Author: Pushminder Sidhu

ਐੱਸ. ਜੀ. ਪੀ. ਸੀ. ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਹਰਜਿੰਦਰ ਸਿੰਘ ਧਾਮੀ ਨਾਲ ਉਨ੍ਹਾਂ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ਵਿਖੇ ਮੁਲਾਕਾਤ ਕੀਤੀ ਗਈ।ਇਸ ਦੌਰਾਨ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਐਡਵੋਕੇਟ ਧਾਮੀ ਨੂੰ ਆਪਣਾ ਅਸਤੀਫ਼ਾ ਵਾਪਸ ਲੈਣ ਸਬੰਧੀ ਮੁੜ ਅਪੀਲ ਕਰਨ ਦੇ ਨਾਲ-ਨਾਲ ਪੰਥਕ ਮਾਮਲਿਆਂ ਸੰਬੰਧੀ ਵਿਚਾਰ-ਚਰਚਾ ਕੀਤੀ ਹੈ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਲ ਗਿਆਨੀ ਸੁਲਤਾਨ ਸਿੰਘ ਵੀ ਮੌਜੂਦ ਸਨ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਵਰਗੇ…

Read More

ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋ ਭਲਕੇ 28 ਫਰਵਰੀ (ਸ਼ੁਕਰਵਾਰ) ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਰੁਪਿੰਦਰ ਕੌਰ ਵੱਲੋਂ ਦੱਸਿਆ ਗਿਆ ਕਿ ਲੁਧਿਆਣਾ ਸੇਵਾ ਕੇਂਦਰ ਲਈ ਕਰੀਬ 25 ਕੰਪਿਊਟਰ ਓਪਰੇਟਰਾਂ ਦੀ ਭਰਤੀ ਕੀਤੀ ਜਾਣੀ ਹੈ। ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 28 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ, 12ਵੀਂ,…

Read More

ਸਾਲ 2025 ਸ਼ੁਰੂ ਹੁੰਦੇ ਹੀ ਪੰਜਾਬ ਵਿੱਚ ਵੱਡੇ ਪੱਧਰ ‘ਤੇ ਮੇਲਿਆਂ ਅਤੇ ਤਿਉਹਾਰਾਂ ਨੂੰ ਮਨਾਉਣ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਇਹ ਮੇਲੇ ਅਤੇ ਤਿਉਹਾਰ ਦੁਨੀਆਂ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਰਹੇ ਹਨ। ਇਸ ਸਾਲ ਦੀ ਸ਼ੁਰੂਆਤ ਫਿਰੋਜ਼ਪੁਰ ਵਿੱਚ ਬਸੰਤ ਮੇਲਾ, ਕਿਲ੍ਹਾ ਰਾਏਪੁਰ ਵਿੱਚ ਪੇਂਡੂ ਓਲੰਪਿਕ ਅਤੇ ਪਟਿਆਲਾ ਵਿੱਚ ਪਟਿਆਲਾ ਹੈਰੀਟੇਜ਼ ਫੈਸਟੀਵਲ ਵਰਗੇ ਸਮਾਗਮਾਂ ਨਾਲ ਹੋਈ। ਇਹ ਜਸ਼ਨ ਨਾ ਸਿਰਫ਼ ਪੰਜਾਬ ਦੀ ਅਮੀਰ ਵਿਰਾਸਤ ਅਤੇ ਪ੍ਰੰਪਰਾਵਾਂ ਦੀ ਝਲਕ ਪੇਸ਼ ਕਰਦੇ ਹਨ ਬਲਕਿ ਸੂਬੇ ਨੂੰ ਚੋਟੀ ਦੇ ਸੈਲਾਨੀ ਕੇਂਦਰ ਵਜੋਂ ਵੀ ਸਥਾਪਿਤ ਕਰਦੇ ਹਨ।ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ…

Read More

ਪੂਰੀ ਦੁਨੀਆਂ ਦੇ ਵਿੱਚ ਵਸਦੇ ਸਿੱਖਾਂ ਵੱਲੋਂ ਸਿੱਖੀ ਦਾ ਨਾਮ ਰੌਸ਼ਨ ਕੀਤਾ ਜਾ ਰਿਹਾ ਹੈ, ਹੁਣ ਸਪੇਨ ਦੇ ਵਿੱਚ ਪੰਜਾਬ ਦੇ ਜ਼ਿਲ੍ਹੇ ਕਪੂਰਥਲੇ ਦਾ ਨੌਜਵਾਨ ਰੇਨਏਅਰ ਏਅਰਲਾਈਨ ਵਿੱਚ ਪਾਇਲਟ ਬਣਿਆ ਹੈ ਅਤੇ ਸਪੇਨ ਰੇਨ ਏਅਰਲਾਈਨਜ਼ ਦੇ ਵਿੱਚ ਇਹ ਪਹਿਲਾ ਸਿੱਖ ਨੌਜਵਾਨ ਹੈ ਜੋ ਘੱਟ ਉਮਰ ਦੇ ਵਿੱਚ ਪਾਇਲਟ ਬਣਿਆ ਹੈ। ਪਰਿਵਾਰ ਸਮੇਤ ਜਦੋਂ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਤਾਂ ਇਸ ਦੌਰਾਨ ਦਰਬਾਰ ਸਾਹਿਬ ਸੂਚਨਾ ਕੇਂਦਰ ਵਿੱਚ ਐਸਜੀਪੀਸੀ ਅਧਿਕਾਰੀ ਵੱਲੋਂ ਵੀ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਇਲਟ ਬਣੇ ਸਿੱਖ ਨੌਜਵਾਨ ਨੇ ਦੱਸਿਆ ਕਿ ਉਹ ਜ਼ਿਲ੍ਹੇ ਕਪੂਰਥਲੇ ਦੇ ਰਹਿਣ ਵਾਲਾ ਹੈ ਤੇ ਪਿਛਲੇ ਲੰਬੇ…

Read More

ਪੰਜਾਬ ਕਾਂਗਰਸ ਦੀ ਅਨੁਸ਼ਾਸ਼ਨੀ ਕਮੇਟੀ ਨੇ ਨਗਰ ਨਿਗਮ ਬਠਿੰਡਾ ਦੇ ਮੇਅਰ ਦੀ ਚੋਣ ਮੌਕੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਇਕਲੌਤੇ ਕੌਂਸਲਰ ਪਦਮਜੀਤ ਮਹਿਤਾ ਦੇ ਹੱਕ ’ਚ ਵੋਟ ਪਾਉਣ ਵਾਲੇ ਅੱਧੀ ਦਰਜਨ ਕਾਂਗਰਸੀ ਕੌਂਸਲਰਾਂ ਨੂੰ ਪੰਜ ਸਾਲ ਲਈ ਪਾਰਟੀ ਚੋਂ ਕੱਢ ਦਿੱਤਾ ਹੈ। ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ਆਦਿ ਕਾਂਗਰਸੀ ਆਗੂਆਂ ਨੇ ਪਾਰਟੀ ਹਾਈਕਮਾਂਡ ਨੂੰ ਸ਼ਕਾਇਤ ਦਿੱਤੀ ਸੀ ਜਿਸ ਦਾ ਨੋਟਿਸ ਲੈਂਦਿਆਂ ਅਨੁਸ਼ਾਸ਼ਨੀ ਕਮੇਟੀ ਨੇ ਪਾਰਟੀ ਖਿਲਾਫ ਜਾਣ ਵਾਲੇ 19 ਕਾਂਗਰਸੀ ਕੌਂਸਲਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ। ਕਾਫੀ ਦਿਨ ਉਡੀਕਣ ਮਗਰੋਂ ਅਨੁਸ਼ਾਸ਼ਨੀ ਕਮੇਟੀ  ਨੇ 19 ਵਿੱਚੋਂ 6 ਕੌਂਸਲਰਾਂ ਨੂੰ 5 ਸਾਲ ਲਈ ਪਾਰਟੀ ਚੋਂ ਬਾਹਰ ਦਾ…

Read More

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਹੁਸ਼ਿਆਰਪੁਰ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਵਜੋਂ ਤਾਇਨਾਤ ਮਾਲ ਵਿਭਾਗ ਦੇ ਕਰਮਚਾਰੀ ਆਲੋਕ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਦੇ ਸ਼ਿਮਲਾਪੁਰੀ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਸਰਫੇਸੀ ਕਾਨੂੰਨ ਅਧੀਨ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਹੁਕਮਾਂ ਤਹਿਤ ਨਾਇਬ ਤਹਿਸੀਲਦਾਰ ਵੱਲੋਂ ਉਸਦੀ ਫਰਮ ਨੂੰ ਇਕ ਜਾਇਦਾਦ ਦਾ ਕਬਜ਼ਾ ਦਿਵਾਇਆ…

Read More

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ 27 ਫਰਵਰੀ ਨੂੰ ਦੁਪਹਿਰ 12.00 ਵਜੇ ਮੁੱਖ ਮੰਤਰੀ ਰਿਹਾਇਸ਼ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਸੰਭਾਵਨਾ ਹੈ ਕਿ ਇਸ ਵਿਚ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀਆਂ ਤਾਰੀਕਾਂ ਬਾਰੇ ਫੈਸਲਾ ਲਿਆ ਜਾਵੇ। ਇਸ ਤੋਂ ਇਲਾਵਾ ਕੁਝ ਹੋਰ ਮਸਲਿਆਂ ’ਤੇ ਵੀ ਫੈਸਲੇ ਲਏ ਜਾ ਸਕਦੇ ਹਨ।

Read More

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ਼ ਸ਼ੁਰੂ ਕੀਤੀ ਗਈ ਜੰਗ ਵਿੱਚ ਹੁਣ ਇੱਕ ਪੰਜ-ਮੈਂਬਰੀ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਦਾ ਮੁੱਖ ਕੰਮ ਨਸ਼ਿਆਂ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਨਿਗਰਾਨੀ ਕਰਨਾ ਅਤੇ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣਾ ਹੋਵੇਗਾ। ਕਮੇਟੀ ਵਿੱਚ ਪੰਜ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ। ਮੈਂਬਰ ਦੇ ਤੌਰ ਤੇ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਅਤੇ ਤਰਨਪ੍ਰੀਤ ਸੌਂਦ ਕਮੇਟੀ ਦੇ ਮੈਂਬਰ ਹੋਣਗੇ।

Read More

ਪੰਜਾਬ ਕੈਬਨਿਟ ਦੀ ਅੱਜ ਹੋਈ ਅਹਿਮ ਮੀਟਿੰਗ ਵਿੱਚ ਨਵੀਂ ਐਕਸਾਈਜ਼ ਪਾਲਿਸੀ ਨੂੰ ਮਨਜ਼ੂਰੀ ਮਿਲ ਗਈ ਹੈ। ਪੰਜਾਬ ਸਰਕਾਰ ਨੇ ਨਵੀਂ ਐਕਸਾਈਜ਼ ਪਾਲਸੀ ਨੂੰ ਮਨਜ਼ੂਰੀ ਦਿੱਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ 2024-25 ਵਿੱਚ 10,200 ਕਰੋੜ ਰੁਪਏ ਦਾ ਰੈਵੀਨਿਊ ਹੋਇਆ ਹੈ। ਇਸ ਵਾਰ ਵੀ ਈ-ਟੈਂਡਰਿੰਗ ਹੀ ਨਿਲਾਮੀ ਹੋਵੇਗੀ। ਇਸ ਦੇ ਨਾਲ ਹੀ ਜਨਮ ਤੇ ਮੌਤ ਰਜਿਸਟ੍ਰੇਸ਼ਨ ਨਿਯਮਾਂ ਵਿੱਚ ਵੀ ਸਰਕਾਰ ਵੱਲੋਂ ਵੱਡਾ ਬਦਲਾਅ ਕਰਨ ਦਾ ਫ਼ੈਸਲਾ ਕੀਤਾ ਹੈ। ਹੁਣ ਜਨਮ ਅਤੇ ਮੌਤ ਦੇ ਰਿਕਾਰਡ ਸੋਧਣ ਦੀ ਸ਼ਕਤੀ ਡਿਪਟੀ ਕਮਿਸ਼ਨਰ ਕੋਲ ਹੋਵੇਗੀ। ਪਹਿਲਾਂ ਇਹ ਕੰਮ ਮਜਿਸਟਰੇਟ ਰਾਹੀਂ ਕਰਵਾਉਣਾ ਲਾਜ਼ਮੀ ਸੀ, ਪਰ ਹੁਣ ਇਸਦੀ ਲੋੜ ਨਹੀਂ ਹੋਵੇਗੀ।ਇਸ ਦੇ ਨਾਲ ਹੀ…

Read More

ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਨਗਰ ਨਿਗਮ ਦੇ ਮਿਊਂਸਿਪਲ ਟਾਊਨ ਪਲਾਨਰ (ਐਮ.ਟੀ.ਪੀ.) ਵਜੋਂ ਤਾਇਨਾਤ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਗੁਰਪ੍ਰੀਤ ਸਿੰਘ ਵਿਰੁੱਧ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਦੀ ਜਾਂਚ ਏਜੰਸੀ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਅਤੇ ਸਰਕਾਰੀ ਸੇਵਾਵਾਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਕਤ ਮਾਮਲੇ ਦੀ ਡੂੰਘਾਈ ਨਾਲ ਕੀਤੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਇਸ ਅਧਿਕਾਰੀ ਨੇ ਆਪਣੀ ਸਰਕਾਰੀ ਨੌਕਰੀ ਦੌਰਾਨ ਭ੍ਰਿਸ਼ਟ ਕਾਰਵਾਈਆਂ ਰਾਹੀਂ ਕਾਫ਼ੀ ਦੌਲਤ ਇਕੱਠੀ ਕੀਤੀ ਹੈ। ਜਾਂਚ ਵਿੱਚ ਖੁਲਾਸਾ ਹੋਇਆ ਕਿ ਗੁਰਪ੍ਰੀਤ ਸਿੰਘ ਨੇ ਕਈ…

Read More