Author: Pushminder Sidhu

2017 ਬੈਚ ਦੇ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐਸ.) ਅਧਿਕਾਰੀ ਅਧਿਕਾਰੀ ਹਿਮਾਂਸ਼ੂ ਜੈਨ ਵੱਲੋਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ। ਮੀਡੀਆ ਨੂੰ ਆਪਣੇ ਪਹਿਲੇ ਸੰਬੋਧਨ ਵਿੱਚ, ਜੈਨ ਨੇ ਪਾਰਦਰਸ਼ਤਾ, ਜਵਾਬਦੇਹੀ ਅਤੇ ਕੁਸ਼ਲ ਸੇਵਾ ਪ੍ਰਦਾਨ ਕਰਨ ‘ਤੇ ਜ਼ੋਰ ਦਿੰਦਿਆਂ ਇੱਕ ਪ੍ਰਗਤੀਸ਼ੀਲ ਅਤੇ ਲੋਕ-ਪੱਖੀ ਪ੍ਰਸ਼ਾਸਨ ਲਈ ਆਪਣੇ ਦ੍ਰਿਸ਼ਟੀਕੋਣ ਨੂੰ ਦਰਸਾਇਆ। ਵੱਖ-ਵੱਖ ਪ੍ਰਮੁੱਖ ਭੁਮਿਕਾਵਾਂ ਜਿਨ੍ਹਾਂ ਵਿੱਚ ਰੂਪਨਗਰ ਦੇ ਡਿਪਟੀ ਕਮਿਸ਼ਨਰ, ਮੁੱਖ ਮੰਤਰੀ ਦਫ਼ਤਰ ਵਿੱਚ ਵਧੀਕ ਪ੍ਰਮੁੱਖ ਸਕੱਤਰ, ਨਗਰ ਨਿਗਮ ਕਮਿਸ਼ਨਰ ਹੁਸ਼ਿਆਰਪੁਰ, ਵਧੀਕ ਡਿਪਟੀ ਕਮਿਸ਼ਨਰ ਜਲੰਧਰ (ਸ਼ਹਿਰੀ ਵਿਕਾਸ), ਐਸ.ਡੀ.ਐਮ. ਖਰੜ ਅਤੇ ਜਲੰਧਰ (ਯੂ.ਟੀ.) ਵਿੱਚ ਸਹਾਇਕ ਕਮਿਸ਼ਨਰ ਸਮੇਤ, ਵਿੱਚ ਸੇਵਾ ਨਿਭਾਉਣ ਤੋਂ ਬਾਅਦ, ਜੈਨ ਲਈ ਆਪਣੀ ਨਵੀਂ ਭੂਮਿਕਾ ਨਿਭਾਉਣ ਲਈ ਲੰਮਾ ਤਜ਼ਰਬਾ ਹਾਸਲ ਹੈ।ਜੈਨ ਵੱਲੋਂ ਪੁਲਿਸ…

Read More

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੂਬੇ ਭਰ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਜਲਦ ਹੀ ਐਨਰਜੀ ਡਰਿੰਕਸ ‘ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ। ਇਸ ਕਦਮ ਦਾ ਉਦੇਸ਼ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਨੂੰ ਉਤਸ਼ਾਹਿਤ ਕਰਨਾ ਅਤੇ ਨੌਜਵਾਨਾਂ ਵਿੱਚ ਜੀਵਨ ਸ਼ੈਲੀ ਸਬੰਧੀ ਵਿਗਾੜਾਂ ਨੂੰ ਖਤਮ ਕਰਨਾ ਹੈ। ਇਸ ਪਾਬੰਦੀ ਨਾਲ ਸਕੂਲਾਂ ਅਤੇ ਕਾਲਜਾਂ ਦੇ 500 ਮੀਟਰ ਦੇ ਘੇਰੇ ਵਿੱਚ ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਵੀ ਪਾਬੰਦੀ ਹੋਵੇਗੀ।ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਪ੍ਰਤੀ ਜਾਗਰੂਕਤਾ ਫੈਲਾਉਣ ਅਤੇ ਜੀਵਨ ਸ਼ੈਲੀ ਸਬੰਧੀ ਵਿਗਾੜਾਂ ਨੂੰ ਖਤਮ ਕਰਨ ਲਈ ਈਟ ਰਾਈਟ ਮੇਲੇ ਦਾ ਉਦਘਾਟਨ ਕਰਦਿਆਂ, ਸਿਹਤ ਮੰਤਰੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ…

Read More

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਮਹਿਲਾ ਮਾਮਲਿਆਂ ਦੀ ਵਿਸ਼ੇਸ਼ ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ ਦੇ ਨਾਲ ਮਿਲ ਕੇ ਪੁਲਿਸ ਲਾਈਨਜ਼ ਵਿਖੇ ਲਗਾਈ ਗਈ ਲੋਕ ਅਦਾਲਤ ਦੌਰਾਨ ਔਰਤਾਂ ਦੀਆ ਸ਼ਿਕਾਇਤਾਂ ਸੁਣੀਆ। ਇਸ ਲੋਕ ਅਦਾਲਤ ਦੌਰਾਨ, ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਵਿਸ਼ੇਸ਼ ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ ਨੇ ਘਰੇਲੂ ਹਿੰਸਾ, ਪਰਿਵਾਰਕ ਝਗੜਿਆਂ, ਦਾਜ ਅਤੇ ਹੋਰ ਬਹੁਤ ਸਾਰੀਆਂ ਸ਼ਿਕਾਇਤਾਂ ਦੀ ਧਿਆਨ ਨਾਲ ਸੁਣਵਾਈ ਕੀਤੀ। ਇਸ ਸਮਾਗਮ ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਵਿੱਚ 60 ਤੋਂ ਵੱਧ ਔਰਤਾਂ ਸ਼ਾਮਲ ਹੋਈਆਂ ਅਤੇ ਵਧੇਰੇ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ।ਡੀ.ਸੀ.ਪੀ. ਰੁਪਿੰਦਰ ਸਿੰਘ ਅਤੇ ਹੋਰਾਂ ਸਮੇਤ ਸੀਨੀਅਰ ਪੁਲਿਸ ਅਧਿਕਾਰੀ…

Read More

ਐਮਪੀ (ਰਾਜ ਸਭਾ) ਸੰਜੀਵ ਅਰੋੜਾ ਨੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਪੱਤਰ ਲਿਖ ਕੇ ਸ਼੍ਰੀ ਦੁਰਗਾ ਮਾਤਾ ਮੰਦਰ, ਸਿਵਲ ਲਾਈਨਜ਼, ਲੁਧਿਆਣਾ ਲਈ ਪਾਰਕਿੰਗ ਜਗ੍ਹਾ ਅਲਾਟ ਕਰਨ ਦੀ ਬੇਨਤੀ ਕੀਤੀ ਹੈ।ਅਰੋੜਾ, ਜਿਨ੍ਹਾਂ ਨੇ ਨਿੱਜੀ ਤੌਰ ‘ਤੇ ਮੰਤਰੀ ਨੂੰ ਪੱਤਰ ਸੌਂਪਿਆ, ਨੇ ਜ਼ਿਕਰ ਕੀਤਾ ਕਿ ਉਨ੍ਹਾਂ ਨੂੰ ਸ਼੍ਰੀ ਦੁਰਗਾ ਮਾਤਾ ਮੰਦਰ ਟਰੱਸਟ, ਸਿਵਲ ਲਾਈਨਜ਼ ਲੁਧਿਆਣਾ ਵੱਲੋਂ ਮੰਦਰ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਲਈ ਪਾਰਕਿੰਗ ਜਗ੍ਹਾ ਦੀ ਜ਼ਰੂਰੀ ਲੋੜ ਬਾਰੇ ਇੱਕ ਮੈਮੋਰੰਡਮ ਪ੍ਰਾਪਤ ਹੋਇਆ ਹੈ। ਮੰਦਰ ਵਿੱਚ ਰੋਜ਼ਾਨਾ 10,000 ਤੋਂ ਵੱਧ ਸ਼ਰਧਾਲੂ ਆਉਂਦੇ ਹਨ ਅਤੇ ਐਤਵਾਰ/ਮੰਗਲਵਾਰ ਅਤੇ ਤਿਉਹਾਰਾਂ ‘ਤੇ 50,000 ਤੋਂ ਵੱਧ ਸ਼ਰਧਾਲੂ ਆਉਂਦੇ ਹਨ, ਜਿਸ ਕਾਰਨ ਇਲਾਕੇ ਵਿੱਚ ਕਾਫ਼ੀ…

Read More

ਬਾਗਬਾਨੀ ਮੰਤਰੀ ਸ਼੍ਰੀ ਮਹਿੰਦਰ ਭਗਤ ਨੇ ਅੱਜ ਇਥੇ ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਬਾਗਬਾਨੀ ਵਿਭਾਗ ਵੱਲੋਂ ਲਗਾਏ ਜ਼ਿਲ੍ਹਾ ਪੱਧਰੀ ਦੋ ਦਿਨਾ ਬੀ-ਕੀਪਿੰਗ ਸੈਮੀਨਾਰ ਵਿੱਚ ਸ਼ਿਰਕਤ ਕਰਦਿਆਂ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਖੇਤੀ ਸਹਾਇਕ ਧੰਦੇ ਅਪਨਾਉਣ ਦਾ ਸੱਦਾ ਦਿੱਤਾ। ਕਿਸਾਨਾ ਨੂੰ ਖੇਤੀ ਵਿਭਿੰਨਤਾ ਵੱਲ ਪ੍ਰੇਰਿਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਹਰ ਪੱਖੋਂ ਬਿਹਤਰੀ ਵਾਸਤੇ ਕੰਮ ਕਰ ਰਹੀ ਹੈ ਅਤੇ ਕਿਸਾਨਾਂ ਨੂੰ ਵੀ ਥੋੜਾ ਕੁਦਰਤ ਪ੍ਰਤੀ ਜਾਗਰੂਕ ਹੁੰਦੇ ਹੋਏ ਖੇਤੀ ਸਹਾਇਕ ਧੰਦਿਆਂ ਦੇ ਨਾਲ-ਨਾਲ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਕਿਸਾਨਾਂ…

Read More

ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮਹਿੰਦਰ ਭਗਤ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਕੋਟ ਸਦੀਕ ਤੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਜ਼ਿਲ੍ਹਾ ਪੱਧਰੀ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਕੈਬਨਿਟ ਮੰਤਰੀ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਵੱਡੇ ਮੁਕਾਮ ਹਾਸਲ ਕੀਤੇ ਹਨ ਅਤੇ ਸੂਬਾ ਦੇਸ਼ ਭਰ ਵਿੱਚ ਸਿੱਖਿਆ ਦਾ ਮਾਡਲ ਬਣ ਕੇ ਉੱਭਰ ਰਿਹਾ ਹੈ। ਇਸ ਮੌਕੇ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ, ਵਧੀਕ ਡਿਪਟੀ…

Read More

ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਇੱਕ ਬੇਨਤੀ ਪੱਤਰ ਸੌਂਪਿਆ ਹੈ, ਜਿਸ ਵਿੱਚ ਐਸਸੀਡੀ ਸਰਕਾਰੀ ਕਾਲਜ ਫਾਰ ਬੁਆਏਜ਼, ਲੁਧਿਆਣਾ ਵਿੱਚ ਪ੍ਰਿੰਸੀਪਲ ਦੀ ਨਿਯੁਕਤੀ ਦੀ ਬੇਨਤੀ ਕੀਤੀ ਗਈ ਹੈ।ਆਪਣੇ ਪੱਤਰ ਵਿੱਚ, ਅਰੋੜਾ ਨੇ ਕਾਲਜ ਵਿੱਚ ਪ੍ਰਿੰਸੀਪਲ ਦੀ ਨਿਯੁਕਤੀ ਦੀ ਤੁਰੰਤ ਲੋੜ ਨੂੰ ਉਜਾਗਰ ਕੀਤਾ ਹੈ, ਜਿੱਥੇ ਇਹ ਅਹੁਦਾ 31 ਅਗਸਤ, 2024 ਤੋਂ ਖਾਲੀ ਹੈ।ਉਨ੍ਹਾਂ ਲਿਖਿਆ: “ਕਾਲਜ ਨੂੰ ਕੁਸ਼ਲਤਾ ਨਾਲ ਚਲਾਉਣ ਲਈ ਇੱਕ ਨਿਯਮਤ ਪ੍ਰਿੰਸੀਪਲ ਦੀ ਲੋੜ ਹੁੰਦੀ ਹੈ, ਖਾਸ ਕਰਕੇ ਕਿਉਂਕਿ ਉਹ ਸਿੱਖਿਆ, ਵਿਦਿਆਰਥੀ ਭਲਾਈ, ਹੋਸਟਲ ਪ੍ਰਬੰਧਨ ਅਤੇ ਹੋਰ ਬਹੁਤ ਕੁਝ ਦੀ ਨਿਗਰਾਨੀ ਕਰਦੇ ਹਨ।” ਅਰੋੜਾ ਨੇ ਕਿਹਾ ਕਿ ਇਸ ਵੱਕਾਰੀ ਕਾਲਜ…

Read More

ਪੰਜਾਬ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਦਫ਼ਤਰ ਗਲਾਡਾ, ਲੁਧਿਆਣਾ ਦਾ ਅਚਾਨਕ ਦੌਰਾ ਕੀਤਾ, ਤਾਂ ਜੋ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਨਿਰੀਖਣ ਕੀਤਾ ਜਾ ਸਕੇ।ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਸੂਬੇ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਨਤਾ ਨੂੰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਲੋਕਾਂ ਨੂੰ ਕਿਸੇ ਵੀ ਹੀਲੇ ਖੱਜਲ ਖੁਆਰ ਨਾ ਹੋਣ ਦਿੱਤਾ ਜਾਵੇ ਅਤੇ ਉਨ੍ਹਾਂ ਦੇ ਕੰਮ ਨਿਰਧਾਰਿਤ ਸਮਾਂ ਸੀਮਾ ਵਿੱਚ ਕਰਨੇ ਯਕੀਨੀ ਬਣਾਏ ਜਾਣੇ।ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਐਨ.ਓ.ਸੀ. ਹੈਲਪ ਡੈਸਕ, ਆਨਲਾਈਨ ਐਨ.ਓ.ਸੀ.…

Read More

ਨਵ-ਨਿਯੁਕਤ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਤਹਿ ਦਿਲ ਤੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਦੇ ਲੰਬੇ ਸਮੇਂ ਤੋਂ ਅਧੂਰੇ ਪਏ ਸੁਪਨੇ ਪੂਰੇ ਹੋਏ ਹਨ।ਆਪਣੇ ਤਜਰਬਾ ਸਾਂਝਾ ਕਰਦਿਆਂ ਬਰਨਾਲਾ ਤੋਂ ਗੁਰਜੀਤ ਕੌਰ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ਉੱਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨੌਕਰੀ ਦੇ ਚਾਹਵਾਨਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਹੈ ਜੋ ਪਿਛਲੇ ਪੰਜ ਸਾਲਾਂ ਤੋਂ ਨੌਕਰੀਆਂ ਲਈ ਦੌੜ-ਭੱਜ ਕਰ ਰਹੇ ਸਨ। ਉਨ੍ਹਾਂ ਨੇ ‘ਰੰਗਲਾ ਪੰਜਾਬ’ ਬਣਾਉਣ ਲਈ ਮੁੱਖ ਮੰਤਰੀ ਵੱਲੋਂ ਕੀਤੇ ਜਾ…

Read More

ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਮਹਿਜ਼ 36 ਮਹੀਨਿਆਂ ਦੌਰਾਨ ਹੀ ਸੂਬੇ ਦੇ ਨੌਜਵਾਨਾਂ ਨੂੰ 52,606 ਨੌਕਰੀਆਂ ਪ੍ਰਦਾਨ ਕਰਕੇ ਇਤਿਹਾਸ ਰਚ ਦਿੱਤਾ ਗਿਆ ਹੈ।ਅੱਜ ਇੱਥੇ ਗੁਰੂ ਨਾਨਕ ਦੇਵ ਭਵਨ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਨਵ-ਨਿਯੁਕਤਾਂ ਨੂੰ ਇਹ ਨੌਕਰੀਆਂ ਹਾਸਲ ਕਰਨ ਲਈ ਵਧਾਈ ਦਿੱਤੀ ਜਿਸ ਨਾਲ ਉਹ ਪੰਜਾਬ ਦੇ ਸਮਾਜਿਕ ਤੇ ਆਰਥਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਜਾਣ ਲਈ ਸਰਗਰਮ ਭਾਈਵਾਲ ਬਣ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ…

Read More