Author: Pushminder Sidhu

ਮਣੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ। ਇੱਕ ਜਾਂ ਦੋ ਦਿਨਾਂ ਵਿੱਚ ਨਵੇਂ ਮੁੱਖ ਮੰਤਰੀ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਦੱਸ ਦਈਏ ਕਿ ਸੂਬੇ ਵਿੱਚ 21 ਮਹੀਨਿਆਂ ਤੋਂ ਮੈਤੇਈ-ਕੁਕੀ ਵਿਚਕਾਰ ਹਿੰਸਾ ਜਾਰੀ ਹੈ। ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਐਤਵਾਰ ਸ਼ਾਮ ਨੂੰ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ।ਸੂਬੇ ਵਿੱਚ 21 ਮਹੀਨਿਆਂ ਤੋਂ ਜਾਰੀ ਹਿੰਸਾ ਕਾਰਨ ਬੀਰੇਨ ਸਿੰਘ ਬਹੁਤ ਦਬਾਅ ਹੇਠ ਸੀ। ਵਿਰੋਧੀ ਪਾਰਟੀਆਂ ਵੀ ਇਸ ਮੁੱਦੇ ‘ਤੇ ਐਨਡੀਏ ‘ਤੇ ਲਗਾਤਾਰ ਸਵਾਲ ਉਠਾ ਰਹੀਆਂ ਸਨ। ਸੂਤਰਾਂ ਅਨੁਸਾਰ, ਰਾਜਪਾਲ ਨੇ ਉਨ੍ਹਾਂ ਨੂੰ ਹੁਣੇ ਹੀ ਕਾਰਜਕਾਰੀ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਲਈ ਕਿਹਾ ਹੈ। ਇੱਕ ਮਹੀਨਾ ਪਹਿਲਾਂ,…

Read More

ਦਿੱਲੀ ਵਿੱਚ ਭਾਜਪਾ ਨੂੰ ਬਹੁਮਤ ਮਿਲਣ ਤੋਂ ਬਾਅਦ, ਹੁਣ ਮੁੱਖ ਮੰਤਰੀ ਬਾਰੇ ਫੈਸਲਾ ਲੈਣਾ ਬਾਕੀ ਹੈ। ਸੂਤਰਾਂ ਦੇ ਹਵਾਲੇ ਨਾਲ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਦੇ ਨਾਮ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕਾ ਦੌਰੇ ਤੋਂ ਵਾਪਸ ਆਉਣ ਤੋਂ ਬਾਅਦ ਅੰਤਿਮ ਰੂਪ ਦਿੱਤਾ ਜਾਵੇਗਾ।ਦਰਅਸਲ, ਪੀਐਮ ਮੋਦੀ ਫਰਾਂਸ-ਅਮਰੀਕਾ ਦੇ ਦੌਰੇ ‘ਤੇ ਜਾ ਰਹੇ ਹਨ। ਅਜਿਹੀ ਸਥਿਤੀ ਵਿੱਚ, ਦਿੱਲੀ ਦੇ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਉਨ੍ਹਾਂ ਦੀ ਵਾਪਸੀ ਤੋਂ ਬਾਅਦ ਹੋਵੇਗਾ। ਇਸ ਵਿੱਚ ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ ਵੀ ਸ਼ਾਮਲ ਹੋਣਗੇ।ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਇਸ ਮੁੱਦੇ ‘ਤੇ ਭਾਜਪਾ ਨੇਤਾਵਾਂ ਨਾਲ ਮੀਟਿੰਗ ਕੀਤੀ।…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ ਆਸ਼ਰਿਤਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ।ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਦ੍ਰਿੜਤਾ ਨਾਲ ਵਚਨਬੱਧ ਹੈ। ਐਕਸ-ਗ੍ਰੇਸ਼ੀਆ ਰਾਸ਼ੀ ਵਿੱਚ 50 ਲੱਖ ਰੁਪਏ ਤੋਂ 1 ਕਰੋੜ ਰੁਪਏ ਦਾ ਵਾਧਾ ਉਨ੍ਹਾਂ ਦੀਆਂ ਕੁਰਬਾਨੀਆਂ ਪ੍ਰਤੀ ਸੂਬਾ ਸਰਕਾਰ ਦੇ ਸਤਿਕਾਰ ਅਤੇ ਧੰਨਵਾਦ ਨੂੰ ਦਰਸਾਉਂਦਾ ਹੈ।ਉਹਨਾਂ ਕਿਹਾ ਕਿ ਇਹ…

Read More

ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਆਪਣੀ ਗੁਆਚੀ ਸਿਆਸੀ ਜ਼ਮੀਨ ਮੁੜ ਹਾਸਲ ਕਰਨ ਲਈ ਆਉਣ ਵਾਲੇ ਦਿਨਾਂ ‘ਚ ਹੋਰ ਮਿਹਨਤ ਕਰਨੀ ਪਵੇਗੀ। ਬਾਜਵਾ ਨੇ ਕਿਹਾ ਕਿ ਅਸਲ ‘ਚ ਆਪ ਨੇ ਉਹ ਸਭ ਕੁਝ ਖਤਮ ਕਰ ਦਿੱਤਾ ਜੋ ਮਰਹੂਮ ਸ਼ੀਲਾ ਦੀਕਸ਼ਿਤ ਦੀ ਸਰਕਾਰ ਨੇ ਦਿੱਲੀ ਵਾਸੀਆਂ ਲਈ ਕੀਤਾ ਸੀ। ਬਾਜਵਾ ਨੇ ਕਿਹਾ ਕਿ ਫਰਵਰੀ 2020 ਦੇ ਮਹੀਨੇ ਵਿੱਚ ਦਿੱਲੀ ਵਿੱਚ ਹੋਏ ਖੂਨੀ ਦੰਗਿਆਂ ਦੌਰਾਨ ਵੀ ਦਿੱਲੀ ਸਰਕਾਰ ਪੀੜਤ ਭਾਈਚਾਰਿਆਂ ਦੇ ਨਾਲ ਖੜ੍ਹੇ ਹੋਣ ਵਿੱਚ ਅਸਫਲ ਰਹੇ।ਬਾਜਵਾ ਨੇ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਲੋਕਾਂ ਦਾ ਦਿੱਲੀ ਵਾਸੀਆਂ ‘ਤੇ…

Read More

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਐਲਾਨ ਕੀਤਾ ਕਿ ਬਲਤੇਜ ਸਿੰਘ ਢਿੱਲੋਂ, ਜੋ ਸੇਵਾਮੁਕਤ RCMP ਅਧਿਕਾਰੀ ਹਨ ਅਤੇ ਲੰਬੇ ਸਮੇਂ ਤੋਂ ਸਮਾਜ ਸੇਵੀ ਹਨ ਨੂੰ ਬ੍ਰਿਟਿਸ਼ ਕੋਲੰਬੀਆ ਲਈ ਇੱਕ ਸੁਤੰਤਰ ਸੈਨੇਟਰ ਵਜੋਂ ਨਿਯੁਕਤ ਕੀਤਾ ਗਿਆ ਹੈ।ਕੈਨੇਡਾ ਦੇ ਗਵਰਨਰ ਜਨਰਲ, ਮੈਰੀ ਸਾਈਮਨ ਨੇ ਮਾਰਟੀਨ ਹੇਬਰਟ (ਕਿਊਬੈਕ) ਅਤੇ ਟੌਡ ਲੇਵਿਸ (ਸਸਕੈਚਵਨ) ਦੇ ਨਾਲ ਸਰਦਾਰ ਢਿੱਲੋਂ ਦੀ ਨਿਯੁਕਤੀ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਕੀਤੀ ਗਈ ਹੈ।ਵਰਨਣਯੋਗ ਹੈ ਕਿ ਸਰਦਾਰ ਢਿੱਲੋਂ ਨੇ 1991 ਵਿੱਚ ਕੈਨੇਡੀਅਨ ਕਾਨੂੰਨ ਲਾਗੂ ਕਰਨ ਵਿੱਚ ਸਿੱਖ ਪ੍ਰਤੀਨਿਧਤਾ ਲਈ ਰੁਕਾਵਟਾਂ ਨੂੰ ਤੋੜਦੇ ਹੋਏ, ਦਸਤਾਰ ਪਹਿਨਣ ਵਾਲੇ ਪਹਿਲੇ RCMP ਅਧਿਕਾਰੀ ਵਜੋਂ ਇਤਿਹਾਸ ਰਚਿਆ ਸੀ। 30 ਸਾਲਾਂ ਦੇ ਕੈਰੀਅਰ ਦੌਰਾਨ, ਉਨ੍ਹਾਂ…

Read More

ਦਿੱਲੀ ਵਿੱਚ ਭਾਜਪਾ ਨੂੰ ਮਿਲੀ ਜ਼ਬਰਦਸਤ ਜਿੱਤ ‘ਤੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਵਰਕਰਾਂ ਤੇ ਆਗੂਆਂ ਨੂੰ ਸੰਬੋਧਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਦਿਆਂ ਕਿਹਾ ਕਿ ਮੈਂ ਦਿੱਲੀ ਦੇ ਲੋਕਾਂ ਦਾ ਤਹਿ ਦਿਲ ਤੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਸਾਨੂੰ ਦਿਲ ਖੋਲ੍ਹ ਕੇ ਪਿਆਰ ਦਿੱਤਾ।ਉਨ੍ਹਾਂ ਕਿਹਾ ਕਿ ਅੱਜ ਦਿੱਲੀ ਦੇ ਲੋਕਾਂ ਨੂੰ ਸਕੂਨ ਵੀ ਹੈ, ਸਾਹ ਵੀ ਹੈ। ਕਿਉਂਕਿ ਦਿੱਲੀ ਆਪਦਾ ਤੋਂ ਮੁਕਤੀ ਚਾਹੁੰਦੀ ਸੀ। ਮੋਦੀ ਨੇ ਕਿਹਾ ਕਿ ਮੈਂ ਇੱਕ ਪੱਤਰ ਦਿੱਲੀ ਦੇ ਨਾਮ ਭੇਜਿਆ ਸੀ, ਜਿਸ ਨੂੰ ਦਿੱਲੀ ਵਾਸੀਆਂ ਨੇ ਸਵੀਕਾਰਿਆ ਅਤੇ ਸਾਨੂੰ ਸੇਵਾ ਦਾ ਮੌਕਾ ਦਿੱਤਾ। ਮੈਂ ਆਪਣੇ ਪੱਤਰ ਵਿਚ ਦਿੱਲੀ ਦੇ ਲੋਕਾਂ ਨੂੰ ਅਪੀਲ ਕੀਤੀ ਸੀ…

Read More

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਦੇ ਨਾਗਰਿਕਾਂ ਨੂੰ ਸਾਫ਼-ਸੁਥਰਾ, ਬਿਹਤਰ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰਕੇ “ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਵਚਨਬੱਧਤਾ ਨੂੰ ਦਰਸਾਉਂਦੇ ਹੋਏ ਡਾ. ਰਵਜੋਤ ਸਿੰਘ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਵਿਕਾਸ ਕਾਰਜਾਂ ਲਈ ਅਲਾਟ ਕੀਤੇ ਫੰਡਾਂ ਨੂੰ ਬਿਨਾਂ ਕਿਸੇ ਦੇਰੀ ਦੇ ਜਲਦੀ ਤੋਂ ਜਲਦੀ ਇਸਤੇਮਾਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾ ਸਕੇ। ਅੱਜ ਮਿਉਂਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ…

Read More

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਤੇ ਗਤੀਸ਼ੀਲ ਅਗਵਾਈ ਹੇਠ ਪੰਜਾਬ ਵਿਧਾਨ ਸਭਾ, ਸਕੱਤਰੇਤ ਵਿੱਚ ਰਾਸ਼ਟਰੀ ਈ-ਵਿਧਾਨ ਐਪਲੀਕੇਸ਼ਨ (ਨੇਵਾ) ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਸਮਾਗਮਾਂ ਦੀ ਕਾਰਵਾਈ ਨੂੰ ਕਾਗਜ ਰਹਿਤ ਬਣਾਇਆ ਗਿਆ ਹੈ। ਇਹ ਪੰਜਾਬ ਵਿਧਾਨ ਸਭਾ ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਲਈ ਇੱਕ ਨਵੇਕਲਾ ਤੇ ਇਨਕਲਾਬੀ ਕਦਮ ਹੈ।ਸੰਧਵਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਡਿਜੀਟਾਈਜੇਸ਼ਨ ਸਦਕਾ ਵਿਧਾਇਕਾਂ ਦੀ ਜਨਤਾ ਦੇ ਪ੍ਰਮੁੱਖ ਮੁੱਦਿਆਂ ਨੂੰ ਉਠਾਉਣ ਵਿੱਚ ਕੁਸ਼ਲਤਾ ਹੋਰ ਵਧੇਗੀ ਅਤੇ ਵਿਧਾਨ ਸਭਾ ਦੇ ਕੰਮਕਾਜ ਨੂੰ ਕਾਗਜ਼ ਰਹਿਤ ਬਣਾਇਆ ਜਾਣਾ ਇੱਕ ਨਵੇਂ ਯੁੱਗ ਦੀ ਸੁਰੂਆਤ ਦਾ ਸੂਚਕ ਹੈ…

Read More

ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਲਈ ਜਮਾਤ ਨੌਵੀਂ ਅਤੇ ਗਿਆਰਵੀਂ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਸੁਚਾਰੂ ਢੰਗ ਨਾਲ ਸੰਪਨ ਹੋਈ। 9ਵੀਂ ਜਮਾਤ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜੰਡਿਆਲੀ ਜਦਕਿ ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ਨੂੰ 11ਵੀਂ ਜਮਾਤ ਦਾ ਕੇਂਦਰ ਬਣਾਇਆ ਗਿਆ ਸੀ।ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਦੇ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਯੋਗ ਅਗਵਾਈ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਡਿੰਪਲ ਮਦਾਨ ਅਤੇ ਸਕੂਲ ਸਟਾਫ ਦੇ ਸਹਿਯੋਗ ਨਾਲ ਇਹ ਪ੍ਰੀਖਿਆ ਸੁਚਾਰੂ ਢੰਗ ਨਾਲ ਨੇਪਰੇ ਚੜੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ, ਲੁਧਿਆਣਾ ਵਿੱਚ 9ਵੀਂ ਜਮਾਤ ਲਈ 482 ਵਿਦਿਆਰਥੀਆਂ ਵੱਲੋਂ ਰਜਿਸਟਰੇਸ਼ਨ ਕਰਵਾਈ ਗਈ ਜਿਨ੍ਹਾਂ…

Read More

ਨਹਿਰੂ ਯੁਵਾ ਕੇਂਦਰ, ਲੁਧਿਆਣਾ ਵੱਲੋਂ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 5-ਦਿਨਾ ‘ਅੰਤਰਰਾਜੀ ਯੂਥ ਐਕਸਚੇਂਜ ਪ੍ਰੋਗਰਾਮ’ ਦਾ ਸਫਲ ਆਯੋਜਨ ਹੋਇਆ।ਇਸ ਸਮਾਗਮ ਰਾਹੀਂ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸੱਭਿਆਚਾਰ, ਪਰੰਪਰਾਵਾਂ ਅਤੇ ਅਭਿਆਸਾਂ ਨੂੰ ਦਾ ਆਦਾਨ ਪ੍ਰਦਾਨ ਕੀਤਾ ਗਿਆ ਜਿਸ ਨਾਲ ਭਾਰਤ ਦੀ ਏਕਤਾ ਅਤੇ ਅਖੰਡਤਾ ਨੂੰ ਹੋਰ ਮਜ਼ਬੂਤੀ ਮਿਲੇਗੀ। ਪ੍ਰੋਗਰਾਮ ਦਾ ਉਦੇਸ਼ ਵੱਖ-ਵੱਖ ਰਾਜਾਂ ਦੇ ਨੌਜਵਾਨਾਂ ਵਿੱਚ ਭਾਸ਼ਾ ਸਿੱਖਣ, ਪਕਵਾਨਾਂ ਦੀ ਵੰਡ, ਅਤੇ ਢਾਂਚਾਗਤ ਗਤੀਵਿਧੀਆਂ ਵਰਗੇ ਵੱਖ-ਵੱਖ ਮਾਧਿਅਮਾਂ ਰਾਹੀਂ ਸੱਭਿਆਚਾਰਕ ਆਦਾਨ-ਪ੍ਰਦਾਨ ਦੀ ਸਹੂਲਤ ਅਤੇ ਸਮਝ ਨੂੰ ਵਧਾਉਣਾ ਹੈ। ਸ਼੍ਰੀਮਤੀ ਰਸ਼ਮੀਤ ਕੌਰ, ਡਿਪਟੀ ਡਾਇਰੈਕਟਰ, ਨਹਿਰੂ ਯੁਵਾ ਕੇਂਦਰ, ਲੁਧਿਆਣਾ ਨੇ ਦੱਸਿਆ ਕਿ ਇਸ 5-ਰੋਜ਼ਾ ਪ੍ਰੋਗਰਾਮ ਵਿੱਚ, ਉਦਘਾਟਨੀ ਸਮਾਰੋਹ 3 ਫਰਵਰੀ 2025 ਨੂੰ…

Read More