Author: Pushminder Sidhu

ਪੀ.ਏ.ਯੂ. ਲੁਧਿਆਣਾ ਨੇ ਅੱਜ ਆਪਣੀ ਸਲਾਨਾ ਕਨਵੋਕੇਸ਼ਨ ਡਾ: ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਆਯੋਜਿਤ ਕਰਦਿਆਂ ਆਪਣੇ ਅਕਾਦਮਿਕ ਮਾਹਿਰਾਂ ਅਤੇ ਸਮਾਜ ਪ੍ਰਤੀ ਸੇਵਾ ਲਈ ਜਾ ਰਹੇ ਨੌਜਵਾਨਾਂ ਨੂੰ ਡਿਗਰੀਆਂ ਵੰਡੀਆਂ। ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਪੀਏਯੂ ਦੇ ਚਾਂਸਲਰ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨਾਲ ਵਿਧਾਨ ਸਭਾ ਤੋਂ ਸ਼੍ਰੀ ਵਿਵੇਕ ਪ੍ਰਤਾਪ ਸਿੰਘ, ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਰਜਿਸਟਰਾਰ ਸ਼੍ਰੀ ਰਿਸ਼ੀਪਾਲ ਸਿੰਘ ਅਤੇ ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ. ਮਾਨਵ ਇੰਦਰਾ ਸਿੰਘ ਗਿੱਲ ਅੱਜ ਦੇ ਹੋਰ ਪਤਵੰਤੇ ਸਨ। ਸਮਾਰੋਹ ਦੀ ਸ਼ੁਰੂਆਤ ਰਜਿਸਟਰਾਰ, ਸੀਨੀਅਰ ਫੈਕਲਟੀ, ਡੀਨ, ਡਾਇਰੈਕਟਰਾਂ, ਬੋਰਡ ਮੈਂਬਰਾਂ, ਵਾਈਸ ਚਾਂਸਲਰ ਅਤੇ ਚਾਂਸਲਰ ਦੀ ਅਗਵਾਈ…

Read More

ਜ਼ਿਲ੍ਹੇ ਦੇ 11 ਬਲਾਕਾਂ ਵਿੱਚ ਬਣੇ ਸਵੈ ਸਹਾਇਤਾ ਸਮੂਹਾਂ ਵਿੱਚੋਂ ਚੁਣੀਆਂ ਗਈਆਂ 44 ਬੈਂਕ ਸਖੀਆਂ ਨੂੰ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਦੋ ਦਿਨਾਂ ਟ੍ਰੇਨਿੰਗ ਤੋਂ ਇਲਾਵਾ ਬੈਂਕ ਮੈਨੇਜਰਾਂ ਨੂੰ ਇਕ ਰੋਜ਼ਾ ਸਿਖ਼ਲਾਈ ਪ੍ਰਦਾਨ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬੁੱਧੀ ਰਾਜ ਸਿੰਘ ਦੀ ਅਗਵਾਈ ਹੇਠ ਐਨ.ਆਈ.ਆਰ.ਡੀ ਹੈਦਰਾਬਾਦ ਵੱਲੋਂ ਕਰਵਾਈ ਗਈ ਟ੍ਰੇਨਿੰਗ ਦੌਰਾਨ ਬੈਂਕ ਸਖੀਆਂ ਨੂੰ ਸਵੈ ਸਹਾਇਤਾ ਸਮੂਹਾਂ ਦੇ ਬੈਂਕਾਂ ਵਿੱਚ ਖਾਤੇ ਖੁੱਲ੍ਹਵਾਉਣ, ਮੈਂਬਰਾਂ ਦੇ ਬੀਮੇ, ਕੈਸ਼ ਕ੍ਰੈਡਿਟ ਲਿਮਟ ਆਦਿ ਕਾਰਜਾਂ ਸਬੰਧੀ ਸਿਖ਼ਲਾਈ ਦਿੱਤੀ ਗਈ ਤਾਂ ਜੋ ਸੈਲਫ਼ ਹੈਲਪ ਗਰੁੱਪਾਂ ਨੂੰ ਬੈਂਕ ਵਿਚ ਖਾਤਾ ਖੁੱਲ੍ਹਵਾਉਣ ਅਤੇ ਕਰਜ਼ਾ ਪ੍ਰਾਪਤ ਕਰਨ ਵਿਚ ਕੋਈ ਦਿੱਕਤ ਪੇਸ਼ ਨਾ ਆਵੇ। ਟ੍ਰੇਨਿੰਗ ਉਪਰੰਤ ਇਨ੍ਹਾਂ…

Read More

ਨਗਰ ਨਿਗਮ ਬਠਿੰਡਾ ਦੇ ਮੇਅਰ ਪਦਮਜੀਤ ਮਹਿਤਾ ਨੇ ਅਫਸਰਾਂ ਨੂੰ ਦੋ ਟੁੱਕ ਲਫਜ਼ਾਂ ’ਚ ਕਿਹਾ ਹੈ ਕਿ ਸ਼ਹਿਰ ਵਾਸੀਆਂ ਦੇ ਕੰਮ ਤਾਂ ਕਰਨੇ ਹੀ ਪੈਣਗੇ। ਸ਼ਹਿਰੀ ਹਲਕੇ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ ਦੇ ਵਾਰਡ ਨੰਬਰ 48 ਤੋਂ ਚੋਣ ਜਿੱਤਣ ਅਤੇ ਸਿਆਸੀ ਧਮਾਕਾ ਕਰਕੇ ਚੜ੍ਹਦੀ ਉਮਰੇ ਮੇਅਰ ਬਣੇ ਇਸ ਨੌਜਵਾਨ ਦੇ ਇਹ ਬਦਲੇ ਤੇਵਰ ਕੁਰਸੀ ਸੰਭਾਲਣ ਉਪਰੰਤ ਦੇਖਣ ਨੂੰ ਮਿਲੇ ਹਨ। ਮਹੱਤਵਪੂਰਨ ਤੱਥ ਇਹ ਵੀ ਹੈ ਕਿ ਪਦਮਜੀਤ ਮਹਿਤਾ ਦੇ ਆਉਣ ਤੋਂ ਤੁਰੰਤ ਬਾਅਦ ਦਫਤਰ ’ਚ ਕੰਮ ਧੰਦਿਆਂ ਲਈ ਆਉਣ ਵਾਲਿਆਂ ਦੀ ਭੀੜ ਵਧੀ ਹੈ। ਨਗਰ ਨਿਗਮ ਦੇ ਮੇਅਰ ਨੂੰ ਹੁਣ ਉਮੀਦ ਹੈ ਕਿ ਪੰਜਾਬ ਸਰਕਾਰ ਤੋਂ ਵਿਕਾਸ ਲਈ ਖਾਸ ਤੌਰ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਉਨਾਂ ਨੂੰ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਹ ਵਿਚਾਰ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੀਆਂ ਗਤੀਵਿਧੀਆਂ ਦਾ ਮੁਲਾਂਕਣ ਕਰਨ ਅਤੇ ਆਜ਼ਾਦੀ ਘੁਲਾਟੀਆਂ ਲਈ ਵੱਖ-ਵੱਖ ਭਲਾਈ ਸਕੀਮਾਂ ਨੂੰ ਲਾਗੂਕਰਨ ਸਬੰਧੀ ਕਰਵਾਈ ਸਮੀਖਿਆ ਮੀਟਿੰਗ ਦੌਰਾਨ ਜ਼ਾਹਿਰ ਕੀਤੇ।ਮੀਟਿੰਗ ਦੌਰਾਨ ਆਜ਼ਾਦੀ ਘੁਲਾਟੀਆਂ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵ ਨੇ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਲਈ ਪੈਨਸ਼ਨ ਲਾਭ, ਸਿਹਤ ਸੰਭਾਲ ਸਹਾਇਤਾ, ਵਿਦਿਅਕ ਰਾਖਵਾਂਕਰਨ ਅਤੇ ਰੁਜ਼ਗਾਰ ਸਹਾਇਤਾ ਸਮੇਤ ਮੌਜੂਦਾ ਪ੍ਰੋਗਰਾਮਾਂ ਦੇ ਕੰਮਕਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ…

Read More

ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅਮਰੀਕਾ ਤੋਂ 104 ਭਾਰਤੀਆਂ ਨੂੰ ਡਿਪੋਰਟ ਕਰਨ ਨੂੰ ਦੁੱਖਦਾਈ ਕਰਾਰ ਦਿੰਦਿਆਂ ਕਿਹਾ ਕਿ ਅਮਰੀਕਾ ਤੋਂ ਫੌਜੀ ਜਹਾਜ਼ ਵਿੱਚ ਵਾਪਸ ਭੇਜੇ ਭਾਰਤੀਆਂ ਨੂੰ ਕੈਦੀਆਂ ਵਾਂਗ ਹਥਕੜੀਆਂ ਅਤੇ ਬੇੜੀਆਂ ਲਗਾਉਣਾ ਬੜਾ ਹੀ ਮੰਦਭਾਗਾ ਹੈ। ਇਸ ਘਟਨਾ ਨੇ ਸਾਰੀ ਦੁਨਿਆ ਵਿੱਚ ਭਾਰਤ ਦਾ ਸਿਰ ਨੀਵਾਂ ਕੀਤਾ ਹੈ ਅਤੇ ਭਾਰਤੀਆਂ ਨੂੰ ਅਪਮਾਨਿਤ ਕੀਤਾ ਹੈ। ਬਰਸਟ ਨੇ ਕਿਹਾ ਕਿ ਇਕ ਪਾਸੇ ਤਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਗਹਿਰੀ ਦੋਸਤੀ ਦੀਆਂ ਗੱਲਾਂ ਕਰਦੇ ਹਨ ਅਤੇ ਦੂਜੇ ਪਾਸੇ…

Read More

ਪੰਜਾਬ ਵਿੱਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੱਡੀ ਪਹਿਲਕਦਮੀ ਕੀਤੀ ਹੈ। ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਲਈ ਦਿੱਤੀ ਜਾਂਦੀ ਵਜੀਫਾ ਸਕੀਮ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਹੋਣ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਪੰਜਾਬ ਲੇਬਰ ਵੈਲਫੇਅਰ ਬੋਰਡ ਦੀ ਵਜੀਫਾ ਸਕੀਮ ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਲਈ ਦਿੱਤੀ ਜਾਂਦੀ ਹੈ। ਇਸ ਨੂੰ ਪ੍ਰਾਪਤ ਕਰਨ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਹੋਣ ਦੀ ਸ਼ਰਤ ਲਾਜ਼ਮੀ ਹੈ। ਬੀਤੀ ਸ਼ਾਮ ਕਿਰਤ ਭਵਨ ਵਿਖੇ ਹੋਈ ਪੰਜਾਬ ਲੇਬਰ ਵੈਲਫੇਅਰ ਬੋਰਡ ਦੀ 55ਵੀਂ ਮੀਟਿੰਗ ਵਿੱਚ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਇਸ ਸ਼ਰਤ…

Read More

ਸਮਾਜਿਕ ਨਿਆਂ ਲਈ ਭਾਰਤ ਦੇ ਯਤਨਾਂ ਵਿੱਚ ਡਾ. ਬੀ. ਆਰ. ਅੰਬੇਡਕਰ ਦੀ ਦਾਰਸ਼ਨਿਕ ਵਿਰਾਸਤ ਦੀ ਸਥਾਈ ਮਹੱਤਤਾ ‘ਤੇ ਜ਼ੋਰ ਦਿੰਦਿਆਂ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਡਾ. ਅੰਬੇਡਕਰ ਦਾ ਸਮਾਜਿਕ ਨਿਆਂ ਦਾ ਡੂੰਘਾ ਅਤੇ ਪਰਿਵਰਤਨਵਾਦੀ ਦ੍ਰਿਸ਼ਟੀਕੋਣ ਇੱਕ ਬਰਾਬਰੀ ਅਤੇ ਸਮਾਵੇਸ਼ੀ ਸਮਾਜ ਦੀ ਸਿਰਜਣਾ ਦੇ ਯਤਨਾਂ ਵਿੱਚ ਮਾਰਗਦਰਸ਼ਨ ਕਰਨ ਲਈ ਮਹੱਤਵਪੂਰਨ ਹੈ। “ਡਾ. ਬੀ. ਆਰ. ਅੰਬੇਡਕਰ ਦੀ ਦਾਰਸ਼ਨਿਕ ਵਿਰਾਸਤ ਅਤੇ ਸਮਾਜਿਕ ਨਿਆਂ ਲਈ ਭਾਰਤ ਦੇ ਯਤਨ’ ਵਿਸ਼ੇ ‘ਤੇ ਪੰਜਾਬ ਯੂਨੀਵਰਸਿਟੀ ਵਿਖੇ ਹੋਏ ਇਕ ਰੋਜ਼ਾ ਸੈਮੀਨਾਰ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ…

Read More

ਲੁਧਿਆਣਾ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਦੇ ਬਜਟ ਸੈਸ਼ਨ ਵਿੱਚ ਦੇਸ਼ ਭਰ ਵਿੱਚ ਸਾਈਕਲ ਨਿਰਮਾਣ ਖੇਤਰ ਨੂੰ ਦਰਪੇਸ਼ ਚੁਣੌਤੀਆਂ ਬਾਰੇ ਚਿੰਤਾ ਜ਼ਾਹਿਰ ਕੀਤੀ।ਆਪਣੇ ਸੰਬੋਧਨ ਵਿੱਚ, ਅਰੋੜਾ ਨੇ ਸਾਈਕਲਿੰਗ ਦੀ ਮਹੱਤਤਾ ਨੂੰ ਸਭ ਤੋਂ ਸਿਹਤਮੰਦ, ਵਾਤਾਵਰਣ ਅਨੁਕੂਲ ਅਤੇ ਵਿਆਪਕ ਤੌਰ ‘ਤੇ ਪਹੁੰਚਯੋਗ ਆਵਾਜਾਈ ਦੇ ਸਾਧਨ ਵਜੋਂ ਉਜਾਗਰ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਦਯੋਗ ਮੁਸ਼ਕਲ ਸਮੇਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਸਬੰਧਤ ਮੰਤਰਾਲਿਆਂ ਨੂੰ ਮੁੱਖ ਮੁੱਦਿਆਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੀ ਅਪੀਲ ਕੀਤੀ। ਸਾਈਕਲਾਂ ਅਤੇ ਉਨ੍ਹਾਂ ਦੇ ਹਿੱਸਿਆਂ ਲਈ ਜੀਐਸਟੀ ਢਾਂਚੇ ਬਾਰੇ ਅਰੋੜਾ ਨੇ ਕਿਹਾ ਕਿ ਇਸ ਵੇਲੇ ਸਾਈਕਲ ਦੇ ਪੁਰਜ਼ਿਆਂ ‘ਤੇ…

Read More

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦਫ਼ਤਰ ਪਿੰਡ ਬੜਿੰਗ, ਜਲੰਧਰ ਛਾਉਣੀ ਵਿੱਚ ਵਿਖੇ ਤਾਇਨਾਤ ਸ਼ਿਕਾਇਤ ਸੰਭਾਲ ਸ਼ਾਖਾ (ਸੀਐਚਬੀ) ਦੇ ਸਹਾਇਕ ਚਰਨਜੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਸੈਨਿਕ ਵਿਹਾਰ, ਪਿੰਡ ਢਿੱਲਵਾਂ ਜ਼ਿਲ੍ਹਾ ਜਲੰਧਰ ਦੇ ਵਸਨੀਕ ਰਾਕੇਸ਼ ਕੁਮਾਰ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ…

Read More

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦਾ ਪ੍ਰਕਾਸ਼ ਉਤਵਸ ਜਲੰਧਰ ਵਿਖੇ ਰਾਜ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਵਲੋਂ ਅੱਜ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਵਿੱਚ ਸੰਤਾਂ, ਮਹਾਂਪੁਰਸ਼ਾਂ ਦੇ ਪ੍ਰਕਾਸ਼ ਉਤਸਵ ਧਾਰਮਿਕ ਰੀਤਾਂ ਅਨੁਸਾਰ ਪੂਰੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ।…

Read More