Author: Pushminder Sidhu

ਖਨੌਰੀ ਕਿਸਾਨ ਮੋਰਚਾ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 93ਵੇਂ ਦਿਨ ਵੀ ਜਾਰੀ ਰਿਹਾ, ਕੱਲ ਸਵੇਰ ਤੋਂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਅੱਜ ਆਪਣੇ ਮਰਨ ਵਰਤ ਦੇ 93ਵੇਂ ਦਿਨ ਸਵੇਰੇ 5 ਵਜੇ ਜਗਜੀਤ ਸਿੰਘ ਡੱਲੇਵਾਲ ਨੂੰ ਤੇਜ਼ ਬੁਖਾਰ (103.6) ਹੋ ਗਿਆ,ਮੌਕੇ ਤੇ ਮੌਜੂਦ ਡਾਕਟਰਾਂ ਦੀ ਟੀਮ ਵੱਲੋਂ ਜਗਜੀਤ ਸਿੰਘ ਡੱਲੇਵਾਲ ਜੀ ਦੀ ਸਿਹਤ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਤਾਜ਼ਾ ਮੈਡੀਕਲ ਰਿਪੋਰਟਾਂ ਵਿੱਚ ਜਗਜੀਤ ਸਿੰਘ ਡੱਲੇਵਾਲ ਦੇ ਪਿਸ਼ਾਬ ਦੀ ਰਿਪੋਰਟ ਵਿੱਚ ਕੀਟੋਨ +ve ਆਈ ਹੈ। ਮੈਡੀਕਲ ਸਾਇੰਸ ਮੁਤਾਬਿਕ ਜਦੋਂ ਇਨਸਾਨ ਲੰਮੇ ਸਮੇਂ ਤੋਂ ਕੁਝ ਨਾ ਖਾ ਰਿਹਾ ਹੋਵੇ ਤਾਂ ਉਸਦਾ ਸਰੀਰ ਹੀ…

Read More

ਪੰਜਾਬ ਸਰਕਾਰ ਵੱਲੋਂ ਵਧੀਆ ਸੇਵਾਵਾਂ ਨੂੰ ਦੇਖਦਿਆਂ ਸਤਨਾਮ ਸਿੰਘ ਜਲਵਾਹਾ ਨੂੰ ਮੁੜ ਨਗਰ ਸੁਧਾਰ ਟਰੱਸਟ (ਇੰਪਰੂਵਮੈਂਟ ਟਰੱਸਟ) ਨਵਾਂਸ਼ਹਿਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਿਯੁਕਤੀ ਲਈ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਜਿਸ ਭਰੋਸੇ ਨਾਲ ਨਗਰ ਸੁਧਾਰ ਟਰੱਸਟ ਦਾ ਦੁਬਾਰਾ ਚੇਅਰਮੈਨ ਲਗਾ ਕੇ ਨਵਾਂਸ਼ਹਿਰ ਵਾਸੀਆਂ ਦੀ ਸੇਵਾ ਕਰਨ ਦਾ ਜੋ ਮੌਕਾ ਉਨ੍ਹਾਂ ਨੂੰ ਦਿੱਤਾ ਗਿਆ ਹੈ, ਉਹ ਉਸ ਭਰੋਸੇ ‘ਤੇ ਪੂਰੇ ਖਰੇ ਉਤਰਨਗੇ ਅਤੇ ਚੇਅਰਮੈਨ ਵਜੋਂ ਆਪਣੀ ਜ਼ਿੰਮੇਵਾਰੀ ਨੂੰ ਪਹਿਲਾਂ ਵਾਂਗ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਨਵਾਂਸ਼ਹਿਰ ਵਾਸੀਆਂ ਵੱਲੋਂ ਮਿਲ ਰਹੇ ਭਰਵੇਂ ਸਹਿਯੋਗ ਲਈ ਉਨ੍ਹਾਂ…

Read More

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ 13 ਲੱਖ 44 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਰਾਸ਼ੀ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ ਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਰਾਏਪੁਰ ਅਤੇ ਛੱਤੀਸਗੜ੍ਹ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ 111 ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਦੇ ਰੂਪ ਵਿਚ ਸਕੂਲਾਂ ਨੂੰ ਸੌਂਪੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਹਰ ਸਾਲ ਬੱਚਿਆਂ ਦੀਆਂ ਸਕੂਲ ਫੀਸਾਂ ਭਰਨ…

Read More

ਆਮ ਆਦਮੀ ਪਾਰਟੀ (ਆਪ) ਦੁਆਰਾ ਲੁਧਿਆਣਾ ਪੱਛਮੀ ਵਿਧਾਨਸਭਾ ਸੀਟ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ, ਅਰੋੜਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।ਟਵੀਟਰ ‘ਤੇ ਪੋਸਟ ਕਰਦਿਆਂ ਅਰੋੜਾ ਨੇ ਕਿਹਾ, “ਲੁਧਿਆਣਾ ਪੱਛਮੀ ਉਪ-ਚੋਣ ਲੜਨ ਲਈ ਮੇਰੇ ਵਿੱਚ ਵਿਸ਼ਵਾਸ ਪ੍ਰਗਟ ਕਰਨ ਲਈ ਆਪ ਪਾਰਟੀ ਦੀ ਲੀਡਰਸ਼ਿਪ ਦਾ ਨਿਮਰਤਾਪੂਰਵਕ ਧੰਨਵਾਦੀ ਹਾਂ। ਮੈਂ ਆਪਣੇ ਜੱਦੀ ਸ਼ਹਿਰ ਨਾਲ ਡੂੰਘਾ ਜੁੜਿਆ ਵਿਅਕਤੀ ਹੋਣ ਦੇ ਨਾਤੇ, ਲੋਕਾਂ ਦੀ ਇਮਾਨਦਾਰੀ ਅਤੇ ਸਮਰਪਣ ਨਾਲ ਸੇਵਾ ਕਰਨ ਦੀ ਪੂਰੀ ਕੋਸ਼ਿਸ਼ ਕਰਾਂਗਾ।”

Read More

ਐਸ.ਡੀ.ਐਮ ਫਿਲੌਰ ਅਮਨਪਾਲ ਸਿੰਘ ਵਲੋਂ ਸਬ ਰਜਿਸਟਰਾਰ ਦਫ਼ਤਰ ਗੋਰਾਇਆਂ ਦੇ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਕਮਲਜੀਤਸਿੰਘ ਨਾਇਬ ਤਹਿਸੀਲਦਾਰ ਗੋਰਾਇਆਂ ਵੱਲੋਂ ਰਜਿਸਟਰੇਸ਼ਨ ਦਾ ਕੰਮ ਕੀਤਾ ਜਾ ਰਿਹਾ ਸੀ। ਗੁਰਮੁੱਖ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਸ਼ਹਿਰ ਗੋਰਾਇਆਂ (98148-14225) ਇਸ ਦਫਤਰ ਵਿਖੇ ਰਜਿਸਟਰੀ ਕਰਵਾਉਣ ਆਇਆ ਸੀ। ਜਗਜੀਤ ਸਿੰਘ ਕੰਗ ਵਗੈਰਾ ਵੱਲੋਂ ਵੇਚੀ ਜਾਣੀ ਸੀ। ਇਹਨਾਂ ਬਿਨੈਕਾਰਾਂਤੋਂ ਪੁੱਛ ਪੜਤਾਲ ਕਰਨ ਤੇ ਪਾਇਆ ਗਿਆ ਕਿ ਉਹਨਾਂ ਨੂੰ ਇਹ ਰਜਿਸਟਰੀ ਕਰਵਾਉਣ ਵਿਚ ਕੋਈ ਮੁਸ਼ਕਲ ਪੇਸ਼ ਨਹੀਂਆਈ ਹੈ ਅਤੇ ਉਹਨਾਂ ਕੋਲੋਂ ਸਰਕਾਰੀ ਫੀਸ ਤੋਂ ਇਲਾਵਾ ਕੋਈ ਵਾਧੂ ਫੀਸ ਨਹੀਂ ਲਈ ਗਈ ਹੈ। ਇਸੇ ਤਰ੍ਹਾਂ ਹੀਬਿਨੈਕਾਰ ਸਰਦੂਲ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਪਿੰਡ ਇੰਦਣਾ ਕਲਾਸਕੇ…

Read More

ਡਰੱਗ ਮਾਫੀਆ ਖਿਲਾਫ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਲੁਧਿਆਣਾ ਕਮਿਸ਼ਨਰੇਟ ਪੁਲਸ ਵੱਲੋਂ ਅੱਜ ਪਿੰਡ ਤਲਵੰਡੀ ਅਤੇ ਭਾਈ ਹਿੰਮਤ ਸਿੰਘ ਨਗਰ ਵਿਖੇ ਸਥਿਤ ਦੋ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਜਾਇਦਾਦਾਂ ਨੂੰ ਢਹਿ-ਢੇਰੀ ਕੀਤਾ ਹੈ। ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ਟੀਮ ਵੱਲੋਂ ਪਿੰਡ ਤਲਵੰਡੀ ਦੇ ਸੋਨੂੰ ਅਤੇ ਦੁੱਗਰੀ ਨੇੜੇ ਭਾਈ ਹਿੰਮਤ ਸਿੰਘ ਨਗਰ ਦੀ ਗਲੀ ਨੰਬਰ 6 ਦੇ ਰਹਿਣ ਵਾਲੇ ਰਾਹੁਲ ਹੰਸ ਦੀਆਂ ਨਾਜਾਇਜ਼ ਜਾਇਦਾਦਾਂ ਨੂੰ ਢਾਹਿਆ ਗਿਆ। ਸੋਨੂੰ ਅਤੇ ਉਸਦਾ ਪਰਿਵਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਛੇ ਮਾਮਲਿਆਂ ਵਿੱਚ ਸ਼ਾਮਲ ਹਨ ਅਤੇ ਰਾਹੁਲ ਨੂੰ 2024 ਵਿੱਚ ਦੁੱਗਰੀ ਪੁਲਿਸ ਨੇ 41000 ਤੋਂ ਵੱਧ ਗੋਲੀਆਂ ਅਤੇ 2.15 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਤੋਂ…

Read More

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਅੱਜ ਸਬ-ਰਜਿਸਟਰਾਰ ਦਫ਼ਤਰਾਂ ਲੁਧਿਆਣਾ ਕੇਂਦਰੀ ਅਤੇ ਲੁਧਿਆਣਾ ਪੱਛਮੀ ਦਾ ਨਿਰੀਖਣ ਕੀਤਾ। ਆਪਣੇ ਦੌਰੇ ਦੌਰਾਨ, ਉਨ੍ਹਾਂ ਜ਼ਮੀਨ ਦੀਆਂ ਰਜਿਸਟਰੀਆਂ ਕਰਵਾਉਣ ਵਾਲੇ ਵਿਅਕਤੀਆਂ ਨਾਲ ਗੱਲਬਾਤ ਕੀਤੀ ਅਤੇ ਦਫ਼ਤਰੀ ਕੰਮਾਂ ਅਤੇ ਕਰਮਚਾਰੀਆਂ ਨਾਲ ਉਨ੍ਹਾਂ ਦੇ ਤਜ਼ਰਬਿਆਂ ਬਾਰੇ ਫੀਡਬੈਕ ਲਈ। ਉਨ੍ਹਾਂ ਅਪੁਆਇੰਟਮੈਂਟ ਲੈਣ ਵਾਲੇ ਬਿਨੈਕਾਰਾਂ ਨਾਲ ਗੱਲਬਾਤ ਕੀਤੀ, ਉਨ੍ਹਾਂ ਦੇ ਤਜ਼ਰਬਿਆਂ ਬਾਰੇ ਵੇਰਵੇ ਇਕੱਠੇ ਕੀਤੇ ਅਤੇ ਹੋਰ ਸੁਧਾਰਾਂ ਲਈ ਸੁਝਾਅ ਵੀ ਮੰਗੇ। ਡਿਪਟੀ ਕਮਿਸ਼ਨਰ ਜੋਰਵਾਲ ਵੱਲੋਂ ਸੀ.ਸੀ.ਟੀ.ਵੀ. ਕੈਮਰਿਆਂ ਦੇ ਕੰਮਕਾਜ, ਚੱਲ ਰਹੀਆਂ ਰਜਿਸਟਰੀ ਪ੍ਰਕਿਰਿਆਵਾਂ ਤੋਂ ਇਲਾਵਾ ਸਟਾਫ ਦੇ ਹਾਜ਼ਰੀ ਰਿਕਾਰਡ ਦੀ ਵੀ ਜਾਂਚ ਕੀਤੀ। ਉਨ੍ਹਾਂ ਸਬ-ਰਜਿਸਟਰਾਰ ਦੇ ਦਫ਼ਤਰ, ਫਰਦ ਕਾਊਂਟਰ ਅਤੇ ਰਿਕਾਰਡ ਰੂਮਾਂ ਸਮੇਤ ਵੱਖ-ਵੱਖ ਦਫ਼ਤਰਾਂ ਦਾ ਦੌਰਾ ਕੀਤਾ।…

Read More

ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਦੇਸ਼ੀ ਧਰਤੀ ਤੋਂ ਡਿਪੋਰਟ ਹੋਏ ਪੰਜਾਬੀਆਂ ਦੇ ਸਹਿਯੋਗ ਲਈ ਅੱਗੇ ਆਏ ਹਨ। ਉਨ੍ਹਾਂ ਵਿਦੇਸ਼ ਤੋਂ ਪਰਤੇ ਵੱਖ-ਵੱਖ 12 ਨੌਜਵਾਨਾਂ ਲਈ ਆਪਣੀ ਜੇਬ ਵਿੱਚੋਂ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਕਰਨ ਦਾ ਐਲਾਨ ਕੀਤਾ ਹੈ।ਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਇਕ ਪੱਪੀ ਨੇ ਕਿਹਾ ਕਿ ਬੇਸ਼ੱਕ ਪੰਜਾਬ ਸਰਕਾਰ ਨੌਜਵਾਨੀ ਦੇ ਉੱਜਵਲ ਭਵਿੱਖ ਲਈ ਹਮੇਸ਼ਾਂ ਤੱਤਪਰ ਰਹੀ ਹੈ ਪਰ ਇਸ ਔਖੀ ਘੜੀ ਵਿੱਚ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਜਿਹੜੇ ਨੌਜਵਾਨ ਰੋਜੀ-ਰੋਟੀ ਕਮਾਉਣ ਲਈ ਬਾਹਰਲੇ ਮੁਲਕਾਂ ਵਿੱਚ ਗਏ ਸਨ ਪਰ ਖਾਲੀ ਹੱਥ ਪਰਤੇ ਹਨ, ਉਨ੍ਹਾਂ ਦੀ ਬਾਂਹ ਫੜੀ ਜਾਵੇ। ਉਨ੍ਹਾਂ ਦੱਸਿਆ ਕਿ ਉਹ…

Read More

ਪੰਜਾਬ ਵਿਧਾਨ ਸਭਾ ਵੱਲੋਂ ਅੱਜ ‘ਪੰਜਾਬ ਵਾਟਰ ਰਿਸੋਰਸਿਸ (ਮੈਨੇਜਮੈਂਟ ਐਂਡ ਰੈਗੂਲੇਸ਼ਨ) ਸੋਧ ਬਿੱਲ, 2025’ ਪਾਸ ਕਰ ਦਿੱਤਾ ਗਿਆ ਹੈ। ਇਹ ਬਿੱਲ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੇਸ਼ ਕੀਤਾ।ਇਹ ਬਿੱਲ ਪੰਜਾਬ ਵਾਟਰ ਰਿਸੋਰਸਿਸ (ਮੈਨੇਜਮੈਂਟ ਐਂਡ ਰੈਗੂਲੇਸ਼ਨ) ਐਕਟ, 2020 ਵਿੱਚ ਸੋਧ ਕਰਨ ਲਈ ਪੇਸ਼ ਕੀਤਾ ਗਿਆ ਅਤੇ ਇਸ ਰਾਹੀਂ 2020 ਐਕਟ ਦੀ ਧਾਰਾ 6 ਵਿੱਚ ਸੋਧ ਕੀਤੀ ਗਈ ਹੈ। ਸੋਧ ਮੁਤਾਬਕ, ਕੋਈ ਵੀ ਵਿਅਕਤੀ ਪੰਜਾਬ ਜਲ ਪ੍ਰਬੰਧਨ ਅਤੇ ਵਿਕਾਸ ਅਥਾਰਟੀ ਦੇ ਚੇਅਰਪਰਸਨ ਜਾਂ ਹੋਰ ਮੈਂਬਰ ਵਜੋਂ ਸੇਵਾ ਨਹੀਂ ਨਿਭਾਏਗਾ ਜੇਕਰ ਉਸਦੀ ਉਮਰ 65 ਸਾਲ ਹੋ ਗਈ ਹੈ। ਚੇਅਰਪਰਸਨ ਜਾਂ ਹੋਰ ਮੈਂਬਰ ਇੱਕੋ ਸਮੇਂ ਤਿੰਨ ਸਾਲਾਂ ਤੋਂ ਵੱਧ ਦੇ ਕਾਰਜਕਾਲ ਤੱਕ…

Read More

ਬੇਬੁਨਿਆਦ ਬਿਆਨ ਦੇਣ ਵਾਲੇ ਕਾਂਗਰਸੀ ਆਗੂਆਂ ਖਾਸ ਕਰਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਧਾਵਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੱਤਾਧਾਰੀ ‘ਆਪ’ ਦੇ ਵਿਧਾਇਕਾਂ ਦਾ ਸਮਰਥਨ ਪ੍ਰਾਪਤ ਕਰਨ ਦੇ ਦਿਨ-ਰਾਤ ਸੁਪਨੇ ਦੇਖਣ ਦੀ ਬਜਾਏ ਕਾਂਗਰਸ ਨੂੰ ਆਪਣੇ ਦਲ ਨੂੰ ਇਕਜੁੱਟ ਰੱਖਣ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।ਪੰਜਾਬ ਵਿਧਾਨ ਸਭਾ ਵਿੱਚ ਬੋਲਦੇ ਹੋਏ ਵਿਰੋਧੀ ਧਿਰ ਦੇ ਬਖੀਏ ਉਧੇੜਦਿਆਂ ਮੁੱਖ ਮੰਤਰੀ ਨੇ ਵਿਰੋਧੀ ਆਗੂਆਂ ਵੱਲੋਂ ਸੱਤਾਧਾਰੀ ਪਾਰਟੀ ਦੇ ਕੁਝ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹੋਣ ਅਤੇ ਪਾਰਟੀ ਛੱਡਣ ਦੀ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਮਹਿਜ਼ ਹਵਾਈ ਕਿਲੇ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ…

Read More