Author: Pushminder Sidhu

ਸੜਕ ਸੁਰੱਖਿਆ, ਕਾਨੂੰਨ ਲਾਗੂ ਕਰਨ, ਸ਼ਹਿਰੀ ਆਵਾਜਾਈ ਅਤੇ ਲੋਕਾਂ ਦਰਮਿਆਨ ਜਾਗਰੂਕਤਾ ਨੂੰ ਵਧਾਉਣ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਰਾਹਗਿਰੀ ਫਾਊਂਡੇਸ਼ਨ ਅਤੇ ਦ ਅਰਬਨ ਲੈਬ ਫਾਊਂਡੇਸ਼ਨ ਨਾਲ ਦੋ ਸਮਝੌਤੇ ਸਹੀਬੱਧ ਕੀਤੇ।ਦੱਸਣਯੋਗ ਹੈ ਕਿ ਇਹਨਾਂ ਸਮਝੌਤਿਆਂ ‘ਤੇ ਸ਼ੈਲੀ ਕੁਲਸ਼੍ਰੇਸ਼ਠ ਅਤੇ ਅਭਿਜੀਤ ਲੋਕਰੇ ਨੇ ਆਨਲਾਈਨ ਅਤੇ ਆਫਲਾਈਨ ਦੋਵਾਂ ਮਾਧਿਅਮਾਂ ਜ਼ਰੀਏ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਟ੍ਰੈਫਿਕ ਅਤੇ ਸੜਕ ਸੁਰੱਖਿਆ ਏ.ਐਸ. ਰਾਏ ਤੇ ਸਾਰਿਕਾ ਪਾਂਡਾ ਭੱਟ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ ਗਏ।ਏਡੀਜੀਪੀ ਏ.ਐਸ. ਰਾਏ ਅਤੇ ਸੜਕਾਂ ਦੀ ਸੁਰੱਖਿਆ ਪ੍ਰਤੀ ਟੀਮ ਦੇ ਸਮਰਪਣ ਲਈ ਉਨ੍ਹਾਂ ਦੀ ਸ਼ਲਾਘਾ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਸਿਵਲ ਹਸਪਤਾਲ ਦੇ ਨਿਰਮਾਣ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਇਸ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ।ਇੱਥੇ ਆਪਣੀ ਸਰਕਾਰੀ ਰਿਹਾਇਸ਼ ਉਤੇ ਇੰਸਟੀਚਿਊਟ ਤੇ ਸਿਵਲ ਹਸਪਤਾਲ ਦੇ ਨਿਰਮਾਣ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਸਥਾ ਦਾ ਉਦੇਸ਼ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਸੰਸਥਾ 21.41 ਏਕੜ ਰਕਬੇ ਵਿੱਚ 418.30 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ ਅਤੇ ਇਸ ਨਾਲ 300 ਬਿਸਤਰਿਆਂ ਦਾ ਮੈਡੀਕਲ ਕਾਲਜ…

Read More

ਡਿਜੀਟਲਾਈਜੇਸ਼ਨ ਦੇ ਖੇਤਰ ਵਿੱਚ ਇੱਕ ਹੋਰ ਪੁਲਾਂਘ ਪੁੱਟਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਮਨ ਅਰੋੜਾ, ਬਿਜਲੀ ਮੰਤਰੀ ਹਰਭਜਨ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਅਤੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਮੌਜੂਦਗੀ ਵਿੱਚ ਪੰਜਾਬ ਵਿਧਾਨ ਸਭਾ ਦੀਆਂ ਡਿਬੇਟਸ ਤੱਕ ਪਹੁੰਚ ਲਈ ਸਰਚਏਬਲ ਇੰਜਣ ਲਾਂਚ ਕੀਤਾ ਹੈ।ਸਪੀਕਰ ਸੰਧਵਾਂ ਨੇ ਕਿਹਾ ਕਿ ਇਸ ਸਰਚੇਬਲ ਇੰਜਣ ਰਾਹੀਂ ਹੁਣ 1947 ਤੋਂ ਲੈ ਕੇ ਹੁਣ ਤੱਕ ਦੀਆਂ ਪੰਜਾਬ ਵਿਧਾਨ ਸਭਾ ਦੀਆਂ ਡਿਬੇਟਸ/ਕਾਰਵਾਈਆਂ ਵਿੱਚੋਂ ਕਿਸੇ ਵੀ ਵਿਸ਼ੇ ਨੂੰ ਖੋਜਣਾ ਅਤੇ ਕਿਸੇ ਵੀ ਤੱਥ ਨੂੰ ਲੱਭਣਾ ਆਸਾਨ ਹੋ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ…

Read More

ਨਰਮੇ ਦੇ ਬਿਜਾਈ ਸੀਜ਼ਨ ਦੀ ਸ਼ੁਰੂਆਤ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸੂਬੇ ਭਰ ਦੇ ਕਿਸਾਨਾਂ ਲਈ ਪੰਜਾਬ ਖੇਤਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵੱਲੋਂ ਪ੍ਰਮਾਣਿਤ ਕਪਾਹ ਦੇ ਬੀਜਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਂਦਿਆਂ ‘ਚਿੱਟਾ ਸੋਨਾ’ ਵਜੋਂ ਜਾਣੀ ਜਾਂਦੀ ਨਰਮੇ ਦੀ ਫਸਲ ਅਧੀਨ ਰਕਬੇ ਨੂੰ ਵਧਾਉਣ ਸਬੰਧੀ ਯਤਨਾਂ ਵਿੱਚ ਤੇਜ਼ੀ ਲਿਆਂਦੀ ਹੈ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਧੀਕ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਅਨੁਰਾਗ ਵਰਮਾ ਅਤੇ ਪੀ.ਏ.ਯੂ. ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨਾਲ ਮਿਲ ਕੇ ਇਥੇ ਆਪਣੇ ਦਫ਼ਤਰ ਵਿੱਚ ਆਗਾਮੀ ਸਾਉਣੀ ਸੀਜ਼ਨ ਦੀਆਂ ਫ਼ਸਲਾਂ ਦੀ ਬਿਜਾਈ ਲਈ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ…

Read More

ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਲੁਧਿਆਣਾ ਸ਼ਹਿਰ ਵਿੱਚ ਬਿਜਲੀ ਟਰਾਂਸਮਿਸ਼ਨ ਦੇ ਬੁਨਿਆਦੀ ਢਾਂਚੇ ਦਾ ਮੈਗਾ ਓਵਰਹਾਲ ਕੀਤੇ ਜਾਣ ਦੇ ਐਲਾਨ ਤੋਂ ਬਾਅਦ ਇਸ ਸਬੰਧੀ ਕੰਮ 24 ਘੰਟਿਆਂ ਵਿੱਚ ਸ਼ੁਰੂ ਹੋ ਗਿਆ ਹੈ। ਪੀ.ਐਸ.ਪੀ.ਸੀ.ਐਲ. ਦੇ ਸੀਨੀਅਰ ਅਧਿਕਾਰੀਆਂ ਦੇ ਨਾਲ, ਰਾਜ ਸਭਾ ਮੈਂਬਰ ਨੇ ਅੱਜ ਦੁਪਹਿਰ ਜਵਾਹਰ ਨਗਰ ਖੇਤਰ ਵਿੱਚ ਚੱਲ ਰਹੇ ਕਾਰਜਾਂ ਦਾ ਨਿਰੀਖਣ ਕੀਤਾ। ਬੀਤੇ ਕੱਲ੍ਹ, ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਐਲਾਨ ਕੀਤਾ ਸੀ ਕਿ ਆਗਾਮੀ ਗਰਮੀ ਦੇ ਮੌਸਮ ਦੌਰਾਨ ਬਿਜਲੀ ਕੱਟਾਂ ਦੀ ਰੋਕਥਾਮ ਲਈ, ਅਗਲੇ 90 ਦਿਨਾਂ ਵਿੱਚ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ 234 ਨਵੇਂ ਬਿਜਲੀ ਟਰਾਂਸਫਾਰਮਰ, ਫੀਡਰ, ਗਰਿੱਡ ਆਦਿ ਲਗਾਏ ਜਾਣਗੇ। ਸੰਭਾਵੀ ਖਰਾਬੀ ਵਾਲੇ ਟਰਾਂਸਫਾਰਮਰ, ਜੋ ਪਿਛਲੇ…

Read More

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਞਲੋਂ ਫੋਕਲ ਪੁਆਇੰਟ ਫੇਜ਼-8 ਵਿਖੇ ਫੈਕਟਰੀ ਢਹਿਣ ਵਿੱਚ ਜਾਨ ਗੁਆਉਣ ਵਾਲੇ ਤਿੰਨ ਵਿਅਕਤੀਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ ਗਿਆ ਹੈ। ਸਾਈਟ ਅਤੇ ਫੋਰਟਿਸ ਹਸਪਤਾਲ ਦੇ ਆਪਣੇ ਦੌਰੇ ਦੌਰਾਨ ਜੋਰਵਾਲ ਨੇ ਕਿਹਾ ਕਿ ਸਰਕਾਰ ਹਸਪਤਾਲ ਵਿੱਚ ਮੌਜੂਦਾ ਸਮੇਂ ਸਥਿਰ ਰਹਿਣ ਵਾਲੇ ਨੌਂ ਮਜ਼ਦੂਰਾਂ ਦੇ ਸਾਰੇ ਡਾਕਟਰੀ ਇਲਾਜ ਦਾ ਖਰਚਾ ਕਰੇਗੀ। ਉਨ੍ਹਾਂ ਡਾਕਟਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਵਿਆਪਕ ਸਹਾਇਤਾ ਦਾ ਭਰੋਸਾ ਦਿੱਤਾ। ਜੋਰਵਾਲ ਨੇ ਇਹ ਵੀ ਦੱਸਿਆ ਕਿ ਐਨ ਡੀ ਆਰ ਐਫ ਦੀਆਂ ਤਿੰਨ ਟੀਮਾਂ ਨੇ…

Read More

ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਵੱਲੋਂ ਅੱਜ ਚੰਡੀਗੜ ਵਿਖੇ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪੰਥਕ ਰੌਸ਼ਨੀ ਵਿੱਚ ਅਤੇ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਸੱਤ ਮਤੇ ਪਾਸ ਕੀਤੇ ਗਏ। ਪਹਿਲਾ ਮਤੇ ਵਿੱਚ ਅੱਜ ਤਖ਼ਤ ਸ੍ਰੀ ਕੇਸਗੜ ਸਾਹਿਬ ਵਿਖੇ ਮਰਿਆਦਾ ਦਾ ਘਾਣ ਖ਼ਾਸ ਕਰ ਪੰਥਕ ਰਹੁ-ਰੀਤਾਂ ਤੇ ਪਹਿਰਾ ਦੇਣ ਵਾਲੀ ਸ੍ਰੋਮਣੀ ਕਮੇਟੀ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੱਡੀ ਉਲੰਘਣਾ ਕੀਤੀ ਹੈ ਜਿਸ ਨਾਲ ਸਿੱਖਾਂ ਦੇ ਮਨ ਗਹਿਰੀ ਚੋਟ ਵੱਜੀ ਹੈ ਇਸਦਾ ਨਿੰਦਾ ਮਤਾ ਪਾਸ ਕੀਤਾ ਗਿਆ ਹੈ। ਮਤਾ ਨੰਬਰ: 2 ਪਾਸ ਕਰਦਿਆਂ ਸਮੁੱਚੀ ਇਕੱਤਰਤਾ ਨੇ ਮੰਗ ਚੁੱਕੀ ਕਿ ਜੱਥੇਦਾਰ ਸਾਹਿਬਾਨ ਨੂੰ ਸੇਵਾ ਦੇਣ ਅਤੇ ਸੇਵਾ ਮੁਕਤੀ ਲਈ ਵਿਧੀ ਵਿਧਾਨ ਬਣਨਾ ਬਹੁੱਤ ਜਰੂਰੀ…

Read More

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਕਪੂਰਥਲਾ ਦੇ ਥਾਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਕੁਲਵਿੰਦਰ ਸਿੰਘ ਨੂੰ 3,500 ਰੁਪਏ ਰਿਸ਼ਵਤ ਲੈਣ ਅਤੇ 10,000 ਰੁਪਏ ਰਿਸ਼ਵਤ ਹੋਰ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਇੱਕ ਕਪੂਰਥਲਾ ਨਿਵਾਸੀ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸਨੇ ਉਕਤ ਪੁਲਿਸ ਥਾਣੇ ਵਿੱਚ ਇੱਕ ਕੇਸ ਦਰਜ ਕਰਵਾਇਆ ਗਿਆ ਸੀ ਅਤੇ ਕੇਸ ਦੇ…

Read More

ਪਸ਼ੂਆਂ ਦੀ ਭਲਾਈ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਘੋੜਿਆਂ, ਗਧਿਆਂ ਅਤੇ ਖੱਚਰਾਂ ਲਈ ਸੂਬਾ ਪੱਧਰ ‘ਤੇ ਮੁਫ਼ਤ ਟੈਟਨਸ ਟੌਕਸਾਈਡ ਟੀਕਾਕਰਨ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਇਸ ਸਬੰਧੀ ਐਲਾਨ ਕਰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਜਲਦੀ ਹੀ ਸਾਰੇ ਘੋੜਿਆਂ, ਗਧਿਆਂ ਅਤੇ ਖੱਚਰਾਂ ਨੂੰ ਟੈਟਨਸ ਟੌਕਸਾਈਡ ਦਾ ਟੀਕਾ ਲਾਉਣ ਲਈ ਰਾਜ-ਪੱਧਰੀ ਮੁਹਿੰਮ ਸ਼ੁਰੂ ਕਰੇਗਾ। ਉਨ੍ਹਾਂ ਨੇ ਘੋੜਿਆਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਇਸ ਮੁਹਿੰਮ ਨੂੰ ਸ਼ੁਰੂ ਕਰਨ ਵਾਸਤੇ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਰੂਰੀ…

Read More

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਾਸ਼ਿਆ ਵਿਰੁਧ’ ਨੂੰ ਪਿਛਲੇ 10 ਦਿਨਾਂ ਦੌਰਾਨ ਮਿਲੀ ਸਫਲਤਾ ਬਾਰੇ ਚਾਨਣਾ ਪਾਇਆ ਅਤੇ ਹੁਣ ਤੱਕ ਕੀਤੀ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ। ਸੋਮਵਾਰ ਨੂੰ ਅਮਨ ਅਰੋੜਾ ਨੇ ਚੰਡੀਗੜ੍ਹ ਪਾਰਟੀ ਦਫਤਰ ਵਿਖੇ ਇਸ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਰਹਿਨੁਮਾਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਵੱਲੋਂ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਲਾਮਿਸਾਲ ਸਫ਼ਲਤਾ ਮਿਲੀ ਹੈ। ਉਨ੍ਹਾਂ ਦੱਸਿਆ ਕਿ ‘ਯੁਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਤੱਕ ਪੁਲੀਸ…

Read More