Author: Pushminder Sidhu

ਪੰਜਾਬ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਕੁਸ਼ਲ ਪ੍ਰਸ਼ਾਸਨ ਅਤੇ ਨਿਰਵਿਘਨ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ” ਯੋਜਨਾ ਵਿੱਚ 363 ਹੋਰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸ਼ਾਮਲ ਕਰਦਿਆਂ ਇਸਦੇ ਵਿਸਥਾਰ ਦਾ ਐਲਾਨ ਕੀਤਾ ਹੈ, ਜਿਸ ਨਾਲ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਹੁਣ ਨਾਗਰਿਕ ਆਪਣੇ ਘਰ ਬੈਠੇ ਪ੍ਰਾਪਤ ਕਰ ਸਕਣਗੇ।ਇਸ ਪਹਿਲ ਤਹਿਤ ਆਧਾਰ ਕਾਰਡ, ਡਰਾਈਵਿੰਗ ਲਾਇਸੈਂਸ ਅਤੇ ਪਾਸਪੋਰਟ ਸਬੰਧੀ ਅਰਜ਼ੀਆਂ ਸਮੇਤ ਹੁਣ 406 ਸੇਵਾਵਾਂ ਦੀ ਡਿਲਿਵਰੀ ਨਾਗਰਿਕਾਂ ਨੂੰ ਉਹਨਾਂ ਦੇ ਦਰਾਂ ‘ਤੇ ਦਿੱਤੀ ਜਾਵੇਗੀ।ਇੱਥੇ ਮਗਸੀਪਾ ਵਿਖੇ ਮੋਟਰਸਾਈਕਲਾਂ ਉੱਤੇ ਸਵਾਰ ‘ਸੇਵਾ…

Read More

ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ ਅੱਜ ਰਾਜ ਸਭਾ ਵਿਚ ਅੰਕੜੇ ਪੇਸ਼ ਕਰਦਿਆਂ ਦੱਸਿਆ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਗੈਰ ਕਾਨੂੰਨੀ ਤੌਰ ’ਤੇ ਅਮਰੀਕਾ ਗਏ ਵਾਪਸ ਡਿਪੋਰਟ ਕੀਤੇ ਗਏ ਹਨ।ਉਹਨਾਂ ਨੇ 2009 ਤੋਂ 2025 ਤੱਕ ਹਰ ਸਾਲ ਡਿਪੋਰਟ ਕੀਤੇ ਭਾਰਤੀਆਂ ਦੇ ਅੰਕੜੇ ਪੇਸ਼ ਕੀਤੇ ਤੇ ਨਲ ਹੀ ਦੱਸਿਆ ਕਿ ਇਹ ਨੀਤੀ 2012 ਵਿਚ ਬਣਾਈ ਗਈ ਤੇ ਲਾਗੂ ਕੀਤੀ ਗਈ ਤੇ ਮੌਜੂਦਾ ਸਰਕਾਰ ਨੇ ਇਸ ਨੀਤੀ ਵਿਚ ਕੋਈ ਤਬਦੀਲੀ ਨਹੀਂ ਕੀਤੀ। ਇਸਦਾ ਮਤਲਬ ਹੈ ਕਿ ਨੀਤੀ ਯੂ ਪੀ ਏ ਸਰਕਾਰ ਵੇਲੇ ਬਣੀ ਤੇ ਮੋਦੀ ਸਰਕਾਰ ਵੇਲੇ ਵੀ ਜਾਰੀ ਹੈ।

Read More

ਬੰਗਾ ਤੋਂ ਦੂਜੀ ਵਾਰ ਵਿਧਾਇਕ ਬਣੇ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਦੇ ਸਾਬਕਾ ਪ੍ਰਧਾਨ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਮੌਜੂਦਗੀ ਵਿੱਚ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ (ਕਨਵੇਅਰ) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। ਡਾ. ਸੁੱਖੀ ਆਪਣੇ ਪੁੱਤਰ ਡਾ. ਸਿਧਾਂਤ ਲੋਚਵ ਅਤੇ ਡਾ. ਨਿਸ਼ਾਂਤ ਲੋਚਵ ਸਮੇਤ ਹੋਰ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਨਾਲ ਇੱਥੇ ਸੈਕਟਰ-17 ਸਥਿਤ ਕਨਵੇਅਰ ਦਫ਼ਤਰ ਪਹੁੰਚੇ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਉਨ੍ਹਾਂ ਉੱਤੇ ਭਰੋਸਾ ਜਤਾਉਣ ਲਈ ਧੰਨਵਾਦ ਕੀਤਾ। ਡਾ. ਸੁੱਖੀ ਨੇ ਉਨ੍ਹਾਂ ਨੂੰ ਸੌਂਪੀ ਗਈ ਇਸ ਜ਼ਿੰਮੇਵਾਰੀ…

Read More

ਰਾਸ਼ਟਰੀ ਮਹਿਲਾ ਕਮਿਸ਼ਨ, ਨਵੀਂ ਦਿੱਲੀ ਵੱਲੋਂ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਪੰਜਾਬ ਦੇ ਸਹਿਯੋਗ ਨਾਲ ਭਾਰਤ ਦੇ ਉੱਤਰ-ਪੱਛਮੀ ਖੇਤਰ ਲਈ ‘ਜੇਲ੍ਹਾਂ ’ਚ ਬੰਦੀ ਔਰਤਾਂ ਨਾਲ ਸਬੰਧਤ ਕਾਨੂੰਨ’ ਬਾਰੇ ਇੱਕ ਕਾਨੂੰਨ ਸਲਾਹ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਮਹਿਲਾ ਕਮਿਸ਼ਨ ਦੇ ਕਾਨੂੰਨ ਅਫ਼ਸਰ ਡਾ. ਮਨਮੋਹਨ ਸ਼ਰਮਾ ਨੇ ਕਿਹਾ ਕਿ ਕੌਮੀ ਮਹਿਲਾ ਕਮਿਸ਼ਨ ਇਸ ਗੱਲੋਂ ਵਚਨਬੱਧ ਹੈ ਕਿ ਦੇਸ਼ ਦੀਆਂ ਜੇਲ੍ਹਾਂ ਵਿੱਚ ਬੰਦ ਮਹਿਲਾਵਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਤੇ ਉਨ੍ਹਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਂਦਾ ਜਾਵੇ ਤਾਂ ਕਿ ਉਹ ਰਿਹਾਅ ਹੋ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸਨਮਾਨਯੋਗ ਢੰਗ ਨਾਲ ਵਿਚਰਨ ਦੇ ਯੋਗ…

Read More

ਭਾਜਪਾ ਦੇ ਕੋਮੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਅਮਰੀਕਾ ਵੱਲੋਂ ਗੈਰ-ਕਾਨੂੰਨੀ ਭਾਰਤੀਆਂ ਨੂੰ ਫੜੇ ਜਾਣ ਅਤੇ ਦੇਸ਼ ਨਿਕਾਲਾ ਦਿੱਤੇ ਜਾਣ ਦੇ ਮੁੱਦੇ ‘ਤੇ ਗੱਲ ਕਰਦੇ ਹੋਏ ਕਿਹਾ ਕਿ ਅਮਰੀਕਾ ਵੱਲੋਂ ਭਾਰਤ ਭੇਜੇ ਗਏ ਸਾਰੇ ਲੋਕ ਪਹਿਲਾਂ ਭਾਰਤੀ ਹਨ ਅਤੇ ਫਿਰ ਪੰਜਾਬੀ, ਗੁਜਰਾਤੀ ਜਾਂ ਕਿਸੇ ਹੋਰ ਰਾਜ ਨਾਲ ਸਬੰਧਤ ਹਨ। ਇਹ ਲੋਕ ਆਪਣੇ ਪਰਿਵਾਰਾਂ ਲਈ ਬਿਹਤਰ ਜ਼ਿੰਦਗੀ ਅਤੇ ਚੰਗੀ ਆਮਦਨ ਦੇ ਏਜੰਟਾਂ ਵਲੋਂ ਦਿੱਤੇ ਲਾਲਚ ਵਿੱਚ ਆ ਕੇ, ਕਰਜ਼ਾ ਲੈ ਕੇ ਜਾਂ ਹੋਰ ਤਰੀਕਿਆਂ ਨਾਲ ਪੈਸੇ ਖਰਚ ਕਰਕੇ ਅਮਰੀਕਾ ਪਹੁੰਚੇ ਅਤੇ ਉੱਥੇ ਫੜੇ ਗਏ। ਜਿਸ ਕਾਰਨ ਉਸਦੇ ਅਤੇ ਉਸਦੇ ਪਰਿਵਾਰ ਦੇ ਸਾਰੇ ਸੁਪਨੇ ਚਕਨਾਚੂਰ ਹੋ ਗਏ। ਉਥੋਂ…

Read More

ਔਰਤਾਂ ਦੇ ਸ਼ਕਤੀਕਰਨ ਲਈ ਸਰਕਾਰ ਦੀਆਂ ਵਿੱਤੀ ਸਮਾਵੇਸ਼ ਪਹਿਲਕਦਮੀਆਂ ਨੂੰ ਹੋਰ ਹੁਲਾਰਾ ਦੇਣ ਲਈ, ਸਰਕਾਰ ਨੇ ਅਗਸਤ, 2014 ‘ਚ ਰਾਸ਼ਟਰੀ ਵਿੱਤੀ ਸਮਾਵੇਸ਼ ਮਿਸ਼ਨ (ਐਨ.ਐੱਮ.ਐਫ.ਆਈ), ਜਿਸਨੂੰ ਪ੍ਰਧਾਨ ਮੰਤਰੀ ਜਨ ਧਨ ਯੋਜਨਾ (ਪੀ.ਐੱਮ.ਜੇ.ਡੀ.ਵਾਈ.) ਕਿਹਾ ਜਾਂਦਾ ਹੈ, ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਜਨ ਧਨ ਯੋਜਨਾ ਨੂੰ ਹੋਰ ਮਜ਼ਬੂਤ ਕਰਦਿਆਂ ਇਸਦਾ ਧਿਆਨ “ਹਰੇਕ ਘਰ” ਦੀ ਥਾਂ “ਹਰੇਕ ਗੈਰ-ਬੈਕਿੰਗ ਬਾਲਗ” ‘ਤੇ ਕੇਂਦਰਿਤ ਕੀਤਾ ਗਿਆ। 15 ਜਨਵਰੀ 2025 ਤੱਕ ਕੁੱਲ 54.58 ਕਰੋੜ ਜਨ-ਧਨ ਖਾਤੇ ਖੋਲ੍ਹੇ ਗਏ ਹਨ ਅਤੇ ਇਨ੍ਹਾਂ ਵਿਚੋਂ 30.37 ਕਰੋੜ (55.7%) ਖਾਤੇ ਔਰਤਾਂ ਦੇ ਹਨ। ਇਹ ਅੰਕੜੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਵੱਲੋਂ ਸੰਸਦ ਦੇ ਚੱਲ ਰਹੇ ਬਜਟ ਇਜਲਾਸ ਦੌਰਾਨ ਔਰਤਾਂ ਦੇ ਸ਼ਕਤੀਕਰਨ…

Read More

ਫਰੀਦਕੋਟ ਦੇ ਪਿੰਡ ਘੁਗਿਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਗਰਾਂਟਾਂ ਦੀ ਹੇਰ ਫੇਰ ਅਤੇ ਰਿਕਾਰਡ ਨਾਲ ਛੇੜਛਾੜ ਕਰਨ ਦੇ ਮਾਮਲੇ ’ਚ ਪੁਲਿਸ ਨੇ ਸਿੱਖਿਆ ਵਿਭਾਗ ਦੇ 6 ਅਧਿਕਾਰੀਆਂ ਸਮੇਤ ਕੁੱਲ ਸੱਤ ਲੋਕਾਂ ਦੇ ਖਿਲਾਫ਼ ਥਾਣਾ ਸਦਰ ਵਿਖੇ ਧੋਖਾਧੜੀ ਅਤੇ ਜਾਲਸਾਜ਼ੀ ਦਾ ਮੁਕੱਦਮਾ ਦਰਜ ਕੀਤਾ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਹ ਪੂਰਾ ਮਾਮਲਾ ਸਾਲ 2019 ਨਾਲ ਸੰਬੰਧਿਤ ਹੈ ਅਤੇ ਇਸ ਮਾਮਲੇ ’ਚ ਸਾਦਿਕ ਦੇ ਰਹਿਣ ਵਾਲੇ ਰਾਜਵੀਰ ਸਿੰਘ ਬਰਾੜ ਨਾਮਕ ਵਿਅਕਤੀ ਵੱਲੋਂ ਸਿੱਖਿਆ ਵਿਭਾਗ ਨੂੰ ਸ਼ਿਕਾਇਤ ਦਿੱਤੀ ਗਈ ਸੀ। ਕਈ ਵਾਰ ਪੜਤਾਲ ਹੋਣ ਤੋਂ ਬਾਅਦ ਇਸ ਮਾਮਲੇ ’ਚ ਸੈਂਟਰ ਹੈਡ ਟੀਚਰ ਜਸਕੇਵਲ ਸਿੰਘ ਤੋਂ ਇਲਾਵਾ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ…

Read More

ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਐਸ.ਡੀ.ਐਮ.ਦਫਤਰ ਜਗਰਾਉਂ ਵਿਖੇ ਹਲਕੇ ਦੇ ਸਮੂਹ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਕੀਤੀ ਅਤੇ ਲਾ-ਪ੍ਰਵਾਹ ਅਫ਼ਸਰਾਂ ਨੂੰ ਦੋ ਟੁੱਕ ਕਹਿ ਦਿੱਤਾ, ਕਿ ‘ਜੇਕਰ ਲੋਕਾਂ ਦੀ ਭਲਾਈ ਲਈ ਕੰਮ ਕਰਨੇ ਹਨ, ਤਾਂ ਸਹੀ ਤਰੀਕੇ ਨਾਲ ਕਰੋ..ਨਹੀਂ ਤਾਂ ਚੱਲਦੇ ਬਣੋਂ..! ਬੀਬੀ ਮਾਣੂੰਕੇ ਨੇ ਇਹਨਾਂ ਤਿੱਖੇ ਤੇਵਰਾਂ ਨਾਲ ਅਧਿਕਾਰੀਆਂ ਨੂੰ ਸਪੱਸ਼ਟ ਕਿਹਾ ਕਿ ਕਿਸੇ ਵੀ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਦੇਰੀ ਕਰਨ ਵਾਲੇ ਅਤੇ ਅਣ-ਗਹਿਲੀ ਕਰਨ ਵਾਲੇ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜੇਕਰ ਕੋਈ ਪ੍ਰੇਸ਼ਾਨੀ ਆਉਂਦੀ ਹੈ, ਤਾਂ ਉਹਨਾਂ ਨੂੰ ਸੂਚਿਤ ਕੀਤਾ ਜਾਵੇ। ਇਸ ਮੀਟਿੰਗ ਵਿੱਚ ਗੈਰ ਹਾਜ਼ਰ…

Read More

ਪੰਜਾਬ ਦੀਆਂ ਪੰਜ ਨਗਰ ਨਿਗਮਾਂ ‘ਤੇ ਕਬਜ਼ਾ ਕਰਨ ਤੋਂ ਬਾਅਦ ਅੱਜ ਬਠਿੰਡਾ ਨਗਰ ਨਿਗਮ ਵਿੱਚ ਵੀ ਆਮ ਆਦਮੀ ਪਾਰਟੀ ਨੇ ਆਪਣਾ ਮੇਅਰ ਬਣਾ ਲਿਆ ਹੈ। ‘ਆਪ’ ਦੇ ਕੌਂਸਲਰ ਪਦਮਜੀਤ ਮਹਿਤਾ ਨੂੰ ਬਠਿੰਡਾ ਨਗਰ ਨਿਗਮ ਦਾ ਮੇਅਰ ਚੁਣਿਆ ਗਿਆ। ਮੇਅਰ ਦੀ ਚੋਣ ਵਿੱਚ ਪਦਮਜੀਤ ਮਹਿਤਾ ਨੂੰ 33 ਵੋਟਾਂ ਮਿਲੀਆਂ, ਜਦੋਂ ਕਿ ਕਾਂਗਰਸੀ ਉਮੀਦਵਾਰ ਨੂੰ ਸਿਰਫ਼ 15 ਵੋਟਾਂ ਮਿਲੀਆਂ। ਬਠਿੰਡਾ ਨਗਰ ਨਿਗਮ ਦੇ ਵਾਰਡ ਨੰਬਰ 48 ਵਿੱਚ ਹਾਲ ਹੀ ਵਿੱਚ ਹੋਈ ਜ਼ਿਮਨੀ ਚੋਣ ਵਿੱਚ ਮਹਿਤਾ ਕਰੀਬ 850 ਵੋਟਾਂ ਨਾਲ ਜੇਤੂ ਰਹੇ ਸਨ। ਆਮ ਆਦਮੀ ਪਾਰਟੀ ਦੇ ਮੇਅਰ ਬਣਨ ਤੋਂ ਬਾਅਦ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂਆਂ ਸਮੇਤ ਬਠਿੰਡਾ ਵਿਖੇ ਪ੍ਰੈਸ…

Read More

ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਤਬਦੀਲੀ ਮੰਤਰਾਲੇ ਦੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਦੇਸ਼ ਭਰ ਵਿਚ ਚਲਾਏ ਗਰੀਨ ਸਕੂਲ ਪ੍ਰੋਗਰਾਮ ਤਹਿਤ ਦੇਸ਼ ਭਰ ਵਿਚ ਮੋਹਰੀ ਰਹਿਣ ’ਤੇ ਹੁਸ਼ਿਆਰਪੁਰ ਨੂੰ ’ਬੈਸਟ ਗਰੀਨ ਡਿਸਟ੍ਰਿਕਟ’ ਐਵਾਰਡ ਦਿੱਤਾ ਗਿਆ। ਇਹ ਐਵਾਰਡ ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ ਨੇ ਨਵੀਂ ਦਿੱਲੀ ਵਿਖੇ ਇੰਡੀਆ ਹੈਬੀਟੇਟ ਸੈਂਟਰ ’ਚ ਹੋਏ ਸਮਾਗਮ ਦੌਰਾਨ ਪ੍ਰਾਪਤ ਕੀਤਾ। ਜ਼ਿਲ੍ਹੇ ਦੇ 12 ਸਕੂਲਾਂ ਨੂੰ ਵੀ ਗਰੀਨ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਹੁਸ਼ਿਆਰਪੁਰ ਨੂੰ ਦੇਸ਼ ਭਰ ’ਚੋਂ ’ਬੈਸਟ ਗਰੀਨ ਡਿਸਟ੍ਰਿਕਟ’ ਦਾ ਐਵਾਰਡ ਪ੍ਰਸਿੱਧ ਸਿੱਖਿਆ ਸੁਧਾਰਕ ਸੋਨਮ ਵਾਂਗਚੁਕ ਅਤੇ ਸਾਇੰਸ ਤੇ ਵਾਤਾਵਰਣ ਕੇਂਦਰ, ਨਵੀਂ ਦਿੱਲੀ ਦੇ ਡਾਇਰੈਕਟਰ ਜਨਰਲ ਸੁਨੀਤਾ ਨਾਰਾਇਣ ਨੇ ਦਿੱਤਾ। ਡਿਪਟੀ ਕਮਿਸ਼ਨਰ ਕੋਮਲ…

Read More