Author: Pushminder Sidhu

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਕਿਸਾਨਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਵੱਲ ਇੱਕ ਹੋਰ ਵੱਡੀ ਪੁਲਾਂਘ ਪੁੱਟਦਿਆਂ ਸੂਬੇ ਦੇ ਚਾਰ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮਾਲੇਰਕੋਟਲਾ ਤੇ ਮਾਨਸਾ ਦੇ ਖੇਤਾਂ ਨੂੰ ਪਾਣੀ ਪਹੁੰਚਾਉਣ ਵਾਲੀ ਸੈਕੰਡ ਪਟਿਆਲਾ ਫੀਡਰ ਨਹਿਰ ਦੇ 24 ਕਿਲੋਮੀਟਰ ਹਿੱਸੇ ਨੂੰ ਰਿਕਾਰਡ ਸਮੇਂ (ਸਵਾ ਮਹੀਨਾ) ਵਿੱਚ ਪੂਰਾ ਕਰਕੇ ਸੂਬਾ ਵਾਸੀਆਂ ਨੂੰ ਵੱਡੀ ਸੌਗਾਤ ਦਿੱਤੀ ਹੈ। ਅੱਜ ਇਥੇ ਜੌੜੇਪੁਲ ਵਿਖੇ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਸੈਕੰਡ ਪਟਿਆਲਾ ਫੀਡਰ ਨਹਿਰ ਦੇ ਮੁਕੰਮਲ ਹੋਏ (ਲਾਇਨਿੰਗ/ਰੀਹੈਬਲੀਟੇਸ਼ਨ) ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਇਸ ਨਹਿਰ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿੱਸ਼ਾ ਵਿੱਚ ਕੰਮ ਕਰਦਿਆਂ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸਰਕਾਰ ਵੱਲੋਂ 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ ਵਿੱਚ ਬਦਲਿਆ ਗਿਆ ਹੈ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਕੀਤਾ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਹਵਾ ਪ੍ਰਦੂਸ਼ਣ ਨੂੰ ਘਟਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਆਰ.ਏ. ਏ. ਐਚ.ਆਈ ਸਕੀਮ ਤਹਿਤ 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ ਨਾਲ ਬਦਲਣ ਦਾ ਟੀਚਾ ਨਿਰਧਾਰਤ ਕੀਤਾ ਗਿਆ…

Read More

ਭਾਰਤ ਸਰਕਾਰ ਨੇ ਰਾਸ਼ਟਰੀ ਰਾਜਮਾਰਗਾਂ ਅਤੇ ਐਕਸਪ੍ਰੈਸਵੇਅ ‘ਤੇ ਟੋਲ ਭੁਗਤਾਨ (FASTag) ਨੂੰ ਸੌਖਾ ਬਣਾਉਣ ਲਈ ਨਿੱਜੀ ਵਾਹਨਾਂ ਲਈ ਸਾਲਾਨਾ ਅਤੇ ਜੀਵਨ ਭਰ ਟੋਲ ਪਾਸਾਂ ਦੀ ਇੱਕ ਯੋਜਨਾ ਦਾ ਪ੍ਰਸਤਾਵ ਰੱਖਿਆ ਹੈ।ਇਹ ਯੋਜਨਾ ਉਨ੍ਹਾਂ ਲੋਕਾਂ ਲਈ ਲਾਭਦਾਇਕ ਹੋਵੇਗੀ ਜੋ ਹਾਈਵੇਅ ਅਤੇ ਐਕਸਪ੍ਰੈਸਵੇਅ ‘ਤੇ ਅਕਸਰ ਯਾਤਰਾ ਕਰਦੇ ਹਨ। ਇਸ ਨਾਲ ਨਾ ਸਿਰਫ਼ ਟੋਲ ਦਾ ਭੁਗਤਾਨ ਕਰਨਾ ਸਸਤਾ ਹੋਵੇਗਾ ਸਗੋਂ ਟੋਲ ਪਲਾਜ਼ਾ ‘ਤੇ ਰੁਕੇ ਬਿਨਾਂ ਯਾਤਰਾ ਕਰਨਾ ਵੀ ਆਸਾਨ ਹੋ ਜਾਵੇਗਾ।ਇੱਕ ਰਿਪੋਰਟ ਅਨੁਸਾਰ, ਸਰਕਾਰ ਨੇ ਇੱਕ ਸਾਲਾਨਾ ਟੋਲ ਪਾਸ ਦੀ ਪੇਸ਼ਕਸ਼ ਕੀਤੀ ਹੈ, ਜਿਸਨੂੰ 3,000 ਰੁਪਏ ਦੀ ਇੱਕ ਵਾਰ ਦੀ ਅਦਾਇਗੀ ‘ਤੇ ਖਰੀਦਿਆ ਜਾ ਸਕਦਾ ਹੈ। ਇਹ ਪਾਸ ਪੂਰੇ ਇੱਕ ਸਾਲ ਲਈ ਸਾਰੇ…

Read More

ਜ਼ਿਲ੍ਹਾ ਲੁਧਿਆਣਾ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਘਰ ਦੇ ਦਰਵਾਜ਼ੇ ‘ਤੇ ਮਿਆਰੀ ਡਾਕਟਰੀ ਇਲਾਜ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲਦੀ ਹੀ ਉਨ੍ਹਾਂ ਦੀ ਸਿਹਤ ਦੀ ਜਾਂਚ ਲਈ ਦੋ ਮੋਬਾਈਲ ਮੈਡੀਕਲ ਵੈਨਾਂ ਸ਼ੁਰੂ ਕੀਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਅਧਿਕਾਰੀਆਂ ਅਤੇ ਗੈਰ ਸਰਕਾਰੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੁੱਢਲੀ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀਆਂ ਇਹ ਵੈਨਾਂ ਰੈੱਡ ਕਰਾਸ ਸੁਸਾਇਟੀ ਦੇ ਫੰਡਾਂ ਵਿੱਚੋਂ ਖਰੀਦੀਆਂ ਜਾਣਗੀਆਂ। ਹਰੇਕ ਵੈਨ ਵਿੱਚ ਰੋਜ਼ਾਨਾ ਇੱਕ ਮਾਹਰ ਡਾਕਟਰ ਅਤੇ ਮੈਡੀਕਲ ਇੰਟਰਨਸ ਮੌਜੂਦ ਹੋਵੇਗਾ, ਜਿਨ੍ਹਾਂ ਦੁਆਰਾ ਲੋਕਾਂ ਦੀ ਉਨ੍ਹਾਂ ਦੇ ਘਰਾਂ ਵਿੱਚ ਸਿਹਤ ਜਾਂਚ ਕੀਤੀ ਜਾ ਸਕੇ।…

Read More

ਦਫਤਰ ਜਿਲ੍ਹਾ ਫੀਲਡ ਅਫਸਰ, ਪੰਜਾਬ ਪੱਛੜੀਆਂ ਸ਼੍ਰੇਣੀਆਂ ਭੋ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ(ਬੈਕਫਿੰਕੋ) ਲੁਧਿਆਣਾਪ੍ਰੈਸ ਨੋਟਪੰਜਾਬ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਅਤੇ ਆਰਥਿਕ ਤੌਰ ਤੇ ਕਮਜੌਰ ਵਰਗ ਦੀ ਸੇਵਾ ਹਿੱਤ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੋ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ)ਲੁਧਿਆਣਾ ਵੱਲੋ ਬੇ-ਰੋਜਗਾਰਾਂ ਨੂੰ,ਸਵੈ- ਰੋਜਗਾਰ ਲਈ ਸਸਤੇ ਵਿਆਜ ਦੀਆਂ ਦਰ੍ਹਾਂ ਤੇ ਕਰਜੇ ਮੁਹੱਈਆ ਕਰਵਾਉਣ ਲਈ ਚਲਾਈਆ ਜਾ ਰਹੀਆਂ ਕਰਜਾ ਸਕੀਮਾਂ ਸਬੰਧੀ ਜਿਲ੍ਹਾ ਸਕਰੀਨਿੰਗ ਕਮੇਟੀ ਦੀ ਮੀਟਿੰਗ ਕਮੇਟੀ ਦੇ ਚੇਅਰਮੈਨ ਸ੍ਰੀ ਰਣਵੀਰ ਸਿੰਘ ਜਿਲ੍ਹਾ ਸਮਾਜਿਕ ਨਿਆ, ਅਧਿਕਾਰਤਾ ਤੇ ਘੱਟ ਗਿਣਤੀ ਅਫਸ਼ਰ ਲੁਧਿਆਣਾ ਜੀ ਦੀ ਪ੍ਰਧਾਨਗੀ ਹੇਠ ਡਾ. ਬੀ.ਆਰ. ਅੰਬੇਡਕਰ ਭਵਨ ਲੁਧਿਆਣਾ ਵਿਖੇ ਮੀਟਿੰਗ ਹੋਈ ਜਿਸ ਵਿਚ ਕੁੱਲ 30 ਲਾਭਪਾਤਰੀਆਂ ਦੇ 75 ਲੱਖ ਰੁਪਏ ਦੇ ਕਰਜੇ ਮੰਨਜੂਰ…

Read More

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਵੀਰਵਾਰ ਨੂੰ ਇੱਥੇ ਸਾਰੀਆਂ ਪ੍ਰਮੁੱਖ ਸਕੀਮਾਂ ਨੂੰ ਲਾਗੂ ਕਰਨ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ। ਸਮੀਖਿਆ ਕੀਤੇ ਗਏ ਸਕੀਮਾਂ ਅਤੇ ਪ੍ਰੋਗਰਾਮਾਂ ਵਿੱਚ ਸਕੂਲ ਹੈਲਥ ਪ੍ਰੋਗਰਾਮ, ਅੰਤੋਦਿਆ ਅੰਨ ਯੋਜਨਾ (ਏਏਵਾਈ), ਉਚਿਤ ਮੁੱਲ ਦੀਆਂ ਦੁਕਾਨਾਂ, ਏਕੀਕ੍ਰਿਤ ਬਾਲ ਵਿਕਾਸ ਯੋਜਨਾ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, ਮਿਡ-ਡੇ-ਮੀਲ ਅਤੇ ਸਿਹਤ ਟੀਮਾਂ ਦੁਆਰਾ ਭੋਜਨ/ਪਾਣੀ ਦੇ ਨਮੂਨੇ ਅਤੇ ਹੋਰ ਸ਼ਾਮਲ ਹਨ। ਅਧਿਕਾਰੀਆਂ ਨੇ ਚੇਅਰਮੈਨ ਨੂੰ ਦੱਸਿਆ ਕਿ ਲੁਧਿਆਣਾ ਵਿੱਚ ਕੁੱਲ 243253 ਬੱਚੇ ਮਿਡ-ਡੇਅ ਮੀਲ ਦਾ ਲਾਭ ਲੈ ਰਹੇ ਹਨ ਅਤੇ ਰੋਜ਼ਾਨਾ ਵੱਖ-ਵੱਖ ਤਰ੍ਹਾਂ ਦਾ ਖਾਣਾ ਪਰੋਸਿਆ ਜਾਂਦਾ ਹੈ। ਇਸ ਤੋਂ…

Read More

ਨਵੇਂ ਇਨਕਮ ਟੈਕਸ ਬਿੱਲ ਨੂੰ ਕੇਂਦਰ ਸਰਕਾਰ ਵੱਲੋਂ ਜਲਦੀ ਹੀ ਮਨਜ਼ੂਰੀ ਮਿਲਣ ਦੀ ਸੰਭਾਵਨਾ ਹੈ। ਰਿਪੋਰਟਾਂ ਅਨੁਸਾਰ, ਕੈਬਨਿਟ 7 ਫਰਵਰੀ ਨੂੰ ਇਸ ਬਿੱਲ ਨੂੰ ਮਨਜ਼ੂਰੀ ਦੇ ਸਕਦੀ ਹੈ। ਇੱਕ ਰਿਪੋਰਟ ਅਨੁਸਾਰ, ਨਵੇਂ ਡਾਇਰੈਕਟ ਟੈਕਸ ਕੋਡ ਜਾਂ ਨਵੇਂ ਇਨਕਮ ਟੈਕਸ ਬਿੱਲ ਨੂੰ ਸ਼ੁੱਕਰਵਾਰ ਨੂੰ ਕੈਬਨਿਟ ਦੀ ਮਨਜ਼ੂਰੀ ਮਿਲ ਸਕਦੀ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 2025 ਦੇ ਕੇਂਦਰੀ ਬਜਟ ਦੌਰਾਨ ਐਲਾਨ ਕੀਤਾ ਸੀ ਕਿ ਸਰਕਾਰ ਇੱਕ ਨਵਾਂ ਆਮਦਨ ਕਰ ਬਿੱਲ ਪੇਸ਼ ਕਰੇਗੀ।ਇਹ ਬਿੱਲ 1961 ਦੇ ਮੌਜੂਦਾ ਆਮਦਨ ਕਰ (New Income) ਐਕਟ ਦੀ ਥਾਂ ਲਵੇਗਾ ਅਤੇ ਟੈਕਸ ਨਿਯਮਾਂ ਨੂੰ ਹੋਰ ਸਰਲ ਅਤੇ ਸਪਸ਼ਟ ਬਣਾਉਣ ਦੀ ਕੋਸ਼ਿਸ਼ ਕਰੇਗਾ। ਇਸ ਦਾ ਉਦੇਸ਼ ਟੈਕਸਦਾਤਾਵਾਂ…

Read More

ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ.) ਨੇ ਰੈਗਿੰਗ ਰੋਕੂ ਨਿਯਮਾਂ ਦਾ ਪਾਲਣ ਨਾ ਕਰਨ ’ਤੇ 18 ਮੈਡੀਕਲ ਕਾਲਜਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿਤੀ। ਇਨ੍ਹਾਂ ਯੂਨੀਵਰਸਿਟੀਆਂ ’ਚ ਦਿੱਲੀ, ਤਾਮਿਲਨਾਡੂ, ਅਸਮ ਅਤੇ ਪੁਦੂਚੇਰੀ ਦੇ ਦੋ-ਦੋ, ਆਂਧਰ ਪ੍ਰਦੇਸ਼ ਅਤੇ ਬਿਹਾਰ ਦੇ ਤਿੰਨ-ਤਿੰਨ ਅਤੇ ਮੱਧ ਪ੍ਰਦੇਸ਼, ਤੇਲੰਗਾਨਾ, ਪਛਮੀ ਬੰਗਾਲ ਤੇ ਉੱਤਰ ਪ੍ਰਦੇਸ਼ ਦਾ ਇਕ-ਇਕ ਕਾਲਜਾਂ ਸ਼ਾਮਲ ਹਨ। ਯੂ.ਜੀ.ਸੀ. ਦੇ ਸਕੱਤਰ ਮਨੀਸ਼ ਜੋਸ਼ੀ ਨੇ ਕਿਹਾ, ‘‘ਇਹ ਪਾਇਆ ਗਿਆ ਹੈ ਕਿ ਇਨ੍ਹਾਂ ਕਾਲਜਾਂ ਨੇ ਰੈਗਿੰਗ ਦੇ ਖ਼ਤਰੇ ਨੂੰ ਰੋਕਣ ਲਈ ਰੈਗਿੰਗ ਰੋਕਥਾਮ ਰੈਗੂਲੇਸ਼ਨ, 2009 ’ਚ ਨਿਰਧਾਰਤ ਲਾਜ਼ਮੀ ਨਿਯਮਾਂ ਦਾ ਪਾਲਣ ਨਹੀਂ ਕੀਤਾ ਸੀ। ਵਿਸ਼ੇਸ਼ ਰੂਪ ’ਚ, ਇਹ ਸਾਡੇ ਨੋਟਿਸ…

Read More

ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਆਗੂ ਅਤੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਮਰੀਕਾ ਤੋਂ ਭਾਰਤੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਨਿੰਦਾ ਕੀਤੀ ਹੈ, ਇਸਨੂੰ ਦੇਸ਼ ਦਾ ਅਪਮਾਨ ਦੱਸਿਆ ਹੈ। X ‘ਤੇ ਇੱਕ ਪੋਸਟ ਵਿੱਚ, ਬਾਦਲ ਨੇ ਅਮਰੀਕਾ ਵੱਲੋਂ ਭਾਰਤੀਆਂ ਨੂੰ ਫੌਜੀ ਜਹਾਜ਼ ਵਿੱਚ ਹੱਥਕੜੀਆਂ ਲਗਾ ਕੇ ਵਾਪਸ ਭੇਜਣ ਦੀ ਆਲੋਚਨਾ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਮਾਮਲਾ ਅਮਰੀਕੀ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ।ਬਾਦਲ ਨੇ ਕਿਹਾ, “ਜਿਸ ਤਰੀਕੇ ਨਾਲ ਭਾਰਤੀਆਂ ਨੂੰ ਅਮਰੀਕਾ ਤੋਂ ਫੌਜੀ ਜਹਾਜ਼ ਵਿੱਚ ਹੱਥਕੜੀਆਂ ਲਗਾ ਕੇ ਦੇਸ਼ ਨਿਕਾਲਾ ਦਿੱਤਾ ਗਿਆ ਹੈ, ਉਹ ਦੇਸ਼ ਦਾ ਅਪਮਾਨ ਹੈ। ਪ੍ਰਵਾਸੀ ਹਾਲਾਤਾਂ ਦੇ ਸ਼ਿਕਾਰ ਹਨ,…

Read More

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲਗਭਗ 3 ਸਾਲ ਹੋ ਜਾਣਗੇ। ਇਸੇ ਅਹਿਸਾਸ ਨੂੰ ਲੈ ਕੇ ਮਰਹੂਮ ਗਾਇਕ ਦੀ ਮਾਂ ਨੇ ਆਪਣੇ ਪੁੱਤ ਦੇ ਵਿਛੋੜੇ ਦੇ ਅਹਿਸਾਸ ਨੂੰ ਲੈ ਕੇ ਇੱਕ ਭਾਵੁਕ ਪੋਸਟ ਸਾਂਝੀ ਕੀਤੀ ਹੈ। ਪੋਸਟ ਰਾਹੀਂ ਮਾਤਾ ਚਰਨ ਕੌਰ ਨੇ ਪੁੱਤ ਨੂੰ ਯਾਦ ਕਰਦਿਆਂ ਭਾਰਤੀ ਨਿਆਂ ਪ੍ਰਣਾਲੀ ਨੂੰ ਵੀ ਮਿਹਣਾ ਮਾਰਿਆ ਹੈ। ”ਤੇਰੀ ਕਮੀ ਦਾ ਅਹਿਸਾਸ ਗੀਤਾਂ ਰਾਹੀਂ ਪੂਰਾ ਕਰਦੇ ਰਹਾਂਗੇ…”ਮਾਤਾ ਚਰਨ ਕੌਰ ਨੇ ਪੋਸਟ ਸਾਂਝੀ ਕਰਦੇ ਲਿਖਿਆ, ”ਪੁੱਤ ਚਾਰ ਮਹੀਨੇ ਨੂੰ ਤਿੰਨ ਸਾਲ ਹੋ ਜਾਣਗੇ ਸਾਨੂੰ ਇੱਕ-ਦੂਜੇ ਤੋਂ ਵਿਛੜਿਆ, ਮੈਂ ਤੇਰੇ ਬਿਨਾਂ ਵੀ ਤੇਰੀਆਂ ਚੀਜ਼ਾਂ ਨਾਲ ਹੀ ਤੇਰਾ ਮੇਰੇ ਨਾਲ ਹੋਣ ਦਾ ਅਹਿਸਾਸ ਜ਼ਿੰਦਾ ਰੱਖਿਆ…

Read More