Author: Pushminder Sidhu

ਜਲੰਧਰ, 27 ਅਪ੍ਰੈਲ 2025 – ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਵਲੋਂ ਲੰਬੇ ਸਮੇਂ ਤੋਂ ਨਸ਼ਿਆਂ ਕਰਕੇ ਬਦਨਾਮ ਇਲਾਕਾ ਪਿੰਡ ਲਖਨਪਾਲ ਵਿਖੇ ਨਸ਼ਾ ਤਸਕਰਾਂ ਵਲੋਂ ਉਸਾਰੀਆਂ ਗਈਆਂ ਗੈਰ ਕਾਨੂੰਨੀ ਉਸਾਰੀਆਂ ਨੂੰ ਢਾਹਿਆ ਗਿਆ।ਬੁਲਡੋਜ਼ਰ ਕਾਰਵਾਈ ਦੀ ਅਗਵਾਈ ਕਰਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਪਿੰਡ ਲਖਨਪਾਲ ਨਸ਼ਿਆਂ ਨੂੰ ਵੇਚਣ ਅਤੇ ਸਪਲਾਈ ਲਈ ਬਦਨਾਮ ਸੀ ਅਤੇ ਇਸ ’ਤੇ ਬਾਰੀਕੀ ਨਾਲ ਨਿਗ੍ਹਾ ਰੱਖੀ ਜਾ ਰਹੀ ਸੀ। ਪੰਚਾਇਤ ਵਿਭਾਗ ਅਤੇ ਜਲੰਧਰ ਕਮਿਸ਼ਨਰੇਟ ਪੁਲਿਸ ਦੀਆਂ ਟੀਮਾਂ ਵਲੋਂ ਤੁਰੰਤ ਕਾਰਵਾਈ ਕਰਦਿਆਂ ਨਸ਼ਾ ਤਸ਼ਕਰਾਂ ਵਲੋਂ ਸਰਕਾਰੀ ਜਮੀਨ ’ਤੇ ਅਣਅਧਿਕਾਰਤ ਢੰਗ ਨਾਲ ਬਣਾਈਆਂ ਗਈਆਂ ਉਸਾਰੀਆਂ ਨੂੰ ਢਾਹਿਆ ਗਿਆ। ਉਨ੍ਹਾਂ ਦੱਸਿਆ…

Read More

ਜਲੰਧਰ, 27 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸੂਬਾ ਸਰਕਾਰ ਦੀ ‘ਪੰਜਾਬ ਸਿੱਖਿਆ ਕ੍ਰਾਂਤੀ’ ਪਹਿਲ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਆਬਾਦਪੁਰਾ ਵਿਖੇ 9.55 ਲੱਖ ਦੀ ਲਾਗਤ ਨਾਲ ਤਿਆਰ ਸਮਾਰਟ ਕਲਾਸ ਰੂਮ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਰਬਓਤਮ ਸਹੂਲਤਾਂ ਪ੍ਰਦਾਨ ਕਰਨ ਦਾ ਮਕਸਦ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣਾ ਹੈ ਤਾਂ ਜੋ ਉਹ ਭਵਿੱਖ ਵਿੱਚ ਸਫ਼ਲਤਾ ਦੀਆਂ ਬੁਲੰਦੀਆਂ ਨੂੰ ਛੋਹ ਸਕਣ। ਉਦਘਾਟਨੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ…

Read More

ਚੰਡੀਗੜ੍ਹ/ਲੁਧਿਆਣਾ, 27 ਅਪ੍ਰੈਲ 2025 – ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਐਤਵਾਰ ਨੂੰ ਲੁਧਿਆਣਾ ਵਾਸੀਆਂ, ਸ਼ਹਿਰ ਦੇ ਕੌਂਸਲਰਾਂ ਅਤੇ ਉਦਯੋਗਪਤੀਆਂ ਨਾਲ ਹਲਵਾਰਾ ਹਵਾਈ ਅੱਡੇ ਦਾ ਦੌਰਾ ਕੀਤਾ ਅਤੇ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਆਪਣੀ ਫੇਰੀ ਦੌਰਾਨ, ਉਨ੍ਹਾਂ ਹਵਾਈ ਅੱਡੇ ਦੇ ਪਰਿਸਰ ਦਾ ਦੌਰਾ ਕੀਤਾ ਅਤੇ ਹੁਣ ਤੱਕ ਪੂਰੇ ਹੋਏ ਕੰਮ ‘ਤੇ ਪੂਰੀ ਤਸੱਲੀ ਪ੍ਰਗਟ ਕੀਤੀ।ਸੰਸਦ ਮੈਂਬਰ ਅਰੋੜਾ ਨੇ ਕਿਹਾ ਕਿ ਇਹ ਪ੍ਰੋਜੈਕਟ ਲਗਭਗ ਤੀਹ ਸਾਲਾਂ ਤੋਂ ਲਟਕਿਆ ਹੋਇਆ ਸੀ ਅਤੇ ਉਨ੍ਹਾਂ ਨੇ ਦੁੱਖ ਪ੍ਰਗਟ ਕੀਤਾ ਕਿ ਪਿਛਲੀਆਂ ਰਾਜ ਸਰਕਾਰਾਂ ਦੇ ਨੁਮਾਇੰਦੇ ਇਸਨੂੰ ਪੂਰਾ ਕਰਨ ਵਿੱਚ ਅਸਫਲ ਰਹੇ ਸਨ। ਉਨ੍ਹਾਂ ਕਿਹਾ ਕਿ ਰਾਜ ਸਭਾ ਮੈਂਬਰ ਬਣਨ ਤੋਂ ਬਾਅਦ,…

Read More

ਚੰਡੀਗੜ੍ਹ, 27 ਅਪ੍ਰੈਲ 2025 – ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਨੇ ਅੱਜ ਨੌਜਵਾਨ ਵੋਟਰਾਂ ਵਿੱਚ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਰਾਜ ਭਰ ਵਿੱਚ ਇਲੈਕਟੋਰਲ ਲਿਟਰੇਸੀ ਕਲੱਬਾਂ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ ਹੈ। ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ 3,000 ਤੋਂ ਵੱਧ ਇਲੈਕਟੋਰਲ ਲਿਟਰੇਸੀ ਕਲੱਬ ਸਰਗਰਮੀ ਨਾਲ ਕੰਮ ਕਰ ਰਹੇ ਹਨ। ਇਲੈਕਟੋਰਲ ਲਿਟਰੇਸੀ ਕਲੱਬ ਵਿਦਿਆਰਥੀਆਂ ਨੂੰ ਵਿਚਾਰ ਚਰਚਾ, ਮੋਕ ਚੋਣਾਂ, ਪੋਸਟਰ ਮੁਕਾਬਲੇ, ਸਹੁੰ ਚੁੱਕ ਸਮਾਰੋਹ, ਅਤੇ ਵੋਟਰ ਜਾਗਰੂਕਤਾ ਮੁਹਿੰਮਾਂ ਸਮੇਤ ਬਹੁਤ ਸਾਰੀਆਂ ਚੋਣ ਗਤੀਵਿਧੀਆਂ ਵਿੱਚ ਸ਼ਾਮਲ ਕਰ ਰਹੇ ਹਨ। ਇਹ ਯਤਨ ਨੌਜਵਾਨਾਂ ਵਿੱਚ ਜਮਹੂਰੀ ਭਾਗੀਦਾਰੀ ਅਤੇ ਜ਼ਿੰਮੇਵਾਰ ਨਾਗਰਿਕਤਾ ਦੀਆਂ ਕਦਰਾਂ-ਕੀਮਤਾਂ ਨੂੰ ਪੈਦਾ ਕਰਨ ਵਿੱਚ…

Read More

ਫਿਰੋਜ਼ਪੁਰ, 27 ਅਪ੍ਰੈਲ, 2025: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ “ਮੁਹਿੰਮ ਤਹਿਤ ਪੂਰੇ ਸੂਬੇ ਵਿੱਚ ਜਿੱਥੇ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਵੱਡੇ ਪੱਧਰ ਤੇ ਨਸ਼ਿਆਂ ਦੀ ਬਰਾਮਦਗੀ ਕੀਤੀ ਗਈ ਹੈ ਉਥੇ ਹੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਤੋਂ ਪੀੜਤ ਲੋਕਾਂ ਦੇ ਇਲਾਜ ਲਈ ਨਸ਼ਾ ਛਡਾਊ ਕੇਂਦਰਾਂ ਵਿੱਚ ਵੱਡੇ ਪੱਧਰ ਤੇ ਪ੍ਰਬੰਧ ਕੀਤੇ ਗਏ ਹਨ ।ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਅਤੇ ਚੋਣ ਮੰਤਰੀ ਡਾ. ਬਲਬੀਰ ਸਿੰਘ ਨੇ ਡੀ.ਸੀ ਦਫਤਰ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰਿਵਿਊ ਮੀਟਿੰਗ ਕਰਨ ਮੌਕੇ ਕੀਤਾ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ…

Read More

ਚੰਡੀਗੜ੍ਹ, 27 ਅਪ੍ਰੈਲ 2025 – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮਿਸ਼ਨ ਤਹਿਤ ਨਸ਼ਾ ਤਸਕਰੀ ਵਿਰੁੱਧ ਆਪਣੀ ਲੜਾਈ ਤੇਜ਼ ਕਰ ਦਿੱਤੀ ਹੈ। ਆਮ ਆਦਮੀ ਪਾਰਟੀ ਦੇ ਆਗੂਆ ਨੇ ਸਰਕਾਰ ਦੇ ਇਸ ਮਿਸ਼ਨ ਵਿੱਚ ਸਰਕਾਰ ਵੱਲੋਂ ਕੀਤੀ ਗਈ ਮਹੱਤਵਪੂਰਨ ਪ੍ਰਗਤੀ ਅਤੇ ਇਸਦੀ ਭਵਿੱਖੀ ਰਣਨੀਤੀ ਬਾਰੇ ਜਾਣਕਾਰੀ ਦਿੱਤੀ ਅਤੇ ਨਸ਼ਿਆਂ ਦੀ ਦੁਰਵਰਤੋਂ ਨੂੰ ਖ਼ਤਮ ਕਰਨ ਅਤੇ ਪੰਜਾਬ ਦੀ ਸ਼ਾਨ ਨੂੰ ਬਹਾਲ ਕਰਨ ਦੀ ਆਪਣੀ ਵਚਨਬੱਧਤਾ ‘ਤੇ ਜ਼ੋਰ ਦਿੱਤਾ।ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ 31 ਮਈ ਤੱਕ ਸਾਰੇ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਲਈ ਨਿਸ਼ਚਿਤ ਅਤੇ ਅੰਤਿਮ ਸਮਾਂ ਸੀਮਾ ਨਿਰਧਾਰਿਤ ਕਰਨ ‘ਤੇ ਮੁੱਖ ਮੰਤਰੀ…

Read More

ਚੰਡੀਗੜ੍ਹ, 27 ਅਪ੍ਰੈਲ 2025 – ਸੂਬੇ ਭਰ ਦੇ ਸੇਵਾਮੁਕਤ ਟੀਚਿੰਗ ਫੈਕਲਟੀ ਨੂੰ ਲਾਭ ਪਹੁੰਚਾਉਣ ਸਬੰਧੀ ਅਹਿਮ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ 7ਵੇਂ ਯੂ.ਜੀ.ਸੀ. ਤਨਖਾਹ ਸਕੇਲਾਂ ਅਨੁਸਾਰ ਸਰਕਾਰੀ ਕਾਲਜਾਂ/ਯੂਨੀਵਰਸਿਟੀਆਂ ਵਿੱਚ 1 ਜਨਵਰੀ, 2016 ਤੋਂ ਪਹਿਲਾਂ ਸੇਵਾਮੁਕਤ ਹੋਏ ਅਧਿਆਪਕਾਂ ਅਤੇ ਹੋਰ ਟੀਚਿੰਗ ਫੈਕਲਟੀ ਲਈ ਪੈਨਸ਼ਨ ਅਤੇ ਪਰਿਵਾਰਕ ਪੈਨਸ਼ਨ ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ ਹੈ। ਇਹ ਸੋਧ 1 ਜਨਵਰੀ, 2016 ਤੋਂ ਲਾਗੂ ਹੋਵੇਗੀ। ਇਸ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੋਧੀ ਪੈਨਸ਼ਨ ਨਾਲ ਲਗਭਗ 500 ਸੇਵਾਮੁਕਤ ਟੀਚਿੰਗ ਪੇਸ਼ੇਵਰਾਂ ਨੂੰ ਲਾਭ ਹੋਵੇਗਾ, ਜਿਨ੍ਹਾਂ ਵਿੱਚ 400 ਪੈਨਸ਼ਨਰ…

Read More

ਨਾਭਾ, ਭਾਦਸੋਂ, 27 ਅਪ੍ਰੈਲ 2025 – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸ਼ਾਮ ਨਾਭਾ ਬਲਾਕ ਤੇ ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਕੈਦੂਪੁਰ ਵਿਖੇ ਪਹੁੰਚ ਕੇ ਬੀਤੀ ਸ਼ਾਮ ਦੋ ਕਿਸਾਨਾਂ ਦੇ ਕਰੀਬ 16 ਏਕੜ ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ.ਡੀ.ਐਮ ਨਾਭਾ ਡਾ. ਇਸਮਤ ਵਿਜੇ ਸਿੰਘ ਵੀ ਮੌਜੂਦ ਸਨ।ਇਸ ਦੌਰਾਨ ਸ. ਸੌਂਦ ਨੇ ਕਿਸਾਨ ਮਨਜੀਤ ਸਿੰਘ, ਜਿਸਦੇ 14 ਏਕੜ ਰਕਬੇ ਤੇ ਕੁਲਵਿੰਦਰ ਸਿੰਘ, ਜਿਸਦੇ 4 ਏਕੜ ਰਕਬੇ ਵਿੱਚ ਨਾੜ ਸੜਿਆ ਹੈ, ਸਮੇਤ ਇਸ ਹਾਦਸੇ ਵਿੱਚ ਝੁਲਸੇ ਅਜਨੌਦਾ ਖੁਰਦ…

Read More

ਚੰਡੀਗੜ੍ਹ, 27 ਅਪ੍ਰੈਲ 2025 – ਪੰਜਾਬ ਦੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਭਾਰਤ ਸਰਕਾਰ ਨੂੰ ਪੰਜਾਬ ਦੇ ਬਹਾਦਰ ਸਪੁੱਤਰਾਂ, ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਦੌਰਾਨ ਮਹਾਨ ਕੁਰਬਾਨੀਆਂ ਦਿੱਤੀਆਂ, ਦੇ ਸਨਮਾਨ ਵਿੱਚ ਯਾਦਗਾਰੀ ਸਿੱਕੇ ਜਾਰੀ ਕਰਨ ਦੀ ਅਪੀਲ ਕੀਤੀ ਹੈ।ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਲਿਖਿਆ ਇਹ ਪੱਤਰ ਦੇਸ਼ ਦੀ ਆਜ਼ਾਦੀ ਦੇ ਸ਼ੰਘਰਸ਼ ਵਿੱਚ ਪੰਜਾਬ ਦੇ ਅਥਾਹ ਯੋਗਦਾਨ ਨੂੰ ਉਜਾਗਰ ਕਰਦਾ ਹੈ। ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਸੁਖਦੇਵ, ਸ਼ਹੀਦ ਰਾਜਗੁਰੂ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਲਾਲਾ…

Read More

ਚੰਡੀਗੜ੍ਹ/ਅੰਮ੍ਰਿਤਸਰ, 27 ਅਪ੍ਰੈਲ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਅਧਾਰਤ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਆਪਣੇ ਆਸਟ੍ਰੇਲੀਆ-ਅਧਾਰਤ ਹੈਂਡਲਰ ਜੱਸਾ ਦੇ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਨੂੰ ਹਥਿਆਰ ਸਪਲਾਈ ਕਰ ਰਿਹਾ ਸੀ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ ਦੀ ਪਛਾਣ ਅਭਿਸ਼ੇਕ ਕੁਮਾਰ ਵਜੋਂ ਕੀਤੀ ਹੈ, ਜੋ ਕਿ ਅੰਮ੍ਰਿਤਸਰ ਦੇ ਪਿੰਡ ਮੀਰਾਂਕੋਟ ਕਲਾਂ ਦਾ ਰਹਿਣ ਵਾਲਾ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਸੱਤ ਪਿਸਤੌਲਾਂ, ਜਿਸ ਵਿੱਚ…

Read More