Author: Pushminder Sidhu

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਨੂੰ ਦੂਜੇ ਦਿਨ ਵੀ ਜਾਰੀ ਰਖਦਿਆਂ, ਪੰਜਾਬ ਪੁਲਿਸ ਨੇ ਐਤਵਾਰ ਨੂੰ 510 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ 27 ਐਫਆਈਆਰਜ਼ ਦਰਜ ਕਰਨ ਉਪਰੰਤ 43 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, ਮਹਿਜ਼ ਦੋ ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 333 ਹੋ ਗਈ ਹੈ।ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 776 ਗ੍ਰਾਮ ਹੈਰੋਇਨ, 14 ਕਿਲੋ ਅਫੀਮ, 38 ਕਿਲੋ ਭੁੱਕੀ, 2615 ਨਸ਼ੀਲੀਆਂ ਗੋਲੀਆਂ/ਟੀਕੇ ਅਤੇ 4.60 ਲੱਖ ਰੁਪਏ ਦੀ…

Read More

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਜਨਤਕ ਅਤੇ ਕੌਮੀ ਸੁਰੱਖਿਆ ‘ਤੇ ਇਸ ਦੇ ਪ੍ਰਭਾਵ ਨੂੰ ਨਸ਼ਰ ਕੀਤਾ। ਇੱਥੇ ਲਾਅ ਭਵਨ ਵਿਖੇ ਹੋਈ ‘ਸਾਈਬਰ ਕਰਾਈਮ, ਫੋਰੈਂਸਿਕ ਅਤੇ ਲਾਅ ਵਰਕਸ਼ਾਪ’ ਵਿੱਚ ਬੋਲਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਤਕਨਾਲੋਜੀ ਰਾਹੀਂ ਹੋਣ ਵਾਲੇ ਅਪਰਾਧਾਂ ਅਤੇ ਫੋਰੈਂਸਿਕ ਜਾਂਚ ਬਾਰੇ ਇਸ ਵਰਕਸ਼ਾਪ ਦੀ ਮੇਜ਼ਬਾਨੀ ਲਈ ਟਰੂਥ ਲੈਬਜ਼, ਨਸਦੀਪ ਫਾਊਂਡੇਸ਼ਨ ਅਤੇ ਪ੍ਰਾਊਡ ਲੀਗਲ ਦੀ ਸ਼ਲਾਘਾ ਕੀਤੀ।ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਨਾਜ਼ੁਕ ਬੁਨਿਆਦੀ ਢਾਂਚੇ, ਜਿਸ ਵਿੱਚ ਪਾਵਰ ਗਰਿੱਡ, ਵਾਟਰ ਸਿਸਟਮ ਅਤੇ ਟਰਾਂਸਪੋਰਟੇਸ਼ਨ ਨੈੱਟਵਰਕ ਸ਼ਾਮਲ…

Read More

ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਪਿੰਡਾਂ ‘ਚ ਲੈ ਕੇ ਪੁੱਜੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਸਿਆਸੀ ਪੁਸ਼ਤਪਨਾਹੀ ਬੰਦ ਕਰਵਾ ਦਿੱਤੀ ਹੈ। ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸਐਸਪੀ ਡਾ. ਨਾਨਕ ਸਿੰਘ ਨਾਲ ਨਾਭਾ ਨੇੜਲੇ ਪਿੰਡ ਰੋਹਟੀ ਬਸਤਾ ਵਿਖੇ ਪੁੱਜੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਨਸ਼ਿਆਂ ਬਾਰੇ ਫੀਡਬੈਕ ਵੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨੇ ਵਿਰੋਧੀ…

Read More

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਵੱਲੋਂ ਚਲਾਏ ਜਾ ਰਹੇ ਕੰਮਾਂ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਅਤੇ ਟੈਂਡਰਿੰਗ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਅਤੇ ਗੁਣਵੱਤਾ ਦੇ ਮਿਆਰਾਂ ਨੂੰ ਕਾਇਮ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ।ਲੋਕ ਨਿਰਮਾਣ ਮੰਤਰੀ ਵੱਲੋਂ ਲਈ ਗਈ ਕੀਤੀ ਗਈ ਇਸ ਸਮੀਖਿਆ ਮੀਟਿੰਗ ਵਿੱਚ ਸਾਰੇ ਚੀਫ਼ ਇੰਜੀਨੀਅਰਾਂ ਅਤੇ ਜਾਇੰਟ ਸਕੱਤਰ ਪੀ.ਡਬਲਿਊ.ਡੀ ਅਮਰਬੀਰ ਸਿੱਧੂ ਹਾਜ਼ਰੀ ਸਨ। ਇਸ ਮੌਕੇ ਕੈਬਨਿਟ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਗੁਣਵੱਤਾ ਦੇ ਪਹਿਲੂਆਂ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਬਿਨਾਂ ਕਿਸੇ ਡਰਾਵੇ ਜਾਂ…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ।ਮੁੱਖ ਮੰਤਰੀ ਨੇ ਇੱਥੇ ਪਾਸਿੰਗ ਆਊਟ ਪਰੇਡ ਦੌਰਾਨ ਸ਼ਹੀਦ ਏ.ਐਸ.ਆਈ. (ਐਲ.ਆਰ.) ਬਲਵਿੰਦਰ ਸਿੰਘ, ਏ.ਐਸ.ਆਈ. (ਐਲ.ਆਰ.) ਨਸੀਬ ਚੰਦ, ਏ.ਐਸ.ਆਈ. (ਐਲ.ਆਰ.) ਅਨਿਲ ਕੁਮਾਰ, ਹੌਲਦਾਰ ਮਨਜਿੰਦਰ ਸਿੰਘ ਅਤੇ ਸਿਪਾਹੀ ਇੰਦਰਜੀਤ ਸਿੰਘ ਦੇ ਪਰਿਵਾਰ ਨੂੰ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਉਪਰਾਲਾ ਸੂਬੇ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਲਈ ਇਨ੍ਹਾਂ ਸੂਰਬੀਰ ਯੋਧਿਆਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ਵਜੋਂ ਹੈ। ਦੇਸ਼ ਸੇਵਾ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ…

Read More

ਇੱਕ ਨਿਵੇਕਲੀ ਪਹਿਲਕਦਮੀ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀਆਂ 10ਵੀਂ ਜਮਾਤ ਦੀਆਂ ਵਿਦਿਆਰਥਣਾਂ ਦੀ ਕਰੀਅਰ ਪ੍ਰਤੀ ਰੁਚੀ, ਸਮਰੱਥਾ ਅਤੇ ਯੋਗਤਾ ਦਾ ਪਤਾ ਲਗਾਉਣ ਲਈ ਉਨ੍ਹਾਂ ਦਾ ਸਾਇਕੋਮੈਟਰਿਕ ਟੈਸਟ ਕਰਵਾਇਆ ਜਾਵੇਗਾ। ਇਸ ਪ੍ਰੋਜੈਕਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰੀਸਰਚ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ.) ਵੱਲੋਂ 10ਵੀਂ ਜਮਾਤ ਦੀਆਂ ਵਿਦਿਆਰਥਣਾਂ ਦੇ ਸਾਇਕੋਮੈਟਰਿਕ ਟੈਸਟ ਲਈ ਸਾਰੇ ਜ਼ਿਲ੍ਹਿਆਂ ਨੂੰ 6.56 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਅਲਾਟ ਕੀਤੀ ਗਈ ਹੈ। ਇਸ ਪ੍ਰੋਗਰਾਮ ਤਹਿਤ 31 ਮਾਰਚ, 2025 ਤੱਕ 10ਵੀਂ ਜਮਾਤ ਵਿੱਚ ਪੜ੍ਹਦੀਆਂ ਸਾਰੀਆਂ 93,819 ਵਿਦਿਆਰਥਣਾਂ ਦਾ ਟੈਸਟ ਕੀਤਾ ਜਾਵੇਗਾ।ਇਸ ਪ੍ਰੋਜੈਕਟ ਨੂੰ…

Read More

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਯੂਕਰੇਨੀ ਵੋਲੋਦੀਮੀਰ ਜ਼ੇਲੇਂਸਕੀ ਵਿਚਕਾਰ ਦਰਾਰ ਪੈਦਾ ਹੋ ਗਈ। ਦੋਵਾਂ ਦੇਸ਼ਾਂ ਦੇ ਚੋਟੀ ਦੇ ਆਗੂਆਂ ਵਿਚਕਾਰ ਗਰਮਾ-ਗਰਮ ਬਹਿਸ ਹੋਈ, ਜਿਸਦੀ ਚਰਚਾ ਪੂਰੀ ਦੁਨੀਆ ਵਿੱਚ ਹੋ ਰਹੀ ਹੈ। ਅਮਰੀਕਾ ਤੋਂ ਮਦਦ ਦੀ ਉਮੀਦ ਗੁਆਉਣ ਤੋਂ ਬਾਅਦ, ਯੂਕੇ ਨੇ ਯੂਕਰੇਨ ਵੱਲ ਮਦਦ ਦਾ ਹੱਥ ਵਧਾਇਆ ਹੈ। ਯੂਕਰੇਨ ਨੂੰ ਬ੍ਰਿਟੇਨ ਤੋਂ 2.84 ਬਿਲੀਅਨ ਡਾਲਰ ਦਾ ਕਰਜ਼ਾ ਮਿਲਿਆ। ਇਸ ਪੈਸੇ ਦੀ ਵਰਤੋਂ ਯੂਕਰੇਨ ਵਿੱਚ ਖਤਰਨਾਕ ਹਥਿਆਰ ਬਣਾਉਣ ਲਈ ਕੀਤੀ ਜਾਵੇਗੀ। ਜ਼ੇਲੇਂਸਕੀ ਨੇ ਇਸ ਲਈ ਬ੍ਰਿਟੇਨ ਦਾ ਧੰਨਵਾਦ ਕੀਤਾ।ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਸ਼ਨੀਵਾਰ ਨੂੰ ਕਿਹਾ ਕਿ ਬ੍ਰਿਟੇਨ ਤੋਂ 2.26 ਬਿਲੀਅਨ ਪੌਂਡ ਜਾਂ 2.84 ਬਿਲੀਅਨ ਡਾਲਰ ਦਾ ਕਰਜ਼ਾ ਪ੍ਰਾਪਤ ਹੋਇਆ…

Read More

ਨੈਸ਼ਨਲ ਹਾਈਵੇਅਜ਼ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਨੇ ਕੈਲਾਸ਼ ਨਗਰ ਚੌਕ ਅਤੇ ਜੀਟੀ ਰੋਡ ‘ਤੇ ਜੱਸੀਆਂ ਰੋਡ ਤੋਂ ਗੁਰੂਹਰ ਰਾਏ ਨਗਰ ਕਰਾਸਿੰਗ ਤੱਕ ਵਾਹਨ ਅੰਡਰਪਾਸ (ਵੀਯੂਪੀ) ਦੇ ਨਿਰਮਾਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਪ੍ਰੋਜੈਕਟ ਲਈ ਸ਼ੋਰਟ-ਟਰਮ ਟੈਂਡਰ ਸੋਮਵਾਰ ਨੂੰ ਜਾਰੀ ਕੀਤੇ ਜਾਣਗੇ।ਇਸ ਸਬੰਧ ਵਿੱਚ ਵੇਰਵੇ ਦਿੰਦਿਆਂ, ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਉਮੀਦ ਪ੍ਰਗਟਾਈ ਕਿ ਇਹ ਅੰਡਰਪਾਸ ਲੁਧਿਆਣਾ ਦੇ ਦੋ ਦੁਰਘਟਨਾ-ਸੰਭਾਵੀ ਬਲੈਕ ਸਪਾਟਾਂ ‘ਤੇ ਆਵਾਜਾਈ ਦੀ ਭੀੜ ਨੂੰ ਕਾਫ਼ੀ ਹੱਦ ਤੱਕ ਘਟਾ ਦੇਣਗੇ। ਉਨ੍ਹਾਂ ਨੇ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਰਾਹੀਂ ਦਿੱਲੀ ਅਤੇ ਜੰਮੂ ਵਿਚਕਾਰ ਇੱਕ ਮਹੱਤਵਪੂਰਨ ਸੰਪਰਕ ਜੀਟੀ ਰੋਡ ‘ਤੇ ਆਵਾਜਾਈ ਦੇ ਪ੍ਰਵਾਹ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ…

Read More

ਪੰਜਾਬ ਦੀ ਰਾਜਨੀਤੀ ਵਿੱਚ ਹਮੇਸ਼ਾ ਸਰਗਰਮ ਰਹਿਣ ਅਤੇ ਪੰਜਾਬ ਦੇ ਲੋਕ ਮੁੱਦਿਆਂ ਦੀ ਵਕਾਲਤ ਕਰਨ ਵਾਲੇ ਸਾਬਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦਾ ਸਵਾਗਤ ਕੀਤਾ ਹੈ। ਪਰ ਉਨ੍ਹਾਂ ਨੇ ਇਹ ਵੀ ਮੰਗ ਕੀਤੀ ਹੈ ਕਿ ਪਹਿਲਾਂ ਪੁਲਿਸ ਅਧਿਕਾਰੀਆਂ, ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਕੈਬਨਟ ਮੰਤਰੀਆਂ ਦੇ ਡੋਪ ਟੈਸਟ ਕਰਵਾਏ ਜਾਣ।ਕੁਲਬੀਰ ਸਿੰਘ ਜ਼ੀਰਾ ਨੇ ਦੱਸਿਆ ਕਿ ਕਾਂਗਰਸ ਸਰਕਾਰ ਦੌਰਾਨ ਵੀ ਉਨ੍ਹਾਂ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਸਵਾਲਾਂ ਦੇ ਘੇਰੇ ‘ਚ ਲਿਆ ਸੀ। ਉਨ੍ਹਾਂ ਨੇ ਦੋਸ਼ ਲਾਇਆ ਕਿ “ਨਸ਼ੇ ਪੂਰੀ ਤਰ੍ਹਾਂ ਪੁਲਿਸ ਦੀ…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦਾ ਪੂਰਨ ਖਾਤਮਾ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਪਟਿਆਲਾ ਜ਼ਿਲ੍ਹੇ ‘ਚ ਡੀ.ਆਈ.ਜੀ. ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਅਤੇ ਐਸ.ਐਸ.ਪੀ. ਪਟਿਆਲਾ ਡਾ. ਨਾਨਕ ਸਿੰਘ ਦੀ ਅਗਵਾਈ ਹੇਠ ਸ਼ੱਕੀ ਸਥਾਨਾਂ ‘ਤੇ ਵੱਡੀ ਤਲਾਸ਼ੀ ਮੁਹਿੰਮ ਚਲਾਈ ਗਈ। ਪਟਿਆਲਾ ਸ਼ਹਿਰ ਸਮੇਤ ਜ਼ਿਲ੍ਹੇ ਦੀਆਂ ਪਾਤੜਾਂ, ਸਮਾਣਾ, ਨਾਭਾ, ਰਾਜਪੁਰਾ, ਘਨੌਰ ਤੇ ਘੱਗਾ ਆਦਿ ਅੱਠ ਸਥਾਨਾਂ ਵਿਖੇ ਜੰਗੀ ਪੱਧਰ ‘ਤੇ ਤਲਾਸ਼ੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋ ਸਥਾਨਕ ਵਸਨੀਕਾਂ ਨੇ ਅੱਗੇ ਆ ਕੇ ਪੁਲਿਸ ਅਧਿਕਾਰੀਆਂ ਨੂੰ ਸ਼ੱਕੀ ਤਸਕਰਾਂ ਦੇ ਘਰਾਂ ਦੀ ਜਾਣਕਾਰੀ ਦੇਣ ਦੀ ਪਹਿਲਕਦਮੀ ਕੀਤੀ।ਇਸ ਮੌਕੇ ਡੀ.ਆਈ.ਜੀ.…

Read More