Author: Pushminder Sidhu

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅੱਜ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਦੇ ਸਰਪੰਚਾਂ ਨਾਲ ਬੈਠਕ ਕਰਕੇ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਵਿਉਂਤਬੰਦੀ ਉਲੀਕੀ। ਇਸ ਮੌਕੇ ਉਨਾਂ ਨੇ ਪੰਚਾਇਤਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਜਿਹੜੇ ਪੰਚਾਇਤ ਵਿਭਾਗ ਦੇ ਕਰਮਚਾਰੀ ਢਿੱਲ ਮੱਠ ਦਾ ਰਵਈਆ ਅਪਣਾਉਂਦੇ ਸਨ ਉਹਨਾਂ ਦੀਆਂ ਮੌਕੇ ਤੇ ਹੀ ਬਦਲੀਆਂ ਕਰਨ ਦੇ ਨਿਰਦੇਸ਼ ਦਿੱਤੇ ਗਏ ।                         ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਬ ਪੱਖੀ ਵਿਕਾਸ ਲਈ ਦ੍ਰਿੜ ਸੰਕਲਪਿਤ ਹੈ ਅਤੇ ਇਸ ਲਈ…

Read More

ਅੱਜ 105ਵੇਂ ਦਿਨ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਦਾਤਾ ਸਿੰਘ ਵਾਲਾ ਖਨੌਰੀ ਕਿਸਾਨ ਮੋਰਚੇ ਉੱਪਰ ਜਾਰੀ ਰਿਹਾ, ਨਾੜਾ ਬੰਦ ਹੋਣ ਕਾਰਨ ਪਿੱਛਲੇ 4 ਦਿਨਾਂ ਤੋਂ ਜਗਜੀਤ ਸਿੰਘ ਡੱਲੇਵਾਲ ਜੀ ਨੂੰ ਡਰਿੱਪ ਰਾਹੀਂ ਦਿੱਤੀ ਜਾਣ ਵਾਲੀ ਡਾਕਟਰੀ ਸਹਾਇਤਾ ਬੰਦ ਹੈ। ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਪ੍ਰਮਾਣਿਕ ​​ਸਰੋਤਾਂ ਸਮੇਤ ਉਹ ਜਾਣਕਾਰੀ/ ਡਾਟਾ ਅਧਿਕਾਰੀਆਂ ਰਾਹੀਂ ਕੇਂਦਰ ਸਰਕਾਰ ਨੂੰ ਸੌਂਪੇ ਦਿੱਤਾ ਹੈ, ਜੋ ਕੇਂਦਰੀ ਮੰਤਰੀਆਂ ਨੇ 22 ਫਰਵਰੀ ਨੂੰ ਹੋਈ ਮੀਟਿੰਗ ਵਿੱਚ ਦੋਵਾਂ ਮੋਰਚਿਆਂ ਤੋਂ ਮੰਗਿਆ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਸਬਰ ਦਾ ਹੋਰ ਇਮਤਿਹਾਨ ਨਹੀਂ ਲੈਣਾ ਚਾਹੀਦਾ…

Read More

ਜਸਵੀਰ ਸਿੰਘ ਗੜ੍ਹੀ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਬੋਲਦਿਆਂ, ਸ੍ਰੀ ਗੜ੍ਹੀ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਰਾਖੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੀ ਭਲਾਈ, ਨਿਆਂ ਅਤੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਕੰਮ ਕੀਤੇ ਜਾਣਗੇ। ਇਸ ਸਮਾਗਮ ਵਿੱਚ ਪੰਜਾਬ ਰਾਜ ਕੰਟੇਨਰ ਅਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਡਾ. ਸੁਖਵਿੰਦਰ ਸੁੱਖੀ, ਜਸਵੀਰ ਸਿੰਘ ਔਲੀਆਪੁਰ, ਗੁਰਲਾਲ ਸੈਲਾ, ਪੰਜਾਬ ਚੇਅਰਮੈਨ ਨਵਜੋਤ ਸਿੰਘ ਜਰਗ ਜੈਨਕੋ, ਡਾ. ਜਸਪ੍ਰੀਤ ਬੀਜਾ, ਸ੍ਰੀ ਗੁਰੁ ਰਵੀਦਾਸ ਸਭਾ ਚੰਡੀਗੜ੍ਹ ਦੇ ਪ੍ਰਧਾਨ ਓ.ਪੀ.ਚੋਪੜਾ, ਕਰਮਚਾਰੀ ਯੂਨੀਅਨ ਦੇ…

Read More

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਇਸ ਤੋਂ ਬਾਅਦ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਸ੍ਰੀ ਦਰਬਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਆਪਣੀ ਸੇਵਾ ਸੰਭਾਲ ਲਈ ਹੈ। ਦਰਬਾਰ ਸਾਹਿਬ ਪਹੁੰਚੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ 2 ਦਸੰਬਰ ਵਾਲਾ ਫ਼ੈਸਲਾ ਇੰਨ-ਬਿੰਨ ਲਾਗੂ ਹੋਵੇਗਾ। ਇਸ ਫ਼ੈਸਲੇ ਵਿਚ ਕੋਈ ਬਦਲਾਅ ਨਹੀਂ ਹੋਵੇਗਾ। ਅੰਮ੍ਰਿਤ ਵੇਲੇ ਹੋਈ…

Read More

ਨਵੀਂ ਦਿੱਲੀ: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸੋਮਵਾਰ ਨੂੰ ਉਦਯੋਗਾਂ ਨੂੰ ਕਿਹਾ ਕਿ ਉਹ ਟੈਕਸਾਂ ’ਚ ਕਟੌਤੀ ਦੀ ਮੰਗ ਨਾ ਕਰਨ ਕਿਉਂਕਿ ਸਰਕਾਰ ਨੂੰ ਗਰੀਬਾਂ ਦੀ ਭਲਾਈ ਵਾਲੀਆਂ ਯੋਜਨਾਵਾਂ ਨੂੰ ਲਾਗੂ ਕਰਨ ਲਈ ਫੰਡਾਂ ਦੀ ਜ਼ਰੂਰਤ ਹੈ। ਇੱਥੇ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨੇ ਕਿਹਾ ਕਿ ਭਾਰਤ ’ਚ ਲੌਜਿਸਟਿਕਸ ਲਾਗਤ ਦੋ ਸਾਲਾਂ ’ਚ ਘੱਟ ਕੇ 9 ਫ਼ੀ ਸਦੀ ਹੋ ਜਾਵੇਗੀ। ਅਪਣੇ ਵਿਚਾਰ ਬੇਬਾਕੀ ਨਾਲ ਪ੍ਰਗਟਾਉਣ ਵਾਲੇ ਗਡਕਰੀ ਨੇ ਕਿਹਾ, ‘‘ਵਸਤੂ ਅਤੇ ਸੇਵਾਵਾਂ ਟੈਕਸ (ਜੀ.ਐਸ.ਟੀ.) ਅਤੇ ਟੈਕਸਾਂ ਨੂੰ ਘਟਾਉਣ ਦੀ ਮੰਗ ਨਾ ਕਰੋ, ਇਹ ਇਕ ਨਿਰੰਤਰ ਪ੍ਰਕਿਰਿਆ ਹੈ ਜੋ ਚੱਲ ਰਹੀ ਹੈ। ਜੇਕਰ ਅਸੀਂ ਟੈਕਸ ਘਟਾਉਂਦੇ ਹਾਂ…

Read More

ਸ੍ਰੀ ਮੁਕਤਸਰ ਸਾਹਿਬ ਸਰਕਲ -2 ਦੇ ਪ੍ਰਧਾਨ ਅਤੇ ਸਾਬਕਾ ਕੌਂਸਲਰ ਜਗਮੀਤ ਸਿੰਘ ਜੱਗੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ। ਉਹਨਾਂ ਕਿਹਾ ਕਿ ਬੀਤੇ ਦਿਨੀ ਸ਼੍ਰੋਮਣੀ ਗੁਰਦੁਆਰਾ ਅੰਤ੍ਰਿਗ ਕਮੇਟੀ ਨੇ ਜੋ ਫੈਸਲੇ ਲਏ ਉਹ ਠੀਕ ਨਹੀਂ ਹਨ। ਉਹ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹਨ ਅਤੇ ਬੀਤੇ ਦਿਨਾਂ ਦੇ ਫੈਸਲਿਆਂ ਕਾਰਨ ਸਿੱਖ ਮਨਾਂ ‘ਚ ਰੋਸ ਹੈ। ਜੱਗੀ ਯੂਥ ਅਕਾਲੀ ਦਲ ਸ਼ਹਿਰੀ ਦੇ ਵੀ ਪ੍ਰਧਾਨ ਰਹੇ ਹਨ।

Read More

ਰਾਜ ਸਭਾ ਮੈਂਬਰ (ਸੰਸਦ ਮੈਂਬਰ) ਸੰਜੀਵ ਅਰੋੜਾ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕੀਤਾ ਕਿ ਲੁਧਿਆਣਾ ਵਾਸੀਆਂ ਨੂੰ ਆਉਣ ਵਾਲੇ ਗਰਮੀਆਂ ਦੇ ਮੌਸਮ ਵਿੱਚ ਮਹੱਤਵਪੂਰਨ ਰਾਹਤ ਮਿਲਣ ਵਾਲੀ ਹੈ। ਲੰਬੇ ਸਮੇਂ ਤੋਂ ਚੱਲ ਰਹੀਆਂ ਬਿਜਲੀ ਸਪਲਾਈ ਸਮੱਸਿਆਵਾਂ ਨੂੰ ਹੱਲ ਕਰਨ ਦੇ ਉਦੇਸ਼ ਨਾਲ ਇੱਕ ਵੱਡੇ ਵਿਕਾਸ ਵਿੱਚ, ਅਗਲੇ 90 ਦਿਨਾਂ ਦੇ ਅੰਦਰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਨਵੇਂ ਪਾਵਰ ਟ੍ਰਾਂਸਫਾਰਮਰ ਲਗਾਏ ਜਾਣਗੇ। ਇਹ ਕਦਮ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ ਐਸ ਪੀ ਸੀ ਐਲ) ਦੁਆਰਾ ਉਨ੍ਹਾਂ ਖੇਤਰਾਂ ਦੀ ਪਛਾਣ ਕਰਨ ਲਈ ਕੀਤੇ ਗਏ ਇੱਕ ਵਿਆਪਕ ਅਧਿਐਨ ਤੋਂ ਬਾਅਦ ਚੁੱਕਿਆ ਗਿਆ ਹੈ ਜਿੱਥੇ ਨਵੇਂ ਟ੍ਰਾਂਸਫਾਰਮਰਾਂ ਦੀ ਲੋੜ ਹੈ। ਪਿਛਲੇ ਦੋ…

Read More

10 ਮਾਰਚ ਤੋ 15 ਮਾਰਚ, 2025 ਤੱਕ ਸ਼੍ਰੀ ਕੀਰਤਪੁਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾਮਨਾਇਆ ਜਾ ਰਿਹਾ ਹੈ ਜਿਸ ਲਈ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਸ਼ਰਧਾਲੂਆਂ ਨੂੰ ਬਚਾਉਣ ਲਈ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ ਲਗਾਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ, ਰੂਪਨਗਰ ਗੁਲਨੀਤ ਸਿੰਘ ਖੁਰਾਣਾ ਦੱਸਿਆ ਕੀ ਸੂਬੇ ਦੇ ਸਮੂਹ ਜਿਲਿਆਂ ਦੇ ਪੁਲਿਸ ਪ੍ਰਸ਼ਾਸਨ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ ਕਿ ਆਪਣੇ-ਆਪਣੇ ਜਿਲ੍ਹਿਆਂ/ਯੂਨਿਟਾਂ ਅਧੀਨ ਪੈਂਦੇ ਪੁਲਿਸ ਸਟੇਸ਼ਨਾਂ ਦੇ ਮੁੱਖ ਅਫਸਰਾਂ ਅਤੇ ਇੰਚਾਰਜ ਟਰੈਫਿਕਾਂ ਰਾਂਹੀ ਟਰੱਕ ਯੂਨੀਅਨਾਂ ਦੇ ਨੁਮਾਇੰਦਿਆਂ ਤੇ ਪੰਚਾਇਤਾਂ ਨੂੰ ਹਦਾਇਤ ਕੀਤਾ ਜਾਵੇ ਕਿ ਕੋਈ ਵੀ ਡਬਲ ਡੈਕਰ ਟਰੱਕ/ਵੀਹਕਲ,…

Read More

ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਦੀ ਚੱਲ ਰਹੀ ਕਾਰ ਸੇਵਾ ਦੌਰਾਨ ਤਾਜ਼ਪੁਰ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਸਾਢੇ ਤਿੰਨ ਕਿਲੋਮੀਟਰ ਲੰਮੀ ਪਾਇਪ ਲਾਈਨ ਪਾਉਣ ਦਾ ਉਦਘਾਟਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਾਂਝੇ ਤੌਰ ‘ਤੇ ਕੀਤਾ। ਤਾਜ਼ਪੁਰ ਦਾ ਗੰਦਾ ਪਾਣੀ ਬੁੱਢੇ ਦਰਿਆ ਵਿੱਚ ਜਾ ਰਿਹਾ ਸੀ।ਤਾਜ਼ਪੁਰ ਪਿੰਡ ਵਿਚ ਛੱਪੜ ਦੀ ਥਾਂ ਨਹੀਂ ਸੀ ਜਿਸ ਕਾਰਨ ਵੱਡੀ ਸਮਸਿਆ ਆ ਰਹੀ ਹੈ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਪੰਜਾਬ ਸਰਕਾਰ ਬੁੱਢੇ ਦਰਿਆ ਨੂੰ ਸਾਫ ਕਰਨ ਲਈ ਪੂਰੀ ਤਰ੍ਹਾਂ ਬਚਨਵੱਧ ਹੈ। ਉਨ੍ਹਾਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਦਾ…

Read More

ਪੰਜਾਬ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਸ਼ੰਕਰ ਕਲੋਨੀ, ਮੁੰਡੀਆਂ ਖੁਰਦ ਅਤੇ ਦਸ਼ਮੇਸ਼ ਕਲਾਂ ਵਿਖੇ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਾਉਣ ਦੇ ਕਾਰਜਾਂ ਦਾ ਉਦਘਾਟਨ ਕੀਤਾ।ਇਸ ਮੌਕੇ ਚੇਅਰਮੈਨ ਹੇਮਰਾਜ ਰਾਜੀ, ਬਲਾਕ ਪ੍ਰਧਾਨ ਤਜਿੰਦਰ ਸਿੰਘ, ਸਰਪੰਚ ਨੇਹਾ ਚੌਰਸੀਆ, ਸਰਪੰਚ ਪੰਮਾ ਗਰੇਵਾਲ, ਸਰਪੰਚ ਜਸਪਾਲ ਸਿੰਘ, ਸਰਬਜੀਤ ਸੈਣੀ, ਸੁਖਦੇਵ ਸਿੰਘ, ਜੱਗਾ ਸਿੰਘ, ਹੈਪੀ ਸੈਣੀ, ਮੁਕੰਦ ਸਿੰਘ, ਦਲਵੀਰ ਸਿੰਘ, ਸੁੱਖਾ ਰੰਧਾਵਾ, ਵਿੱਕੀ, ਪ੍ਰਿੰਸ ਸੈਣੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ…

Read More