Author: Pushminder Sidhu

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਮਹੀਨੇ ਥਾਈਲੈਂਡ ਅਤੇ ਸ਼੍ਰੀਲੰਕਾ ਦਾ ਦੌਰਾ ਕਰਨਗੇ। ਇਸ ਸਬੰਧੀ ਅਧਿਕਾਰਤ ਐਲਾਨ ਕਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਪਹਿਲਾਂ ਥਾਈਲੈਂਡ ਅਤੇ ਫਿਰ ਸ਼੍ਰੀਲੰਕਾ ਜਾਣਗੇ। ਵਿਦੇਸ਼ ਮੰਤਰਾਲੇ ਦੇ ਅਨੁਸਾਰ, ਥਾਈਲੈਂਡ ਦੇ ਪ੍ਰਧਾਨ ਮੰਤਰੀ ਪਟੋਂਗਟਾਰਨ ਸ਼ਿਨਾਵਾਤਰਾ ਦੇ ਸੱਦੇ ‘ਤੇ, ਪ੍ਰਧਾਨ ਮੰਤਰੀ ਮੋਦੀ 4 ਅਪ੍ਰੈਲ 2025 ਨੂੰ ਹੋਣ ਵਾਲੇ 6ਵੇਂ ਬਿਮਸਟੇਕ ਸੰਮੇਲਨ ਵਿੱਚ ਸ਼ਾਮਲ ਹੋਣਗੇ। ਇਸ ਲਈ, ਪ੍ਰਧਾਨ ਮੰਤਰੀ ਮੋਦੀ 3 ਤੋਂ 4 ਅਪ੍ਰੈਲ ਤੱਕ ਬੈਂਕਾਕ ਦਾ ਦੌਰਾ ਕਰਨਗੇ। ਇਸ ਸਿਖ਼ਰ ਸੰਮੇਲਨ ਦੀ ਮੇਜ਼ਬਾਨੀ ਥਾਈਲੈਂਡ ਕਰੇਗਾ, ਜੋ ਕਿ ਮੌਜੂਦਾ ਬਿਮਸਟੇਕ ਚੇਅਰਮੈਨ ਹੈ। ਇਹ ਪ੍ਰਧਾਨ ਮੰਤਰੀ ਦਾ ਥਾਈਲੈਂਡ ਦਾ ਤੀਜਾ ਦੌਰਾ ਹੋਵੇਗਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਕੋਲੰਬੋ…

Read More

ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਸੁਰੱਖਿਆ ਪ੍ਰਬੰਧਾਂ ਸਬੰਧੀ ਇੱਕ ਮਹੱਤਵਪੂਰਨ ਹੁਕਮ ਜਾਰੀ ਕੀਤਾ ਹੈ। ਇਸ ਹੁਕਮ ਵਿੱਚ ਜੇਲ੍ਹਾਂ ਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਅਤੇ ਸੰਭਾਵਿਤ ਖਤਰਿਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ ਹਨ। ਅਦਾਲਤ ਨੇ ਪੰਜਾਬ ਸਰਕਾਰ ਨੂੰ ਜੇਲ੍ਹਾਂ ਵਿੱਚ ਸੁਰੱਖਿਆ ਖਾਮੀਆਂ ਬਾਰੇ ਇੱਕ ਵਿਸਤ੍ਰਿਤ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਹਾਈ ਕੋਰਟ ਨੇ ਸਰਕਾਰ ਨੂੰ ਇਹ ਵੀ ਕਿਹਾ ਹੈ ਕਿ ਉਹ ਇਹ ਯਕੀਨੀ ਬਣਾਏ ਕਿ ਜੇਲ੍ਹਾਂ ਵਿੱਚ ਗੈਰ-ਕਾਨੂੰਨੀ ਮੋਬਾਈਲ ਫੋਨ, ਨਸ਼ੀਲੇ ਪਦਾਰਥਾਂ ਅਤੇ ਹੋਰ ਪਾਬੰਦੀਸ਼ੁਦਾ ਚੀਜ਼ਾਂ ਦੀ ਸਪਲਾਈ ਬੰਦ ਕੀਤੀ ਜਾਵੇ। ਇਸ ਤੋਂ ਇਲਾਵਾ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਅਤੇ ਨਿਗਰਾਨੀ ਪ੍ਰਣਾਲੀ ਨੂੰ…

Read More

ਕਿਸਾਨਾਂ ਲਈ ਖੁਸ਼ਖਬਰੀ ਹੈ। ਸਰਕਾਰ ਨੇ ਖਾਦਾਂ ‘ਤੇ ਸਬਸਿਡੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰਵਾਨਗੀ ਸਾਉਣੀ ਦੇ ਸੀਜ਼ਨ ਲਈ ਦਿੱਤੀ ਗਈ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਨ ਨੇ ਇਹ ਜਾਣਕਾਰੀ ਦਿੱਤੀ। ਇਸ ਵਿੱਚ ਖਾਦਾਂ ‘ਤੇ 37,216 ਕਰੋੜ ਰੁਪਏ ਦੀ ਸਬਸਿਡੀ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਵਿੱਚ ਡੀਏਪੀ ਖਾਦ ਵੀ ਸ਼ਾਮਲ ਹੈ।ਕੇਂਦਰੀ ਮੰਤਰੀ ਮੰਡਲ ਨੇ ਦੇਸ਼ ਭਰ ਵਿੱਚ ਪੀ ਐਂਡ ਕੇ ਖਾਦਾਂ ‘ਤੇ ਕਿਫਾਇਤੀ, ਸਬਸਿਡੀ ਵਾਲੀਆਂ ਅਤੇ ਉਚਿਤ ਦਰਾਂ ਤੈਅ ਕਰਨ ਲਈ ਸਾਉਣੀ 2025 ਲਈ 37,216.15 ਕਰੋੜ ਰੁਪਏ ਦੀ ਐਨਬੀਐਸ ਸਬਸਿਡੀ ਨੂੰ ਪ੍ਰਵਾਨਗੀ ਦਿੱਤੀ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ, “…ਪ੍ਰਧਾਨ ਮੰਤਰੀ ਮੋਦੀ ਨੇ ਹਮੇਸ਼ਾ ਇਹ ਯਕੀਨੀ ਬਣਾਇਆ ਹੈ…

Read More

ਕੀ ਰਾਜਧਾਨੀ ਚੰਡੀਗੜ੍ਹ ਤੱਕ ਰੇਲ ਲਿੰਕ ਨਾਂ ਬਣਨ ਪਿੱਛੇ ਧਨਾਡ ਟਰਾਂਸਪੋਰਟਰਾਂ ਦਾ ਦਬਾਅ ਹੈ ਜਿੰਨ੍ਹਾਂ ਨੂੰ ਪਟਿਆਲਾ ਚੰਡੀਗੜ੍ਹ ਰੂਟ ਤੇ ਰੇਲ ਗੱਡੀਆਂ ਚੱਲਣ ਨਾਲ ਆਪਣੀ ਆਮਦਨ ਨੂੰ ਵੱਡੀ ਪੱਧਰ ਤੇ ਸੱਟ ਵੱਜਣ ਦਾ ਖਤਰਾ ਸਤਾ ਰਿਹਾ ਹੈ। ਆਮ ਲੋਕਾਂ ਅਤੇ ਅਕਸਰ ਰਾਜਧਾਨੀ ਚੰਡੀਗੜ੍ਹ ਜਾਣ ਲਈ ਸਫਰ ਕਰਨ ਵਾਲੇ ਮੁਸਾਫਰਾਂ ’ਚ ਚੱਲ ਰਹੀ ਚੁੰਝ ਚਰਚਾ ਦੀ ਮੰਨੀਏ ਤਾਂ ਕਾਫੀ ਹੱਦ ਤੱਕ ਇਸ ਗੱਲ ਵਿੱਚ ਵਜ਼ਨ ਜਾਪਦਾ ਹੈ। ਜਾਣਕਾਰੀ ਅਨੁਸਾਰ ਰਾਜਪੁਰਾ ਤੋਂ ਨਲਾਸ ਤੱਕ ਰੇਲ ਲਾਈਨ ਵਿਛਾਈ ਜਾ ਚੁੱਕੀ ਹੈ ਜਦੋਂਕਿ ਅੱਗੇ ਸਿਰਫ 16 ਕਿੱਲੋਮੀਟਰ ਟਰੈਕ ਵਿਛਾਉਣਾ ਬਾਕੀ ਹੈ। ਇਸ ਰੇਲ ਲਾਈਨ ਲਈ ਫਤਿਹਗੜ੍ਹ ਸਾਹਿਬ , ਪਟਿਆਲਾ ਅਤੇ ਮੁਹਾਲੀ ਜਿਲਿ੍ਹਆਂ ਦੀ ਤਕਰੀਬਨ…

Read More

ਪੰਜਾਬ ਸਰਕਾਰ ਕੰਮਕਾਜੀ ਮਹਿਲਾਵਾਂ ਦੀ ਸਹੂਲਤ ਅਤੇ ਸੁਖਾਲੇ ਵਾਤਾਵਰਣ ਲਈ ਨਵੀਨਤਮ ਕੋਸ਼ਿਸ਼ਾਂ ਕਰ ਰਹੀ ਹੈ। ਇਨ੍ਹਾਂ ਉਪਰਾਲਿਆਂ ਅਧੀਨ, ਪੰਜਾਬ ਵਿੱਚ ਪਹਿਲੀ ਵਾਰ 6 ਵਰਕਿੰਗ ਵੂਮੈਨ ਹੋਸਟਲਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਅੱਜ ਵਿਧਾਨ ਸਭਾ ‘ਚ ਵਿਧਾਇਕ ਕੁਲਵੰਤ ਸਿੰਘ ਦੇ ਸਵਾਲ ਦੇ ਜਵਾਬ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਹੋਸਟਲ ਮੋਹਾਲੀ, ਜਲੰਧਰ, ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਬਣਾਏ ਜਾਣਗੇ। ਮੋਹਾਲੀ ਜ਼ਿਲ੍ਹੇ ਵਿੱਚ 3 ਹੋਸਟਲ, ਜਲੰਧਰ, ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 1-1 ਹੋਸਟਲ ਬਣਾਇਆ ਜਾਵੇਗਾ। ਇਹਨਾਂ ਹੋਸਟਲਾਂ ਦੀ ਉਸਾਰੀ ‘ਤੇ ਲਗਭਗ…

Read More

ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਿਸ਼ਵਜੀਤ ਖੰਨਾ, ਆਈਏਐਸ (ਸੇਵਾਮੁਕਤ) ਅਤੇ ਮੈਂਬਰ ਪਰਮਜੀਤ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ (ਸੇਵਾਮੁਕਤ) ਵੱਲੋਂ 28 ਮਾਰਚ 2025 ਦੇ ਆਦੇਸ਼ਾਂ ਰਾਹੀਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀ ਕੀਤੀਆਂ ਗਈਆਂ ਹਨ। ਆਦੇਸ਼ਾਂ ਵਿੱਚ, ਕਮਿਸ਼ਨ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਅਤੇ ਪੰਜਾਬ ਰਾਜ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਸਬੰਧ ਵਿੱਚ ਵਿੱਤੀ ਸਾਲ 2023-24 ਲਈ ਟਰੂ-ਅਪ, ਵਿੱਤੀ ਸਾਲ 2025-26 ਲਈ ਏ.ਆਰ.ਆਰ. ਅਤੇ ਵਿੱਤੀ ਸਾਲ 2025-26 ਲਈ ਲਾਗੂ ਟੈਰਿਫ/ਚਾਰਜ ਨਿਰਧਾਰਿਤ ਕੀਤੇ ਹਨ। ਕਮਿਸ਼ਨ ਨੇ 1 ਅਪ੍ਰੈਲ 2025 ਤੋਂ 31 ਮਾਰਚ 2026 ਤੱਕ ਨਵੇਂ ਟੈਰਿਫ/ਚਾਰਜ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਪੀਐਸਪੀਸੀਐਲ ਨੇ ਆਪਣੀ ਏਆਰਆਰ ਪਟੀਸ਼ਨ ਵਿੱਚ ਇਹ…

Read More

ਪੰਜਾਬ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਅੱਜ ਪੇਸ਼ ਕੀਤਾ ਜਲ (ਪ੍ਰਦੂਸ਼ਣ ਰੋਕਥਾਮ ਅਤੇ ਨਿਯੰਤਰਣ) ਸੋਧ ਐਕਟ, 2024 ਨੂੰ ਅਪਣਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕਰ ਦਿੱਤਾ ਗਿਆ। ਇਹ ਮਤਾ ਪਾਸ ਹੋਣ ਨਾਲ ਇਸ ਐਕਟ ਨੂੰ ਪੰਜਾਬ ਵਿੱਚ ਅਪਣਾਉਣ ਦੀ ਮਨਜ਼ੂਰੀ ਮਿਲ ਗਈ ਹੈ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਭਾਰਤ ਦੀ ਸੰਸਦ ਨੇ 1974 ਵਿੱਚ ਜਲ ਪ੍ਰਦੂਸ਼ਣ ਦੀ ਰੋਕਥਾਮ ਅਤੇ ਨਿਯੰਤਰਣ ਅਤੇ ਪਾਣੀ ਦੀ ਸ਼ੁੱਧਤਾ ਬਹਾਲ ਰੱਖਣ ਲਈ ਜਲ (ਪ੍ਰਦੂਸ਼ਣ ਰੋਕਥਾਮ ਅਤੇ ਨਿਯੰਤਰਣ) ਐਕਟ, 1974 ਲਾਗੂ ਕੀਤਾ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਨੇ ਭਾਰਤ ਦੇ ਸੰਵਿਧਾਨ ਦੀ ਧਾਰਾ 252 ਦੀ ਪਾਲਣਾ ਵਿੱਚ,…

Read More

ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਹੁਣ ਦੂਜੇ ਰਾਜਾਂ ਵਿੱਚ ਭੇਜਿਆ ਜਾ ਸਕੇਗਾ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੇਸ਼ ਕੀਤਾ ‘ਦ ਟਰਾਂਸਫਰ ਆਫ ਪ੍ਰੀਜ਼ਨਰਜ਼ (ਪੰਜਾਬ ਸੋਧਨਾ ਬਿਲ 2025) ਅੱਜ ਪੰਜਾਬ ਵਿਧਾਨ ਸਭਾ ਨੇ ਸਰਸਸੰਮਤੀ ਨਾਲ ਪਾਸ ਕਰ ਦਿੱਤਾ।ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਰਾਜ ਹੈ, ਜੋ ਕਈ ਪੱਖੋਂ ਗੰਭੀਰ ਅੰਦਰੂਨੀ ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਰਾਸ਼ਟਰੀ ਵਿਰੋਧੀ ਗਤੀਵਿਧੀਆਂ ਵਾਲੇ, ਅੰਤਰਰਾਸ਼ਟਰੀ ਏਜੰਸੀਆਂ, ਆਤੰਕਵਾਦੀ, ‘ਏ’ ਸ਼੍ਰੇਣੀ ਦੇ ਗੈਂਗਸਟਰ, ਸਮੱਗਲਰ ਅਤੇ ਖਤਰਨਾਕ ਅਪਰਾਧੀ ਆਦਿ ਉੱਚ ਜੋਖਮ ਵਾਲੇ ਕੈਦੀ ਬੰਦ ਹਨ, ਜੋ ਅੰਦਰੋਂ ਹੀ ਆਪਣੇ…

Read More

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਸਰਕਾਰ ਵਿਆਪਕ ਵਿਕਾਸ ਅਤੇ ਟਿਕਾਊ ਪਹਿਲਕਦਮੀਆਂ ਰਾਹੀਂ ਪੇਂਡੂ ਪੰਜਾਬ ਨੂੰ ਬਦਲਣ ਲਈ ਵਚਨਬੱਧ ਹੈ। ਪਿੰਡਾਂ ਨੂੰ ਮੁੜ ਸੁਰਜੀਤ ਕਰਨ ਲਈ ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਦੇ ਹੋਏ, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ, ਸਾਫ਼ ਪਾਣੀ ਯਕੀਨੀ ਬਣਾਉਣ, ਪਿੰਡਾਂ ਦੇ ਛੱਪੜਾਂ ਦੀ ਸਫਾਈ, ਨਸ਼ਿਆਂ ਦੀ ਦੁਰਵਰਤੋਂ ਨਾਲ ਨਜਿੱਠਣ ਅਤੇ ਪੇਂਡੂ ਖੇਤਰਾਂ ਵਿੱਚ ਖੇਡਾਂ ਅਤੇ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮੁੱਖ ਪ੍ਰੋਜੈਕਟਾਂ ਦੀ ਰੂਪਰੇਖਾ ਪੇਸ਼ ਕੀਤੀ। ‘ਆਪ’ ਦੇ ਵਾਅਦਿਆਂ ਨੂੰ ਪੂਰਾ ਕਰਨ ਅਤੇ ਹਰ ਪੰਜਾਬੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ‘ਤੇ ਧਿਆਨ ਕੇਂਦਰਿਤ ਕਰਦੇ…

Read More

ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੁੱਖ ਸਕੱਤਰ, ਪੰਜਾਬ ਵੱਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ “ਆਪ ਦੀ ਸਰਕਾਰ, ਆਪ ਦੇ ਦੁਆਰ” ਪ੍ਰੋਗਰਾਮ ਰਾਹੀਂ ਪ੍ਰਭਾਵਸ਼ਾਲੀ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਅਤੇ ਨਾਗਰਿਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਮਹੱਤਵਪੂਰਨ ਕਦਮ ਚੁੱਕਣ ਲਈ ਜਾਰੀ ਕੀਤੇ ਗਏ ਨਵੇਂ ਨਿਰਦੇਸ਼ਾਂ ਦਾ ਖੁਲਾਸਾ ਕੀਤਾ। ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਨਿਰਦੇਸ਼ ਤਹਿਤ ਡਿਪਟੀ ਕਮਿਸ਼ਨਰਾਂ ਵੱਲੋਂ ਆਪਣੇ ਅਧਿਕਾਰ ਖੇਤਰਾਂ ਵਿੱਚ ਪੈਂਦੇ ਪਿੰਡਾਂ ਦਾ ਨਿਯਮਤ ਦੌਰਾ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ…

Read More