Author: Pushminder Sidhu

ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਭਾਸ਼ਾ ਤੇ ਉਚੇਰੀ ਸਿੱਖਿਆ, ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਕੁਦਰਤੀ ਸ੍ਰੋਤਾਂ ਦੀ ਚੋਰੀ ਕਰਨ ਵਾਲਿਆ ਵਿਰੁੱਧ ਸਖਤ ਕਾਰਵਾਈ ਹੋਵੇਗੀ। ਕਾਨੂੰਨੀ ਤੌਰ ਤੇ ਵਾਜਬ ਕਰੈਸ਼ਰ ਇੰਡਸਟਰੀ ਨਾਲ ਕੋਈ ਧੱਕੇਸ਼ਾਹੀ ਨਹੀ ਹੋਣ ਦਿੱਤੀ ਜਾਵੇਗੀ, ਪ੍ਰੰਤੂ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਸ਼ੱਕੀ ਥਾਵਾਂ ਤੇ 360 ਡਿਗਰੀ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ। ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਇਹ ਸ਼ਿਕਾੲਤਾ ਮਿਲ ਰਹੀਆਂ ਸਨ ਕਿ ਅੱਧੀ…

Read More

ਸੰਯੁਕਤ ਕਿਸਾਨ ਮੋਰਚਾ ਵੱਲੋਂ ਚੰਡੀਗੜ੍ਹ ਵਿੱਚ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ‘ਤੇ ਜੋਗਿੰਦਰ ਸਿੰਘ ਉਗਰਾਹਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜੇਕਰ ਕਿਸਾਨਾਂ ਨੂੰ ਜਿਸ ਤਰੀਕੇ ਨਾਲ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ, ਉਹ ਇਸੇ ਤਰ੍ਹਾਂ ਜਾਰੀ ਰਿਹਾ ਅਤੇ ਸਾਨੂੰ ਚੰਡੀਗੜ੍ਹ ਪਹੁੰਚਣ ਦੀ ਇਜਾਜ਼ਤ ਨਹੀਂ ਦਿੱਤੀ ਗਈ, ਤਾਂ ਅਸੀਂ ਸੜਕਾਂ ‘ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦੇਵਾਂਗੇ ਅਤੇ ਸੜਕਾਂ ‘ਤੇ ਉਤਰਨ ਤੋਂ ਪਿੱਛੇ ਨਹੀਂ ਹਟਾਂਗੇ। ਹਾਲਾਂਕਿ, ਉਗਰਾਹਾਂ ਨੇ ਇਹ ਵੀ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਅਸੀਂ ਸੜਕ ਕਿਨਾਰੇ ਬੈਠ ਕੇ ਵਿਰੋਧ ਪ੍ਰਦਰਸ਼ਨ ਜਾਰੀ ਰੱਖਾਂਗੇ।ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ…

Read More

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਡਰੱਗ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸਖ਼ਤ ਰੁਖ ਅਪਣਾਉਂਦੇ ਹੋਏ ਬਿਕਰਮ ਮਜੀਠੀਆ ਨੂੰ 17 ਮਾਰਚ, 2025 ਨੂੰ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਇਹ ਫੈਸਲਾ ਮੰਗਲਵਾਰ, 4 ਮਾਰਚ, 2025 ਨੂੰ ਸੁਪਰੀਮ ਕੋਰਟ ਦੀ ਇੱਕ ਬੈਂਚ ਨੇ ਸੁਣਾਇਆ।ਬਿਕਰਮ ਮਜੀਠੀਆ ਲੰਬੇ ਸਮੇਂ ਤੋਂ ਡਰੱਗ ਸਬੰਧੀ ਇੱਕ ਮਾਮਲੇ ਵਿੱਚ ਘਿਰੇ ਹੋਏ ਹਨ, ਜਿਸ ਵਿੱਚ ਉਨ੍ਹਾਂ ‘ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਸਬੰਧਤ ਗਤੀਵਿਧੀਆਂ ਨਾਲ ਜੁੜੇ ਹੋਣ ਦੇ ਆਰੋਪ ਲੱਗੇ ਸਨ। ਇਸ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਦੀ…

Read More

ਪੰਜਾਬ ਸਰਕਾਰ ਨੇ ਸਮੂਹਿਕ ਛੁੱਟੀ ਉਤੇ ਗਏ ਮਾਲ ਅਧਿਕਾਰੀਆਂ ਖਿਲਾਫ ਸਖਤ ਹੁਕਮ ਜਾਰੀ ਕਰ ਦਿੱਤੇ ਹਨ। ਪੰਜਾਬ ਸਰਕਾਰ ਨੇ ਮਾਲ ਅਧਿਕਾਰੀਆਂ ਨੂੰ ਸ਼ਾਮ 5 ਵਜੇ ਤੱਕ ਹੜਤਾਲ ਖਤਮ ਕਰਨ ਅਤੇ ਡਿਊਟੀ ਜੁਆਇਨ ਕਰਨ ਦੀ ਚਿਤਾਵਨੀ ਦਿੱਤੀ ਹੈ। ਜੇਕਰ ਅਜਿਹਾ ਨਾ ਕੀਤਾ ਤਾਂ ਸ਼ਾਮ 5 ਵਜੇ ਤੋਂ ਬਾਅਦ ਸਾਰਿਆਂ ਨੂੰ ਸਸਪੈਂਡ ਕੀਤਾ ਜਾ ਸਕਦਾ ਹੈ।

Read More

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਿਛਲੇ ਕਈ ਦਿਨਾਂ ਤੋਂ ਨਸ਼ਿਆਂ ਵਿਰੁੱਧ ਜੋਰਦਾਰ ਢੰਗ ਨਾਲ ਚਲਾਈ ਜਾ ਰਹੀ ਮੁਹਿੰਮ ਨੂੰ ਇੱਕ ਐਨਜੀਓ ਵੱਲੋਂ ਹਾਈ ਕੋਰਟ ਵਿੱਚ ਚੁਣੌਤੀ ਦੇਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ’ਤੇ ਗੰਭੀਰ ਦੋਸ਼ ਲਾਏ ਹਨ।‘ਆਪ’ ਪੰਜਾਬ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਅਦਾਲਤ ਰਾਹੀਂ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਰੋਕਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ‘ਪੀਪਲ ਵੈਲਫੇਅਰ ਸੋਸਾਇਟੀ’ ਨਾਂ ਦੀ ਸੰਸਥਾ ਜਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਸਰਕਾਰ ਦੀ ਕਾਰਵਾਈ ਖ਼ਿਲਾਫ਼ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ, ਦੇ ਸੰਚਾਲਕ ਕੱਟੜ ਕਾਂਗਰਸੀ ਹਨ।ਕੰਗ ਨੇ ਮੀਡੀਆ…

Read More

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਤਹਿਤ ਹਰਿਆਣਾ ਦੇ ਪਿੰਡ ਅਸਮਾਨਪੁਰ, ਪਿਹੋਵਾ ਦੇ ਰਹਿਣ ਵਾਲੇ ਇੱਕ ਨਿੱਜੀ ਵਿਅਕਤੀ, ਧਰਮਪਾਲ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਦੋਸ਼ੀ ਨੂੰ ਇਸੇ ਪਿੰਡ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਦੋਸ਼ ਲਗਾਇਆ ਕਿ ਪਾਤੜਾਂ ਦੇ ਇੱਕ ਨਿਵਾਸੀ ਵੱਲੋਂ ਉਸ ਵਿਰੁੱਧ ਦਰਜ ਕੀਤੀ ਗਈ ਝੂਠੀ ਸ਼ਿਕਾਇਤ ਕਾਰਨ ਉਸਨੂੰ ਤੰਗ ਪ੍ਰੇਸ਼ਾਨ…

Read More

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਸਬ-ਡਵੀਜ਼ਨਲ ਮੈਜਿਸਟ੍ਰੇਟਾਂ ਨੂੰ ਆਪਣੇ ਪੁਲਿਸ ਹਮਰੁਤਬਾ ਦੇ ਸਹਿਯੋਗ ਨਾਲ ਆਪਣੇ-ਆਪਣੇ ਖੇਤਰਾਂ ਵਿੱਚ ਨਸ਼ਿਆਂ ਵਿਰੁੱਧ ਇੱਕ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਲਈ ਕਿਹਾ। ਇਸ ਮੁਹਿੰਮ ਦਾ ਟੀਚਾ ਸਮਾਜ ਵਿੱਚੋਂ ਨਸ਼ਿਆਂ ਦੇ ਕੌਹੜ ਨੂੰ ਖਤਮ ਕਰਨਾ ਹੈ।ਨਸ਼ਾ ਵਿਰੋਧੀ ਮੁਹਿੰਮ ‘ਤੇ ਕੇਂਦ੍ਰਿਤ ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸੰਵੇਦਨਸ਼ੀਲ ਯਤਨ ਦੇ ਹਿੱਸੇ ਵਜੋਂ, ਵਧੀਕ ਡਿਪਟੀ ਕਮਿਸ਼ਨਰ ਅਤੇ ਸਬ-ਡਵੀਜ਼ਨਲ ਮੈਜਿਸਟ੍ਰੇਟ ਆਪਣੇ ਪੁਲਿਸ ਸਾਥੀਆਂ ਦੇ ਨਾਲ, ਸਥਾਨਕ ਵਾਰਡਾਂ ਅਤੇ ਪਿੰਡਾਂ ਦੇ ਵਸਨੀਕਾਂ ਨਾਲ ਆਹਮੋ-ਸਾਹਮਣੇ ਗੱਲਬਾਤ ਕਰਨਗੇ। ਇਸ ਪਹੁੰਚ ਦਾ ਉਦੇਸ਼ ਨਸ਼ਿਆਂ ਦੇ ਮੁੱਦੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਭਾਈਚਾਰੇ ਤੋਂ…

Read More

ਜ਼ਿਲਾ ਬੈਡਮਿੰਟਨ ਐਸੋਸੀਏਸ਼ਨ ਨੇ ਰਾਇਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿੱਚ ਚਾਰ ਮਲਟੀਪਰਪਜ਼ ਬੈਡਮਿੰਟਨ ਕੋਰਟ ਅਤੇ 200 ਮੀਟਰ ਰਨਿੰਗ ਟ੍ਰੈਕ ਦੇ ਨਿਰਮਾਣ ਦੀ ਘੋਸ਼ਣਾ ਕੀਤੀ ਹੈ। ਇਹ ਫੈਸਲਾ ਐਸੋਸੀਏਸ਼ਨ ਦੀ ਅੰਤਰਿਮ ਕਮੇਟੀ ਦੀ ਹਾਲ ਹੀ ਵਿੱਚ ਹੋਈ ਮੀਟਿੰਗ ਵਿੱਚ ਲਿਆ ਗਿਆ।ਪਰਿਯੋਜਨਾ ਬਾਰੇ ਜਾਣਕਾਰੀ ਦਿੰਦੇ ਹੋਏ ਡੀ.ਬੀ.ਏ. ਸਕੱਤਰ ਰਿਤਿਨ ਖੰਨਾ ਨੇ ਦੱਸਿਆ ਕਿ ਐਸੋਸੀਏਸ਼ਨ ਨੂੰ ਸਟੇਡੀਅਮ ਵਿੱਚ ਖੇਡਣ ਲਈ ਖਿਡਾਰੀਆਂ ਵੱਲੋਂ ਲਗਾਤਾਰ ਅਰਜ਼ੀਆਂ ਮਿਲ ਰਹੀਆਂ ਸਨ। ਹਾਲਾਂਕਿ, ਪਿਛਲੇ ਦੋ ਸਾਲਾਂ ਤੋਂ ਸਾਰੇ ਸਲੌਟ ਪੂਰੀ ਤਰ੍ਹਾਂ ਬੁੱਕ ਹੋਣ ਕਰਕੇ ਨਵੇਂ ਮੈਂਬਰਾਂ ਨੂੰ ਮੈਂਬਰਸ਼ਿਪ ਨਹੀਂ ਦਿੱਤੀ ਜਾ ਰਹੀ ਸੀ। ਇਸ ਚੁਣੌਤੀ ਨੂੰ ਦੇਖਦੇ ਹੋਏ, ਐਸੋਸੀਏਸ਼ਨ ਦੇ ਪ੍ਰਧਾਨ ਡੀ.ਸੀ. ਡਾ. ਹਿਮਾਂਸ਼ੂ ਅਗਰਵਾਲ (ਆਈ.ਏ.ਐਸ.) ਨਾਲ ਡੂੰਗੀ ਚਰਚਾ…

Read More

ਸਥਾਨਕ ਕਾਰੋਬਾਰਾਂ ਨੂੰ ਵਿੱਤੀ ਰਾਹਤ ਪ੍ਰਦਾਨ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਤਹਿਤ 3,79,13,041 ਰੁਪਏ ਦੇ ਪੰਜ ਇੰਸੈਟਿਵ ਕੇਸਾਂ ਨੂੰ ਪ੍ਰਵਾਨਗੀ ਦਿੱਤੀ ਗਈ। ਇਹ ਫੈਸਲਾ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ, ਜਿਸ ਵਿੱਚ ਯੋਗ ਫ਼ਰਮਾਂ ਲਈ ਸੀ.ਐਲ.ਯੂ. ਫੀਸ ਅਤੇ ਸਟੇਟ ਜੀ.ਐਸ.ਟੀ. ਵਿੱਚ ਛੋਟ/ਰਿਇੰਬਰਸਮੈਂਟ ਨੂੰ ਮਨਜ਼ੂਰੀ ਦਿੱਤੀ ਗਈ।ਡਾ. ਅਗਰਵਾਲ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ। ਵਪਾਰ ਚਲਾਉਣ ਨੂੰ ਹੋਰ ਸੁਚਾਰੂ ਬਣਾਉਣ ਲਈ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੀ ਤੀਜੀ…

Read More

ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 08 ਮਾਰਚ, 2025 ਨੂੰ ਪਿੰਡ ਦੁੱਗਰੀ (ਲੁਧਿਆਣਾ) ਵਿਖੇ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਕੌਰ ਦੀ 37ਵੀਂ ਬਰਸੀ ਮਨਾਈ ਜਾ ਰਹੀ ਹੈ। ਇਸ ਸਬੰਧੀ ਉਨ੍ਹਾਂ ਇੱਕ ਪ੍ਰੈਸ ਕਾਨਫਰੰਸ ਵੀ ਕੀਤੀ ਜਿਸ ਵਿੱਚ ਵਿਧਾਇਕ ਨਾਭਾ ਦੇਵ ਸਿੰਘ ਮਾਨ ਤੋਂ ਇਲਾਵਾ ਸੰਗੀਤ ਜਗਤ ਨਾਲ ਜੁੜੀਆਂ ਸਖਸ਼ੀਅਤਾਂ ਵੀ ਮੌਜੂਦ ਸਨ।ਵਿਧਾਇਕ ਸਿੱਧੂ ਨੇ ਕਿਹਾ ਉਹ 08 ਮਾਰਚ ਨੂੰ ਪਿੰਡ ਦੁੱਗਰੀ (ਲੁਧਿਆਣਾ) ਵਿਖੇ ਪੰਜਾਬੀਆਂ ਨਾਲ, ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਕੌਰ ਦੀਆਂ ਅਭੁੱਲ ਧੁਨਾਂ ਨੂੰ ਸੁਣਨ ਲਈ ਉਤਸੁਕ ਹਨ।

Read More