Author: Pushminder Sidhu

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ ਨੂੰ ਸਾਂਝੇ ਓਪਰੇਸ਼ਨ ਦੌਰਾਨ ਵੱਡੀ ਸਫਲਤਾ ਮਿਲੀ ਹੈ। ਪੁਲਿਸ ਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਨਸ਼ੇ ਤੇ ਹਥਿਆਰਾਂ ਦੀ ਵੱਡੀ ਖੇਪ ਨੂੰ ਬਰਾਮਦ ਕਰਦਿਆਂ 2 ਕਿਲੋ ਹੈਰੋਇਨ, 2 ਪਿਸਟਲ, 4 ਮੈਗਜ਼ੀਨ ਅਤੇ 66 ਜ਼ਿੰਦਾ ਰਾਊਂਡ ਰਿਕਵਰ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਿਆ, ਆਈ.ਪੀ.ਐੱਸ. ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅਤੇ ਡੀ.ਜੀ.ਪੀ. ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਦੀਆਂ ਹਦਾਇਤਾਂ ਤਹਿਤ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ…

Read More

ਪੰਜਾਬ ਦੇ ਮਾਈਨਿੰਗ ਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮਾਈਨਿੰਗ ਖੇਤਰ ਅਧੀਨ ਦਿੱਤੀਆਂ ਜਾਂਦੀਆਂ ਵਾਤਾਵਰਣ ਪ੍ਰਵਾਨਗੀਆਂ ਦੀ ਪ੍ਰਕਿਰਿਆ ਨੂੰ ਸੁਖਾਲਾ ਕਰੇਗੀ ਤਾਂ ਜੋ ਸੂਬਾ ਵਾਸੀਆਂ ਲਈ ਮਾਈਨਰ ਮਿਨਰਲ ਦੀ ਆਸਾਨੀ ਨਾਲ ਉਪਲਬਧਤਾ ਯਕੀਨੀ ਬਣਾਈ ਜਾ ਸਕੇ।ਬਰਿੰਦਰ ਕੁਮਾਰ ਗੋਇਲ ਨੇ ਰਾਜ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ (ਸੀ.ਈ.ਆਈ.ਏ.ਏ), ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ) ਅਤੇ ਖਣਨ ਵਿਭਾਗ ਦੇ ਅਧਿਕਾਰੀਆਂ ਨਾਲ ਹੰਗਾਮੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਇਸ ਸਬੰਧੀ ਕਾਰਵਾਈ ਤੁਰੰਤ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਜ਼ਮੀਨਾਂ ਵਿੱਚੋਂ ਮਿੱਟੀ ਚੁਕਾਉਣ ਲਈ ਤਿੰਨਾਂ ਵਿਭਾਗਾਂ ਤੋਂ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸੈਸ਼ਨ (ਬਜਟ ਸੈਸ਼ਨ) 21 ਤੋਂ 28 ਮਾਰਚ ਤੱਕ ਸੱਦਣ ਨੂੰ ਸਹਿਮਤੀ ਦੇ ਦਿੱਤੀ।ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇੱਥੇ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ।ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ, ਜੋ ਭਾਰਤੀ ਸੰਵਿਧਾਨ ਦੀ ਧਾਰਾ 174(1) ਤਹਿਤ ਸੂਬਾਈ ਅਸੈਂਬਲੀ ਦਾ ਸੈਸ਼ਨ ਸੱਦਣ ਲਈ ਅਧਿਕਾਰਤ ਹਨ, ਨੂੰ ਸੈਸ਼ਨ ਸੱਦਣ ਦੀ ਸਿਫ਼ਾਰਸ਼ ਕਰਨ ਦੀ ਸਹਿਮਤੀ ਦੇ ਦਿੱਤੀ। ਸੈਸ਼ਨ ਦੌਰਾਨ 25 ਮਾਰਚ ਨੂੰ ਰਾਜਪਾਲ ਦਾ ਸੰਬੋਧਨ ਹੋਵੇਗਾ,…

Read More

ਵਿੱਤੀ ਸੂਝ ਅਤੇ ਢੁਕਵੇਂ ਸਰੋਤ ਪ੍ਰਬੰਧਨ ਦੀ ਦਿਸ਼ਾ ਵੱਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ, ਪੰਜਾਬ ਸਰਕਾਰ ਵੱਲੋਂ ਅਗਲੇ ਪੰਜ ਸਾਲਾਂ ਲਈ ਪੰਜਾਬ ਰੋਡਵੇਜ਼/ਪਨਬਸ ਦੀਆਂ ਬੱਸਾਂ ਨੂੰ ਡੀਜ਼ਲ ਦੀ ਸਪਲਾਈ ਲਈ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਹਾਜ਼ਰੀ ਵਿੱਚ ਇੰਡੀਅਨ ਆਇਲ ਕਾਰਪੋਰੇਸ਼ਨ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਸਮਝੌਤੇ ‘ਤੇ ਹਸਤਾਖਰ ਕਰਨ ਤੋਂ ਬਾਅਦ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਸਮਝੌਤੇ ਨਾਲ ਪੰਜ ਸਾਲਾਂ ਦੀ ਮਿਆਦ ਦੌਰਾਨ ਸਰਕਾਰੀ ਖਜ਼ਾਨੇ ਨੂੰ ਲਗਭਗ 90 ਕਰੋੜ ਰੁਪਏ ਦੀ ਬਚਤ ਹੋਵੇਗੀ।ਇਸ ਸਮਝੌਤੇ ‘ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਹਾਜ਼ਰੀ ਵਿੱਚ ਪੰਜਾਬ ਸਰਕਾਰ ਦੀ…

Read More

ਗੈਰ-ਪ੍ਰਮਾਣਿਤ ਅਤੇ ਗ਼ੈਰਮਿਆਰੀ ਖੇਤੀਬਾੜੀ ਵਸਤਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿੱਚ ਛਾਪੇਮਾਰੀ ਦੌਰਾਨ ਮਿਆਦ ਪੁੱਗ ਚੁੱਕੀ ਖਾਦ ਦੇ 111 ਥੈਲੇ ਜ਼ਬਤ ਕੀਤੇ ਗਏ ਹਨ ਅਤੇ ਮਲੇਰਕੋਟਲਾ ਵਿੱਚ ਇੱਕ ਗੈਰ-ਲਾਇਸੈਂਸੀ ਬੀਜ ਡੀਲਰ ਵਿਰੁੱਧ ਸੀਡ (ਕੰਟਰੋਲ) ਆਰਡਰ 1983 ਅਤੇ ਸੀਡ ਰੂਲਜ਼ 1968 ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਸ਼ਿਕਾਇਤ ਦਰਜ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਦੀ ਅਗਵਾਈ ਹੇਠ ਟੀਮ ਨੇ ਪੰਜਾਵਾ ਮਾਡਲ ਕੋਆਪ੍ਰੇਟਿਵ ਐਗਰੀਕਲਚਰ ਸਰਵਿਸ ਸੁਸਾਇਟੀ ਲਿਮਟਿਡ ਵਿਖੇ ਮਿਆਦ ਪੁੱਗ ਚੁੱਕੀ ਖਾਦ ਦੇ 111…

Read More

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬਾ ਸਰਕਾਰ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ, ਸੈਕਟਰ 70, ਮੁਹਾਲੀ ਨੂੰ ਹੋਰ ਸਹੂਲਤਾਂ ਨਾਲ ਲੈਸ ਕਰਕੇ ਇਸ ਨੂੰ ਬਿਹਤਰ ਬਣਾਏਗੀ।ਅੱਜ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ 2 ਕਰੋੜ ਰੁਪਏ ਦੀ ਵਿੱਤੀ ਗ੍ਰਾਂਟ ਨਾਲ ਸਲਾਨਾ ਸਹਾਇਤਾ ਪ੍ਰਾਪਤ ਇੰਸਟੀਚਿਊਟ ਦਾ ਦੌਰਾ ਕਰਦਿਆਂ ਉਨ੍ਹਾਂ ਕਿਹਾ ਕਿ ਰੀੜ੍ਹ ਦੀ ਹੱਡੀ ਦੀਆਂ ਸੱਟਾਂ ਦੇ ਇਲਾਜ ਲਈ ਪ੍ਰਸਿੱਧ ਸਪਾਈਨਲ ਸਰਜਨ ਅਤੇ ਪ੍ਰੋਜੈਕਟ ਡਾਇਰੈਕਟਰ ਡਾ. ਰਾਜ ਬਹਾਦਰ ਦੀ ਮੁਹਾਰਤ ਅਤੇ ਸੇਵਾਵਾਂ ਨਾਲ ਇਸ ਸੰਸਥਾ ਵਿੱਚ ਪੰਜਾਬ, ਹਰਿਆਣਾ, ਚੰਡੀਗੜ੍ਹ,…

Read More

ਪੰਜਾਬ ਪੁਲਿਸ ਨੇ ਇੱਕ ਵੱਡੀ ਪ੍ਰਾਪਤੀ ਹਾਸਲ ਕਰਦਿਆਂ ਖੰਨਾ ਨੇੜੇ ਪਿੰਡ ਸ਼ੀਹਾਂ ਦੌਦ ਵਿਖੇ 12 ਮਾਰਚ ਦੀ ਸ਼ਾਮ ਵੇਲੇ ਵਾਪਰੇ ਬੱਚਾ ਭਵਕੀਰਤ ਸਿੰਘ ਅਗਵਾ ਕਾਂਡ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਹੀ ਸੁਲਝਾ ਲਿਆ ਹੈ। ਨਾਭਾ ਰੋਡ ‘ਤੇ ਪਿੰਡ ਮੰਡੌੜ ਖੇੜਾ ਵਿਖੇ ਹੋਏ ਪੁਲਿਸ ਮੁਕਾਬਲੇ ਵਿੱਚ ਇੱਕ ਬਦਮਾਸ਼ ਅਗਵਾਕਾਰ ਮਾਰਿਆ ਗਿਆ ਹੈ ਜਦਕਿ ਦੋ ਪੁਲਿਸ ਮੁਲਾਜਮ ਵੀ ਜਖਮੀ ਹੋਏ ਹਨ। ਅੱਜ ਸ਼ਾਮ ਇੱਥੇ ਪੁਲਿਸ ਲਾਈਨ ਪਟਿਆਲਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡੀ.ਆਈ.ਜੀ. ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਨੇ ਬਦਮਾਸ਼ਾਂ ਨੂੰ ਸਖਤ ਸੁਨੇਹਾ ਦਿੰਦਿਆ ਕਿਹਾ ਕਿ ਪੰਜਾਬ ਵਿੱਚ ਅਗਵਾਕਾਰਾਂ ਤੇ ਗ਼ੈਰ ਸਮਾਜੀ ਅਨਸਰਾਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਦੱਸਿਆ ਕਿ…

Read More

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੀ ਸਫ਼ਲਤਾ ਦੀ ਸ਼ਲਾਘਾ ਕਰਦਿਆਂ ਪਿਛਲੇ 13 ਦਿਨਾਂ ਦੌਰਾਨ ਕੀਤੀ ਪੁਲਿਸ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ।ਹਰਪਾਲ ਚੀਮਾ ਨੇ ਵੀਰਵਾਰ ਨੂੰ ਪੰਜਾਬ ਭਵਨ ਵਿਖੇ ਇਸ ਮੁਹਿੰਮ ਨਾਲ ਸਬੰਧਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਚੀਮਾ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਬਹੁਤ ਹੀ ਉਤਸ਼ਾਹਜਨਕ ਹਨ ਅਤੇ ਇਸ ਦੇ ਚੰਗੇ ਨਤੀਜੇ ਹਰ ਪਾਸੇ ਦੇਖਣ ਨੂੰ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਇਹ ਮੁਹਿੰਮ ਬੜੀ ਸਫਲਤਾ ਨਾਲ ਚੱਲ ਰਹੀ ਹੈ। ਹੁਣ ਤੱਕ…

Read More

ਜ਼ਿਲ੍ਹਾ ਕੰਟਰੋਲਰ ਖੁਰਾਕ, ਸਿਵਲ ਸਪਲਾਈਜ (ਡੀ.ਐਫ.ਐਸ.ਸੀ.) ਲੁਧਿਆਣਾ ਪੂਰਬੀ ਸ਼ਿਫਾਲੀ ਚੋਪੜਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਸਥਿਤ ਡਿਪੂਆਂ ‘ਤੇ ਦਰਜ਼ ਲਾਭਪਾਤਰੀਆਂ ਦੀ ਈ-ਕੇ.ਵਾਈ.ਸੀ. ਦਾ ਕੰਮ ਜਾਰੀ ਹੈ। ਡੀ.ਐਫ.ਐਸ.ਸੀ. ਚੋਪੜਾ ਨੇ ਦੱਸਿਆ ਕਿ ਮੁੱਖ ਦਫ਼ਤਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ 31 ਮਾਰਚ, 2025 ਤੱਕ 100 ਫੀਸਦ ਲਾਭਪਾਤਰੀਆਂ ਦੀ ਈ-ਕੇ.ਵਾਈ.ਸੀ. ਮੁਕੰਮਲ ਕੀਤੀ ਜਾਣੀ ਹੈ ਅਤੇ ਹੁਣ ਤੱਕ 77.20 ਫੀਸਦ ਈ-ਕੇ.ਵਾਈ.ਸੀ. ਮੁਕੰਮਲ ਕਰ ਲਈ ਗਈ ਹੈ। ਉਨ੍ਹਾਂ ਸਮੂਹ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਨੇੜਲੇ ਰਾਸ਼ਨ ਡਿਪੂਆਂ ‘ਤੇ ਜਾ ਕੇ ਆਪਣੀ ਅਤੇ ਕਾਰਡ ਵਿੱਚ ਦਰਜ਼ ਆਪਣੇ ਪਰਿਵਾਰ ਦੇ ਸਮੂਹ ਮੈਂਬਰਾਂ ਦੀ ਈ-ਕੇ.ਵਾਈ.ਸੀ. ਕਰਵਾਉਣੀ ਯਕੀਨ ਬਣਾਉਣ ਤਾਂ ਜੋ ਕੋਈ ਵੀ…

Read More

ਰਾਜ ਸਭਾ ਮੈਂਬਰ ਸੰਜੀਵ ਅਰੋੜਾ ਅਤੇ ਉਨ੍ਹਾਂ ਦੀ ਪਤਨੀ ਸੰਧਿਆ ਅਰੋੜਾ ਬੁੱਧਵਾਰ ਨੂੰ ਲਕਸ਼ਮੀ ਲੇਡੀਜ਼ ਕਲੱਬ ਵਿਖੇ ਇੱਕ ਸਮਾਗਮ ਵਿੱਚ ਮੁੱਖ ਮਹਿਮਾਨ ਸਨ।ਇਹ ਪ੍ਰੋਗਰਾਮ ਲਕਸ਼ਮੀ ਲੇਡੀਜ਼ ਕਲੱਬ ਵੱਲੋਂ ਅਲਾਈਵ ਆਰਟਿਸਟ ਗਰੁੱਪ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ ਸੀ।ਇਸ ਮੌਕੇ ‘ਤੇ, ਪ੍ਰਬੰਧਕਾਂ ਨੇ ਕਲੱਬ ਦੇ ਅਹਾਤੇ ਵਿੱਚ ਪ੍ਰਸਿੱਧ ਥੀਏਟਰ ਕਲਾਕਾਰ ਨਿਰਮਲ ਰਿਸ਼ੀ, ਜੋ ਕਿ ਸਟੇਟ ਅਵਾਰਡ ਜੇਤੂ ਹਨ, ਵੱਲੋਂ ਇੱਕ ਸੋਚ-ਉਕਸਾਊ ਥੀਏਟਰਿਕ ਪ੍ਰਦਰਸ਼ਨ ‘ਧੁੰਧਲੇ ਕਲੀਰੇ’ ਦੀ ਮੇਜ਼ਬਾਨੀ ਕੀਤੀ। ਇਸਦਾ ਮੁੱਖ ਉਦੇਸ਼ ਦੂਜੇ ਦੇਸ਼ਾਂ ਵਿੱਚ ਪਰਵਾਸ ਨੂੰ ਉਤਸਾਹਹੀਣ ਕਰਨਾ ਸੀ। ਅਰੋੜਾ ਨੇ ਇਸ ਸੁਨੇਹੇ ਦਾ ਸਮਰਥਨ ਕੀਤਾ। ਇਸ ਮੌਕੇ ਬੋਲਦਿਆਂ, ਸੰਸਦ ਮੈਂਬਰ ਸੰਜੀਵ ਅਰੋੜਾ ਨੇ ਪ੍ਰਬੰਧਕਾਂ ਦੇ ਸਮਾਜ ਵਿੱਚ ਅਰਥਪੂਰਨ ਥੀਏਟਰ ਲਿਆਉਣ…

Read More