Author: Pushminder Sidhu

ਕਪੂਰਥਲਾ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਪਿੰਡ ਬੂਟ ਵਿਖੇ ਵੱਡੀ ਕਾਰਵਾਈ ਕਰਦਿਆਂ ਪੰਚਾਇਤੀ ਜ਼ਮੀਨ ਉੱਪਰ ਕੀਤੀਆਂ ਗਈਆਂ ਨਜ਼ਾਇਜ਼ ਉਸਾਰੀਆਂ ਨੂੰ ਢਾਹ ਦਿੱਤਾ ਗਿਆ। ਬੀ.ਡੀ.ਪੀ.ਓ. ਢਿਲਵਾਂ ਮਨਜੀਤ ਕੌਰ ਵਲੋਂ ਦਿੱਤੇ ਹੁਕਮਾਂ ’ਤੇ ਕਾਰਵਾਈ ਕਰਦਿਆਂ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵਲੋਂ 3 ਅਜਿਹੀਆਂ ਉਸਾਰੀਆਂ ਨੂੰ ਢਾਹਿਆ ਗਿਆ ਜੋ ਕਿ ਨਸ਼ਾ ਤਸਕਰਾਂ ਵਲੋਂ ਪੰਚਾਇਤੀ ਜ਼ਮੀਨ ਉੱਪਰ ਨਜ਼ਾਇਜ਼ ਕਬਜਾ ਕਰਕੇ ਬਣਾਈਆਂ ਹੋਈਆਂ ਸਨ, ਜਿਨ੍ਹਾਂ ਵਿਰੁੱਧ ਵੱਖ-ਵੱਖ ਥਾਣਿਆਂ ਵਿਚ ਐਨ.ਡੀ.ਪੀ.ਐਸ. ਦੇ 34 ਕੇਸ ਦਰਜ ਹਨ।ਐਸ.ਐਸ.ਪੀ. ਸ੍ਰੀ ਗੌਰਵ ਤੂਰਾ ਨੇ ਦੱਸਿਆ ਕਿ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਪਿੰਡਬੂਟ ਵਿਖੇ ਪੰਚਾਇਤੀ ਜ਼ਮੀਨ ਉੱਪਰ ਗੈਰਕਾਨੂੰਨੀ ਤਰੀਕੇ ਨਾਲ ਜਿਊਣਾ ਸਿੰਘ ਪੁੱਤਰ ਗੁਰਨਾਮ ਸਿੰਘ ਤੇ ਉਸਦੀ ਪਤਨੀ ਭਾਨੀ ਵਲੋਂ ਕੀਤੀ ਗਈ ਨਜ਼ਾਇਜ਼ ਉਸਾਰੀ…

Read More

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ ਅਤੇ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ਲਾਘਾ ਕਰਦਿਆਂ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਰਹਿਨੁਮਾਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਸੀਂ ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਾਂਗੇ।ਮਨੀਸ਼ ਸਿਸੋਦੀਆ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਮੰਗਲਵਾਰ ਨੂੰ ਲੁਧਿਆਣਾ ‘ਚ ਇਸ ਮੁੱਦੇ ‘ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ 360⁰ ਰਣਨੀਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਅਰਵਿੰਦ ਕੇਜਰੀਵਾਲ ਅਤੇ ਸੰਗਠਨ ਦੇ ਆਗੂਆਂ ਨਾਲ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ…

Read More

ਪੰਜਾਬ ਰੋਡਵੇਜ਼ ਦੇ ਕੰਟਰੈਕਟ ਵਰਕਰਾਂ ਨੇ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਰਾਜ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਦੀ ਨੁਮਾਇੰਦਗੀ ਕਰਨ ਵਾਲੀਆਂ ਵੱਖ-ਵੱਖ ਯੂਨੀਅਨਾਂ ਨੇ ਐਲਾਨ ਕੀਤਾ ਹੈ ਕਿ 3 ਅਪ੍ਰੈਲ (ਵੀਰਵਾਰ) ਨੂੰ ਸੂਬੇ ਭਰ ਦੇ ਸਾਰੇ ਬੱਸ ਅੱਡੇ ਦੋ ਘੰਟੇ ਬੰਦ ਰਹਿਣਗੇ। ਇਸ ਤੋਂ ਇਲਾਵਾ, 7, 8 ਅਤੇ 9 ਅਪ੍ਰੈਲ ਨੂੰ ਮੁਕੰਮਲ ਹੜਤਾਲ ਦੀ ਯੋਜਨਾ ਬਣਾਈ ਗਈ ਹੈ।ਯੂਨੀਅਨ ਆਗੂਆਂ ਨੇ ਹਾਲ ਹੀ ਵਿੱਚ ਪੇਸ਼ ਕੀਤੇ ਗਏ ਪੰਜਾਬ ਬਜਟ ਨਾਲ ਆਪਣੀ ਅਸੰਤੁਸ਼ਟੀ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਵਿੱਚ ਠੇਕੇ ‘ਤੇ ਰੱਖੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਕੋਈ…

Read More

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਥਰਮਲ ਪਾਵਰ ਪਲਾਂਟਾਂ ਲਈ ਨਿਰਵਿਘਨ ਅਤੇ ਕਿਫ਼ਾਇਤੀ ਕੋਲੇ ਦੀ ਸਪਲਾਈ ਨੂੰ ਯਕੀਨੀ ਬਣਾਉਣ ਵੱਲ ਇੱਕ ਵੱਡੀ ਸਫ਼ਲਤਾ ਤਹਿਤ, ਵਿੱਤੀ ਸਾਲ 2024-25 ਵਿੱਚ ਆਪਣੀ ਪਛਵਾੜਾ ਕੇਂਦਰੀ ਕੋਲਾ ਖਾਨ ਵਿਖੇ 70 ਲੱਖ ਟਨ ਕੋਲਾ ਕੱਢ ਕੇ ਪੀਕ ਰੇਟਿਡ ਕਪੈਸਟੀ ਪ੍ਰਾਪਤ ਕਰਕੇ ਇੱਕ ਮਹੱਤਵਪੂਰਨ ਮੀਲ ਪੱਥਰ ਸਥਾਪਿਤ ਕੀਤਾ ਹੈ। ਇਹ ਜਾਣਕਾਰੀ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਦਿੱਤੀ।ਕੈਬਨਿਟ ਮੰਤਰੀ ਸ. ਹਰਭਜਨ ਸਿੰਘ. ਨੇ ਕਿਹਾ ਕਿ ਪਛਵਾੜਾ ਖਾਨ, ਜੋ ਕਿ 31 ਮਾਰਚ, 2015 ਤੋਂ ਬੰਦ ਸੀ, ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਗਰਮ ਤੇ ਦੂਰਅੰਦੇਸ਼ ਅਗਵਾਈ ਹੇਠ…

Read More

ਸੰਸਦ ਮੈਂਬਰ ਰਾਘਵ ਚੱਢਾ ਨੇ ਅੱਜ ਰਾਜ ਸਭਾ ਵਿੱਚ ਦੇਸ਼ ਦੀ ਨਿਆਂਪਾਲਿਕਾ ਵਿੱਚ ਵਾਪਰੀਆਂ ਤਾਜ਼ਾ ਘਟਨਾਵਾਂ ਨੂੰ ਲੈ ਕੇ ਸਵਾਲ ਉਠਾਏ। ਰਾਜ ਸਭਾ ਵਿੱਚ ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਦੇਸ਼ ਵਿੱਚ ਨਿਆਂਇਕ ਸੁਧਾਰਾਂ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕ ਅਦਾਲਤ ਨੂੰ ਨਿਆਂ ਦਾ ਮੰਦਰ ਮੰਨਦੇ ਹਨ ਅਤੇ ਜਦੋਂ ਕੋਈ ਆਮ ਨਾਗਰਿਕ ਇਸ ਦੇ ਬੂਹੇ ’ਤੇ ਜਾਂਦਾ ਹੈ ਤਾਂ ਉਸ ਨੂੰ ਪੂਰਾ ਭਰੋਸਾ ਹੁੰਦਾ ਹੈ ਕਿ ਉਸ ਨੂੰ ਨਿਆਂ ਜ਼ਰੂਰ ਮਿਲੇਗਾ। ਸਾਂਸਦ ਰਾਘਵ ਚੱਢਾ ਨੇ ਅੱਗੇ ਕਿਹਾ ਕਿ ਜਿਸ ਤਰ੍ਹਾਂ ਪ੍ਰਮਾਤਮਾ ਦੀ ਕਚਹਿਰੀ ‘ਚ ਦੇਰੀ ਹੋ ਸਕਦੀ ਹੈ ਪਰ ਹਨੇਰਾ ਨਹੀਂ, ਉਸੇ ਤਰ੍ਹਾਂ ਇਹ ਮੰਨਿਆ ਜਾਂਦਾ…

Read More

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਆਬਕਾਰੀ ਅਤੇ ਕਰ ਵਿਭਾਗ ਨੇ ਵਿੱਤੀ ਸਾਲ 2024-25 ਲਈ 10,743.72 ਕਰੋੜ ਰੁਪਏ ਦਾ ਰਿਕਾਰਡ ਤੋੜ ਆਬਕਾਰੀ ਮਾਲੀਆ ਪ੍ਰਾਪਤ ਕਰਦਿਆਂ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ 16.36 ਫੀਸਦੀ ਦੀ ਪ੍ਰਭਾਵਸ਼ਾਲੀ ਸਾਲਾਨਾ ਵਾਧਾ ਦਰ ਹਾਸਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2024-25 ਦੌਰਾਨ ਵੈਟ, ਸੀਐਸਟੀ, ਜੀਐਸਟੀ, ਪੀਐਸਡੀਟੀ ਅਤੇ ਆਬਕਾਰੀ ਤੋਂ ਰਾਜ ਦਾ ਕੁੱਲ ਮਾਲੀਆ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ 40,000 ਕਰੋੜ ਰੁਪਏ ਦੀ ਸੀਮਾ ਨੂੰ ਪਾਰ ਕਰਦੇ 12.47 ਫੀਸਦੀ ਵਾਧਾ ਦਰ ਨਾਲ 42289.97 ਕਰੋੜ ਰੁਪਏ ਰਿਹਾ।ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ…

Read More

ਚੰਡੀਗੜ੍ਹ ਵਿੱਚ 1 ਤੋਂ 3 ਅਪ੍ਰੈਲ ਤੱਕ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ‘ਤੇ ਲੱਗੀ ਪਾਬੰਦੀ ਹਟਾ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਣਾਉਂਦੇ ਹੋਏ, ਹਾਈ ਕੋਰਟ ਵੱਲੋਂ ਠੇਕਿਆਂ ‘ਤੇ ਲਗਾਈ ਗਈ ਰੋਕ ਹਟਾ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਵਿੱਚ ਸ਼ਰਾਬ ਦੀਆਂ ਦੁਕਾਨਾਂ 3 ਦਿਨਾਂ ਲਈ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਸਨ।ਇਹ ਪਾਬੰਦੀ ਸ਼ਰਾਬ ਦੇ ਠੇਕਿਆਂ ਦੀ ਟੈਂਡਰ ਪ੍ਰਕਿਰਿਆ ਸੰਬੰਧੀ ਦਾਇਰ ਪਟੀਸ਼ਨਾਂ ਕਾਰਨ ਲਗਾਈ ਗਈ ਸੀ। ਪਰ ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਇਸ ਫੈਸਲੇ ਨੂੰ ਰੱਦ ਕਰ ਦਿੱਤਾ। ਸੁਪਰੀਮ ਕੋਰਟ ਨੇ ਕਿਹਾ ਕਿ ਹਾਈ ਕੋਰਟ ਨੇ ਠੇਕਿਆਂ ਨੂੰ ਰੋਕਣ ਦਾ…

Read More

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅਦਾਲਤ ਵੱਲੋਂ ਜ਼ੀਰਕਪੁਰ ਬਲਾਤਕਾਰ ਮਾਮਲੇ ਵਿੱਚ ਪਾਸਟਰ ਬਜਿੰਦਰ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਔਰਤਾਂ ਨੂੰ ਇਨਸਾਫ਼ ਦਿਵਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਦੱਸਿਆ ਹੈ।ਇੱਕ ਪ੍ਰੈਸ ਬਿਆਨ ਰਾਹੀਂ ਚੇਅਰਪਰਸਨ ਨੇ ਕਿਹਾ ਕਿ ਇਹ ਫੈਸਲਾ ਇਹ ਸੰਦੇਸ਼ ਦਿੰਦਾ ਹੈ ਕਿ ਔਰਤਾਂ ਵਿਰੁੱਧ ਅਪਰਾਧਾਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਾਨੂੰਨ ਰਾਹੀਂ ਨਿਆਂ ਨੂੰ ਯਕੀਨੀ ਬਣਾਇਆ ਜਾਵੇਗਾ। ਕਮਿਸ਼ਨ ਵੱਲੋਂ ਪਹਿਲਾਂ ਇਸ ਮਾਮਲੇ ਦਾ ਸਖ਼ਤ ਨੋਟਿਸ ਲਿਆ ਗਿਆ ਸੀ।ਸ੍ਰੀਮਤੀ ਗਿੱਲ ਨੇ ਪੰਜਾਬ ਵਿੱਚ ਇਸ ਤਰ੍ਹਾਂ ਦੇ ਅਪਰਾਧਾਂ…

Read More

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ 26 ਲੱਖ ਲੋਕਾਂ ਨੇ ਪਾਰਟੀ ਦੇ ਮੈਂਬਰਾਂ ਵਜੋਂ ਰਜਿਸਟਰੇਸ਼ਨ ਕਰਵਾਈ ਹੈ ਤੇ ਪਾਰਟੀ ਨੇ ਐਲਾਨ ਕੀਤਾ ਕਿ ਜ਼ਿਲ੍ਹਾ ਤੇ ਸੂਬਾ ਡੈਲੀਗੇਟਾਂ ਦੀ ਚੋਣ 2 ਤੋਂ 6 ਅਪ੍ਰੈਲ ਤੱਕ ਕੀਤੀ ਜਾਵੇਗੀ।ਇਥੇ ਪਾਰਟੀ ਦੇ ਚੋਣ ਆਬਜ਼ਰਵਰਾਂ ਦੀ ਮੀਟਿੰਗ ਜਿਸਦੀ ਪ੍ਰਧਾਨ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ, ਵਿਚ ਭਰਤੀ ਮੁਹਿੰਮ ਦੇ ਸੰਪੂਰਨ ਹੋਣ ’ਤੇ ਤਸੱਲੀ ਪ੍ਰਗਟ ਕੀਤੀ ਗਈ। ਇਹ ਵੀ ਫੈਸਲਾ ਲਿਆ ਗਿਆ ਕਿ ਜ਼ਿਲ੍ਹਾ ਤੇ ਸੂਬਾ ਡੈਲੀਗੇਟਾਂ ਦੇ ਨਾਲ-ਨਾਲ ਸਰਕਲ ਡੈਲੀਗੇਟਾਂ ਦੇ ਸਨਮਾਨ ਵਾਸਤੇ ਆਬਜ਼ਰਵਰਾਂ ਦੀ ਤਾਇਨਾਤੀ ਕੀਤੀ ਜਾਵੇ।ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ੇ ਦੀ ਲਾਹਣਤ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 32ਵੇਂ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ ’ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਡੀਜੀਪੀ ਪੰਜਾਬ, ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇਹ ਆਪ੍ਰੇਸ਼ਨ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਚਲਾਇਆ ਗਿਆ।ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਆਪ੍ਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ, ਸਾਰੇ ਸੀਪੀਜ਼/ਐਸਐਸਪੀਜ਼ ਨੂੰ, ਐਸ.ਪੀ. ਰੈਂਕ ਦੇ…

Read More