Author: Pushminder Sidhu

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਵੱਖ-ਵੱਖ ਭਲਾਈ ਸਕੀਮਾਂ ਅਧੀਨ ਬਕਾਇਆ ਪਏ ਫੰਡਾਂ ਦੀ ਤੇਜ਼ੀ ਨਾਲ ਵਰਤੋਂ ਨੂੰ ਯਕੀਨੀ ਬਣਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਇਹ ਹਦਾਇਤਾਂ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਖੇ ਹੋਈ ਇੱਕ ਸਮੀਖਿਆ ਮੀਟਿੰਗ ਦੌਰਾਨ ਜਾਰੀ ਕੀਤੀਆਂ।ਉਨ੍ਹਾਂ ਨੇ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਕਿਹਾ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਦੇਰੀ ਕਰਨ ਵਾਲੇ ਅਧਿਕਾਰੀ ਅਤੇ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਕੈਬਨਿਟ ਮੰਤਰੀ ਨੇ ਭਲਾਈ ਸਕੀਮਾਂ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਫ਼ਤੇ ਦੇ ਅੰਦਰ-ਅੰਦਰ ਕਾਰਵਾਈ ਰਿਪੋਰਟ…

Read More

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਪਿੰਡ ਸ਼ੇਖੇ ਵਿਖੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਦਾ ਦੌਰਾ ਕਰਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਥੇ ਆਉਣ ਵਾਲੇ ਮਰੀਜ਼ਾਂ ਦੀ ਢੁੱਕਵੀਂ ਦੇਖ-ਭਾਲ, ਕਾਊਂਸਲਿੰਗ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਉਸਾਰੂ ਗਤੀਵਿਧੀਆਂ ਵਿੱਚ ਲਗਾਉਣ ਦੇ ਉਪਰਾਲੇ ਵੀ ਕੀਤੇ ਜਾਣ ਤਾਂ ਜੋ ਉਹ ਨਸ਼ਿਆਂ ਦੀ ਆਦਤ ਤੋਂ ਪੂਰੀ ਤਰ੍ਹਾਂ ਛੁਟਕਾਰਾ ਪਾ ਸਕਣ।30 ਬਿਸਤਰਿਆਂ ਵਾਲੇ ਇਸ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵਿੱਚ ਮੌਜੂਦਾ ਸਮੇਂ 11 ਮਰੀਜ਼ ਨਸ਼ਿਆਂ ਤੋਂ ਛੁਟਕਾਰਾ ਪਾਉਣ ਲਈ ਆਪਣਾ ਇਲਾਜ ਕਰਵਾ ਰਹੇ…

Read More

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਲੱਧੇਵਾਲੀ ਫਲਾਈਓਵਰ ਦਾ ਦੌਰਾ ਕੀਤਾ, ਜਿਸ ਦੌਰਾਨ ਉਨ੍ਹਾਂ ਜਿੱਥੇ ਅਧਿਕਾਰੀਆਂ ਨੂੰ ਆਵਾਜਾਈ ਨੂੰ ਹੋਰ ਸੁਚਾਰੂ ਬਣਾਉਣ ਦੀ ਹਦਾਇਤ ਕੀਤੀ, ਉੱਥੇ ਪੁਲ ਤੋਂ ਲੰਘਦੀਆਂ ਹਾਈਟੈਂਸ਼ਨ ਤਾਰਾਂ ਦਾ ਵੀ ਜਾਇਜ਼ਾ ਲਿਆ। ਐਸ.ਡੀ.ਐਮ. ਰਣਦੀਪ ਸਿੰਘ ਹੀਰ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਪੀ.ਡਬਲਯੂ.ਡੀ. ਵਿਭਾਗ ਦੇ ਅਧਿਕਾਰੀਆਂ ਨਾਲ ਫਲਾਈਓਵਰ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਵੱਲੋਂ ਤਾਰਾਂ ਨੂੰ ਉੱਚਾ ਚੁੱਕ ਕੇ ਪੁਲ ’ਤੇ ਵੱਡੇ ਵਾਹਨਾਂ ਦੀ ਆਵਾਜਾਈ ਨੂੰ ਨਿਰਵਿਘਨ ਬਣਾਉਣ ਲਈ ਸੰਭਾਵਿਤ ਹਲ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਹਾਈਟੈਂਸ਼ਨ ਤਾਰਾਂ ਕਾਰਨ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਂਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ…

Read More

ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਵਲੋਂ ਬਟਾਲਾ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਨ, ਜਿਸ ਦੇ ਚੱਲਦਿਆਂ ਉਨਾਂ ਵਲੋਂ ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ, ਸ੍ਰੀ ਰਵਜੋਤ ਸਿੰਘ ਨਾਲ ਮੀਟਿੰਗ ਕੀਤੀ ਗਈ ਅਤੇ ਬਟਾਲਾ ਦੇ ਸਰਬਪੱਖੀ ਵਿਕਾਸ ਲਈ ਵਿਚਾਰ ਵਟਾਂਦਰਾ ਕੀਤਾ ਗਿਆ।ਵਿਧਾਇਕ ਸ਼ੈਰੀ ਕਲਸੀ ਵਲੋਂ ਕੈਬਨਿਟ ਮੰਤਰੀ ਸ੍ਰੀ ਰਵਜੋਤ ਸਿੰਘ ਨਾਲ ਗੱਲ ਕਰਦਿਆਂ ਉਨਾਂ ਦੇ ਧਿਆਨ ਵਿੱਚ ਬਟਾਲਾ ਸ਼ਹਿਰ ਦੇ ਵੱਖ-ਵੱਖ ਮੁੱਦਿਆਂ ਸਬੰਧੀ ਜਾਣਕਾਰੀ ਦਿੱਤੀ ਗਈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਵਾਸੀਆਂ ਨੂੰ ਹੋਰ ਸੁਚਾਰੂ ਢੰਗ ਨਾਲ ਬੁਨਿਆਦੀ ਸਹੂਲਤਾਂ ਦੇਣ ਦੇ ਨਾਲ-ਨਾਲ ਬਟਾਲਾ ਦੇ ਵਿਕਾਸ ਸਬੰਧੀ ਕੈਬਨਿਟ ਮੰਤਰੀ ਪੰਜਾਬ ਨਾਲ ਹਾਂਪੱਖੀ ਮੀਟਿੰਗ…

Read More

ਤਰਨਤਾਰਨ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਨੇ ਇੱਕ ਵੱਡੀ ਪੁਲਾਂਘ ਪੁੱਟਦਿਆਂ ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੂੰ ਭਰੋਸਾ ਦਿਵਾਇਆ ਹੈ ਕਿ ਜ਼ਿਲ੍ਹਾ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣੇਗਾ। ਇਹ ਵਚਨਬੱਧਤਾ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਤਰਨਤਾਰਨ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਜ਼ਿਲ੍ਹੇ ਦੇ ਲੋਕ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੀਤੀ ਮੀਟਿੰਗ ਦੌਰਾਨ ਪ੍ਰਗਟਾਈ ਗਈ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਸ਼ਾ ਛੁਡਾਊ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ…

Read More

ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਫਾਜ਼ਿਲਕਾ ਜਿਲ਼੍ਹੇ ਵਿਚ ਸੇਮ ਦੀ ਸਮੱਸਿਆ ਦੇ ਸਥਾਈ ਹੱਲ ਲਈ ਨਵੀਂ ਤਕਨੀਕ ਦਾ ਪਾਇਲਟ ਪ੍ਰੋਜੈਕਟ ਉਲੀਕਿਆ ਗਿਆ ਹੈ। ਇਸਤੇ ਪੰਜਾਬ ਸਰਕਾਰ ਵੱਲੋਂ 27 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਇਹ ਪ੍ਰੋਜੈਕਟ 29 ਪਿੰਡਾਂ ਦੇ ਕਿਸਾਨਾਂ ਲਈ ਵਰਦਾਨ ਸਿੱਧ ਹੋਵੇਗਾ। ਇਹ ਜਾਣਕਾਰੀ ਪੰਜਾਬ ਦੇ ਜਲ ਸ੍ਰੋਤ ਅਤੇ ਭੁਮੀ ਅਤੇ ਜਲ ਸੰਭਾਲ ਵਿਭਾਗ ਦੇ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਬੀਤੀ ਦੇਰ ਸ਼ਾਮ ਅਰਨੀਵਾਲਾ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਮੌਕੇ ਦਿੱਤੀ। ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਵੀ ਵਿਸੇਸ਼ ਤੌਰ…

Read More

ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਦੀ ਪ੍ਰਧਾਨਗੀ ਹੇਠ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ ਹੋਈ ਜਿਸ ਵਿੱਚ ਹਲਕੇ ਦੇ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਵੱਖ-ਵੱਖ ਕੌਂਸਲਰਾਂ ਦੇ ਨਾਲ ਅਮਨ ਬੱਗਾ ਖੁਰਾਨਾ ਵੀ ਮੌਜੂਦ ਸਨ।ਵਿਧਾਇਕ ਬੱਗਾ ਵੱਲੋਂ ਨਿਗਮ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਗਿਆ ਕਿ ਹਲਕਾ ਉੱਤਰੀ ਵਿੱਚ ਚੱਲ ਰਹੇ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ, ਨਿਰਧਾਰਿਤ ਸਮੇਂ ਅੰਦਰ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ‘ਤੇ ਵੀ ਜ਼ੋਰ ਦਿੱਤਾ ਤਾਂ ਜੋ ਵਸਨੀਕਾਂ ਨੂੰ ਇਸਦਾ ਲਾਭ ਮਿਲ ਸਕੇ।ਉਨ੍ਹਾਂ ਅੱਗੇ ਕਿਹਾ ਸਟਰੀਟ ਲਾਈਟਾਂ, ਬਿਜਲੀ, ਪਾਣੀ ਅਤੇ ਸੀਵਰੇਜ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈ ਕੇ ਹੱਲ ਕਰਨਾ ਯਕੀਨੀ ਬਣਾਇਆ…

Read More

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦਾ ਮੰਤਵ ਡਿਪੂਆਂ ਰਾਹੀਂ ਰਾਸ਼ਨ ਦੀ ਵੰਡ ਦੀ ਸਮੀਖਿਆ ਕਰਨਾ ਸੀ।ਚੇਅਰਮੈਨ ਸ਼ਰਮਾ ਨੇ ਬਾੜੇਵਾਲ ਰੋਡ ‘ਤੇ ਅਤੇ ਹੋਰ ਇਲਾਕਿਆਂ ਵਿੱਚ ਸਰਕਾਰੀ ਰਾਸ਼ਨ ਡਿਪੂਆਂ ਦੀ ਚੈਕਿੰਗ ਕੀਤੀ। ਉਨ੍ਹਾਂ ਰਾਸ਼ਨ ਲੈਣ ਆਏ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ। ਨਿਰੀਖਣ ਦੌਰਾਨ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀ ਅਤੇ ਸਬੰਧਤ ਅਧਿਕਾਰੀ ਵੀ ਹਾਜ਼ਰ ਸਨ।ਸ਼ਰਮਾ ਨੇ ਦੱਸਿਆ ਕਿ ਸਰਕਾਰ ਜਨਵਰੀ ਤੋਂ ਮਾਰਚ ਤੱਕ ਤਿੰਨ ਮਹੀਨਿਆਂ ਦੀ ਯੋਜਨਾ ਤਹਿਤ ਕਣਕ ਵੰਡ ਰਹੀ ਹੈ। ਅੰਕੜਿਆਂ ਅਨੁਸਾਰ ਜ਼ਿਲ੍ਹੇ ਵਿੱਚ…

Read More

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਸਥਾਨਕ ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ ਵਿਖੇ 5 ਸਾਬਕਾ ਸੈਨਿਕਾਂ (ਨਾਨ-ਪੈਨਸ਼ਨਰ) ਨੂੰ 10-10 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਵੰਡਦਿਆਂ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਦ੍ਰਿੜ ਸੰਕਲਪ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਯਕੀਨੀ ਬਣਾਉਣ ਲਈ ਕਈ ਸੈਨਿਕ- ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਰਮਨ ਅਰੋੜਾ ਵੀ ਮੌਜੂਦ ਸਨ। ਸ਼੍ਰੀ ਭਗਤ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸਗ੍ਰੇਸ਼ੀਆ…

Read More

ਨਸ਼ਾ ਤਸਕਰਾਂ ਵਿਰੁੱਧ ਇੱਕ ਹੋਰ ਕਾਰਵਾਈ ਵਿੱਚ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਗਰ ਨਿਗਮ ਦੇ ਤਾਲਮੇਲ ਨਾਲ ਬੁੱਧਵਾਰ ਨੂੰ ਇੱਕ ਨਸ਼ਾ ਤਸਕਰ ਦੀ ਇੱਕ ਗੈਰ-ਕਾਨੂੰਨੀ ਜਾਇਦਾਦ ਨੂੰ ਢਾਹ ਦਿੱਤਾ। ਸਰਕਾਰੀ ਜ਼ਮੀਨ ‘ਤੇ ਕਥਿਤ ਤੌਰ ‘ਤੇ ਡਰੱਗ ਪੈਸੇ ਦੀ ਵਰਤੋਂ ਕਰਕੇ ਬਣਾਏ ਗਏ ਕਬਜ਼ੇ ਵਾਲੇ ਢਾਂਚੇ ਨੂੰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਹਿੱਸੇ ਵਜੋਂ ਢਾਹ ਦਿੱਤਾ ਗਿਆ।ਪੁਲਿਸ ਕਮਿਸ਼ਨਰ ਜਲੰਧਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਨੂੰ ਇੱਕ ਬਦਨਾਮ ਨਸ਼ਾ ਤਸਕਰ, ਧਰਮਿੰਦਰ ਪੁੱਤਰ ਮੋਹਨ ਲਾਲ ਵਾਸੀ ਧੰਕੀਆ ਮੁਹੱਲਾ, ਜਲੰਧਰ, ਵੱਲੋਂ ਸਰਕਾਰੀ ਜ਼ਮੀਨ ‘ਤੇ ਗੈਰ-ਕਾਨੂੰਨੀ ਉਸਾਰੀ ਬਾਰੇ ਜਾਣਕਾਰੀ ਮਿਲੀ ਸੀ। ਇਹ ਜਾਇਦਾਦ ਕਥਿਤ ਤੌਰ ‘ਤੇ ਉਸਦੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੇ ਧੰਦੇ ਤੋਂ ਪ੍ਰਾਪਤ…

Read More