Author: Pushminder Sidhu

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਹੁਸ਼ਿਆਰਪੁਰ ਵਿੱਚ ਅਰੋੜਾ ਭਾਈਚਾਰੇ ਵੱਲੋਂ ਆਯੋਜਿਤ ‘ਪਰਿਵਾਰ ਮਿਲਣੀ’ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਏਕਤਾ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ, ਅਮਨ ਅਰੋੜਾ ਨੇ ਕਿਹਾ, “ਕੋਈ ਵੀ ਭਾਈਚਾਰਾ ਜੋ ਇੱਕਜੁੱਟ ਰਹਿੰਦਾ ਹੈ, ਉਹ ਮਜ਼ਬੂਤ ​​ਹੁੰਦਾ ਹੈ।”ਸਮਾਜ ਵਿੱਚ ਅਰੋੜਾ ਭਾਈਚਾਰੇ ਦੇ ਯੋਗਦਾਨ ਨੂੰ ਸਵੀਕਾਰ ਕਰਦੇ ਹੋਏ, ਉਨ੍ਹਾਂ ਕਿਹਾ, “ਅਰੋੜਾ ਭਾਈਚਾਰਾ ਹਮੇਸ਼ਾ ਤਰੱਕੀ ਅਤੇ ਸੇਵਾ ਲਈ ਖੜ੍ਹਾ ਰਿਹਾ ਹੈ। ਇਹ ਇੱਕ ਅਜਿਹਾ ਭਾਈਚਾਰਾ ਹੈ ਜਿਸਨੇ ਸਮਾਜ ਨੂੰ ਨਿਰਸਵਾਰਥ ਵਾਪਸ ਦਿੱਤਾ ਹੈ।” ਉਨ੍ਹਾਂ ਆਪਣੀ ਨਿੱਜੀ ਅਤੇ ਪੇਸ਼ੇਵਰ ਸਫਲਤਾ ਦਾ ਸਿਹਰਾ ਆਪਣੇ ਭਾਈਚਾਰੇ ਦੇ ਅਟੁੱਟ ਸਮਰਥਨ ਨੂੰ ਦਿੰਦੇ ਹੋਏ ਕਿਹਾ, “ਮੈਂ ਆਪਣੀਆਂ ਪ੍ਰਾਪਤੀਆਂ ਆਪਣੇ ਭਾਈਚਾਰੇ ਅਤੇ ਆਪਣੇ ਭਰਾਵਾਂ ਨੂੰ ਦਿੰਦਾ…

Read More

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵੱਲੋਂ ਕੀਤੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈ ਐਸ.ਐਸ.ਪੀ. ਜਲੰਧਰ (ਦਿਹਾਤੀ) ਗੁਰਮੀਤ ਸਿੰਘ ਦੀ ਅਗਵਾਈ ਵਿੱਚ ਜਲੰਧਰ ਦਿਹਾਤੀ ਪੁਲਿਸ ਵਲੋਂ ਅੱਜ ਸਥਾਨਕ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਥਾਣਾ ਨੂਰਮਹਿਲ ਅਧੀਨ ਪੈਂਦੇ ਪਿੰਡ ਪਾਸਲਾ ਵਿਖੇ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ। ਐਸ.ਐਸ.ਪੀ. ਜਲੰਧਰ ਦਿਹਾਤੀ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਸਵਿੰਦਰ ਕੌਰ ਉਰਫ਼ ਜੱਸੀ ਪਤਨੀ ਅਮਰਜੀਤ ਸਿੰਘ ਉਰਫ਼ ਰੱਮੀ ਵਾਸੀ ਪਿੰਡ ਪਾਸਲਾ, ਥਾਣਾ ਨੂਰਮਹਿਲ ਲੰਬੇ ਸਮੇਂ ਤੋਂ ਨਸ਼ਿਆਂ ਦੀ ਤਸਕਰੀ ਕਰ ਰਹੀ ਸੀ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਕਈ ਕੇਸਾਂ ਵਿੱਚ ਸ਼ਾਮਲ ਹੈ। ਇਨ੍ਹਾਂ ਨੇ ਪਿੰਡ…

Read More

ਪੰਜਾਬ ਨੇ ਵਿਸ਼ਵ ਟੀ.ਬੀ. ਦਿਵਸ ‘ਤੇ ਭਾਰਤ ਸਰਕਾਰ ਦੁਆਰਾ ਟੀ.ਬੀ. ਦੇ ਖਾਤਮੇ ਲਈ ਸ਼ੁਰੂ ਕੀਤੀ ਗਈ 100 ਦਿਨਾ ਮੁਹਿੰਮ “ਟੀ.ਬੀ. ਮੁਕਤ ਭਾਰਤ ਅਭਿਆਨ” ਵਿੱਚ ਦੇਸ਼ ਭਰ ‘ਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਟਿਊਬਰਕਲੋਸਿਸ ਵਿਰੁੱਧ ਆਪਣੀ ਲੜਾਈ ਵਿੱਚ ਮਹੱਤਵਪੂਰਨ ਮੀਲ ਪੱਥਰ ਹਾਸਲ ਕੀਤਾ ਹੈ। ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਕਰਵਾਏ ਗਏ ਸ਼ਾਨਦਾਰ ਸਮਾਰੋਹ ਦੌਰਾਨ ਟੀਬੀ ਦੇ ਮਾਮਲਿਆਂ ਦੀ ਜਾਂਚ, ਖੋਜ ਅਤੇ ਇਲਾਜ ਵਿੱਚ ਸੂਬੇ ਦੇ ਅਣਥੱਕ ਯਤਨਾਂ ਨੂੰ ਮਾਨਤਾ ਦਿੱਤੀ ਅਤੇ ਸਟੇਟ ਟੀਬੀ ਅਫ਼ਸਰ ਡਾ. ਰਾਜੇਸ਼ ਭਾਸਕਰ ਨੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇਪੀ ਨੱਢਾ ਤੋਂ ਅਚੀਵਮੈਂਟ ਸਰਟੀਫਿਕੇਟ ਪ੍ਰਾਪਤ ਕੀਤਾ।7 ਦਸੰਬਰ, 2024 ਨੂੰ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ…

Read More

ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਪਿੰਡ ਸੱਕੀਆਂਵਾਲੀ ਵਿੱਚ ਸੀਵਰੇਜ ਪ੍ਰਾਜੈਕਟ ਦਾ ਉਦਘਾਟਨ ਕੀਤਾ ਗਿਆ, ਜੋ ਅਜਨਾਲਾ ਹਲਕੇ ਦੇ ਵਿਕਾਸ ਵਿੱਚ ਇੱਕ ਵੱਡਾ ਮਹੱਤਵਪੂਰਨ ਮੀਲ ਪੱਥਰ ਹੈ। ਇਹ ਪ੍ਰਾਜੈਕਟ, ਜੋ ਪਿਛਲੀਆਂ ਸਰਕਾਰਾਂ ਨੇ ਰੋਕਿਆ ਹੋਇਆ ਸੀ, ਸ. ਧਾਲੀਵਾਲ ਦੇ ਠੋਸ ਯਤਨਾਂ ਸਦਕਾ ਹੁਣ ਨੇਪਰੇ ਚੜ੍ਹਨ ਜਾ ਰਿਹਾ ਹੈ।ਉਦਘਾਟਨ ਮੌਕੇ ਬੋਲਦਿਆਂ ਸ. ਧਾਲੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਮਾਲੀਏ ਦਾ ਇੱਕ-ਇੱਕ ਪੈਸਾ ਪੰਜਾਬ ਦੇ ਲੋਕਾਂ ਲਈ ਖਰਚ ਕਰਨ ਵਾਸਤੇ ਵਚਨਬੱਧ ਹੈ। ਉਨ੍ਹਾਂ ਨੇ ਕਦੇ ਪਛੜੇ ਮੰਨੇ ਜਾਂਦੇ ਪਿੰਡਾਂ ਨੂੰ ਜ਼ਰੂਰੀ ਸਹੂਲਤਾਂ, ਜਿਵੇਂ ਕਿ ਸੀਵਰੇਜ ਸਹੂਲਤਾਂ ਪ੍ਰਦਾਨ ਕਰਨ ‘ਤੇ ਸਰਕਾਰ ਦੇ ਯਤਨਾਂ ਨੂੰ…

Read More

ਸੂਬੇ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਵਿੱਚ ਸੂਬੇ ਭਰ ਤੋਂ 20.13 ਲੱਖ ਤੋਂ ਵੱਧ ਮਾਪਿਆਂ ਨੇ ਸਰਗਰਮੀ ਨਾਲ ਹਿੱਸਾ ਲਿਆ। ਉਨ੍ਹਾਂ ਨੇ ਇਸ ਪਹਿਲਕਦਮੀ ਨੂੰ ਵਿਦਿਆਰਥੀਆਂ ਦੀ ਵਿਦਿਅਕ ਉੱਤਮਤਾ ਨੂੰ ਹੋਰ ਬਿਹਤਰ ਕਰਨ ਲਈ ਸਕੂਲਾਂ ਅਤੇ ਬੱਚਿਆਂ ਦੇ ਪਰਿਵਾਰਾਂ ਦਰਮਿਆਨ ਮਜ਼ਬੂਤ ਸਬੰਧਾਂ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਵੱਡਾ ਕਦਮ ਦੱਸਿਆ।ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੈਗਾ ਪੀ.ਟੀ.ਐਮ. ਦੀ ਵੱਡੀ ਸਫ਼ਲਤਾ, ਵਿਦਿਆਰਥੀਆਂ ਵਾਸਤੇ ਸਿੱਖਣ ਲਈ ਸਹਿਯੋਗੀ ਅਤੇ ਉਸਾਰੂ ਮਾਹੌਲ ਸਿਰਜਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਨੇ ਮੈਗਾ ਪੀ.ਟੀ.ਐਮ. ਵਿੱਚ…

Read More

ਜੰਡਿਆਲਾ ਗੁਰੂ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀ ਅਗਵਾਈ ਵਿੱਚ ਸੈਂਕੜੇ ਕਾਂਗਰਸੀ ਅਤੇ ਭਾਜਪਾ ਵਰਕਰ ਪਾਰਟੀ ਵਿੱਚ ਸ਼ਾਮਲ ਹੋਏ। ਮੁੱਖ ਤੌਰ ’ਤੇ ਕਾਂਗਰਸ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਜਗਰੂਪ ਸਿੰਘ ਰੂਬੀ ਓਬੀਸੀ ਵਿੰਗ ਦੇ ਸਾਬਕਾ ਚੇਅਰਮੈਨ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਰਹਿ ਚੁੱਕੇ ਹਨ। ਇਸੇ ਤਰ੍ਹਾਂ ਤਜਿੰਦਰ ਸਿੰਘ ਚੰਦੀ ਭਾਜਪਾ ਦੇ ਓਬੀਸੀ ਮੋਰਚੇ ਦੇ ਮੌਜੂਦਾ ਸਕੱਤਰ ਹਨ।ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਮੌਜੂਦਾ ਨੀਤੀਆਂ ਨੂੰ ਦੇਖਦਿਆਂ ਹੋਰਨਾਂ ਪਾਰਟੀਆਂ ਦੇ ਵਰਕਰ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ…

Read More

ਪੰਜਾਬ ਸਰਕਾਰ ਨੇ ਸੀਨੀਅਰ ਐਡਵੋਕੇਟ ਮਨਿੰਦਰਜੀਤ ਸਿੰਘ ਬੇਦੀ ਨੂੰ ਸੂਬੇ ਦਾ ਨਵਾਂ ਐਡਵੋਕੇਟ ਜਨਰਲ (ਏ.ਜੀ.) ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਸੂਬੇ ਦੀ ਕਾਨੂੰਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਮੰਨੀ ਜਾ ਰਹੀ ਹੈ।ਮਨਿੰਦਰਜੀਤ ਸਿੰਘ ਬੇਦੀ ਲੰਬੇ ਸਮੇਂ ਤੋਂ ਕਾਨੂੰਨ ਦੇ ਖੇਤਰ ਵਿੱਚ ਸਰਗਰਮ ਹਨ ਅਤੇ ਉਹਨਾਂ ਦੀ ਨਿਯੁਕਤੀ ਨੂੰ ਸਰਕਾਰ ਦੇ ਉਸ ਯਤਨ ਦਾ ਹਿੱਸਾ ਮੰਨਿਆ ਜਾ ਰਿਹਾ ਹੈ, ਜਿਸ ਦਾ ਮਕਸਦ ਸੂਬੇ ਦੀਆਂ ਕਾਨੂੰਨੀ ਚੁਣੌਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨਾ ਹੈ। ਇਸ ਨਿਯੁਕਤੀ ਨੂੰ ਸਿਆਸੀ ਅਤੇ ਕਾਨੂੰਨੀ ਹਲਕਿਆਂ ਵਿੱਚ ਵੀ ਸਰਾਹਿਆ ਜਾ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਮਨਿੰਦਰਜੀਤ ਸਿੰਘ ਬੇਦੀ ਦੀ ਅਗਵਾਈ…

Read More

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿਮੱਛੀ ਪਾਲਣ ਖੇਤਰ ‘ਚ ਮਹੱਤਵਪੂਰਨ ਪ੍ਰਗਤੀ ਕਰਦਿਆਂ ਸੂਬਾ ਕੁਦਰਤੀ ਪਾਣੀਆਂ, ਨਿੱਜੀ ਤਲਾਬਾਂ ਅਤੇ ਪੰਚਾਇਤੀ ਛੱਪੜਾਂ ਤੋਂ ਸਾਲਾਨਾ ਕੁੱਲ 1,81,188 ਟਨ ਮੱਛੀ ਪੈਦਾ ਕਰ ਰਿਹਾ ਹੈ। ਇਸ ਵੇਲੇ ਸੂਬੇ ਵਿੱਚ 43,973 ਏਕੜ ਰਕਬਾ ਮੱਛੀ ਪਾਲਣ ਅਧੀਨ ਹੈ।ਉਹ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਇੱਕ ਹੋਟਲ ’ਚ ਮੱਛੀ ਪਾਲਣ ਵਿਭਾਗ ਦੁਆਰਾ ਕਰਵਾਏ ਗਏ ਰਾਜ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ। ਇਸ ਸੈਮੀਨਾਰ ਦਾ ਉਦੇਸ਼ ਮੱਛੀ ਪਾਲਕਾਂ ਨੂੰ ਨਵੀ ਤਕਨਾਲੋਜੀ, ਬਿਹਤਰ ਅਭਿਆਸਾਂ ਅਤੇ ਮੱਛੀ ਪਾਲਣ ਦੇ ਨਵੀਨ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨਾ ਸੀ। ਸੈਮੀਨਾਰ ਵਿੱਚ 300 ਤੋਂ ਵੱਧ ਕਿਸਾਨਾਂ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ “ਯੁੱਧ ਨਸ਼ਿਆਂ ਵਿਰੁੱਧ” ਨੂੰ 30ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8.8 ਕਿਲੋ ਹੈਰੋਇਨ, 500 ਕਿਲੋ ਗਾਂਜਾ ਅਤੇ 99410 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 30 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 4614 ਹੋ ਗਈ ਹੈ।ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ…

Read More

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ 1 ਮਾਰਚ ਤੋਂ 29 ਮਾਰਚ ਤੱਕ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ।ਲਾਲਜੀਤ ਭੁੱਲਰ ਨੇ ਐਤਵਾਰ ਨੂੰ ਚੰਡੀਗੜ੍ਹ ਪਾਰਟੀ ਦਫਤਰ ਵਿਖੇ ਇਸ ਮੁਹਿੰਮ ਸਬੰਧੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਪੂਰੇ ਸੂਬੇ ਵਿੱਚ ਇਹ ਮੁਹਿੰਮ ਬੜੀ ਸਫਲਤਾ ਨਾਲ ਚਲਾਈ ਜਾ ਰਹੀ ਹੈ। ਹੁਣ ਤੱਕ ‘ਯੁਧ ਨਸ਼ਿਆਂ ਵਿਰੁੱਧ’ ਤਹਿਤ ਐਨਡੀਪੀਐਸ ਦੀਆਂ 2680 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 4542 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਇਸ ਦੇ ਨਾਲ ਹੀ…

Read More