Author: Pushminder Sidhu

ਮੀਟਿੰਗ ਦੌਰਾਨ ਡਰੇਨਾਂ ਦੀ ਸਾਫ-ਸਫ਼ਾਈ ਲਈ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ ਉੱਘੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਮੂਹਿਕ ਇਕਜੁੱਟਤਾ ਦਾ ਸੱਦਾ ਦਿੰਦਿਆਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਸਭ ਨੂੰ ਅੱਗੇ ਆ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।ਰਾਜ ਸਭਾ ਮੈਂਬਰ ਅਤੇ ਉੱਘੇ ਵਾਤਾਵਰਣ ਪ੍ਰੇਮੀ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਡਰੇਨਾਂ ਦੀ ਸਫਾਈ ਦੇ ਵੱਖ-ਵੱਖ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਵਿਭਾਗਾਂ ਦੇ ਅਧਿਕਾਰੀ ਜਿੱਥੇ ਹੋਰ ਗੰਭੀਰਤਾ…

Read More

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ 23 ਨਵੰਬਰ, 2024 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਇਸ ਬਾਬਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ ਜਿਸ ਲਈ ਪੰਜਾਬ ਪੁਲਸ ਦੇ ਜਵਾਨ ਤੇ ਅਧਿਕਾਰੀ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ (ਸੀ. ਆਰ. ਪੀ. ਐੱਫ.) ਨੂੰ ਤਾਇਨਾਤ ਕੀਤਾ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ…

Read More

ਪੰਜਾਬ ਦੀ ਸਿਆਸਤ ਵਿਚ ਅੱਜ ਅਹਿਮ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਆਮ ਆਦਮੀ ਪਾਰਟੀ ਦਾ ਪ੍ਰਧਾਨ ਅਮਨ ਅਰੋੜਾ ਨੂੰ ਐਲਾਨਿਆ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਅਕਾਊਂਟ ‘ਤੇ ਵੀ ਸਾਂਝੀ ਕੀਤੀ ਹੈ। ਮੁੱਖ ਮੰਤਰੀ ਨੇ ਲਿਖਿਆ ਕਿ ”ਅੱਜ ਮੈਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀ ਕੈਬਿਨੇਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪ ਦਿੱਤੀ ਹੈ। ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਅਮਨ ਅਰੋੜਾ ਪਾਰਟੀ ਪ੍ਰਧਾਨ ਅਤੇ ਸ਼ੈਰੀ ਕਲਸੀ ਉੱਪ ਪ੍ਰਧਾਨ ਦੇ ਤੌਰ ‘ਤੇ ਕੰਮ ਕਰਨਗੇ। ਮੈਨੂੰ ਆਪਣੇ ਦੋਵਾਂ ਸਾਥੀਆਂ ‘ਤੇ ਪੂਰਾ ਭਰੋਸਾ ਹੈ…

Read More

 ਸੰਗਠਿਤ ਅਪਰਾਧ ਵਿਰੁੱਧ ਜੰਗ ਵਿੱਚ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਜਲੰਧਰ ਦੇ ਪਿੰਡ ਫੋਲਰੀਵਾਲ ਦੇ ਬਾਹਰਵਾਰ ਇੱਕ ਜ਼ਬਰਦਸਤ ਮੁੱਠਭੇੜ ਤੋਂ ਬਾਅਦ ਕਥਿਤ ਲੰਡਾ ਗਿਰੋਹ ਦੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਗੈਂਗਸਟਰਾਂ ਦੇ ਕਬਜ਼ੇ ਚੋਂ 7 ਹਥਿਆਰਾਂ ਸਮੇਤ ਛੇ ਮੈਗਜ਼ੀਨਾਂ ਅਤੇ ਛੇ ਕਾਰਤੂਸ ਬਰਾਮਦ ਕੀਤੇ ਗਏ ਹਨ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਜਸਕਰਨ ਉਰਫ ਕਰਨ ਵਾਸੀ ਭੀਖਾ ਨੰਗਲ ਕਰਤਾਰਪੁਰ ਅਤੇ ਫਗਵਾੜਾ ਦੇ ਮੇਹਲੀ ਗੇਟ ਸਥਿਤ ਮੁਹੱਲਾ ਥਾਣੇਦਾਰਾ ਦੇ ਰਹਿਣ ਵਾਲੇ ਫਤਿਹਦੀਪ ਸਿੰਘ ਉਰਫ ਪ੍ਰਦੀਪ ਸੈਣੀ…

Read More

ਲੁਧਿਆਣਾ- ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੇਂਦਰੀ ਜੇਲ੍ਹ, ਲੁਧਿਆਣਾ, ਬੋਰਸਟਲ ਜੇਲ੍ਹ, ਲੁਧਿਆਣਾ ਅਤੇ ਜਨਾਨਾ ਜੇਲ੍ਹ, ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਦੀਆਂ ਬੈਰਕਾਂ ਦੀ ਚੈਕਿੰਗ ਕੀਤੀ ਗਈ ਅਤੇ ਉਥੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਮੌਕੇ ਤੇ ਹੀ ਜੇਲ੍ਹ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਗਏ। ਇਸ ਮੌਕੇ ਤੇ ਉਨ੍ਹਾਂ ਵੱਲੋਂ ਕੇਂਦਰੀ ਜੇਲ੍ਹ, ਲੁਧਿਆਣਾ ਵਿੱਚ ਤਾਇਨਾਤ ਡਾਕਟਰਾਂ ਨੂੰ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਨੂੰ ਡਾਕਟਰੀ ਇਲਾਜ ਵਿੱਚ ਪੇਸ਼…

Read More

ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਪਰਮਿੰਦਰ ਸਿੰਘ ਗੋਲਡੀ ਵੱਲੋਂ ਵੀਰਵਾਰ ਨੂੰ ਬੋਰਡ ਦੇ ਦਫਤਰ ਵਿਖੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲਾ-2024 ਦਾ ਪੋਸਟਰ ਰੀਲੀਜ ਕੀਤਾ ਗਿਆ। ਇਹ ਯੁਵਕ ਮੇਲਾ 29 ਨਵੰਬਰ ਤੋਂ 2 ਦਸੰਬਰ ਤੱਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ), ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਰਾਜ ਦੀ ਸਿਰਮੋਰ ਯੂਨੀਵਰਿਸਟੀਆਂ ਦੀਆ ਟੀਮਾਂ ਵੱਲੋਂ 51 ਵੱਖ-ਵੱਖ ਕਲਚਰਲ ਅਤੇ ਵਿਰਾਸਤੀ ਮੁਕਾਬਲਿਆਂ ਵਿੱਚ ਹਿੱਸਾ ਲਿਆ ਜਾ ਰਿਹਾ ਹੈ। ਇਸ ਮੌਕੇ ਚੇਅਰਮੈਨ ਸ੍ਰੀ ਪਰਮਿੰਦਰ ਸਿੰਘ ਗੋਲਡੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ…

Read More

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ ਜਲੰਧਰ ਪੱਛਮੀ ਬਲਾਕ ਵਿਖੇ ਖਾਦ ਵਿਕਰੇਤਾਵਾਂ/ਡੀਲਰਾਂ ਦੀਆਂ ਦੁਕਾਨਾਂ ਅਤੇ ਗੁਦਾਮਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਕਣਕ ਅਤੇ ਆਲੂ ਦੀ ਬਿਜਾਈ ਲਈ ਵਰਤੀਆਂ ਜਾਣ ਵਾਲੀਆਂ ਵੱਖ-ਵੱਖ ਖਾਦਾਂ ਦੇ 10 ਸੈਂਪਲ ਭਰੇ ਗਏ।ਮੁੱਖ ਖੇਤੀਬਾੜੀ ਅਫ਼ਸਰ ਡਾ. ਰਣਧੀਰ ਸਿੰਘ ਠਾਕੁਰ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਨੂੰ ਡੀ.ਏ.ਪੀ. ਅਤੇ ਹੋਰ ਲੋੜੀਂਦੀਆਂ ਖਾਦਾਂ ਜ਼ਰੂਰਤ ਅਨੁਸਾਰ ਮਿਲਣ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ, ਇਸ ਦੇ ਲਈ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ’ਤੇ ਜ਼ਿਲ੍ਹੇ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਵੱਖ-ਵੱਖ ਬਲਾਕਾਂ ਵਿੱਚ ਲਗਾਤਾਰ ਖਾਦ ਸਟੋਰਾਂ…

Read More

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲੀ ਕਿ ਰੂਪਨਗਰ ਵਿੱਚ ਇੱਕ ਪਰਿਵਾਰ ਵੱਲੋਂ ਨਾਬਾਲਿਗ ਲੜਕੇ ਦਾ ਵਿਆਹ ਕਰਵਾਇਆ ਜਾ ਰਿਹਾ ਹੈ। ਇਸ ਤੇ ਤੁਰੰਤ ਕਾਰਵਾਈ ਕਰਦਿਆਂ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮਾਮਲੇ ਦੀ ਛਾਣਬੀਣ ਕਰਨ ਅਤੇ ਲੋੜੀਦੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਲ ਵਿਆਹ ਵਿਰੋਧੀ ਕਾਨੂੰਨ ਦੀ ਉਲੰਘਣਾ ਸਬੰਧੀ ਜਾਣਕਾਰੀ ਚਾਈਲਡਲਾਈਨ ਰਾਹੀਂ ਮਿਲੀ ਕਿ ਪਿੰਡ ਆਸਪੁਰ ਕੋਟਾਂ ਜ਼ਿਲ੍ਹਾ ਰੂਪਨਗਰ ਦੇ 17 ਸਾਲਾਂ ਦੇ ਲੜਕੇ ਦਾ ਵਿਆਹ ਕੀਤਾ ਜਾ ਰਿਹਾ ਹੈ ਜੋ ਕਿ ਨਾਬਾਲਿਗ ਹੈ। ਕੈਬਨਿਟ ਮੰਤਰੀ ਦੇ ਆਦੇਸ਼ਾਂ ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਰੂਪਨਗਰ ਨੇ…

Read More

ਅਦਾਲਤ ਨੇ ਹੇਠਲੀ ਅਦਾਲਤ ’ਚ ਕੇਜਰੀਵਾਲ ਖ਼ਿਲਾਫ਼ ਚੱਲ ਰਹੀ ਕਾਰਵਾਈ ’ਤੇ ਫਿਲਹਾਲ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਦਿੱਲੀ ਆਬਕਾਰੀ ਨੀਤੀ ਘਪਲੇ ਮਾਮਲੇ ‘ਚ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਹਾਈ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਈਡੀ ਤੋਂ ਜਵਾਬ ਮੰਗਿਆ ਹੈ। ਕੀ ਹੈ ਮਾਮਲਾ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੇਠਲੀ ਅਦਾਲਤ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਹੈ, ਜਿਸ ‘ਚ ਉਨ੍ਹਾਂ ਨੇ ਆਬਕਾਰੀ ਨੀਤੀ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਦੀਆਂ ਮੁਕੱਦਮੇਬਾਜ਼ੀ ਦੀਆਂ ਸ਼ਿਕਾਇਤਾਂ ‘ਤੇ ਨੋਟਿਸ ਲੈਣ ਦੀ ਮਨਜ਼ੂਰੀ ਨਾ ਮਿਲਣ ਦਾ ਕਾਰਨ ਦੱਸਿਆ ਸੀ। ਅਦਾਲਤ ਨੇ ਵਿਸਥਾਰਤ ਸੁਣਵਾਈ ਲਈ…

Read More

ਪੰਜਾਬ ਦੇ ਹੁਸ਼ਿਆਰਪੁਰ ਦੇ ਹਲਕਾ ਦਸੂਹਾ ‘ਚ ਟਰੱਕ ਅਤੇ ਟਰਾਲੀ ਵਿਚਾਲੇ ਜ਼ਬਰਦਸਤ ਟੱਕਰ ਹੋਈ। ਇਸ ਹਾਦਸੇ ਵਿੱਚ ਟਰੱਕ ਚਾਲਕ ਦੀ ਮੌਤ ਹੋ ਗਈ ਜਦਕਿ ਦੋਵਾਂ ਵਾਹਨਾਂ ‘ਚ ਸਵਾਰ 3 ਵਿਅਕਤੀ ਗੰਭੀਰ ਰੂਪ ‘ਚ ਜ਼ਖਮੀ ਦੱਸੇ ਜਾ ਰਹੇ ਹਨ। ਸਾਰੇ ਜ਼ਖਮੀਆਂ ਨੂੰ ਫਿਲਹਾਲ ਦਸੂਹਾ ਦੇ ਸਰਕਾਰੀ ਹਸਪਤਾਲ ‘ਚ ਇਲਾਜ ਲਈ ਰੱਖਿਆ ਗਿਆ ਹੈ। ਇਹ ਹਾਦਸਾ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਅੱਡਾ ਗਰਨਾ ਸਾਹਿਬ ਨੇੜੇ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਝਿੰਗੜਾਂ ਦਾ ਰਹਿਣ ਵਾਲਾ ਸਵਰਨ ਰਸ਼ਪਾਲ ਸਿੰਘ ਆਪਣੇ ਭਤੀਜੇ ਮਨਵੀਰ ਸਿੰਘ ਨਾਲ ਟਰੈਕਟਰ ਟਰਾਲੀ ’ਤੇ ਕਿਸੇ ਕੰਮ ਲਈ ਦਸੂਹਾ ਜਾ ਰਿਹਾ ਸੀ ਅਤੇ ਜਿਵੇਂ ਹੀ ਟ੍ਰੈਕਟਰ ਟਰਾਲੀ ਅੱਡਾ ਗਰਨਾ ਸਾਹਿਬ ਨੇੜੇ ਪਹੁੰਚੀ…

Read More