪਣੀ ਵੱਖ ਵੱਖ ਮੁਸਕਿਲਾਂ ਬਾਰੇ ਜਾਣੂ ਕਰਵਾਇਆ। ਮੰਤਰੀ ਨੇ ਉਨ੍ਹਾਂ ਦੀਆਂ ਮੁਸਕਿਲਾਂ ਨੂੰ ਬਹੁਤ ਧਿਆਨ ਨਾਲ ਸੁਣਿਆਂ ਅਤੇ ਬਹੁਤੀਆ ਮੁਸਕਿਲਾਂ ਨੂੰ ਤੁਰੰਤ ਮੌਕੇ ਤੇ ਹੀ ਹੱਲ ਕਰ ਦਿੱਤਾ। ਸ੍ਰੀ ਭਗਤ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਿਕ ਮੈਬਰਾਂ ਦੀ ਰਹਿੰਦੀਆਂ ਵਾਜਿਬ…

Read More

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2025-26 ਲਈ 207 ਪ੍ਰਚੂਨ ਆਬਕਾਰੀ ਸਮੂਹਾਂ ਲਈ ਅਲਾਟਮੈਂਟ ਪ੍ਰਕਿਰਿਆ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ ਕੀਤਾ। ਇਹ ਪ੍ਰਕਿਰਿਆ ਜੋ 5 ਮਾਰਚ, 2025 ਨੂੰ ਸ਼ੁਰੂ ਅਤੇ 2 ਅਪ੍ਰੈਲ, 2025 ਨੂੰ ਸਮਾਪਤ ਹੋਈ, ਨੇ 9,017 ਕਰੋੜ ਰੁਪਏ ਦੇ ਅਨੁਮਾਨਿਤ ਟੀਚੇ ਨੂੰ ਪਾਰ ਕਰਦਿਆਂ 9,878 ਕਰੋੜ ਰੁਪਏ ਦੀ ਸਾਲਾਨਾ ਲਾਇਸੈਂਸ ਫੀਸ ਪ੍ਰਾਪਤ ਕਰਕੇ ਨਿਰਧਾਰਤ ਰਿਜ਼ਰਵ ਕੀਮਤ ਨਾਲੋਂ 9.5% ਦਾ ਬੇਮਿਸਾਲ ਮਾਲੀਆ ਵਾਧਾ ਹਾਸਿਲ ਕੀਤਾ, ਜੋ ਪੰਜਾਬ ਦੇ ਆਬਕਾਰੀ ਵਿਭਾਗ ਲਈ ਇੱਕ ਇਤਿਹਾਸਕ ਪ੍ਰਾਪਤੀ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਨੂੰ ਵਧੀਆ ਬੁਨਿਆਦੀ ਢਾਂਚਾਗਤ ਸਹੂਲਤਾਂ ਨਾਲ ਲੈਸ ਕਰ ਰਹੀ ਹੈ ਅਤੇ ਇਸ ਨੂੰ ਵਿਗਿਆਨਕ ਲੀਹਾਂ `ਤੇ ਆਧੁਨਿਕ ਬਣਾ ਰਹੀ ਹੈ ਤਾਂ ਜੋ ਫੋਰਸ ਕਾਨੂੰਨ ਵਿਵਸਥਾ ਦੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਦੇ ਯੋਗ ਹੋ ਸਕੇ। ਸੂਬੇ ਭਰ ਦੇ ਥਾਣਿਆਂ ਲਈ 139 ਨਵੇਂ ਵਾਹਨਾਂ ਨੂੰ ਹਰੀ ਝੰਡੀ ਦਿਖਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਸੂਬੇ ਭਰ ਦੇ ਸਾਰੇ 454 ਥਾਣਿਆਂ ਦੇ ਐਸ.ਐਚ.ਓਜ਼. ਨੂੰ ਨਵੇਂ ਵਾਹਨ ਮਿਲੇ ਹਨ। ਉਨ੍ਹਾਂ ਕਿਹਾ ਕਿ ਇਹ ਪਿਛਲੇ ਰੁਝਾਨਾਂ ਦੇ ਉਲਟ…

Read More

ਪੰਜਾਬ ਸਰਕਾਰ ਆਤਮ-ਨਿਰਭਰਤਾ ਵਲ਼ ਵਧਦੀਆਂ ਕਦਮਾਂ ਦੇ ਤਹਿਤ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਤਹਿਤ, ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗ ਵਿਅਕਤੀਆਂ ਦੇ 522 ਲਾਭਪਾਤਰੀਆਂ ਨੂੰ ਵਿੱਤੀ ਸਾਲ 2024-25 ਦੌਰਾਨ 9.14 ਕਰੋੜ ਰੁਪਏ ਦੀ ਰਕਮ ਕਰਜੇ ਦੇ ਰੂਪ ਵਿੱਚ ਜਾਰੀ ਕੀਤੀ ਗਈ ਹੈ, ਜਿਸ ਵਿੱਚ 1.46 ਕਰੋੜ ਰੁਪਏ ਦੀ ਸਬਸਿਡੀ ਵੀ ਸ਼ਾਮਲ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਤੌਰ ‘ਤੇ ਪਿੱਛੜੇ ਅਤੇ ਹਾਸ਼ੀਏ ‘ਤੇ ਰਹਿੰਦੇ ਲੋਕਾਂ ਨੂੰ ਵਿਦਿਅਕ, ਆਰਥਿਕ ਅਤੇ ਸਮਾਜਿਕ ਰੂਪ…

Read More

ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਲੋਕ ਸਭਾ ਵਿੱਚ ਮਨੁੱਖੀ ਅਧਿਕਾਰਾਂ ਦਾ ਅਹਿਮ ਮੁੱਦਾ ਉਠਾਉਂਦਿਆਂ ਕੇਂਦਰ ਸਰਕਾਰ ਨੂੰ 2019 ਵਿੱਚ ਬੰਦੀ ਸਿੰਘਾਂ (ਸਿੱਖ ਕੈਦੀਆਂ) ਦੀ ਰਿਹਾਈ ਸਬੰਧੀ ਕੀਤੇ ਆਪਣੇ ਵਾਅਦੇ ਨੂੰ ਪੂਰਾ ਕਰਨ ਦੀ ਅਪੀਲ ਕੀਤੀ।ਕੰਗ ਨੇ ਸਦਨ ਨੂੰ ਯਾਦ ਦਿਵਾਇਆ ਕਿ 2019 ਵਿੱਚ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ, ਸਰਕਾਰ ਨੇ ਇਨ੍ਹਾਂ ਕੈਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਸੀ ਜੋ ਪਹਿਲਾਂ ਹੀ 25-30 ਸਾਲਾਂ ਤੋਂ ਜੇਲ੍ਹਾਂ ਵਿੱਚ ਹਨ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ। ਉਸ ਸਮੇਂ ਇੱਕ ਰਸਮੀ ਨੋਟੀਫ਼ਿਕੇਸ਼ਨ ਵੀ ਜਾਰੀ ਕੀਤਾ ਗਿਆ ਸੀ, ਫਿਰ ਵੀ 6 ਸਾਲਾਂ ਬਾਅਦ ਵੀ ਇਹ ਕੈਦੀ ਕੈਦ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਅਤੇ ਰੇਤਾ ਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾ ਕਰ ਦਿੱਤਾ।ਇਸ ਸਬੰਧੀ ਫੈਸਲਾ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ‘ਪੰਜਾਬ ਰਾਜ ਮਾਈਨਰ ਮਿਨਰਲ ਨੀਤੀ’ ਵਿੱਚ ਸੋਧ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਇਸ ਦਾ ਉਦੇਸ਼ ਬਾਜ਼ਾਰ ਵਿੱਚ ਕੱਚੇ ਮਾਲ ਦੀ ਸਪਲਾਈ ਵਧਾਉਣਾ, ਗ਼ੈਰ-ਕਾਨੂੰਨੀ ਮਾਈਨਿੰਗ ਤੇ ਭ੍ਰਿਸ਼ਟਾਚਾਰ ਨੂੰ ਘਟਾਉਣਾ, ਸੂਬੇ ਦਾ ਮਾਲੀਆ ਵਧਾਉਣਾ ਅਤੇ…

Read More

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚਲਾਏ ਜਾ ਰਹੇ ਸਰਕਾਰੀ ਕਾਲਜ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦਾ ਬੈਚਲਰ ਆਫ਼ ਸਾਇੰਸ ਇੰਨ ਆਈ.ਟੀ. ਦੇ ਤੀਜੇ ਸਮੈਸਟਰ ਅਤੇ ਪੀ.ਜੀ.ਡੀ.ਸੀ.ਏ. ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਡਾਇਰੈਕਟਰ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਜਲੰਧਰ ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ.) ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ.ਐਸ.ਸੀ. (ਆਈ.ਟੀ.) ਦੇ ਤੀਜੇ ਸਮੈਸਟਰ ਵਿੱਚ ਨੇਹਾ ਨੇ 8.17 ਐਸ.ਜੀ.ਪੀ.ਏ. ਲੈ ਕੇ ਪਹਿਲਾ ਅਤੇ ਅਰਪਿਤਾ ਸ਼ਰਮਾ ਨੇ 7.35 ਐਸ.ਜੀ.ਪੀ.ਏ. ਲੈ ਕੇ ਦੂਜਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਪੀ.ਜੀ.ਡੀ.ਸੀ.ਏ. ਦੇ ਪਹਿਲੇ ਸਮੈਸਟਰ ਵਿੱਚ ਅਨਮੋਲਜੀਤ ਕੌਰ ਨੇ 7.38 ਐਸ.ਜੀ.ਪੀ.ਏ. ਲੈ ਕੇ ਪਹਿਲਾ ਸਥਾਨ ਹਾਸਲ…

Read More

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਲੁਧਿਆਣਾ *ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ‘ਤੇ ਪਾਬੰਦੀ ਹੁਕਮ ਜਾਰੀ**-ਕੰਬਾਇਨ ਹਾਰਵੈਸਟਰਾਂ ਦੀ ਸੁਪਰ ਐਸ.ਐਮ.ਐਸ. ਲਗਾਏ ਬਗੈਰ ਚੱਲਣ ‘ਤੇ ਵੀ ਮਨਾਹੀ* ਲੁਧਿਆਣਾ, 03 ਅਪ੍ਰੈਲ (000) – ਜ਼ਿਲ੍ਹਾ ਮੈਜਿਸਟਰੇਟ ਹਿਮਾਂਸ਼ੂ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐਨ.ਐਸ.ਐਸ) ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਲੁਧਿਆਣਾ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 7:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਕਰਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਕਣਕ ਦੀ ਕਟਾਈ ਵਾਲੀਆਂ ਕੰਬਾਇਨਾਂ ਦੇ…

Read More