Author: Pushminder Sidhu

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਅਤੇ ਪੰਜਾਬ ਦੇ ਵਿਕਾਸ ਅਤੇ ਤਰੱਕੀ ਵਿੱਚ ਰੁਕਾਵਟਾਂ ਪਾਉਣ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।ਪੰਜਾਬ ਵਿਧਾਨ ਸਭਾ ਦੇ ਸਦਨ ਵਿੱਚ ਹਿੱਸਾ ਲੈਣ ਮੌਕੇ ਆਰ.ਡੀ.ਐਫ. ਦੇ ਫੰਡ ਰੋਕਣ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦੇ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਵਿਤਕਰੇ ਭਰੇ ਰਵੱਈਏ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਬਦਨਾਮ ਕਰਨ ਵਿੱਚ ਕੋਈ ਕਸਰ ਨਹੀਂ ਛੱਡਦੀ ਅਤੇ ਹਾਲ ਹੀ ਵਿੱਚ ਅਮਰੀਕਾ ਦੇ ਜਹਾਜ਼ਾਂ ਦਾ…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸਨਅਤੀ ਵਿਕਾਸ ਨੂੰ ਹੋਰ ਹੁਲਾਰਾ ਦੇਣ ਵਾਸਤੇ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।ਉਦਯੋਗਪਤੀਆਂ ਅਤੇ ਵਪਾਰੀਆਂ ਦੇ ਇਕ ਵਫ਼ਦ ਨੇ ਅੱਜ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ।ਇਸ ਮੌਕੇ ਵਿਚਾਰ-ਚਰਚਾ ਦੌਰਾਨ ਉਦਯੋਗਪਤੀਆਂ ਅਤੇ ਵਪਾਰੀਆਂ ਨੇ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਕਈ ਮਹੱਤਵਪੂਰਨ ਪਹਿਲਕਦਮੀਆਂ ਕਰਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੌਰਾਨ ਸੂਬੇ ਵਿੱਚ ਉਦਯੋਗਿਕ ਵਿਕਾਸ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਪੂਰਾ ਸਹਿਯੋਗ ਦੇ ਰਹੀ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸਮੰਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਕਿਸਾਨ ਵਿਰੋਧੀ ਦੱਸਦਿਆਂ ਰੱਦ ਕਰ ਦਿੱਤਾ ਹੈ।ਇਸ ਖਰੜੇ ਨੂੰ ਰੱਦ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੇਸ਼ ਕੀਤੇ ਮਤੇ ਉਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਸ ਖਰੜੇ ਦਾ ਕੇਂਦਰ ਸਰਕਾਰ ਨੂੰ ਲਿਖਤੀ ਜਵਾਬ ਭੇਜ ਕੇ ਸਖ਼ਤ ਵਿਰੋਧ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਖਰੜੇ ਨੂੰ ਸੂਬਾ ਸਰਕਾਰ ਨੇ ਬਿਲਕੁਲ ਰੱਦ ਕਰ ਦਿੱਤਾ ਹੈ ਕਿਉਂਕਿ ਇਹ ਪੂਰੀ ਤਰ੍ਹਾਂ ਸੂਬੇ ਦੇ ਹਿੱਤਾਂ ਦੇ ਖਿਲਾਫ ਹੈ। ਭਗਵੰਤ ਸਿੰਘ…

Read More

ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਿਵਲ ਸਰਜਨ, ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਵਾਰਡ ਅਟੈਂਡੈਂਟ ਰਵਿੰਦਰਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੀ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਤਹਿਸੀਲ ਬਟਾਲਾ ਦੇ ਪਿੰਡ ਫੁਲਕੇ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਨੇ ਆਪਣੇ ਚਾਚੇ ਦੇ ਮੌਤ ਦੇ ਸਰਟੀਫਿਕੇਟ ਲਈ ਬਿਨੈ ਕੀਤਾ ਸੀ ਅਤੇ ਉਕਤ ਮੁਲਜ਼ਮ ਨੇ ਮੌਤ ਦਾ ਸਰਟੀਫਿਕੇਟ ਜਾਰੀ ਕਰਵਾਉਣ ਬਦਲੇ…

Read More

ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਜ਼ਮੀਨ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲੈਣ ਅਤੇ ਨਿਰਵਿਘਨ ਪ੍ਰਾਪਰਟੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਸਬ ਰਜਿਸਟਰਾਰ ਦਫ਼ਤਰ ਜਲੰਧਰ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਤੋਂ ਇਲਾਵਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਐਸ.ਡੀ.ਐਮਜ਼. ਵਲੋਂ ਵੀ ਸਬੰਧਿਤ ਤਹਿਸੀਲਾਂ ਦੀ ਚੈਕਿੰਗ ਕੀਤੀ ਗਈ। ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ’ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਸਬ ਰਜਿਸਟਰਾਰਾਂ ਨੂੰ ਜਾਇਦਾਦ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਮਾਮਲਿਆਂ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ…

Read More

ਕਾਂਗਰਸੀ ਲੀਡਰ ਪ੍ਰਗਟ ਸਿੰਘ ਨੇ ਅੱਜ ਟਵੀਟ ਕਰ ਕੇ ਕਿਹਾ ਕਿ ਬੇਅਦਬੀ ਕੇਸਾਂ ਅਤੇ ਮੌੜ ਬੰਬ ਧਮਾਕੇ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਨਾਮਜ਼ਦ ਕੀਤਾ ਹੋਇਆ ਹੈ। ਜੇਕਰ ਭਗਵੰਤ ਮਾਨ ਸਰਕਾਰ ਭਾਜਪਾ ਨਾਲ ਮਿਲ ਕੇ ਡੇਰਾ ਮੁਖੀ ਦੀ ਮਦਦ ਨਹੀਂ ਕਰ ਰਹੀ, ਤਾਂ ਦੋਵਾਂ ਕੇਸਾਂ ਵਿੱਚ ਡੇਰਾ ਮੁਖੀ ਨੂੰ ਸੰਮਨ ਜ਼ਾਰੀ ਕਰਕੇ ਪੁੱਛਗਿੱਛ ਸ਼ੁਰੂ ਕੀਤੀ ਜਾਵੇ।ਪਿਛਲੇ ਵਿਧਾਨ ਸਭਾ ਸੈਸ਼ਨ ਵਿੱਚ ਦਿੱਤੇ ਗਏ ਭਰੋਸੇ ਦੇ ਬਾਵਜੂਦ, ਅੱਜ ਤੱਕ ਬੇਅਦਬੀ ਕੇਸਾਂ ਅਤੇ ਮੌੜ ਬੰਬ ਧਮਾਕੇ ਵਿੱਚ ਡੇਰਾ ਮੁਖੀ ਨੂੰ ਕਿਉਂ ਨਹੀਂ ਸੰਮਨ ਕੀਤਾ ਜਾ ਰਿਹਾ?

Read More

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਨਵੀਂ ਚੇਅਰਪਰਸਨ ਹਰਮੋਹਨ ਕੌਰ ਸੰਧੂ ਨੂੰ ਨਿਯੁਕਤ ਕੀਤਾ ਗਿਆ ਹੈ। ਹਰਮੋਹਨ ਕੌਰ ਸੰਧੂ ਪੀਪੀਐਸਸੀ ਦੇ ਮੌਜੂਦਾ ਮੈਂਬਰ ਹਨ ਅਤੇ ਉਨ੍ਹਾਂ ਨੂੰ ਹੁਣ ਚੇਅਰਮੈਨ ਅਹੁਦੇ ਦਾ ਐਡਿਸ਼ਨਲ ਚਾਰਜ ਦਿੱਤਾ ਗਿਆ ਹੈ।

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ 20 ਜ਼ਿਲ੍ਹਿਆਂ ਦੀ ਇੰਪਰੂਵਮੈਂਟ ਟਰੱਸਟ ਲਈ ਨਵੇਂ ਚੇਅਰਮੈਨ ਅਤੇ ਟਰੱਸਟੀ ਨਿਯੁਕਤ ਕਰ ਦਿੱਤੇ ਹਨ। ਇਸ ਮੌਕੇ ‘ਤੇ ਉਨ੍ਹਾਂ ਨੇ ਨਵੀਂ ਜ਼ਿੰਮੇਵਾਰੀ ਸੰਭਾਲ ਰਹੇ ਵਿਅਕਤੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਮੀਦ ਜਤਾਈ ਕਿ ਉਹ ਆਪਣੀ ਨਿਯੁਕਤੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵਲੋਂ ਆਉਣ ਵਾਲੇ ਦਿਨਾਂ ‘ਚ ਹੋਰ ਵਲੰਟੀਅਰਾਂ ਨੂੰ ਉਨ੍ਹਾਂ ਦੇ ਯੋਗਦਾਨ ਮੁਤਾਬਕ ਮਾਣ-ਸਤਿਕਾਰ ਦਿੱਤਾ ਜਾਵੇਗਾ, ਤਾਂ ਜੋ ਸੂਬੇ ਦੀ ਵਿਕਾਸ ਪ੍ਰਕਿਰਿਆ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾ ਸਕੇ।

Read More

ਸੋਮਵਾਰ ਨੂੰ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਵਿੱਚ ਖੇਤੀਬਾੜੀ ਮੰਤਰੀ ਸ . ਗੁਰਮੀਤ ਸਿੰਘ ਖੁੱਡੀਆਂ ਨੂੰ ਡੇਰਾਬੱਸੀ ਵਿੱਚ ਪੰਜਾਬ ਮੰਡੀ ਬੋਰਡ ਅਧੀਨ ਆਉਂਦੀਆਂ ਸੜਕਾਂ ਦੀ ਵਿਗੜਦੀ ਹਾਲਤ ਬਾਰੇ ਸਵਾਲ ਕੀਤਾ। ਸ਼ੰਭੂ ਬਾਰਡਰ ਬੰਦ ਹੋਣ ਕਾਰਨ ਡੇਰਾਬੱਸੀ ਹਲ਼ਕੇ ਦੀਆਂ ਸੜਕਾਂ ‘ਤੇ ਆਵਾਜਾਈ ਵਿੱਚ ਕਾਫ਼ੀ ਵਾਧਾ ਹੋਇਆ ਹੈ, ਜਿਸ ਕਾਰਨ ਇਹ ਟੁੱਟ ਗਈਆਂ ਹਨ। ਇਸ ਨਾਲ ਡੇਰਾਬੱਸੀ ਦੇ ਲੋਕਾਂ ਨੂੰ ਬਹੁਤ ਜ਼ਿਆਦਾ ਅਸੁਵਿਧਾ ਹੋਈ ਹੈ, ਜਿਨ੍ਹਾਂ ਨੂੰ ਹੁਣ ਆਪਣੇ ਰੋਜ਼ਾਨਾ ਆਉਣ-ਜਾਣ ਵਿੱਚ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਵਿਧਾਇਕ ਰੰਧਾਵਾ ਨੇ ਇਹ ਮਹੱਤਵਪੂਰਨ ਸਵਾਲ ਉਠਾਇਆ ਕਿ ਕੀ ਸਰਕਾਰ ਕੋਲ ਇਨ੍ਹਾਂ ਸੜਕਾਂ ਦੀ ਮੁਰੰਮਤ ਦਾ ਕੋਈ ਪ੍ਰਸਤਾਵ…

Read More

ਸ਼ਹਿਰ ਦੇ ਫੇਜ਼-1 ਵਿਖੇ ਸਥਿਤ ਗੁਰੂ ਨਾਨਕ ਖੋਖਾ ਮਾਰਕਿਟ ਅਤੇ ਫੇਜ਼-7 ਵਿਖੇ ਸਥਿਤ ਰਾਜੀਵ ਗਾਂਧੀ ਖੋਖਾ ਮਾਰਕਿਟ ਵਿਖੇ ਪਿਛਲੇ ਲਗਭਗ 40 ਸਾਲਾਂ ਦੇ ਵੱਧ ਸਮੇਂ ਤੋਂ ਕੱਚੇ ਖੋਖਿਆਂ ਵਿੱਚ ਕੰਮ ਚਲਾ ਰਹੇ ਦੁਕਾਨਦਾਰਾਂ ਨੂੰ ਸਬੰਧਤ ਥਾਵਾਂ ਤੇ ਵਾਜਬ ਕੀਮਤ ਵਸੂਲ ਕਰਕੇ ਪੱਕੇ ਬੂਥ ਬਣਾ ਕੇ ਅਲਾਟ ਕਰਨ ਦਾ ਮੁੱਦਾ ਪਿਛਲੇ 2 ਸਾਲਾਂ ਤੋਂ ਸ. ਕੁਲਵੰਤ ਸਿੰਘ ਹਲਕਾ ਵਿਧਾਇਕ ਐਸ.ਏ.ਐਸ. ਨਗਰ ਵੱਲੋਂ ਗਮਾਡਾ ਪਾਸ ਉਠਾਉਣ ਤੋਂ ਬਾਅਦ, ਅੱਜ ਇਹ ਮੁੱਦਾ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਉਠਾਉਂਦੇ ਹੋਏ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਤੋਂ ਪੁੱਛਿਆ ਗਿਆ ਕਿ ਐਸ.ਏ.ਐਸ. ਨਗਰ ਦੇ ਫੇਜ਼-1 ਵਿਖੇ ਲਗਭਗ 280…

Read More