Author: Pushminder Sidhu

ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿੱਢੀ ਮੁਹਿੰਮ ਨੂੰ ਅੱਗੇ ਤੋਰਦਿਆਂ, ਐਸ.ਐਸ.ਪੀ. ਖੰਨਾ ਡਾ. ਜੋਤੀ ਯਾਦਵ ਬੈਂਸ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਵੱਲੋਂ ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਪੰਜ ਅਪਰਾਧ/ਨਸ਼ੇ ਦੇ ਹੌਟਸਪੋਟ ਟਿਕਾਣਿਆਂ ‘ਤੇ ਘੇਰਾਬੰਦੀ ਕਰਕੇ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਮੌਕੇ ਡੀ.ਆਈ.ਜੀ. ਲੁਧਿਆਣਾ ਰੇਂਜ ਨੀਲੰਬਰੀ ਜਗਦਲੇ ਵੀ ਨਿੱਜੀ ਤੌਰ ‘ਤੇ ਮੌਜੂਦ ਸਨ. ਐਸ.ਐਸ.ਪੀ. ਖੰਨਾ ਡਾ. ਜੋਤੀ ਯਾਦਵ ਬੈਂਸ ਨੇ ਦੱਸਿਆ ਕਿ ਵਿਸ਼ੇਸ਼ ਟੀਮ ਦੁਆਰਾ ਕੀਤਾ ਗਿਆ ਤਲਾਸ਼ੀ ਅਭਿਆਨ ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ੇ ਦੇ ਕੌਹੜ ਨੂੰ ਜੜ੍ਹੋ ਪੁੱਟਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਦਾ ਹਿੱਸਾ ਹੈ. ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਖੰਨਾ ਨੇ ਦੱਸਿਆ ਕਿ ਇਸ…

Read More

ਪੰਜਾਬ ਦੇ ਵਿੱਤ ਮੰਤਰੀ ਅਤੇ ਨਸ਼ਿਆਂ ਦੀ ਤਸਕਰੀ ਵਿਰੁੱਧ ਜੰਗ ਦੀ ਅਗਵਾਈ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ-ਕਮੇਟੀ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਹਰੇਕ ਕਮੇਟੀ ਮੈਂਬਰ ਲਈ ਵਿਸ਼ੇਸ਼ ਕਾਰਜ ਖੇਤਰ ਨਿਰਧਾਰਤ ਕੀਤੇ ਹਨ।ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਸ਼ਿਆਂ ਦੀ ਤਸਕਰੀ ਨੂੰ ਨੱਥ ਪਾਉਣ ਲਈ ਉਲੀਕੀ ਗਈ ਰਣਨੀਤੀ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਖੁਲਾਸਾ ਕੀਤਾ ਕਿ ਨਸ਼ਾ ਤਸਕਰਾਂ ਦੇ ਦੁਆਲੇ ਸ਼ਿਕੰਜਾ ਕੱਸਣ ਲਈ ਕਮੇਟੀ ਦੇ ਚਾਰ ਕੈਬਨਿਟ ਮੰਤਰੀਆਂ ਜਿੰਨ੍ਹਾਂ ਵਿੱਚ ਉਹ…

Read More

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਦੇ ਪਰੇਡ ਗਰਾਊਂਡ ਵਿਖੇ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਦਾ ਉਦਘਾਟਨ ਕੀਤਾ। ਵਿੱਤ ਮੰਤਰੀ ਨੇ ਇਸ ਪਹਿਲਕਦਮੀ ਦੀ ਆਰਥਿਕ ਵਿਕਾਸ, ਇਨੋਵੇਸ਼ਨ ਅਤੇ ਆਪਸੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਮੀਲ ਪੱਥਰ ਵਜੋਂ ਸ਼ਲਾਘਾ ਕੀਤੀ।ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੈਗਾ ਵਪਾਰ ਮੇਲੇ ਸਾਡੇ ਦੇਸ਼ ਅਤੇ ਸੂਬੇ ਦੀ ਵਿਕਾਸ ਸਮਰੱਥਾ ਨੂੰ ਦਰਸਾਉਣ ਅਤੇ ਵਪਾਰਕ ਸਬੰਧਾਂ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਇਵੈਂਟ ਕਾਰੋਬਾਰੀਆਂ ਨੂੰ ਆਪਣੇ ਉਤਪਾਦਾਂ, ਸੇਵਾਵਾਂ ਅਤੇ ਇਨੋਵੇਸ਼ਨਜ਼ ਦਾ ਪ੍ਰਦਰਸ਼ਨ ਕਰਨ, ਸੰਪਰਕ ਸਥਾਪਤ ਕਰਨ, ਗਿਆਨ ਸਾਂਝਾ ਕਰਨ ਅਤੇ…

Read More

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਸਰਕਾਰਾਂ ‘ਤੇ ਉਨ੍ਹਾਂ ਦੀ ਸਰਕਾਰ ਦੌਰਾਨ ਨਸ਼ੀਲੇ ਪਦਾਰਥਾਂ ਦੀ ਸਮੱਸਿਆ ਨਾਲ ਨਜਿੱਠਣ ਵਿੱਚ ਦਹਾਕਿਆਂ ਤੋਂ ਲਾਪਰਵਾਹੀ ਅਤੇ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦੇਣ ਲਈ ਤਿੱਖਾ ਹਮਲਾ ਕੀਤਾ। ਮੀਡੀਆ ਨੂੰ ਸੰਬੋਧਨ ਕਰਦਿਆਂ, ‘ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ, ਬਟਾਲਾ ਤੋਂ ਵਿਧਾਇਕ ਅਤੇ ‘ਆਪ’ ਪੰਜਾਬ ਦੀ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਅਤੇ ਹਾਲ ਹੀ ਵਿੱਚ ‘ਆਪ’ ਵਿੱਚ ਸ਼ਾਮਲ ਹੋਈ ਯੂਥ ਆਗੂ ਸੋਨੀਆ ਮਾਨ ਨੇ ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਅਤੇ ਨਸ਼ਾ ਮੁਕਤ ਪੰਜਾਬ ਲਈ ‘ਆਪ’ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ। ਮਲਵਿੰਦਰ ਸਿੰਘ ਕੰਗ ਨੇ ਅਕਾਲੀ ਦਲ-ਭਾਜਪਾ ਗੱਠਜੋੜ ਅਤੇ ਕਾਂਗਰਸ ਸਰਕਾਰਾਂ ‘ਤੇ ਪੰਜਾਬ ਭਰ ਵਿੱਚ ਨਸ਼ੇ…

Read More

ਨਸ਼ਿਆਂ ਅਤੇ ਨਸ਼ਾ ਤਸਕਰੀ ਵਿਰੁੱਧ ਮਾਨ ਸਰਕਾਰ ਹੁਣ ਪੂਰੀ ਤਰ੍ਹਾਂ ਸਖ਼ਤ ਹੁੰਦੀ ਨਜ਼ਰ ਆ ਰਹੀ ਹੈ। ਪਿਛਲੇ ਕਈ ਦਿਨਾਂ ਤੋਂ ਪੂਰੇ ਪੰਜਾਬ ‘ਚ ਨਸ਼ਿਆਂ ਵਿਰੁੱਧ ਪੁਲਿਸ ਵੱਲੋਂ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮੰਤਰੀ ਸਮੇਤ ਸਾਰੇ ਉੱਚ ਪ੍ਰਸ਼ਾਸਨਿਕ ਅਧਿਕਾਰੀ ਮੁੱਖ ਮੰਤਰੀ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ |ਸ਼ਨੀਵਾਰ ਨੂੰ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰਦਿਆਂ ਸੀਨੀਅਰ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜ ਮੰਤਰੀਆਂ ਦੀ ਸਬ-ਕਮੇਟੀ ਦੀ ਪਹਿਲੀ ਮੀਟਿੰਗ ਕੀਤੀ। ਮੀਟਿੰਗ ਵਿੱਚ ਕਮੇਟੀ ਦੇ ਹੋਰ ਮੈਂਬਰ ਕੈਬਨਿਟ ਮੰਤਰੀ ਅਮਨ ਅਰੋੜਾ, ਤਰੁਨਪ੍ਰੀਤ ਸਿੰਘ ਸੌਂਧ, ਡਾ. ਬਲਬੀਰ ਸਿੰਘ ਅਤੇ ਲਾਲਜੀਤ ਸਿੰਘ ਭੁੱਲਰ ਨੇ ਸ਼ਿਰਕਤ…

Read More

ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਇੱਕ ਕਦਮ ਵਜੋਂ, 15 ਸਾਲ ਤੋਂ ਪੁਰਾਣੇ ਵਾਹਨਾਂ ਨੂੰ 31 ਮਾਰਚ ਤੋਂ ਬਾਅਦ ਪੈਟਰੋਲ ਲੈਣ ਦੀ ਆਗਿਆ ਨਹੀਂ ਹੋਵੇਗੀ, ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਦੂਸ਼ਣ ਦੇ ਮੁੱਦੇ ‘ਤੇ ਅਧਿਕਾਰੀਆਂ ਨਾਲ ਇੱਥੇ ਮੀਟਿੰਗ ਕਰਨ ਤੋਂ ਬਾਅਦ ਐਲਾਨ ਕੀਤਾ। ਵਾਤਾਵਰਣ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਸਿਰਸਾ ਨੇ ਇਹ ਵੀ ਐਲਾਨ ਕੀਤਾ ਕਿ ਵਾਹਨਾਂ ਦੀ ਪਛਾਣ ਕਰਨ ਅਤੇ ਸ਼ਹਿਰ ਵਿੱਚ ਉਨ੍ਹਾਂ ਦੇ ਦਾਖਲੇ ਅਤੇ ਬਾਹਰ ਜਾਣ ਨੂੰ ਰੋਕਣ ਲਈ ਇੱਕ ਟੀਮ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਹਵਾਈ ਅੱਡੇ, ਬਹੁ-ਮੰਜ਼ਿਲਾ ਇਮਾਰਤਾਂ ਅਤੇ ਹੋਰ ਵੱਡੇ ਦਫਤਰਾਂ ਨੂੰ ਆਪੋ-ਆਪਣੇ ਸਥਾਨਾਂ ‘ਤੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ…

Read More

ਗ਼ੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਰੂਪਨਗਰ ਜ਼ਿਲ੍ਹੇ ਵਿੱਚ ਗ਼ੈਰ-ਰਜਿਸਟਰਡ ਕਰੱਸ਼ਰਾਂ ਨੂੰ ਤੁਰੰਤ ਸੀਲ ਕਰਨ ਅਤੇ 15 ਦਿਨਾਂ ਦੇ ਅੰਦਰ-ਅੰਦਰ ਸਾਰੀਆਂ ਰਜਿਸਟਰਡ ਮਾਈਨਿੰਗ ਸਾਈਟਾਂ, ਮਹੱਤਵਪੂਰਨ ਰੂਟਾਂ ਅਤੇ ਹੌਟਸਪੌਟਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣਾ ਸਮੇਤ ਹੋਰ ਕਈ ਅਹਿਮ ਹੁਕਮ ਜਾਰੀ ਕੀਤੇ ਹਨ।ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਸਾਰੇ ਗੈਰ-ਰਜਿਸਟਰਡ ਕਰੱਸ਼ਰਾਂ ਨੂੰ ਤੁਰੰਤ ਸੀਲ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਅਣਅਧਿਕਾਰਤ ਥਾਵਾਂ ‘ਤੇ ਕੋਈ ਜੈਨਰੇਟਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਨੇ ਸਾਰੇ ਰਜਿਸਟਰਡ ਕਰੱਸ਼ਰਾਂ ‘ਤੇ 360-ਡਿਗਰੀ ਵਿਊ ਵਾਲੇ ਹਾਈ-ਰੈਜ਼ੋਲਿਊਸ਼ਨ ਨਾਈਟ ਵਿਜ਼ਨ ਕਲੋਜ਼ ਸਰਕਟ ਟੈਲੀਵਿਜ਼ਨ (ਸੀ.ਸੀ.ਟੀ.ਵੀ.) ਕੈਮਰੇ ਲਗਾਉਣ ਦੇ…

Read More

ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ( ਨੰਬਰ 26 )ਦੀ ਮੀਟਿੰਗ ਸੂਬਾ ਪ੍ਰਧਾਨ ਸ.ਹੰਸਾ ਸਿੰਘ ਮੌੜ ਨਾਭਾ ਬਰਨਾਲਾ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਜਲ ਸਪਲਾਈ ਸਕੱਤਰ ;ਐਚਓਡੀ ਮੋਹਾਲੀ ਆਦਿ ਉੱਚ ਅਧਿਕਾਰੀਆਂ ਨਾਲ ਚੰਡੀਗੜ੍ਹ ਵਿਖੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਤੋਂ ਬਾਅਦ ਅੱਜ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਹੰਸਾ ਸਿੰਘ ਮੌੜ ਨਾਭਾ ਬਰਨਾਲਾ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਬਾਅਦ ਮੰਤਰੀ ਸਮੇਤ ਉੱਚ ਅਧਿਕਾਰੀਆਂ ਦੀ ਹੋਈ ਪੈਨਲ ਮੀਟਿੰਗ ਦੌਰਾਨ ਜਥੇਬੰਦੀ ਅਤੇ ਵਰਕਰਾਂ ਨੂੰ ਬਹੁਤ ਆਸਾਵਾਂ ਸਨ ਪਰ ਮੰਗ ਪੱਤਰ ਅਨੁਸਾਰ ਲੰਮੇ ਸਮੇਂ ਤੋਂ ਵਿਭਾਗ ਵਿੱਚ ਕੰਮ ਕਰਦੇ ਇਨਲਿਸਟਮੈਂਟ ਅਤੇ…

Read More

ਨਸ਼ਿਆਂ ਦੇ ਸਮਗਲਰ ਅਤੇ ਸਪਲਾਇਰ, ਜੋ ਅਪਰੇਸ਼ਨਾਂ ਦੌਰਾਨ ਗ੍ਰਿਫ਼ਤਾਰ ਕੀਤੇ ਜਾਣਗੇ, ਉਨ੍ਹਾਂ ਨੂੰ ਮਿਲ ਰਹੀਆਂ ਮੁਫ਼ਤ ਸਰਕਾਰੀ ਸੇਵਾਵਾਂ ਅਤੇ ਸਹੂਲਤਾਂ ਬੰਦ ਕੀਤੀਆਂ ਜਾਣਗੀਆਂ।ਰੂਪਨਗਰ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ। ਇਹ ਪ੍ਰਸਤਾਵ ਹੋਣ ਵਾਲੀ ਮੰਜ਼ੂਰੀ ਲਈ ਪੰਜਾਬ ਸਰਕਾਰ ਅੱਗੇ ਪੇਸ਼ ਕੀਤਾ ਜਾਵੇਗਾ।ਗੌਰਤਲਬ ਹੈ ਕਿ ਪੰਜਾਬ ਪੁਲਿਸ ਪਹਿਲਾਂ ਹੀ ਨਸ਼ਾ ਸਮਗਲਰਾਂ ਖਿਲਾਫ਼ ਵਿਸ਼ੇਸ਼ ਮੁਹਿੰਮ ਸ਼ੁਰੂ ਕਰ ਚੁੱਕੀ ਹੈ, ਜਿਸ ਤਹਿਤ ਉਨ੍ਹਾਂ ਦੀਆਂ ਗੈਰਕਾਨੂੰਨੀ ਜਾਇਦਾਦਾਂ ਨੂੰ ਬੁਲਡੋਜ਼ ਕੀਤਾ ਜਾ ਰਿਹਾ ਹੈ।ਇਹ ਕਦਮ ਰਾਜ ਵਿੱਚ ਨਸ਼ਾ ਮਾਫ਼ੀਆ ਖ਼ਿਲਾਫ਼ ਤੀਬਰ ਮਸ਼ਕਤ ਦਾ ਹਿੱਸਾ ਹੈ।

Read More

ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜਦੋਂ ਮੀਡੀਆ ਵਲੋਂ ਸਵਾਲ ਕੀਤਾ ਗਿਆ ਕਿ ਤਹਾਨੂੰ ਵੀ ਜਥੇਦਾਰੀ ਦੇ ਅਹੁਦੇ ਤੋਂ ਹਟਾਉਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਉਹਨਾਂ ਨੇ ਅੱਗੋਂ ਤੰਜ ਕੱਸਦੇ ਹੋਏ ਕਿਹਾ ਕਿ ਮੇਰਾ ਬੈਗ ਪੈਕ ਹੈ, ਮੈਨੂੰ ਪਰਵਾਹ ਨਹੀਂ।ਇਸ ਦੇ ਨਾਲ ਹੀ ਅਕਾਲੀ ਦਲ ਦੀ ਮੌਜੂਦਾ ਸਥਿਤੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਬਣਾਈ ਸੱਤ ਮੈਂਬਰੀ ਕਮੇਟੀ ‘ਤੇ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਇੱਕ ਵੱਡਾ ਬਿਆਨ ਸਾਹਮਣੇ ਆਇਆ। ਉਹਨਾਂ ਨੇ ਕਿਹਾ ਕਿ ਜੋ ਪੰਜ ਮੈਂਬਰ ਬਚੇ ਨੇ ਉਹ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ ਕਰਨ। ਪਰ ਉਹਨਾਂ ਨੇ ਜੋ ਇੱਕ ਪੱਤਰ…

Read More