Author: Pushminder Sidhu

ਕੇਂਦਰੀ ਕੈਬਨਿਟ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਡੋਂਕੀ ਲਗਾਕੇ ਅਮਰੀਕਾ ਗਏ ਨੌਜਵਾਨਾਂ ਦੀ ਵਤਨ ਵਾਪਸੀ ’ਤੇ ਉਹਨਾਂ ਨਾਲ ਹਮਦਰਦੀ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ।ਮੀਡੀਆ ਨਾਲ ਗੱਲਬਾਤ ਕਰਦਿਆਂ ਖੱਟਰ ਨੇ ਕਿਹਾ ਕਿ ਡੋਂਕੀ ਰੂਟ ਲਗਾ ਕੇ ਜਾਣ ਵਾਲਿਆਂ ਨੂੰ ਪਤਾ ਹੈ ਕਿ ਉਹਨਾਂ ਨੇ ਗੈਰ ਕਾਨੂੰਨੀ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਜਦੋਂ ਅਸੀਂ ਆਪਣੇ ਮੁਲਕ ਵਿਚ ਕਿਸੇ ਦਾ ਗੈਰ ਕਾਨੂੰਨੀ ਦਾਖਲਾ ਬਰਦਾਸ਼ਤ ਨਹੀਂ ਕਰਦੇ ਤਾਂ ਕੋਈ ਸਾਡਾ ਦਾਖਲਾ ਕਿਵੇਂ ਬਰਦਾਸ਼ਤ ਕਰੇਗਾ।ਇਕ ਸਵਾਲ ਦੇ ਜਵਾਬ ਵਿਚ ਕੇਂਦਰੀ ਮੰਤਰੀ ਨੇ ਇਹ ਵੀ ਕਿਹਾ ਕਿ ਭਾਵੇਂ ਹੱਥਕੜੀਆਂ ਲਗਾ ਕੇ ਹੀ ਸਹੀ,ਅਮਰੀਕਾ ਵਾਲੇ ਸਾਡੇ ਨੌਜਵਾਨਾਂ ਨੂੰ ਵਾਪਸ ਤਾਂ ਛੱਡ ਗਏ।

Read More

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ਼ ਸ਼ੁਰੂ ਕੀਤੀ ਗਈ ਜੰਗ ਵਿੱਚ ਹੁਣ ਇੱਕ ਪੰਜ-ਮੈਂਬਰੀ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਦਾ ਮੁੱਖ ਕੰਮ ਨਸ਼ਿਆਂ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਨਿਗਰਾਨੀ ਕਰਨਾ ਅਤੇ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣਾ ਹੋਵੇਗਾ। ਕਮੇਟੀ ਵਿੱਚ ਪੰਜ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ। ਮੈਂਬਰ ਦੇ ਤੌਰ ਤੇ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਅਤੇ ਤਰਨਪ੍ਰੀਤ ਸੌਂਦ ਕਮੇਟੀ ਦੇ ਮੈਂਬਰ ਹੋਣਗੇ।

Read More

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ, ਭਾਵੇਂ ਉਹ ਕਿਸੇ ਵੀ ਬੋਰਡ ਨਾਲ ਸਬੰਧਤ ਹੋਣ, ਲਈ ਪੰਜਾਬੀ ਨੂੰ ਮੁੱਖ ਤੇ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣਾ ਲਾਜ਼ਮੀ ਕੀਤਾ ਗਿਆ ਹੈ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਿੱਖਿਆ ਬੋਰਡਾਂ ਨੂੰ ਵੱਡੀ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਸਕੂਲਾਂ ਵਿਚ ਪੰਜਾਬੀ ਵਿਸ਼ਾ ਨਹੀਂ ਤਾਂ ਮਾਨਤਾ ਵੀ ਨਹੀਂ ਮਿਲਣੀ। ਉਨ੍ਹਾਂ ਚਿਤਾਵਨੀ ਦਿੰਦਿਆਂ ਆਖਿਆ ਕਿ ਪੰਜਾਬ ‘ਚ ਪੰਜਾਬੀ ਪੜਾਉਣੀ ਹੀ ਪਵੇਗੀ। ‘ਪੰਜਾਬੀ ਨਾ ਪੜਾਉਣ ਵਾਲੇ ਬੋਰਡਾਂ ਨੂੰ ਮਾਨਤਾ ਨਹੀਂ’ ਦਿੱਤੀ ਜਾਵੇਗੀ। ਪੰਜਾਬੀ ਨੂੰ ਮੁੱਖ ’ਤੇ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣਾ ਲਾਜ਼ਮੀ। ਇਸ ਸੰਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।ਦੱਸ ਦੇਈਏ ਕਿ ਇਹ ਰੂਲ 2009 ਤੋਂ ਹੀ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਸਭ ਤੋਂ ਛੋਟੇ ਉਮਰ ਦੇ ਨਾਗਰਿਕਾਂ ਦੀ ਸਿਹਤ ਦੀ ਰਾਖੀ ਅਤੇ ਉਨ੍ਹਾਂ ਦੇ ਸਿਹਤਮੰਦ ਭਵਿੱਖ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅਹਿਮ ਪਹਿਲਕਦਮੀ ਕਰਦਿਆਂ ਵਿੱਤੀ ਸਾਲ 2024-25 ਦੌਰਾਨ ਹੁਣ ਤੱਕ ਜਮਾਂਦਰੂ ਦਿਲ ਦੀ ਬਿਮਾਰੀ ਤੋਂ ਪੀੜਤ 341 ਬੱਚਿਆਂ ਦੇ ਮੁਫ਼ਤ ਸਫਲਤਾਪੂਰਵਕ ਦਿਲ ਦੇ ਆਪ੍ਰੇਸ਼ਨ ਕਰਵਾਏ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ।ਜਾਣਕਾਰੀ ਮੁਤਾਬਕ, ਜਮਾਂਦਰੂ ਦਿਲ ਦੀ ਬਿਮਾਰੀ ਇੱਕ ਜਨਮ ਨੁਕਸ ਹੈ ਜੋ ਦਿਲ ਜਾਂ ਇਸਦੇ ਨਜਦੀਕੀ ਖੂਨ ਦੀਆਂ ਨਾੜੀਆਂ ਨੂੰ ਪ੍ਰਭਾਵਿਤ ਕਰਦੀ ਹੈ ਅਤੇ ਇਸ ਦੇ ਇਲਾਜ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਸਭ ਤੋਂ ਛੋਟੇ ਉਮਰ ਦੇ ਨਾਗਰਿਕਾਂ ਦੀ ਸਿਹਤ ਦੀ ਰਾਖੀ ਅਤੇ ਉਨ੍ਹਾਂ ਦੇ ਸਿਹਤਮੰਦ ਭਵਿੱਖ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅਹਿਮ ਪਹਿਲਕਦਮੀ ਕਰਦਿਆਂ ਵਿੱਤੀ ਸਾਲ 2024-25 ਦੌਰਾਨ ਹੁਣ ਤੱਕ ਜਮਾਂਦਰੂ ਦਿਲ ਦੀ ਬਿਮਾਰੀ ਤੋਂ ਪੀੜਤ 341 ਬੱਚਿਆਂ ਦੇ ਮੁਫ਼ਤ ਸਫਲਤਾਪੂਰਵਕ ਦਿਲ ਦੇ ਆਪ੍ਰੇਸ਼ਨ ਕਰਵਾਏ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ। ਜਾਣਕਾਰੀ ਮੁਤਾਬਕ, ਜਮਾਂਦਰੂ ਦਿਲ ਦੀ ਬਿਮਾਰੀ ਇੱਕ ਜਨਮ ਨੁਕਸ ਹੈ ਜੋ ਦਿਲ ਜਾਂ ਇਸਦੇ ਨਜਦੀਕੀ ਖੂਨ ਦੀਆਂ ਨਾੜੀਆਂ ਨੂੰ ਪ੍ਰਭਾਵਿਤ ਕਰਦੀ ਹੈ ਅਤੇ ਇਸ ਦੇ…

Read More

ਪੰਜਾਬ ਵਿਜੀਲੈਂਸ ਨੇ ਨਗਰ ਨਿਗਮ ਬਠਿੰਡਾ ਦੇ ਐਕਸੀਅਨ ਗੁਰਪ੍ਰੀਤ ਸਿੰਘ ਬੁੱਟਰ ਦੀ ਪੈੜ ਨੱਪਣ ਦੀ ਕਵਾਇਦ ਤੇਜ਼ ਕਰ ਦਿੱਤੀ ਹੈ ਜੋ ਗ੍ਰਿਫਤਾਰੀ ਤੋਂ ਡਰਦਿਆਂ ਐਕਸੀਅਨ ਫਰਾਰ ਹੋ ਗਿਆ ਹੈ। ਵਿਜੀਲੈਂਸ ਵੱਲੋਂ ਹਾਲ ਹੀ ਵਿੱਚ ਬੁੱਟਰ ਖਿਲਾਫ ਸਰੋਤਾਂ ਤੋਂ ਵੱਧ ਸੰਪਤੀ ਬਨਾਉਣ ਦੇ ਦੋਸ਼ਾਂ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਹਾਲਾਂਕਿ ਅਧਿਕਾਰੀ ਜਾਂਚ ਪ੍ਰਭਾਵਿਤ ਹੋਣ ਦੇ ਡਰੋਂ ਬਹੁਤਾ ਕੁੱਝ ਕਹਿਣ ਨੂੰ ਤਿਆਰ ਨਹੀਂ ਹੋਏ ਪਰ ਵਿਜੀਲੈਂਸ ਕਾਰਵਾਈ ਨੇ ਨਾਂ ਕੇਵਲ ਨਗਰ ਨਿਗਮ ਦੇ ਕਈ ਅਧਿਕਾਰੀਆਂ ਬਲਕਿ ਕੁੱਝ ਸਿਆਸੀ ਲੋਕਾਂ ਨੂੰ ਸੁੰਨ ਕਰਕੇ ਰੱਖ ਦਿੱਤਾ ਹੈ ਜਿੰਨ੍ਹਾਂ ਦੀ ਛਤਰ ਛਾਇਆ ਹੇਠ ਐਕਸੀਅਨ ਬੁੱਟਰ ਖੁੱਲ੍ਹਕੇ ਖੇਡ੍ਹਦਾ ਰਿਹਾ ਹੈ। ਬੁੱਟਰ ਤੇ ਦੋਸ਼ ਹਨ ਕਿ…

Read More

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਐਲਾਨ ਕੀਤਾ ਕਿ ਅਰੀਨਾ ਪੋਲੋ ਚੈਲੇਂਜ ਕੱਪ ਦਾ ਲੰਮੇ ਸਮੇਂ ਤੋਂ ਉਡੀਕਿਆ ਜਾ ਰਿਹਾ 6ਵਾਂ ਐਡੀਸ਼ਨ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਲਾ ਮਹੱਲਾ ਜਸ਼ਨਾਂ ਦੌਰਾਨ ਕਰਵਾਇਆ ਜਾਵੇਗਾ, ਜਿਸ ਵਿੱਚ ਦੇਸ਼ ਭਰ ਦੇ ਉੱਚ ਪੱਧਰੀ ਖਿਡਾਰੀ ਅਤੇ ਉਤਸ਼ਾਹੀ ਘੋੜਸਵਾਰੀ ਹੁਨਰ, ਪਰੰਪਰਾ ਅਤੇ ਘੋੜਸਵਾਰੀ ਦੇ ਸ਼ਾਨਦਾਰ ਪ੍ਰਦਰਸ਼ਨ ਕਰਨਗੇ। ਇਸ ਮੌਕੇ ਸਪੀਕਰ ਨੇ ਇਸ ਟੂਰਨਾਮੈਂਟ ਲਈ ਆਨੰਦਪੁਰ ਸਾਹਿਬ ਪੋਲੋ ਟੀ-ਸ਼ਰਟ ਵੀ ਲਾਂਚ ਕੀਤੀ। ਇਸ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਇਹ ਟੂਰਨਾਮੈਂਟ 14 ਮਾਰਚ 2025 ਨੂੰ ਸ਼ਾਮ 3.00 ਵਜੇ ਤੋਂ 5.00 ਵਜੇ ਤੱਕ ਚਰਨ ਗੰਗਾ ਸਟੇਡੀਅਮ, ਸ੍ਰੀ…

Read More

ਆਮ ਆਦਮੀ ਪਾਰਟੀ (ਆਪ) ਨੇ ਹਰਿਆਣਾ-ਪੰਜਾਬ ਬਾਰਡਰ ਹਾਈਵੇਅ ਦੇ ਬੰਦ ਹੋਣ ਕਾਰਨ ਪੰਜਾਬ ਦੇ ਉਦਯੋਗ ਅਤੇ ਕਾਰੋਬਾਰ ਨੂੰ ਹੋ ਰਹੇ ਨੁਕਸਾਨ ਦਾ ਅਹਿਮ ਮੁੱਦਾ ਉਠਾਇਆ ਹੈ। ਪਾਰਟੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨਾ ਸਿਰਫ਼ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰਨਾ ਚਾਹੁੰਦੀ ਹੈ ਸਗੋਂ ਇੱਥੋਂ ਦੇ ਕਾਰੋਬਾਰ ਨੂੰ ਵੀ ਬਰਬਾਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਖੇ ‘ਆਪ’ ਆਗੂ ਪ੍ਰਣਬ ਧਵਨ ਨਾਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਰਡਰ ਬੰਦ ਹੋਣ ਕਾਰਨ ਪੰਜਾਬ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਭਾਰੀ ਆਰਥਿਕ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਦੇ ਕੁਝ…

Read More

ਸ਼੍ਰੋਮਣੀ ਅਕਾਲੀ ਦਲ ਨੇ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ ਬੀ ਐਸ ਈ) ਵੱਲੋਂ 10ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਲਈ ਖੇਤਰੀ ਭਾਸ਼ਾਵਾਂ ਦੇ ਵਿਕਲਪ ਦੀ ਸੂਚੀ ਵਿਚੋਂ ਪੰਜਾਬੀ ਭਾਸ਼ਾ ਨੂੰ ਹਟਾਉਣ ਦਾ ਜ਼ੋਰਦਾਰ ਵਿਰੋਧ ਕੀਤਾ ਹੈ ਅਤੇ ਪਾਰਟੀ ਨੇ ਮੰਗ ਕੀਤੀ ਹੈ ਕਿ ਇਸ ਵਿਕਲਪ ਨੂੰ ਤੁਰੰਤ ਬਹਾਲ ਕੀਤਾ ਜਾਵੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਸਿੱਖਿਆ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਦੇ ਅਧੀਨ ਕੰਮ ਕਰਦੇ ਸੀ ਬੀ ਐਸ ਈ ਬੋਰਡ ਨੇ ਵਿਦਿਆਰਥੀਆਂ ਲਈ ਪੰਜਾਬੀ ਭਾਸ਼ਾ ਨੂੰ ਖੇਤਰੀ ਭਾਸ਼ਾਵਾਂ ਦੀ…

Read More

ਪੰਜਾਬ ਸਰਕਾਰ ਦੇ ਖਣਨ ਅਤੇ ਭੂਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੌਂਗ ਡੈਮ ਅਤੇ ਸ਼ਾਹ ਨਹਿਰ ਬੈਰਾਜ ਦਾ ਦੌਰਾ ਕੀਤਾ। ਸ਼ਾਹ ਨਹਿਰ ਬੈਰਾਜ ਪਹੁੰਚਣ ‘ਤੇ ਉਨ੍ਹਾਂ ਨੂੰ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ‘ਤੇ ਉਨ੍ਹਾਂ ਨਾਲ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਵੀ ਮੌਜੂਦ ਸਨ।ਦੌਰੇ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਖਣਨ ਅਤੇ ਭੂਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ। ਉਨ੍ਹਾਂ ਨੇ ਵਿਭਾਗੀ ਕੰਮਕਾਜ ਦੀ ਸਮੀਖਿਆ ਕਰਦੇ ਹੋਏ ਅਧਿਕਾਰੀਆਂ…

Read More