Author: Pushminder Sidhu

ਸ਼੍ਰੀ ਦੁਰਗਾ ਮਾਤਾ ਮੰਦਿਰ (ਬੀ.ਆਰ.ਐਸ. ਨਗਰ) ਦੇ ਪ੍ਰਬੰਧਨ, ਜਿਸ ਵਿੱਚ ਚੇਅਰਮੈਨ ਰਮੇਸ਼ ਜਗੋਤਾ, ਪ੍ਰਧਾਨ ਸੁਨੀਲ ਸ਼ਾਰਦਾ, ਜਨਰਲ ਸਕੱਤਰ ਹਰਕੇਸ਼ ਗੁਪਤਾ ਅਤੇ ਹੋਰ ਅਹੁਦੇਦਾਰ ਸ਼ਾਮਲ ਹਨ, ਨੇ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਲਈ ਹੋਣ ਵਾਲੀ ਉਪ-ਚੋਣ ਵਿੱਚ ਆਮ ਆਦਮੀ ਪਾਰਟੀ (‘ਆਪ’) ਦੇ ਉਮੀਦਵਾਰ ਸੰਜੀਵ ਅਰੋੜਾ, ਸੰਸਦ ਮੈਂਬਰ (ਰਾਜ ਸਭਾ) ਨੂੰ ਸਰਬਸੰਮਤੀ ਨਾਲ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ।ਇਹ ਐਲਾਨ ਵੀਰਵਾਰ ਨੂੰ ਅਰੋੜਾ ਵੱਲੋਂ ਆਪਣੀ ਪਤਨੀ ਸੰਧਿਆ ਅਰੋੜਾ ਨਾਲ ਮੰਦਰ ਦੀ ਯਾਤਰਾ ਦੌਰਾਨ ਕੀਤਾ ਗਿਆ। ਅਰੋੜਾ ਨੇ ਦੇਵੀ ਦੁਰਗਾ ਦਾ ਆਸ਼ੀਰਵਾਦ ਲਿਆ ਅਤੇ ਬਗਲਾਮੁਖੀ ਮੰਦਿਰ ਵਿੱਚ ਹਵਨ ਵੀ ਕੀਤਾ।ਇਸ ਮੌਕੇ ਬੋਲਦਿਆਂ, ਰਮੇਸ਼ ਜਗੋਤਾ ਨੇ ਅਰੋੜਾ ਦੀ ਸਮਾਜ ਪ੍ਰਤੀ ਨਿਰਸਵਾਰਥ ਸੇਵਾ ਅਤੇ…

Read More

ਬਾਗਬਾਨੀ ਵਿਭਾਗ, ਲੁਧਿਆਣਾ ਵੱਲੋਂ ਐਨ.ਬੀ.ਐਚ.ਐਮ. ਸਕੀਮ ਤਹਿਤ ਜ਼ਿਲ੍ਹਾ ਪੱਧਰ ‘ਤੇ ਦੋਰਾਹਾ ਵਿਖੇ ਮੱਧੂ-ਮੱਖੀ ਪਾਲਕਾਂ/ਕਿਸਾਨਾ ਦਾ ਸੈਮੀਨਾਰ ਕਰਵਾਇਆ ਗਿਆ ਜਿੱਥੇ ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਇਸ ਸੈਮੀਨਾਰ ਨੂੰ ਬਾਗਬਾਨੀ ਵਿਭਾਗ ਜ਼ਿਲ੍ਹਾ ਲੁਧਿਆਣਾ ਦੀ ਸਮੁੱਚੀ ਟੀਮ ਵੱਲੋਂ ਕਿਸਾਨਾਂ ਦੇ ਹਿੱਤ ਵਿੱਚ ਕਰਵਾਉਣ ਦਾ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਮੱਧੂ-ਮੱਖੀ ਪਾਲਕਾਂ/ਕਿਸਾਨਾਂ ਨੂੰ ਸਬੰਧਤ ਕਿੱਤੇ ਵਿੱਚ ਆਊਂਦੀਆਂ ਮੁਸ਼ਕਿਲਾਂ ਸਬੰਧੀ ਸੁਝਾਅ ਅਤੇ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣ ਦੇ ਨਾਲ ਉਹਨਾਂ ਦਾ ਸਰਵਪੱਖੀ ਵਿਕਾਸ ਅਤੇ ਉਹਨਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਹੌਂਸਲਾ ਅਫਜਾਈ ਕਰਨਾ ਸੀ।ਵਿਧਾਇਕ ਗਿਆਸਪੁਰਾ ਵੱਲੋਂ…

Read More

ਪੰਜਾਬ ਦੇ ਮਾਲ, ਪੁਨਰਵਾਸ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵਲੋਂ ਸਮਾਜ ਵਿਚੋਂ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕੀਤੇ ਜਾਣ ਵਾਲੇ ਯਤਨਾਂ ਨੂੰ ਹੋਰ ਤੇਜ਼ ਕੀਤਾ ਜਾਵੇ। ਪੰਜਾਬ ਸਰਕਾਰ ਦੇ ਅਹਿਮ ਵਿਕਾਸ ਪ੍ਰੋਜੈਕਟਾਂ ਅਤੇ ਲੋਕ ਭਲਾਈ ਸਕੀਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਜਿਨ੍ਹਾਂ ਦੇ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ, ਵਿਧਾਇਕ ਬਲਕਾਰ ਸਿੰਘ, ਰਮਨ ਅਰੋੜਾ, ਇੰਦਰਜੀਤ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਮਦਰਸਾ ਵਿੱਚ ਇੱਕ ਵਿਅਕਤੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਇਆ ਗਿਆ। ਐਸਐਸਪੀ ਡਾ ਅਖਿਲ ਚੌਧਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਥਾਣਾ ਲੱਖੇਵਾਲੀ ਅਧੀਨ ਪੈਂਦੇ ਪਿੰਡ ਮਦਰਸਾ ਦੇ ਵਿਅਕਤੀ ਸਰਬਜੀਤ ਸਿੰਘ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਇਮਾਰਤ ਬਣਾਈ ਗਈ ਸੀ। ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਉਣ ਮੌਕੇ ਸੁਰੱਖਿਆ ਪ੍ਰਬੰਧ ਕਰਨ ਦੀਆਂ ਹਦਾਇਤਾਂ ਪ੍ਰਾਪਤ…

Read More

ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਹਲਕੇ ਵਿੱਚ ‘ਹਾਈ ਮਾਸਟ ਲਾਈਟਜ਼’ ਪ੍ਰੋਜੈਕਟ ਦਾ ਆਗਾਜ਼ ਕੀਤਾ ਗਿਆ। ਵਿਧਾਇਕ ਬੱਗਾ ਵੱਲੋਂ ਬਸਤੀ ਜੋਧੇਵਾਲ ਦੇ ਵਾਰਡ ਨੰਬਰ 8 ਅਤੇ ਸ਼ਿਵਪੁਰੀ ਦੇ ਵਾਰਡ ਨੰਬਰ 86 ਵਿਖੇ ਪ੍ਰੋਜੈਕਟ ਦੀ ਰਸਮੀ ਸ਼ੁਰੂਆਤ ਕਰਦਿਆਂ ਕਿਹਾ ਕਿ ਆਉਣ ਵਾਲੇ ਵਾਲੇ ਸਮੇਂ ਵਿੱਚ ਹਲਕਾ ਉੱਤਰੀ ਦੇ ਹਰੇਕ ਵਾਰਡ ਦੇ ਪ੍ਰਮੁੱਖ ਚੌਂਕਾਂ ਜਾਂ ਢੁੱਕਵੀਆਂ ਥਾਵਾਂ ‘ਤੇ ਇਹ ਲਾਈਟਾਂ ਸਥਾਪਿਤ ਕੀਤੀਆਂ ਜਾਣੀਆਂ ਹਨ। ਉਨ੍ਹਾਂ ਦੱਸਿਆ ਕਿ ਕਰੀਬ 3.75 ਲੱਖ ਰੁਪਏ ਦੀ ਲਾਗਤ ਵਾਲੀ ਮਾਸਟ ਲਾਈਟ 40 ਫੁੱਟ ਉੱਚੀ ਹੈ ਅਤੇ 100 ਮੀਟਰ ਤੋਂ ਵੱਧ ਦੇ ਏਰੀਆ ਨੂੰ ਦੁੱਧੀਆ ਰੋਸ਼ਨੀ ਪ੍ਰਦਾਨ ਕਰੇਗੀ। ਉਨ੍ਹਾਂ ਇਹ ਵੀ ਦੱਸਿਆ ਕਿ…

Read More

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ. ਚੰਦਰ ਸ਼ੇਖਰ ਕੱਕੜ ਐਮ ਡੀ ਮੈਡੀਸਨ ਸਿਵਲ ਸਰਜਨ ਫਰੀਦਕੋਟ ਨੂੰ ਸਿਵਲ ਸਰਜਨ ਫਾਜਿਲਕਾ ਦਾ ਵਾਧੂ ਚਾਰਜ਼ ਦੇ ਦਿੱਤਾ ਗਿਆ ਹੈ। ਉਹਨਾਂ ਨੇ ਬਤੌਰ ਸਿਵਲ ਸਰਜਨ ਫਾਜਿਲਕਾ ਆਪਣਾ ਆਹੁਦਾ ਸੰਭਾਲ ਲਿਆ ਹੈ। ਇਥੇ ਦੱਸਣਯੋਗ ਹੈ ਕਿ ਡਾ ਚੰਦਰ ਸ਼ੇਖਰ ਕੱਕੜ ਬਤੌਰ ਸਿਵਲ ਸਰਜਨ ਪਹਿਲਾਂ ਵੀ ਜ਼ਿਲ੍ਹਾ ਫਾਜਿਲਕਾ ਵਿਖੇ ਆਪਣੀਆਂ ਵਧੀਆਂ ਸੇਵਾਵਾਂ ਦੇ ਚੁੱਕੇ ਹਨ। ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ, ਡਾ ਐਰਿਕ ਅਤੇ ਸਮੂਹ ਸਟਾਫ਼ ਨੇ ਉਹਨਾਂ ਨੂੰ ਜੀ ਆਇਆਂ ਕਿਹਾ।ਇਸ ਸਮੇਂ ਡਾ ਚੰਦਰ ਸ਼ੇਖਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਤੇ ਵਿਸ਼ਵਾਸ ਪ੍ਰਗਟ ਕਰਦਿਆਂ ਉਨ੍ਹਾਂ ਨੂੰ…

Read More

ਬਟਾਲਾ ਹਲਕੇ ਅਤੇ ਖਾਸਕਰਕੇ ਸ਼ਹਿਰ ਬਟਾਲਾ ਦਾ ਚਹੁਪੱਖੀ ਵਿਕਾਸ ਮੇਰੀ ਪਹਿਲੀ ਤਰਜ਼ੀਹ ਹੈ ਅਤੇ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਲੋਕ ਮਿਲਣੀ ਦੌਰਾਨ ਕੀਤਾ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਟਰੈਫਿਕ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਪਾਉਣ ਦੇ ਮੰਤਵ ਨਾਲ ਸੜਕਾਂ ਨੂੰ ਚੋੜਿਆਂ ਕਰਨ ਦੇ ਨਾਲ ਬਿਜਲੀ ਦੇ ਖੰਬਿਆਂ ਨੂੰ ਸੜਕਾਂ ਦੇ ਕਿਨਾਰਿਆਂ ਤੋਂ ਹਟਾਇਆ ਜਾ ਰਿਹਾ…

Read More

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਹੈ ਕਿ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ ਜਾ ਚੁੱਕੀ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਇਸ ਸਕੀਮ ਅਧੀਨ 2 ਲੱਖ 71 ਹਜ਼ਾਰ ਦੇ ਕਰੀਬ ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਇਹਨਾਂ ਲਾਭਪਾਤਰੀਆਂ ਨੂੰ ਵਿਭਾਗ ਵੱਲੋਂ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ।ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਦਿਵਿਆਂਗਜਨਾਂ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 461.50 ਕਰੋੜ ਰੁਪਏ ਦਾ ਬਜ਼ਟ…

Read More

ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਵਲੋਂ ਚੰਡੀਗੜ੍ਹ ਵਿਖੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨਾਲ ਮੁਲਾਕਾਤ ਕਰਕੇ ਆਗਾਮੀ ਕਣਕ ਦੀ ਖਰੀਦ ਸਮੇਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਖ਼ੁਰਾਕ, ਸਿਵਲ ਸਪਲਾਈ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ। ਇਸ ਮੌਕੇ ਗੱਲ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਧਾਇਕ ਸ਼ੈਰੀ ਕਲਸੀ ਨੂੰ ਯਕੀਨ ਦਿਵਾਇਆ ਕਿ ਉਨਾਂ ਵਲੋਂ ਜੋ ਵੀ ਮੁੱਦੇ ਉਨਾਂ ਦੇ ਧਿਆਨ ਵਿੱਚ ਲਿਆਂਦੇ ਗਏ ਹਨ, ਉਨਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।ਕੈਬਨਿਟ…

Read More

ਸੂਬੇ ਵਿੱਚ ਗੈਰ-ਪ੍ਰਮਾਣਿਤ ਬੀਜਾਂ ਦੀ ਵਿਕਰੀ ਅਤੇ ਖਰੀਦ ‘ਤੇ ਮੁਕੰਮਲ ਰੋਕ ਲਾਉਣ ਲਈ ਫੈਸਲਾਕੁੰਨ ਕਾਰਵਾਈ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਝੋਨੇ ਦੇ ਬੀਜਾਂ ਦੀ ਟਰੈਕਿੰਗ ਅਤੇ ਟਰੇਸਿੰਗ ਲਈ ਖੇਤੀਬਾੜੀ ਵਿਭਾਗ ਨੂੰ ਇੱਕ ਮਹੀਨੇ ਦੇ ਅੰਦਰ ਆਨਲਾਈਨ ਪੋਰਟਲ ਵਿਕਸਤ ਕਰਨ ਦੇ ਨਿਰਦੇਸ਼ ਦਿੱਤੇ ਹਨ।ਇਹ ਪੋਰਟਲ ਰਜਿਸਟਰਡ ਬੀਜ ਉਤਪਾਦਕਾਂ ਨੂੰ ਬੀਜਾਂ ਦੀ ਖਰੀਦ, ਵਿਕਰੀ ਅਤੇ ਮਿਕਦਾਰ ਸਮੇਤ ਝੋਨੇ ਦੇ ਬੀਜਾਂ ਨਾਲ ਸਬੰਧਤ ਹਰ ਲੈਣ-ਦੇਣ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕਰਨਾ ਲਾਜ਼ਮੀ ਕਰੇਗਾ ਤਾਂ ਜੋ ਡਿਜੀਟਲ ਰਿਕਾਰਡ ਨੂੰ ਮੇਨਟੇਂਨ ਰੱਖਦਿਆਂ ਬੀਜ ਸਪਲਾਈ ਚੇਨ ‘ਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾ ਸਕੇ। ਸ. ਗੁਰਮੀਤ ਸਿੰਘ ਖੁੱਡੀਆਂ…

Read More