Author: Pushminder Sidhu

ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਤਹਿਤ ਬਟਾਲਾ ਪੁਲਿਸ ਵੱਲੋਂ ਅੱਜ ਪਿੰਡ ਸ਼ੇਖੂਪੁਰਾ ਸਮੇਤ ਹਾਟ ਸਪਾਟ ਖੇਤਰਾਂ ਅੰਦਰ ਵੱਡੀ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਮੌਕੇ ਸ੍ਰੀ ਸੁਹੇਲ ਕਾਸਿਮ ਮੀਰ, ਐਸ ਐਸ ਪੀ ਬਟਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ . ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ ਹੇਠ ਬਟਾਲਾ ਪੁਲਿਸ ਵੱਲੋਂ ਸ਼ਹਿਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਅੰਦਰ ਛਾਪੇਮਾਰੀ ਕਰਕੇ ਸ਼ੱਕੀ ਵਿਅਕਤੀਆਂ ਤੋਂ ਪੁੱਛ-ਗਿੱਛ ਕੀਤੀ ਗਈ ਹੈ।ਉਨ੍ਹਾਂ ਅੱਗੇ ਦੱਸਿਆ ਕਿ ਅੱਜ ਪਿੰਡ ਸੇਖੂਪੁਰਾ ਸਮੇਤ ਪੁਲਿਸ ਜਿਲਾ ਬਟਾਲਾ ਦੇ ਵੱਖ-ਵੱਖ ਖੇਤਰਾਂ ਵਿੱਚ…

Read More

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਰਦਾਰ ਸੁਰਜੀਤ ਸਿੰਘ ਰੱਖੜਾ ਨੇ ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਮੌਕੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਸਿੰਘ ਧਾਮੀ ਵੱਲੋ ਕੌਮ ਪ੍ਰਤੀ ਪਹਿਰੇਦਾਰੀ ਨਾ ਨਿਭਾਏ ਜਾਣ ਤੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇਸ ਦੇ ਨਾਲ ਸਰਦਾਰ ਰੱਖੜਾ ਨੇ ਕਿਹਾ ਕਿ ਜਦੋਂ ਵਾੜ ਹੀ ਖੇਤ ਨੂੰ ਖਾਣ ਲੱਗ ਜਾਵੇ ਤਾਂ ਇਸ ਵਿੱਚ ਭਲਾ ਨਹੀਂ ਹੋ ਸਕਦਾ,ਸਰਦਾਰ ਧਾਮੀ ਸਾਹਿਬ ਦੇ ਵਾੜ ਹੇਠ ਪੰਥ ਅਤੇ ਕੌਮ ਦਾ ਵੱਡਾ ਨੁਕਸਾਨ ਹੋਇਆ, ਇਸ ਕਰਕੇ ਧਾਮੀ ਸਾਹਿਬ ਦਾ ਪੱਕੀ ਛੁੱਟੀ ਕਰਕੇ ਘਰ ਬੈਠਣਾ ਹੀ ਕੌਮ ਅਤੇ ਪੰਥ ਦੇ ਲਈ ਬੇਹਤਰ ਹੈ। ਰੱਖੜਾ ਨੇ ਕਿਹਾ…

Read More

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਬਣੀ ਭਰਤੀ ਕਮੇਟੀ ਦੀ ਤੀਜੀ ਮੀਟਿੰਗ ਅੱਜ ਸੰਗਰੂਰ ਵਿਖੇ ਹੋਈ। ਵੱਡੀ ਸਿਆਸੀ ਕਾਨਫਰੰਸ ਦਾ ਰੂਪ ਧਾਰਨ ਤੇ ਅੱਜ ਦੇ ਇਕੱਠ ਨੂੰ *ਪੰਥ ਦਾ ਧੜਕਦਾ ਦਿਲ* ਕਰਾਰ ਦਿੱਤਾ ਗਿਆ।ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੰਗਰੂਰ ਦੀ ਧਰਤੀ ਤੇ ਹਮੇਸ਼ਾ ਇਨਕਲਾਬ ਦੀ ਚਿਣਗ ਬਲਦੀ ਰਹੀ ਹੈ। ਏਥੋਂ ਦੀ ਧਰਤੀ ਤੇ ਵੱਡੀਆਂ ਵੱਡੀਆਂ ਲਹਿਰਾਂ ਉੱਠੀਆਂ, ਦੇਸ਼ ਦੀ ਆਜ਼ਾਦੀ ਲਈ ਉੱਠੀ ਲਹਿਰ ਹੋਵੇ ਜਾਂ ਖੇਤੀ ਕਾਨੂੰਨਾਂ ਖਿਲਾਫ਼ ਉੱਠੀ ਲਹਿਰ ਹੋਵੇ, ਇਹਨਾ ਲਹਿਰਾਂ ਨੇ ਵੱਡੀਆਂ ਵੱਡੀਆਂ ਹਕੂਮਤਾਂ ਨੂੰ ਝੁਕਣ ਲਈ ਮਜਬੂਰ ਕੀਤਾ । ਸਰਦਾਰ ਇਯਾਲੀ ਨੇ ਕਿਹਾ ਕਿ, ਨਿਜ਼ਾਮ…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਸੀਨੀਅਰ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਨਗੇ ਤਾਂ ਕਿ ਜੀਵਨ ਵਿੱਚ ਬੁਲੰਦੀਆਂ ਛੂਹਣ ਲਈ ਉਨ੍ਹਾਂ ਦਾ ਮਾਰਗਦਰਸ਼ਨ ਕੀਤਾ ਜਾ ਸਕੇ।ਅੱਜ ਇੱਥੇ ‘ਸਕੂਲ ਆਫ ਐਮੀਨੈਂਸ’ ਵਿਖੇ ਹੋਈ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਸੂਬੇ ਦੇ ਇਕ-ਇਕ ਸਰਕਾਰੀ ਸਕੂਲ ਦਾ ਮਾਰਗ ਦਰਸ਼ਨ ਕਰਨਗੇ ਅਤੇ ਉਥੋਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਰਾਹੀਂ ਸਿੱਖਿਆ ਦੇ ਮਾਹੌਲ ਨੂੰ ਹੋਰ ਸਾਜ਼ਗਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਅਧਿਕਾਰੀ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ…

Read More

ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਅੱਜ 7.18 ਕਰੋੜ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਸ਼ਹਿਰ ਵਿਚੋਂ ਲੰਘਦੀ ਨਬੀਪੁਰ ਕੱਟ ਡਰੇਨ ਨੂੰ ਪੱਕਿਆਂ ਕਰਨ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ੍ਰੀ ਸ਼ਮਸ਼ੇਰ ਸਿੰਘ ਦੀਨਾਨਗਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਅਤੇ…

Read More

ਇੱਕ ਇਤਿਹਾਸਕ ਫੈਸਲੇ ਵਿੱਚ, ਪੰਜਾਬ ਸਰਕਾਰ ਨੇ ਘਰੇਲੂ ਅਤੇ ਵਪਾਰਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ ਦਾ ਐਲਾਨ ਕੀਤਾ ਹੈ, ਜੋ ਬਿਜਲੀ ਨੂੰ ਹੋਰ ਕਿਫਾਇਤੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਦਾ ਹੈ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਹ ਕਦਮ ਬਿਜਲੀ ਖੇਤਰ ਦੇ ਸਰਕਾਰ ਦੇ ਕੁਸ਼ਲ ਪ੍ਰਬੰਧਨ ਕਾਰਨ ਸੰਭਵ ਹੋਇਆ ਹੈ, ਜਿਸ ਨਾਲ ਵਿੱਤੀ ਸਰਪਲੱਸ ਅਤੇ ਊਰਜਾ ਉਤਪਾਦਨ ਵਿੱਚ ਵਾਧਾ ਹੋਇਆ ਹੈ।ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਹਰਭਜਨ ਸਿੰਘ ਈਟੀਓ ਨੇ ਇਸ ਫੈਸਲੇ ਵਿੱਚ ਯੋਗਦਾਨ ਪਾਉਣ ਵਾਲੀਆਂ ਵੱਡੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਇਆ। ਪਛਵਾੜਾ ਕੋਲਾ ਖਾਨ, ਜੋ ਕਿ 2015 ਤੋਂ ਬੰਦ…

Read More

ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਰੱਖੀ ਗਈ ਉੱਚ-ਪੱਧਰੀ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਮਿੱਟੀ ਅਤੇ ਪਾਣੀ ਵਰਗੇ ਬੇਸ਼ਕੀਮਤੀ ਵਸੀਲਿਆਂ ਦੀ ਸੰਭਾਲ ਲਈ ਕੰਮ ਕਰ ਰਹੇ ਅੰਤਰਰਾਸ਼ਟਰੀ ਮਾਹਿਰਾਂ ਦੇ ਮੌਜੂਦਾ ਅਤੇ ਭਵਿੱਖੀ ਖੋਜ ਕਾਰਜਾਂ ਨੂੰ ਸਹਿਯੋਗ ਦੇਣ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰੇਗੀ। ਮੀਟਿੰਗ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਮੁੱਖ ਤੌਰ ‘ਤੇ ਖੇਤੀਬਾੜੀ ਪ੍ਰਧਾਨ ਰਾਜ ਹੋਣ ਦੇ ਨਾਤੇ ਪੰਜਾਬ ਸੂਬਾ, ਖੇਤੀਬਾੜੀ ਵਿਗਿਆਨ ਅਤੇ ਇਸ ਨਾਲ ਸਬੰਧਤ ਹੋਰ ਕਾਰਜਾਂ ਖਾਸ ਕਰਕੇ ਖੇਤੀ ਸੈਕਟਰ ਵਿੱਚ ਮਿੱਟੀ ਅਤੇ ਪਾਣੀ ਦੀ ਸੰਭਾਲ ਦੀ ਦਿਸ਼ਾ ਵਿੱਚ ਕੀਤੇ ਜਾਣ…

Read More

ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਲੁਧਿਆਣਾ ਦੇ ਬੀਆਰਐਸ ਨਗਰ ਵਿਖੇ ਦਰਪਨ ਸੈਂਟਰ ਫਾਰ ਔਟਿਜ਼ਮ ਦੇ ਸਾਲਾਨਾ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਆਪਣੇ ਸੰਬੋਧਨ ਵਿੱਚ, ਅਰੋੜਾ ਨੇ ਦਰਪਨ ਸੈਂਟਰ ਫਾਰ ਔਟਿਜ਼ਮ, ਜੋ ਕਿ ਇੱਕ ਰਜਿਸਟਰਡ ਗੈਰ-ਮੁਨਾਫ਼ਾ ਸੰਸਥਾ ਹੈ, ਦੀ ਔਟਿਜ਼ਮ ਵਾਲੇ ਬੱਚਿਆਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੋਹਰੀ ਯਤਨਾਂ ਲਈ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਸੰਸਥਾ ਚਲਾਉਣ ਵਾਲਿਆਂ ਦੇ ਸਮਰਪਣ ਦੀ ਸ਼ਲਾਘਾ ਕੀਤੀ ਅਤੇ ਬੱਚਿਆਂ ਦੇ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ।ਅਰੋੜਾ ਨੇ ਉਨ੍ਹਾਂ ਅਮੀਰ ਪਰਿਵਾਰਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਸਵੀਕਾਰ ਕੀਤਾ ਜਿਨ੍ਹਾਂ ਨੇ ਸੈਂਟਰ ਵਿੱਚ ਬੱਚਿਆਂ ਦੀ ਸਿੱਖਿਆ ਲਈ ਉਨ੍ਹਾਂ ਨੂੰ ਗੋਦ ਲਿਆ ਹੈ, ਅਤੇ ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ…

Read More

ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਮੋਹਾਲੀ ਦੇ ਫੇਸ 11 ਦੇ ਸਕੂਲ ਆਫ਼ ਐਮੀਨੈਂਸ ’ਚ ਇਸ ਸੈਸ਼ਨ ਦੀ ਆਖਰੀ ਮੈਗਾ ਪੀ ਟੀ ਐਮ (ਮਾਪੇ ਅਧਿਆਪਕ ਮਿਲਣੀ) ਦਾ ਜਾਇਜ਼ਾ ਲੈਣ ਮੌਕੇ ਆਖਿਆ ਕਿ ਪੰਜਾਬ ਦੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ’ਚ ਪੜ੍ਹਦੇ ਵਿਦਿਆਰਥੀਆਂ ਦੇ ਜ਼ਿੰਦਗੀ ’ਚ ਉੱਚੇ ਅਹੁਦਿਆਂ ’ਤੇ ਪੁੱਜਣ ਦੇ ਸੁਫ਼ਨਿਆਂ ਨੂੰ ਖੰਭ ਲਾਉਣ ਲਈ ਵਚਨਬੱਧ ਹੈ ਤਾਂ ਜੋ ਉਨ੍ਹਾਂ ਨੂੰ ੋਜ਼ਿੰਦਗੀ ’ਚ ਇਹ ਕਦੀ ਵੀ ਮਹਿਸੂਸ ਨਾ ਹੋਵੇ ਕਿ ਉਨ੍ਹਾਂ ਨੂੰ ਸਰਕਾਰੀ ਸਕੂਲਾਂ ’ਚ ਪੜ੍ਹਾਈ ਦੌਰਾਨ ਉਸ ਤਰ੍ਹਾਂ ਦੀਆਂ ਸਹੂਲਤਾਂ ਅਤੇ ਸੁਵਿਧਾਵਾਂ ਨਹੀਂ ਮਿਲੀਆਂ ਜੋ ਮਹਿੰਗੀਆਂ ਫ਼ੀਸਾਂ…

Read More

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ 1 ਮਾਰਚ ਤੋਂ 28 ਮਾਰਚ ਤੱਕ ਕੀਤੀ ਗਈ ਪੁਲਿਸ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ।ਲਾਲਜੀਤ ਭੁੱਲਰ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਪਾਰਟੀ ਦਫਤਰ ਵਿਖੇ ਇਸ ਮੁਹਿੰਮ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਪੂਰੇ ਸੂਬੇ ਵਿੱਚ ਇਹ ਮੁਹਿੰਮ ਬੜੀ ਸਫਲਤਾ ਨਾਲ ਚਲਾਈ ਜਾ ਰਹੀ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹੁਣ ਤੱਕ 153 ਕਿਲੋ ਹੈਰੋਇਨ, 87 ਕਿਲੋ ਅਫੀਮ ਅਤੇ 5.83 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਬਰਾਮਦ ਕੀਤੀ ਜਾ ਚੁੱਕੀ ਹੈ। ਨਾਰਕੋਟਿਕਸ…

Read More