Author: Pushminder Sidhu

ਪੰਜਾਬ ਦੇ ਅਬੋਹਰ ਦੇ ਪਹਿਲਵਾਨ ਟੋਨੀ ਸੰਧੂ ਨੇ ਅਮਰੀਕਾ ’ਚ ਹੋਈ ਵਿਸ਼ਵ ਪਾਵਰ ਲਿਫਟਿੰਗ ਚੈਂਪੀਅਨਸ਼ਿਪ ’ਚ ਤਿੰਨ ਸੋਨ ਤਗਮੇ ਜਿੱਤ ਕੇ ਜ਼ਿਲ੍ਹੇ, ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਸਭ ਤੋਂ ਵੱਡੀ ਪ੍ਰਾਪਤੀ ਇਹ ਹੈ ਕਿ ਟੋਨੀ ਸੰਧੂ ਨੇ 2025 ’ਚ ਹੋਣ ਵਾਲੀਆਂ ਉਲੰਪਿਕ ਖੇਡਾਂ ਲਈ ਵੀ ਕੁਆਲੀਫਾਈ ਕਰ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਅਮਨ ਪ੍ਰਕਾਸ਼ ਟੋਨੀ ਸੰਧੂ ਦੇਸ਼-ਵਿਦੇਸ਼ ਵਿੱਚ ਕਈ ਮੁਕਾਬਲਿਆਂ ਵਿੱਚ ਭਾਗ ਲੈ ਕੇ ਅਣਗਿਣਤ ਮੈਡਲ ਜਿੱਤ ਚੁੱਕੇ ਹਨ ਅਤੇ ਨੌਜਵਾਨਾਂ ਨੂੰ ਕੁਸ਼ਤੀ ਅਤੇ ਬਾਡੀ ਬਿਲਡਿੰਗ ਲਈ ਪ੍ਰੇਰਿਤ ਕਰ ਚੁੱਕੇ ਹਨ। ਅਬੋਹਰ ਵਿੱਚ ਬਾਡੀ ਬਿਲਡਿੰਗ ਦੇ ਪਿਤਾਮਾ ਵਜੋਂ ਜਾਣੇ ਜਾਂਦੇ ਟੋਨੀ ਸੰਧੂ…

Read More

ਪਿੰਡ ਝਾਡ਼ ਸਾਹਿਬ ਵਿਖੇ ਅੱਧੀ ਰਾਤ ਨੂੰ ਸਰਹਿੰਦ ਨਹਿਰ ਕਿਨਾਰੇ ਸੜਕ ’ਤੇ ਹੀ 2 ਮਾਸੀ ਪੁੱਤ ਭਰਾਵਾਂ ਵਿਚਕਾਰ ਖੂਨੀ ਝੜਪ ਹੋ ਗਈ ਜਿਸ ਵਿਚ ਇਕ ਭਰਾ ਨੇ ਦੂਜੇ ਦਾ ਬੇਰਹਿਮੀ ਨਾਲ ਗਲ਼ਾ ਵੱਢ ਕੇ ਕਤਲ ਕਰ ਦਿੱਤਾ। ਇਸ ਸਬੰਧੀ ਡੀਐੱਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਰਾਤ ਕਰੀਬ 12.50 ਵਜੇ ਮਾਛੀਵਾਡ਼ਾ ਪੁਲਸ ਥਾਣਾ ਨੂੰ ਕਾਲ ਆਈ ਕਿ ਝਾੜ ਸਾਹਿਬ ਨੇੜੇ ਖ਼ੂਨੀ ਝੜਪ ਹੋਈ ਹੈ। ਉਨ੍ਹਾਂ ਦੱਸਿਆ ਕਿ ਰਛਪਾਲ ਸਿੰਘ ਵਾਸੀ ਗੁਮਾਣਪੁਰ, ਹਲਕਾ ਮਜੀਠਾ ਜੋ ਕਿ ਆਪਣਾ ਟਰੱਕ ਲੈ ਕੇ ਲੁਧਿਆਣਾ ਤੋਂ ਬੱਦੀ ਵੱਲ ਨੂੰ ਜਾ ਰਿਹਾ ਸੀ ਜਦਕਿ ਚਮਕੌਰ ਸਿੰਘ ਬੱਦੀ ਤੋਂ ਲੁਧਿਆਣਾ ਵੱਲ ਨੂੰ ਜਾ ਰਿਹਾ ਸੀ। ਇਹ ਦੋਵੇਂ ਝਾੜ…

Read More

ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸਿੱਖ ਕੌਮ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਅੱਜ ਆਪਣੇ ਭਰਾ ਕੁਲਵੰਤ ਸਿੰਘ ਰਾਜੋਆਣਾ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਆਏ ਬਲਵੰਤ ਸਿੰਘ ਰਾਜੋਆਣਾ ਨੇ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲ ਸਮੇਂ ਵਿਚ ਆਪਸੀ ਝਗੜਿਆਂ ਕਾਰਣ ਸਿੱਖ ਸੰਸਥਾਵਾਂ ਕਮਜ਼ੋਰ ਹੋਈਆਂ ਹਨ। ਉਹਨਾਂ ਕਿਹਾ ਕਿ ਉਹ ਬੁਲਾਰੇ ਨਹੀਂ ਹਨ ਤੇ ਉਹਨਾਂ ਨੂੰ ਭਾਸ਼ਣ ਦੇਣਾ ਨਹੀਂ ਆਉਂਦਾ ਪਰ ਜੋ ਗੱਲਾਂ ਮੇਰੇ ਦਿਲ ਵਿਚ ਹਨ, ਉਹ ਮੈਂ ਜ਼ਰੂਰ ਕਰਾਂਗਾ। ਉਹਨਾਂ ਕਿਹਾ ਕਿ ਜੇਕਰ ਸਾਡੀਆਂ ਸੰਸਥਾਵਾਂ ਕਮਜ਼ੋਰ ਹੋਣਗੀਆਂ ਤਾਂ ਸਾਡੇ ਨਾਲ ਬੇਇਨਸਾਫੀ ਹੁੰਦੀ ਰਹੇਗੀ। ਉਹਨਾਂ ਕਿਹਾ ਕਿ 31 ਮਾਰਚ 2012 ਨੂੰ ਜਦੋਂ ਮੈਨੂੰ ਫਾਂਸੀ ਦੇ…

Read More

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਕੈਰੇਬੀਅਨ ਦੇਸ਼ ਗੁਆਨਾ ਪਹੁੰਚੇ। ਜਿਵੇਂ ਹੀ ਉਨ੍ਹਾਂ ਦਾ ਜਹਾਜ਼ ਗੁਆਨਾ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰਿਆ ਤਾਂ ਰਾਸ਼ਟਰਪਤੀ ਤੋਂ ਲੈ ਕੇ ਪੂਰਾ ਮੰਤਰੀ ਮੰਡਲ ਪੀਐਮ ਮੋਦੀ ਦੇ ਸਵਾਗਤ ਲਈ ਤਿਆਰ ਖੜ੍ਹਾ ਦੇਖਿਆ ਗਿਆ। ਗੁਆਨਾ ਵੀ ਪੀਐਮ ਮੋਦੀ ਨੂੰ ਆਪਣਾ ਸਰਵਉੱਚ ਨਾਗਰਿਕ ਸਨਮਾਨ ਦੇਣ ਜਾ ਰਿਹਾ ਹੈ। ਹੁਣ ਤੱਕ ਕੁੱਲ 19 ਦੇਸ਼ਾਂ ਨੇ ਪੀਐਮ ਮੋਦੀ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਅਜਿਹਾ ਸਨਮਾਨ ਦਿੱਤਾ ਹੈ। ਪੀਐਮ ਮੋਦੀ 56 ਸਾਲਾਂ ਵਿੱਚ ਗੁਆਨਾ ਦਾ ਦੌਰਾ ਕਰਨ ਵਾਲੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹਨ। ਜਿਸ ਕਾਰਨ ਬੇਮਿਸਾਲ ਕਦਮ ਚੁੱਕਦਿਆਂ ਪ੍ਰਧਾਨ ਇਰਫਾਨ ਅਲੀ ਅਤੇ ਦਰਜਨ ਤੋਂ ਵੱਧ ਕੈਬਨਿਟ ਮੰਤਰੀਆਂ ਨੇ ਹਵਾਈ ਅੱਡੇ…

Read More

ਸਰਦੀਆਂ ਸ਼ੁਰੂ ਹੁੰਦੇ ਹੀ ਬਿਜਲੀ ਬੰਦ ਹੋਣ ਦੀਆਂ ਸ਼ਿਕਾਇਤਾਂ ਵਿੱਚ ਭਾਰੀ ਕਮੀ ਆਈ ਹੈ। ਇਸ ਕਾਰਨ ਵਿਭਾਗੀ ਅਧਿਕਾਰੀ ਨਿਰਵਿਘਨ ਬਿਜਲੀ ਸਪਲਾਈ ਤੋਂ ਰਾਹਤ ਮਹਿਸੂਸ ਕਰ ਰਹੇ ਹਨ ਅਤੇ ਹੋਰ ਕੰਮਾਂ ਵੱਲ ਧਿਆਨ ਦੇ ਰਹੇ ਹਨ। ਇਸੇ ਲੜੀ ਤਹਿਤ ਗਲਤ ਢੰਗ ਨਾਲ ਲਗਾਏ ਗਏ ਮੀਟਰਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਮੀਟਰ ਉਤਾਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਸਕੀਮ ਸ਼ੁਰੂ ਕਰਨ ਤੋਂ ਬਾਅਦ ਨਵੇਂ ਕੁਨੈਕਸ਼ਨਾਂ ਵਿੱਚ ਭਾਰੀ ਵਾਧਾ ਹੋਇਆ ਹੈ। ਗਲਤ ਤਰੀਕੇ ਨਾਲ ਮੀਟਰ ਲਗਾਉਣ ਲਈ ਹਰ ਖੇਤਰ ਵਿੱਚ ਮੁਕਾਬਲਾ ਸੀ ਅਤੇ ਇੱਕ ਘਰ ਵਿੱਚ…

Read More

ਸ਼੍ਰੋਮਣੀ ਅਕਾਲੀ ਦਲ ਨੂੰ ਇਕ ਹੋਰ ਝਟਕਾ ਲੱਗਾ ਹੈ। ਸੀਨੀਅਰ ਆਗੂ ਅਨਿਲ ਜੋਸ਼ੀ (Senior leader Anil Joshi) ਨੇ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਹ 2022 ਵਿਚ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸੁਖਬੀਰ ਬਾਦਲ ਦੇ ਅਸਤੀਫ਼ੇ ਕਾਰਨ ਕਈ ਆਗੂਆਂ ਵੱਲੋਂ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਸੀ। ਅਨਿਲ ਜੋਸ਼ੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੇ ਸਮੂਹ ਅਹੁਦਿਆਂ ਤੋਂ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਡੇਰਾਬੱਸੀ ਦੇ ਸਾਬਕਾ ਵਿਧਾਇਕ ਐੱਨਕੇ ਸ਼ਰਮਾ ਨੇ ਪਾਰਟੀ ਦੇ…

Read More

ਇਲਾਕਾ ਨਿਵਾਸੀਆਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਪੰਜਾਬੀ ਬਾਗ ਇਲਾਕੇ (ਨਵੇਂ ਵਾਰਡ ਨੰਬਰ 50 ਅਤੇ ਪੁਰਾਣੇ ਵਾਰਡ ਨੰਬਰ 45) ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਹ ਪ੍ਰਾਜੈਕਟ ਕਰੀਬ 92 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ ਅਤੇ ਸੜਕਾਂ ਦੇ ਕਿਨਾਰਿਆਂ ‘ਤੇ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾਣਗੀਆਂ। ਵਿਧਾਇਕ ਸਿੱਧੂ ਨੇ ਕਿਹਾ ਕਿ ਆਤਮ ਨਗਰ ਹਲਕੇ ਵਿੱਚ ਮਿਆਰੀ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਵਸਨੀਕਾਂ ਦੀ ਸਹੂਲਤ ਲਈ ਵੱਡੀ ਗਿਣਤੀ ਵਿੱਚ ਵਿਕਾਸ ਪ੍ਰੋਜੈਕਟ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਕੰਮਾਂ ਦੀ ਗੁਣਵੱਤਾ ’ਤੇ ਨਜ਼ਰ ਰੱਖਣ…

Read More

ਹਲਕੇ ਵਿੱਚ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਕੰਮ ਕਰਦੇ ਹੋਏ, ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਨੇ ਮੰਗਲਵਾਰ ਨੂੰ ਜੱਸੀਆਂ ਰੋਡ ‘ਤੇ ਸਥਿਤ ਗੁਰਨਾਮ ਨਗਰ (ਵਾਰਡ ਨੰਬਰ 95) ਦੀਆਂ ਗਲੀਆਂ ਦੇ ਪੁਨਰ ਨਿਰਮਾਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਪ੍ਰਾਜੈਕਟ ਤਹਿਤ ਕਰੀਬ 55 ਲੱਖ ਰੁਪਏ ਦੀ ਲਾਗਤ ਨਾਲ ਕੰਕਰੀਟ ਦੀਆਂ ਗਲੀਆਂ ਬਣਾਈਆਂ ਜਾਣਗੀਆਂ। ਵਿਧਾਇਕ ਬੱਗਾ ਨੇ ਕਿਹਾ ਕਿ ਲੁਧਿਆਣਾ ਉੱਤਰੀ ਹਲਕੇ ਵਿੱਚ ਕਰੋੜਾਂ ਰੁਪਏ ਦੇ ਪ੍ਰੋਜੈਕਟ ਮੁਕੰਮਲ ਹੋ ਚੁੱਕੇ ਹਨ ਅਤੇ ਪੂਰੇ ਉੱਤਰੀ ਹਲਕੇ ਵਿੱਚ ਮਿਆਰੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਹੋਰ ਵੀ ਪ੍ਰੋਜੈਕਟ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ…

Read More

ਲੁਧਿਆਣਾ, 19 ਨਵੰਬਰ – ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ 21 ਨਵੰਬਰ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਸਥਾਨਕ ਬੱਚਤ ਭਵਨ ਵਿਖੇ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਆਈ.ਏ.ਐਸ ਨੇ ਦੱਸਿਆ ਕਿ ਮਹਾਂਲੇਖਾਕਾਰ, ਅਕਾਊਟੈਂਟ ਜਨਰਲ (ਏ.ਐਡ.ਈ.), ਪੰਜਾਬ ਵਲੋਂ ਮਿਤੀ 21 ਨਵੰਬਰ, 2024 ਨੂੰ ਬੱਚਤ ਭਵਨ, ਮਿੰਨੀ ਸਕੱਤਰੇਤ, ਫਿਰੋਜ਼ਪੁਰ ਰੋਡ, ਲੁਧਿਆਣਾ ਵਿਖੇ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਜਿਸ ਵਿੱਚ ਪੈਨਸ਼ਨਰਾਂ/ਫੈਮਿਲੀ ਪੈਨਸ਼ਨਰਾਂ (ਸੇਵਾ ਮੁਕਤ ਸਰਕਾਰੀ ਮੁਲਾਜ਼ਮਾਂ) ਨੂੰ ਆ ਰਹੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਸ਼ਿਕਾਇਤਾਂ ਦੇ ਨਿਪਟਾਰੇ ਹਿੱਤ, ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ…

Read More

ਵਿਧਾਨ ਸਭਾ ਹਲਕਾ ਲੁਧਿਆਣਾ ਉਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ, ਵਿਧਾਨ ਸਭਾ ਹਲਕਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਵਾਰਡ ਇੰਚਾਰਜ ਰਾਕੇਸ਼ ਪਰਾਸ਼ਰ ਵੱਲੋਂ ਵਾਰਡ ਨੰਬਰ 90 ਦੇ ਮਹਾਰਾਜਾ ਅਗਰਸੇਨ ਪਾਰਕ (ਕੇਸਰ ਗੰਜ ਚੌਂਕ) ਵਿਖੇ 12.50 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਾ ਰਹੇ 25 ਹੋਰਸ ਪਾਵਰ ਦੇ ਟਿਊਬਵੈੱਲ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕਾਂ ਅਤੇ ਇਲਾਕਾ ਇੰਚਾਰਜ ਨੇ ਦੱਸਿਆ ਕਿ ਕੇਸਰ ਗੰਜ ਮੰਡੀ (ਗੋਕੁਲ ਰੌਡ) ਦੇ ਵਸਨੀਕਾਂ ਦੀ ਮੰਗ ਅਨੁਸਾਰ ਇਹ ਨਵਾਂ ਟਿਊਬਵੈਲ ਲੱਗਣ ਜਾ ਰਿਹਾ ਹੈ ਜਿਸਦੇ ਸ਼ੁਰੂ ਹੋਣ ਨਾਲ ਆਸ ਪਾਸ ਦੇ ਇਲਾਕਿਆਂ ਦੇ ਰਹਿਣ ਵਾਲੇ ਵਸਨੀਕਾਂ ਨੂੰ ਆ ਰਹੀ ਪਾਣੀ ਦੀ ਕਿੱਲਤ ਤੋਂ…

Read More