Author: Pushminder Sidhu

ਪਟਿਆਲਾ ਪੁਲਿਸ ਵੱਲੋਂ ਨਾਭੇ ਤੋਂ ਲੁੱਟੀ ਥਾਰ ਜੀਪ ਦਾ ਮੁੱਖ ਮੁਲਜ਼ਮ ਸੀਆਈਏ ਸਟਾਫ ਪਟਿਆਲਾ ਦੀ ਟੀਮ ਨਾਲ ਐਨਕਾਊਂਟਰ ਦੌਰਾਨ ਸੰਗਰੂਰ-ਪਟਿਆਲਾ ਬਾਈਪਾਸ ’ਤੇ ਜ਼ਖ਼ਮੀ ਹੋਇਆ ਹੈ। ਸੀਆਈਏ ਸਟਾਫ ਦੀ ਟੀਮ ਨਾਲ ਸੰਗਰੂਰ-ਪਟਿਆਲਾ ਬਾਈਪਾਸ ’ਤੇ ਮੁਕਾਬਲਾ ਹੋਇਆ ਹੈ। ਪੁਲਿਸ ਨੇ ਜ਼ਖ਼ਮੀ ਮੁਲਜ਼ਮ ਨੂੰ ਕਾਬੂ ਕਰ ਕੇ ਹਸਪਤਾਲ ‘ਚ ਦਾਖਲ ਕਰਵਾਇਆ ਹੈ। ਇਸ ਕੋਲੋਂ ਲੁੱਟੀ ਹੋਈ ਥਾਰ ਜੀਪ ਤੇ 32 ਬੌਰ ਪਿਸਟਲ ਬਰਾਮਦ ਕੀਤੇ ਹਨ। ਪੁਲਿਸ ਅਨੁਸਾਰ ਜ਼ਖ਼ਮੀ ਲੁਟੇਰੇ ਖਿਲਾਫ਼ ਅੱਧੀ ਦਰਜਨ ਦੇ ਕਰੀਬ ਲੁੱਟਾਂ-ਖੋਹਾਂ ਦੇ ਪਟਿਆਲਾ, ਸੰਗਰੂਰ, ਖੰਨਾ ਵਿਖੇ ਮੁਕੱਦਮੇ ਦਰਜ ਹਨ।

Read More

ਮੋਗਾ ਦੇ ਖੋਸਾ ਕੋਟਲਾ ਦਾ ਰਹਿਣ ਵਾਲਾ ਸੁਖਦੇਵ ਸਿੰਘ ਕਰੋੜਪਤੀ ਬਣ ਗਿਆ। ਉਸ ਨੇ ਨਾਗਾਲੈਂਡ ਲਾਟਰੀ (Nagaland Lottery) ਲਈ 6-6 ਰੁਪਏ ਦੀਆਂ 25 ਟਿਕਟਾਂ ਖਰੀਦੀਆਂ ਅਤੇ 1 ਕਰੋੜ ਰੁਪਏ ਦਾ ਇਨਾਮ ਜਿੱਤਿਆ। ਸੁਖਦੇਵ ਦੇ ਘਰ ਖੁਸ਼ੀ ਦਾ ਮਾਹੌਲ। ਪਿੰਡ ਵਾਸੀ ਵਧਾਈ ਦੇ ਰਹੇ ਹਨ। ਉਂਝ ਤਾਂ ਭਾਰਤ ਦੇ ਜ਼ਿਆਦਾਤਰ ਸੂਬਿਆਂ ਵਿੱਚ ਲਾਟਰੀ ‘ਤੇ ਪਾਬੰਦੀ ਹੈ ਪਰ ਕੇਰਲ ਸਰਕਾਰ ਵੱਲੋਂ ਖਾਸ ਲਾਟਰੀ ਪ੍ਰੋਗਰਾਮ ਚਲਾਇਆ ਜਾਂਦਾ ਹੈ। ਹਾਲਾਂਕਿ ਇੱਥੇ ਵੀ ਪ੍ਰਾਈਵੇਟ ਲਾਟਰੀਆਂ ‘ਤੇ ਪਾਬੰਦੀ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਵੀ ਸਰਕਾਰ ਵੱਲੋਂ ਲਾਟਰੀ ਪ੍ਰੋਗਰਾਮ ਚਲਾਇਆ ਹੋਇਆ ਹੈ ਅਤੇ ਕੁਝ ਸਮਾਂ ਪਹਿਲਾਂ ਇੱਕ ਰਿਕਸ਼ਾ ਚਾਲਕ ਨੇ ਇਹ ਲਾਟਰੀ ਜਿੱਤੀ ਸੀ।

Read More

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਭਲਕੇ ਤੋਂ ਖਨੌਰੀ ਸਰਹੱਦ ਵਿਖੇ ਮਰਨ ਵਰਤ ਸ਼ੁਰੂ ਕਰਨਗੇ, ਉਨ੍ਹਾਂ ਨੇ ਆਪਣੀ ਸਾਰੀ ਜ਼ਮੀਨ ਅਤੇ ਜਾਇਦਾਦ ਆਪਣੇ ਪਰਿਵਾਰਕ ਮੈਂਬਰਾਂ (ਪੁੱਤਰ, ਨੂੰਹ, ਪੋਤਰੇ) ਦੇ ਨਾਂ ਕਰਵਾ ਦਿੱਤੀ ਹੈ। 13 ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੀ ਆਗਾਮੀ ਰਣਨੀਤੀ ਦੇ ਹਿੱਸੇ ਵਜੋਂ ਕਿਸਾਨ ਆਗੂ ਸਰਦਾਰ ਜਗਜੀਤ ਸਿੰਘ ਡੱਲੇਵਾਲ ਭਲਕੇ 26 ਨਵੰਬਰ ਤੋਂ ਖਨੌਰੀ ਸਰਹੱਦ ਵਿਖੇ ਮਰਨ ਵਰਤ ਸ਼ੁਰੂ ਕਰਨਗੇ।  ਇਸ ਮੌਕੇ ਦੇਸ਼ ਭਰ ਤੋਂ ਕਿਸਾਨ ਆਗੂ ਖਨੌਰੀ ਸਰਹੱਦ ‘ਤੇ ਹਾਜ਼ਰ ਹੋਣਗੇ, ਕਿਸਾਨਾਂ ਦੇ ਵੱਡੇ ਜਥੇ ਖਨੌਰੀ ਸਰਹੱਦ ‘ਤੇ ਪਹੁੰਚ ਰਹੇ ਹਨ| ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜਾਂ ਤਾਂ ਉਹ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਕੇ…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਇੱਥੇ ਪੀ. ਐੱਸ. ਪੀ. ਸੀ. ਐੱਲ. ਦੇ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਇਹ ਨੌਕਰੀਆਂ ਬਹੁਤ ਦੇਰ ਪਹਿਲਾਂ ਮਿਲ ਜਾਣੀਆਂ ਚਾਹੀਦੀਆਂ ਸੀ ਪਰ ਕਿਸੇ ਵੀ ਸਰਕਾਰ ਨੇ ਨੌਜਵਾਨਾਂ ਬਾਰੇ ਕੁੱਝ ਨਹੀਂ ਸੋਚਿਆ। ਉਨ੍ਹਾਂ ਕਿਹਾ ਕਿ ਮੈਨੂੰ ਅੱਜ ਇਸ ਗੱਲ ਦੀ ਖ਼ੁਸ਼ੀ ਹੈ ਕਿ 1300 ਤੋਂ ਜ਼ਿਆਦਾ ਚੁੱਲ੍ਹੇ ਅੱਜ ਬਲਣਗੇ। ਅਸੀਂ ਪੌਣੇ 3 ਸਾਲਾਂ ‘ਚ 50 ਹਜ਼ਾਰ ਦੇ ਨੇੜੇ ਬਿਨਾਂ ਸਿਫਾਰਿਸ਼ ਅਤੇ ਰਿਸ਼ਵਤ ਦੇ ਨੌਕਰੀਆਂ ਦੇ ਚੁੱਕੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਮੈਨੂੰ ਦੁੱਖ ਹੁੰਦਾ ਸੀ ਕਿ ਪੰਜਾਬ ਦੇ…

Read More

ਪੰਜਾਬ ਸਰਕਾਰ ਵੱਲੋਂ ਪਨਸੀਡ ਨੂੰ ਰਾਜ ਦੀ ਬੀਜ ਨੋਡਲ ਏਜੰਸੀ ਘੋਸ਼ਿਤ ਕੀਤਾ ਹੋਇਆ ਹੈ। ਹਾੜੀ 2024-25 ਦੌਰਾਨ ਸਬਮਿਸ਼ਨ ਆਨ ਸੀਡ ਐਂਡ ਪਲਾਂਟਿੰਗ ਮਟੀਰੀਅਲ ਸੀਡ ਵਿਲੇਜ ਪ੍ਰੋਗਰਾਮ ਅਧੀਨ ਕਣਕ ਦਾ ਬੀਜ 1600 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਉਪਰ ਦਿੱਤਾ ਜਾ ਰਿਹਾ ਹੈ। ਕਣਕ ਦੇ ਬੀਜ ਦਾ ਇਸ ਵੇਲੇ 3740 ਰੁਪਏ ਕੁਇੰਟਲ ਮੁੱਲ ਹੈ ਪ੍ਰੰਤੂ ਕਿਸਾਨਾਂ ਨੂੰ 1600 ਰੁਪਏ ਸਬਸਿਡੀ ਵਜੋਂ ਘਟਾ ਕੇ 2140 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੁਹੱਈਆ ਕਰਵਾਇਆ ਜਾਵੇਗਾ। ਇਸ ਵਿੱਤੀ ਸਹਾਇਤਾ ਦੀ ਮਦਦ ਨਾਲ ਕਿਸਾਨ ਵੀਰ ਆਪਣਾ ਵਧੀਆ ਤਸਦੀਕਸ਼ੁਦਾ ਕੁਆਲਿਟੀ ਬੀਜ ਤਿਆਰ ਕਰ ਸਕਦੇ ਹਨ ਅਤੇ ਆਪਣੇ ਖੇਤੀ ਬੀਜ ਦੀ ਕੁਆਲਿਟੀ ਵੀ ਸੁਧਾਰ ਸਕਦੇ ਹਨ। ਮੁੱਖ ਖੇਤੀਬਾੜੀ ਅਫ਼ਸਰ,…

Read More

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਅਤੇ ਸਿੱਖਿਆ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਵਲ ਹਸਪਤਾਲ ਮੋਹਾਲੀ ਵਿਖੇ ਐਡਵਾਂਸਡ ਬਲੱਡ ਕੰਪੋਨੈਂਟ ਸੇਪਰੇਸ਼ਨ ਯੂਨਿਟ ਅਤੇ ਦੋ ਬਲੱਡ ਕਲੈਕਸ਼ਨ ਅਤੇ ਟਰਾਂਸਪੀਰੇਸ਼ਨ ਵੈਨਾਂ ਦਾ ਉਦਘਾਟਨ ਕੀਤਾ। ਪੰਜਾਬ ਸਟੇਟ ਬਲੱਡ ਟਰਾਂਸਫਿਊਜ਼ਨ ਕੌਂਸਲ ਦੇ ਅਧਿਕਾਰੀਆਂ, ਮੈਡੀਕਲ ਕਾਲਜਾਂ ਅਤੇ ਨਰਸਿੰਗ ਅਤੇ ਮੈਡੀਕਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸਵੈ-ਇੱਛਤ ਖੂਨਦਾਨ ’ਚ ਸੂਬੇ ਦੇ ਤੀਜੇ ਰਾਸ਼ਟਰੀ ਰੈਂਕ ਦੀ ਪ੍ਰਾਪਤੀ ਨਾਲ ਲੋਕਾਂ ਨੂੰ ਜਾਗਰੂਕ ਕਰਨ ਲਈ ਸੂਬੇ ਦਾ ਮਨੋਬਲ ਵਧਿਆ ਹੈ। ਖੂਨਦਾਨ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾ ਸਕਦਾ ਹੈ ਅਤੇ ਇਸ ਨੂੰ ਅੱਗੇ ਵਰਤਣ ਲਈ ਸੁਰੱਖਿਅਤ ਅਤੇ ਧਿਆਨ ਨਾਲ ਸੰਭਾਲਣ…

Read More

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਉੱਪ-ਚੋਣਾਂ ’ਚ ਮਿਲੇ ਭਰਵੇਂ ਸਮਰਥਨ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸ਼ਾਨਦਾਰ ਜਿੱਤ ਦਾ ਸਿਹਰਾ ਪਾਰਟੀ ਵਰਕਰਾਂ ਦੀ ਸਖ਼ਤ ਮਿਹਨਤ ਅਤੇ ਲਗਨ ਨੂੰ ਜਾਂਦਾ ਹੈ। ‘ਆਪ’ ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਪਾਰਟੀ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ, ਜਿੱਥੇ ਉਨ੍ਹਾਂ ਨਾਲ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ਹਰਭਜਨ ਸਿੰਘ ਈ. ਟੀ. ਓ., ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਵਿਧਾਇਕ ਦਵਿੰਦਰਜੀਤ ਸਿੰਘ ਸਿੰਘ ਲਾਡੀ ਢੋਸ ਅਤੇ ਹੋਰ ਸੀਨੀਅਰ ਆਗੂ ਹਾਜ਼ਰ ਸਨ।ਅਮਨ ਅਰੋੜਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉੱਪ-ਚੋਣਾਂ…

Read More

ਕੁਲਤਾਰ ਸਿੰਘ ਸੰਧਵਾ, ਸਪੀਕਰ ਪੰਜਾਬ ਵਿਧਾਨ ਸਭਾ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਆਏ ਹਨ। ਹਾਲ ਹੀ ਵਿਚ ਹੋਈਆਂ ਜ਼ਿਮਨੀ ਚੋਣਾਂ ਵਿਚ ਵੱਡੇ ਨੇਤਾਵਾਂ ਦੀ ਹਾਰ ਬਾਰੇ ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਜਨਤਾ ਸਭ ਤੋਂ ਵੱਡੀ ਹੁੰਦੀ ਹੈ। ਉਨ੍ਹਾਂ ਨੇ ਬੇਅਦਬੀ ਦੇ ਮਾਮਲਿਆਂ ਸੰਬੰਧੀ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਦੋ ਸਰਕਾਰਾਂ ਲੰਘੀਆਂ ਹਨ, ਇਹ ਸਿਰਫ਼ ਪੰਜਾਬ ਦੀ ‘ਆਪ’ ਸਰਕਾਰ ਹੈ, ਜਿਸ ਨੇ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਮੁਕੱਦਮੇ ਦਰਜ ਕਰਵਾਏ ਹਨ।

Read More

ਪੰਜਾਬ ਵਿਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਪ੍ਰਦੇਸ਼ ਮੈਂਬਰਸ਼ਿਪ ਅਭਿਆਨ ਦੀ ਮੀਟਿੰਗ ਅੱਜ ਹੋਈ। ਇਸ ਮੀਟਿੰਗ ਵਿਚ ਮਨੋਰੰਜਨ ਕਾਲੀਆ ਸਮੇਤ ਕਈ ਆਗੂਆਂ ਦਾ ਸਨਮਾਨ ਕੀਤਾ ਗਿਆ। ਮੀਟਿੰਗ ਵਿਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ, ਮਨਪ੍ਰੀਤ ਸਿੰਘ ਬਾਦਲ, ਪੰਜਾਬ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ, ਅਮਿਤ ਭਾਟੀਆ, ਤਰੁਣ ਚੁੱਘ ਸਮੇਤ ਕਈ ਆਗੂ ਹਾਜ਼ਰ ਹੋਏ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਦੱਸਿਆ ਕਿ ਜਲੰਧਰ ਤੋਂ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੂੰ ਇਸ ਮੁਹਿੰਮ ਦਾ ਇੰਚਾਰਜ ਬਣਾਇਆ ਗਿਆ ਹੈ, ਜਿਸ ਵਿਚ ਪਾਰਟੀ…

Read More

265 ਮਿਲੀਅਨ ਡਾਲਰ ਦੀ ਕਥਿਤ ਰਿਸ਼ਵਤ ਮਾਮਲੇ ’ਚ ਅਮਰੀਕੀ ਸਕਿਓਰਿਟੀ ਐਕਸਚੇਂਜ ਘੱਟ ਕਰਨ ਦੀ ਦਿਸ਼ਾ ’ਚ ਗੌਤਮ ਅਡਾਨੀ ਅਤੇ ਉਨ੍ਹਾਂ ਦੇ ਭਤੀਜੇ ਸਾਗਰ ਅਡਾਨੀ ਨੂੰ ਸਮਝੌਤਾ ਕਰਨ ਲਈ ਤੈਅ ਸਮੇਂ ਵਿੱਚ ਜਵਾਬ ਦਿੱਤਾ ਗਿਆ ਹੈ। ਰਿਸ਼ਵਤਖੋਰੀ ਮਾਮਲੇ ‘ਚ ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਅਤੇ ਉਨ੍ਹਾਂ ਦੇ ਭਤੀਜੇ ਸਾਗਰ ਅਡਾਨੀ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਅਮਰੀਕੀ ਸਕਿਓਰਿਟੀਜ਼ ਐਕਸਚੇਂਜ ਕਮਿਸ਼ਨ (ਐਸਈਸੀ) ਨੇ ਦੋਵਾਂ ਨੂੰ ਸੰਮਨ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਤੋਂ ਪਹਿਲਾਂ ਅਡਾਨੀ ਗਰੁੱਪ ਦੀ ਤਰਫੋਂ 265 ਮਿਲੀਅਨ ਡਾਲਰ (ਕਰੀਬ 2200 ਕਰੋੜ ਰੁਪਏ) ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਆਪਣਾ ਬਿਆਨ ਦਿੰਦੇ ਹੋਏ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ…

Read More