Author: Pushminder Sidhu

ਪੰਜਾਬ ਵਿੱਚ ਘੱਟੋ-ਘੱਟ ਉਜਰਤਾਂ ਵਿੱਚ ਵਾਧਾ ਕਰਨ ਦੀ ਤਜਵੀਜ਼ ਕਿਰਤ ਵਿਭਾਗ ਦੇ ਵਿਚਾਰ ਅਧੀਨ ਹੈ। ਇਹ ਜਾਣਕਾਰੀ ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਵਿਧਾਨ ਸਭਾ ਦੌਰਾਨ ਇਕ ਸਵਾਲ ਦਾ ਜਵਾਬ ਦਿੰਦਿਆਂ ਦਿੱਤੀ।ਵਿਧਾਇਕ ਕੁਲਵੰਤ ਸਿੰਘ ਵੱਲੋਂ ਪੁੱਛੇ ਸਵਾਲ ਕਿ ਲਗਾਤਾਰ ਵੱਧ ਰਹੀ ਮਹਿੰਗਾਈ ਨੂੰ ਦੇਖਦੇ ਹੋਏ ਪੰਜਾਬ ਵਿੱਚ ਘੱਟੋ ਘੱਟ ਉਜਰਤਾਂ ਵਿੱਚ ਵਾਧਾ ਕਰਨ ਦੀ ਕੋਈ ਤਜਵੀਜ਼ ਸਰਕਾਰ ਦੇ ਵਿਚਾਰ ਅਧੀਨ ਹੈ ਜਾਂ ਨਹੀਂ, ਦੇ ਜਵਾਬ ਵਿੱਚ ਤਰੁਨਪ੍ਰੀਤ ਸਿੰਘ ਸੌਂਦ ਨੇ ਇਸਦਾ ਹਾਂ ਪੱਖੀ ਜਵਾਬ ਦਿੱਤਾ। ਉਨ੍ਹਾਂ ਦੱਸਿਆ ਕਿ ਘੱਟੋ-ਘੱਟ ਉਜਰਤਾਂ ਦੋ ਤਰੀਕਿਆਂ ਨਾਲ ਵਧਾਈਆਂ ਜਾਂਦੀਆਂ ਹਨ। ਇੱਕ ਤਰੀਕਾ ਹੈ ਕਿ ਘੱਟੋ-ਘੱਟ ਉਜਰਤਾਂ ਦੀ ਵਿਵਸਥਾ ਉਪਭੋਗਤਾ ਕੀਮਤ…

Read More

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਹੈ ਕਿ ਅੱਜ ਤੋਂ ਸ਼ੁਰੂ ਹੋਈ 16ਵੀਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੇ ਰਾਜਪਾਲ ਦੀ ਸਪੀਚ ਨੂੰ ਸੰਕੇਤਿਕ ਭਾਸ਼ਾ ਵਿੱਚ ਵੀ ਸਫਲਤਾਪੂਰਵਕ ਪ੍ਰਸਾਰਿਤ ਕੀਤਾ ਗਿਆ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਅੱਜ ਸ਼ੁਰੂ ਹੋਏ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਅਹਿਮ ਵਿਧਾਨਿਕ ਗਤੀਵਿਧੀਆਂ ਨੂੰ ਸੰਕੇਤਿਕ ਭਾਸ਼ਾ ਵਿੱਚ ਵੀ ਪ੍ਰਸਾਰਿਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅੱਗੇ ਕਿਹਾ ਕਿ ਵਿਧਾਨ ਸਭਾ ਵਿੱਚ ਪੰਜਾਬ ਦੇ ਰਾਜਪਾਲ ਦੀ ਸਪੀਚ…

Read More

ਮੱਖੂ ਵਿਚ ਲੱਗਦੀ ਹਰੀਕੇ -ਜੀਰਾ-ਬਠਿੰਡਾ ਸੈਕਸ਼ਨ ਐਨ.ਐਚ. 54 ਰੇਲਵੇ ਲਾਈਨ ਉਤੇ ਓਵਰ ਬ੍ਰਿਜ ਬਨਾਉਣ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਉ. ਨੇ ਅੱਜ ਪੰਜਾਬ ਵਿਧਾਨ ਸਭਾ ਵਿਚ ਹਲਕਾ ਜੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ ਵਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਦਿੱਤੀ।ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਸ ਕਾਰਜ ਲਈ ਲੋੜੀਂਦੀ ਜ਼ਮੀਨ ਹਾਸਲ ਕਰ ਲਈ ਗਈ ਹੈ ਅਤੇ ਨਿਰਮਾਣ ਕਾਰਜ ਠੇਕੇਦਾਰ ਨੂੰ ਅਲਾਟ ਕਰ ਦਿੱਤਾ ਗਿਆ ਹੈ ਅਤੇ ਇਸ ਪ੍ਰੋਜੈਕਟ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋ ਜਾਵੇਗਾ।ਇਸੇ ਤਰ੍ਹਾਂ ਲੋਕ ਨਿਰਮਾਣ ਮੰਤਰੀ ਨੇ ਡਾਕਟਰ ਇੰਦਰਬੀਰ ਸਿੰਘ ਨਿੱਝਰ ਵਲੋਂ ਹਲਕਾ…

Read More

ਆਮ ਆਦਮੀ ਪਾਰਟੀ ਨੇ ਵੱਡਾ ਫੈਸਲਾ ਲੈਂਦਿਆਂ ਦਿੱਲੀ ਅਤੇ ਪੰਜਾਬ ਸਮੇਤ ਛੇ ਰਾਜਾਂ ਵਿੱਚ ਆਪਣੇ ਸੰਗਠਨ ਵਿੱਚ ਵੱਡੇ ਬਦਲਾਅ ਕੀਤੇ ਹਨ। ਸ਼ੁੱਕਰਵਾਰ ਨੂੰ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ‘ਚ ਹੋਈ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੀ ਬੈਠਕ ‘ਚ ਇਨ੍ਹਾਂ ਤਬਦੀਲੀਆਂ ਨੂੰ ਮਨਜ਼ੂਰੀ ਦਿੱਤੀ ਗਈ। ਇਸ ਤਹਿਤ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਇੰਚਾਰਜ, ਰਾਸ਼ਟਰੀ ਜਨਰਲ ਸਕੱਤਰ ਸੰਗਠਨ ਡਾ. ਸੰਦੀਪ ਪਾਠਕ ਨੂੰ ਛੱਤੀਸਗੜ੍ਹ ਦਾ ਇੰਚਾਰਜ, ਗੋਪਾਲ ਰਾਏ ਨੂੰ ਗੁਜਰਾਤ ਦਾ ਇੰਚਾਰਜ ਅਤੇ ਪੰਕਜ ਗੁਪਤਾ ਨੂੰ ਗੋਆ ਦਾ ਇੰਚਾਰਜ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਇਨ੍ਹਾਂ ਰਾਜਾਂ ਵਿੱਚ ਨਵੇਂ ਸਹਿ-ਇੰਚਾਰਜ ਵੀ ਨਿਯੁਕਤ ਕੀਤੇ ਗਏ ਹਨ। ਡਾ. ਸੰਦੀਪ ਪਾਠਕ…

Read More

ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਸੂਬਾ ਸਰਕਾਰ ਦੇ ਦ੍ਰਿੜ੍ਹ ਸੰਕਲਪ ਨੂੰ ਦੁਹਰਾਉਂਦਿਆਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਰਾਹੀਂ ਨਸ਼ਾ ਤਸਕਰਾਂ ਦੇ ਸਮੁੱਚੇ ਤੰਤਰ ਦਾ ਆਰਥਿਕ ਤੌਰ ’ਤੇ ਲੱਕ ਤੋੜਨ ਉਤੇ ਜ਼ੋਰ ਦਿੱਤਾ ਜਾ ਰਿਹਾ ਹੈ।16ਵੀਂ ਪੰਜਾਬ ਵਿਧਾਨ ਸਭਾ ਦੇ ਅੱਠਵੇਂ ਇਜਲਾਸ ਦੌਰਾਨ ਆਪਣੇ ਸੰਬੋਧਨ ਵਿੱਚ ਰਾਜਪਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ 25 ਫਰਵਰੀ ਨੂੰ ਬਹੁਤ ਹੀ ਦ੍ਰਿੜ੍ਹ ਅਤੇ ਕੇਂਦਰਿਤ ਢੰਗ ਨਾਲ ਨਸ਼ਿਆਂ ਵਿਰੁੱਧ ਜੰਗ (ਯੁੱਧ ਨਸ਼ਿਆਂ ਵਿਰੁੱਧ) ਮੁਹਿੰਮ ਦੀ ਸ਼ੁਰੂਆਤ ਕਰ ਕੇ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਵਿਰੁੱਧ ਆਪਣੀ ਲੜਾਈ ਤੇਜ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦ੍ਰਿੜ੍ਹ…

Read More

ਆਮ ਆਦਮੀ ਪਾਰਟੀ ਦੇ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਦਾ ਜ਼ਿਕਰ ਕੀਤਾ। ਉਨ੍ਹਾਂ ਸਰਕਾਰ ਦੇ ਬਹੁ-ਪੱਖੀ ਦ੍ਰਿਸ਼ਟੀਕੋਣ ‘ਤੇ ਚਾਨਣਾ ਪਾਇਆ, ਜੋ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪੁਨਰਵਾਸ, ਸਿਹਤ ਸੰਭਾਲ ਅਤੇ ਭਾਈਚਾਰਕ ਭਾਗੀਦਾਰੀ ਨਾਲ ਸਖ਼ਤ ਕਾਨੂੰਨ ਲਾਗੂ ਕਰਦਾ ਹੈ। ਡਾ. ਬਲਬੀਰ ਸਿੰਘ ਨੇ ਖੁਲਾਸਾ ਕੀਤਾ ਕਿ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਪੰਜਾਬ ਪੁਲਿਸ ਨੇ ਹੋਰ ਵਿਭਾਗਾਂ ਨਾਲ ਤਾਲਮੇਲ ਕਰਕੇ, ਨਸ਼ਾ ਤਸਕਰਾਂ ‘ਤੇ ਆਪਣੀ ਕਾਰਵਾਈ…

Read More

ਸਮਾਜ ਦੇ ਸਮੂਹ ਵਰਗਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਹੁਨਰ ਵਿਕਾਸ ਪ੍ਰੋਗਰਾਮ ਸੁਰੂ ਕੀਤਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਪਹਿਲਕਦਮੀ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਹਨਾਂ ਬੱਚਿਆਂ ਨੂੰ ਰੁਜ਼ਗਾਰ ਯੋਗ ਹੁਨਰਾਂ ਨਾਲ ਲੈਸ ਕਰਨ ਲਈ ਤਿਆਰ ਕੀਤਾ ਗਿਆ ਹੈ ਤਾਂ ਜੋ 18 ਸਾਲ ਦੇ ਹੁੰਦਿਆਂ ਹੀ ਉਹਨਾਂ ਦੀ ਵਿੱਤੀ ਸੁਤੰਤਰਤਾ ਨੂੰ ਯਕੀਨੀ ਬਣਾਇਆ ਜਾ ਸਕੇ।ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ…

Read More

ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ (ਫਿੱਕੀ) ਵੱਲੋਂ ਚੰਡੀਗੜ੍ਹ ਵਿਖੇ ਕੈਟਾਲਾਇਜਿੰਗ ਗ੍ਰੋਥ ਆਫ ਐਮਐਸਐਮਈਜ਼ ਇਨ ਪੰਜਾਬ ਥਰੂ ਐਮਰਜਿੰਗ ਫਾਇਨਾਨਸ਼ਿਅਲ ਇੰਸਟੀਟਊਸ਼ਨਸ ਲੈਂਡਸਕੇਪ (catalyzing growth of MSMEs in punjab through emerging financial institutions landscape) ਵਿਸ਼ੇ ਤੇ ਆਯੋਜਿਤ ਕਾਨਫਰੰਸ ਬੁੱਧਵਾਰ ਦੇਰ ਸ਼ਾਮ ਤੱਕ ਚੱਲੀ। ਕਾਨਫਰੰਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਪੰਜਾਬ ਦੇ ਇੰਡਸਟਰੀ ਐਂਡ ਕਾਮਰਸ ਮੰਤਰੀ ਸ. ਤਰੂਣਪ੍ਰੀਤ ਸਿੰਘ ਸੌਂਦ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਸ੍ਰੀ ਨੀਲ ਗਰਗ ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਵੱਲੋਂ ਵਿਸ਼ੇਸ਼ ਤੌਰ ਤੇ ਸ਼ਮੂਲਿਅਤ ਕੀਤੀ ਗਈ। ਇਨ੍ਹਾਂ ਦੇ ਨਾਲ…

Read More

ਸ਼ਹਿਰ ਵਿੱਚ ਵੱਧ ਰਹੇ ਟ੍ਰੈਫਿਕ ਜਾਮ ਨਾਲ ਨਜਿੱਠਣ ਲਈ ਤੁਰੰਤ ਪ੍ਰਭਾਵ ਨਾਲ 140 ਵਾਧੂ ਟ੍ਰੈਫਿਕ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।ਵੀਰਵਾਰ ਨੂੰ ਪੁਲਿਸ ਲਾਈਨਜ਼, ਲੁਧਿਆਣਾ ਵਿਖੇ ਇੱਕ ਪ੍ਰੈਸ ਕਾਨਫਰੰਸ ਵਿੱਚ ਇਸਦਾ ਐਲਾਨ ਕਰਦੇ ਹੋਏ, ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਕਿਹਾ ਕਿ ਇਸ ਤਾਇਨਾਤੀ ਨਾਲ ਸ਼ਹਿਰ ਵਿੱਚ ਟ੍ਰੈਫਿਕ ਪੁਲਿਸ ਵਾਲਿਆਂ ਦੀ ਕੁੱਲ ਗਿਣਤੀ 300 ਦੇ ਕਰੀਬ ਪਹੁੰਚ ਗਈ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਸ ਤਾਇਨਾਤੀ ਨਾਲ ਟ੍ਰੈਫਿਕ ਪ੍ਰਬੰਧਨ ਵਿੱਚ ਕਾਫ਼ੀ ਸੁਧਾਰ ਹੋਵੇਗਾ ਅਤੇ ਸੜਕਾਂ ਦੀ ਟ੍ਰੈਫਿਕ ਦੀ ਸਥਿਤੀ ਵਿੱਚ ਸੁਧਾਰ ਹੋਵੇਗਾ।ਅਰੋੜਾ ਨੇ ਕਿਹਾ ਕਿ ਉਨ੍ਹਾਂ ਨੇ ਨਿੱਜੀ ਤੌਰ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ…

Read More

ਨਗਰ ਨਿਗਮ ਦੇ ਜਨਰਲ ਹਾਊਸ ਨੇ ਵੀਰਵਾਰ ਨੂੰ ਮਾਤਾ ਰਾਣੀ ਚੌਕ ਨੇੜੇ ਨਗਰ ਨਿਗਮ ਜ਼ੋਨ ਏ ਦਫ਼ਤਰ ਵਿਖੇ ਹੋਈ ਨਗਰ ਨਿਗਮ ਦੇ 7ਵੇਂ ਜਨਰਲ ਹਾਊਸ ਦੀ ਪਹਿਲੀ ਮੀਟਿੰਗ ਦੌਰਾਨ ਵਿੱਤੀ ਸਾਲ 2025-26 ਲਈ ਲਗਭਗ 1100 ਕਰੋੜ ਰੁਪਏ ਦੇ ਸਾਲਾਨਾ ਬਜਟ ਨੂੰ ਪ੍ਰਵਾਨਗੀ ਦਿੱਤੀ।ਮੀਟਿੰਗ ਦੀ ਪ੍ਰਧਾਨਗੀ ਸ਼ਹਿਰ ਦੀ ਪਹਿਲੀ ਮਹਿਲਾ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕੀਤੀ, ਜਦੋਂ ਕਿ ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ, ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਲੁਧਿਆਣਾ ਦੱਖਣੀ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ, ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ, ਸੀਨੀਅਰ ਡਿਪਟੀ…

Read More