Author: Pushminder Sidhu

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਕਿਹਾ ਹੈ ਕਿ ਕਮਿਸ਼ਨ ਸੂਬੇ ਦੇ ਲੋਕਾਂ ਤੱਕ ਗੁਣਵੱਤਾ ਭਰਪੂਰ ਭੋਜਨ ਮੁਹਈਆ ਕਰਵਾਉਣ ਲਈ ਦ੍ਰਿੜ ਯਤਨਸ਼ੀਲ ਹੈ। ਇਸ ਲਈ ਜਿੱਥੇ ਕਮਿਸ਼ਨ ਵੱਲੋਂ ਮੈਦਾਨੀ ਪੱਧਰ ਉੱਤੇ ਮਿੱਡ ਡੇਅ ਮੀਲ, ਰਾਸ਼ਨ ਡਿਪੂਆਂ ਅਤੇ ਆਂਗਣਵਾੜੀਆਂ ਵਿੱਚ ਜਾ ਕੇ ਖਾਧ ਪਦਾਰਥਾਂ ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਸਬੰਧਤ ਅਧਿਕਾਰੀਆਂ ਅਤੇ ਸਟਾਫ਼ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।ਉਹ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨਾਲ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਨਾਲ ਜੁੜੇ ਕੰਮਾਂ ਸਬੰਧੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪਹੁੰਚੇ ਸਨ। ਇਸ ਮੌਕੇ…

Read More

ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਬਠਿੰਡਾ ਵਿਖੇ ਤਹਿਸੀਲ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕਰਦਿਆਂ ਸਬ-ਰਜਿਸਟਰਾਰ ਦਫ਼ਤਰ, ਫ਼ਰਦ ਕੇਂਦਰ ਤੇ ਹੋਰ ਵੱਖ-ਵੱਖ ਬਰਾਂਚਾਂ ਦਾ ਦੌਰਾ ਕਰਕੇ ਕੰਮ ਦਾ ਨਿਰੀਖਣ ਕੀਤਾ।ਕੈਬਨਿਟ ਮੰਤਰੀ ਸ. ਮੁੰਡੀਆਂ ਨੇ ਸਬ-ਰਜਿਸਟਰਾਰ ਦਫ਼ਤਰ ਦੀ ਚੈਕਿੰਗ ਦੌਰਾਨ ਹਦਾਇਤ ਕੀਤੀ ਕਿ ਰਜਿਸਟਰੀ ਮੌਕੇ ਖ਼ਰੀਦਦਾਰ ਤੇ ਵੇਚਣ ਵਾਲੇ ਦੋਵਾਂ ਦਾ ਹੋਣਾ ਲਾਜ਼ਮੀ ਬਣਾਇਆ ਜਾਵੇ ਅਤੇ ਸੀ.ਸੀ.ਟੀ.ਵੀ. ਕੈਮਰੇ ਹਮੇਸ਼ਾ ਚਾਲੂ ਹਾਲਤ ਵਿੱਚ ਰੱਖੇ ਜਾਣ। ਫ਼ਰਦ ਕੇਂਦਰ ਦੇ ਨਿਰੀਖਣ ਦੌਰਾਨ ਉਨ੍ਹਾਂ ਆਦੇਸ਼ ਦਿੱਤੇ ਕਿ ਕੰਮ ਕਰਵਾਉਣ ਵਾਲੇ ਹਰੇਕ ਵਿਅਕਤੀ ਨੂੰ ਟੋਕਣ ਦੇਣਾ ਅਤੇ ਉਸ ਦਾ ਸਮੇਂ-ਸਿਰ ਕੰਮ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕੋਈ ਵੀ ਪੈਂਡਿੰਗ ਇੰਤਕਾਲ…

Read More

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ ਦੀਨਾਨਗਰ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮੁੱਖ ਖ਼ਜਾਨਚੀ ਵਜੋਂ ਤਾਇਨਾਤ ਅੰਮ੍ਰਿਤ ਭੂਸ਼ਣ ਨੂੰ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਘੂਬੀਰ ਸਿੰਘ ਵਾਸੀ ਝੰਗੀ ਸਰੂਪ ਦਾਸ, ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ 11 ਕੇ.ਵੀ. ਬਿਜਲੀ ਦੀਆਂ ਲਾਈਨਾਂ ਬਦਲਣ ਦਾ ਕੰਮ ਕਰਵਾਉਣ ਲਈ 2,60,000 ਰੁਪਏ ਰਿਸ਼ਵਤ ਲਈ ਸੀ…

Read More

ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਨੇ ਭਾਰਤ ਸਰਕਾਰ ਵੱਲੋਂ ਅਸੰਗਠਿਤ ਕਾਮਿਆਂ ਦੀ ਰਜਿਸਟਰੇਸ਼ਨ ਲਈ ਸ਼ੁਰੂ ਕੀਤੇ ਗਏ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਰਜਿਸਟਰ ਕੀਤਾ ਹੈ। ਹਾਲ ਹੀ ਵਿੱਚ, ਸੌਂਦ ਨੇ ਨਵੀਂ ਦਿੱਲੀ ਵਿਖੇ ਕਿਰਤ ਮੰਤਰੀਆਂ ਅਤੇ ਕਿਰਤ ਸਕੱਤਰਾਂ ਦੇ ਦੋ-ਰੋਜ਼ਾ ਸੰਮੇਲਨ ਮੌਕੇ ਈ-ਸ਼੍ਰਮ ਅਧੀਨ ਰਜਿਸਟਰਡ ਕਾਮਿਆਂ ਨੂੰ ਮੈਡੀਕਲ ਬੀਮਾ, ਉਨ੍ਹਾਂ ਦੇ ਬੱਚਿਆਂ ਲਈ ਵਜ਼ੀਫ਼ਾ ਅਤੇ ਸੇਵਾਮੁਕਤੀ ਤੋਂ ਬਾਅਦ ਪੈਨਸ਼ਨ ਲਾਭ ਪ੍ਰਦਾਨ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਾਮੇ ਭਲਾਈ ਬੋਰਡ ਵੱਲੋਂ ਉਸਾਰੀ ਕਾਮਿਆਂ ਦੀ ਸਹੂਲਤ…

Read More

ਰਾਜ ਸਭਾ ਵਿੱਚ ਇੱਕ ਜ਼ੋਰਦਾਰ ਭਾਸਣ ’ਚ ਅੰਕੜੇ ਦਿੰਦਿਆਂ, ਐਮ ਪੀ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਆਰਥਿਕ ਵਿਕਾਸ ਦੇ ਉਦੇਸ਼ ਨਾਲ ਸਰਕਾਰੀ ਪਹਿਲਕਦਮੀਆਂ ਦੇ ਬਾਵਜੂਦ ਦੇਸ਼ ਵਿਚ ਬੇਰੁਜ਼ਗਾਰੀ ਦੀ ਚਿੰਤਾਜਨਕ ਦਰ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਰੁਜ਼ਗਾਰ ਪੈਦਾ ਕਰਨ ਅਤੇ ਰੋਜ਼ੀ-ਰੋਟੀ ਲਈ ਇੱਕ ਵੱਖਰੇ ਮੰਤਰਾਲੇ ਦੀ ਮੰਗ ਕੀਤੀ।ਡਾ. ਸਾਹਨੀ ਨੇ ਕਿਹਾ ਕਿ ਆਈ ਆਈ ਟੀ ਅਤੇ ਐਨ ਆਈ ਟੀ ਭਾਰਤ ਦੇ ਪ੍ਰਮੁੱਖ ਸੰਸਥਾਨ ਹਨ ਅਤੇ ਇਹ ਚਿੰਤਾਜਨਕ ਹੈ ਕਿ ਪਿਛਲੇ ਸਾਲ ਲਗਭਗ 38% ਆਈ ਆਈ ਟੀ ਗ੍ਰੈਜੂਏਟਾਂ ਨੂੰ ਨੌਕਰੀ ਨਹੀਂ ਮਿਲੀ, ਜਦ ਕਿ ਅੰਤਰਰਾਸ਼ਟਰੀ ਕਿਰਤ ਸੰਗਠਨ ਦੀ ਰਿਪੋਰਟ ਅਨੁਸਾਰ 2022 ਵਿੱਚ ਭਾਰਤ ’ਚ ਸਿੱਖਿਅਤ ਬੇਰੁਜ਼ਗਾਰੀ 65.7% ਸੀ, ਜਿਸ ’ਚ…

Read More

ਸੂਬੇ ਵਿੱਚ ਅਪਰਾਧ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜਿਹੜੇ ਵੀ ਇਲਾਕੇ ਵਿੱਚ ਕੋਈ ਵੱਡੀ ਵਾਰਦਾਤ ਵਾਪਰਦੀ ਹੈ ਤਾਂ ਉਸ ਇਲਾਕੇ ਦੇ ਸਬੰਧਤ ਪੁਲਿਸ ਅਫਸਰਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।ਅੱਜ ਇੱਥੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਅਪਰਾਧ ਨੂੰ ਠੱਲ੍ਹ ਪਾਉਣ ਲਈ ਅਸਰਦਾਰ ਪੁਲਿਸਿੰਗ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ, ਦੇਸ਼ ਦੀਆਂ ਸਭ ਤੋਂ ਬਿਹਤਰੀਨ ਫੋਰਸਾਂ ਵਿੱਚੋਂ ਇਕ ਹੈ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਪੰਜਾਬ ਪੁਲਿਸ ਦੀ ਸ਼ਾਨਦਾਰ ਰਵਾਇਤ…

Read More

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਅੱਜ ਸੰਸਦ ‘ਚ ਭਾਰਤ ਦੀਆਂ ਵਿਭਿੰਨ ਭਾਸ਼ਾਵਾਂ ਅਤੇ ਖੇਤਰੀ ਬੋਲੀਆਂ ਨੂੰ ਸੁਰੱਖਿਅਤ ਰੱਖਣ ਦਾ ਮੁੱਦਾ ਚੁੱਕਿਆ, ਜੋ ਕਿ ਅਲੋਪ ਹੋਣ ਦੇ ਕੰਢੇ ‘ਤੇ ਹਨ। ਸੰਸਦ ‘ਚ ਚੱਲ ਰਹੇ ਬਜਟ ਇਜਲਾਸ ਦੌਰਾਨ ਇਹ ਮੁੱਦਾ ਚੁੱਕਦਿਆਂ ਐੱਮਪੀ ਸੰਧੂ ਨੇ ਕਿਹਾ, “ਭਾਰਤ ਇੱਕ ਅਜਿਹਾ ਦੇਸ਼ ਸੀ ਜਿੱਥੇ ਵੱਖ-ਵੱਖ ਖੇਤਰਾਂ ਦੇ ਲੋਕਾਂ ਦੁਆਰਾ 120 ਤੋਂ ਵੱਧ ਵਿਭਿੰਨ ਭਾਸ਼ਾਵਾਂ ਅਤੇ 270 ਮਾਤ ਭਾਸ਼ਾਵਾਂ ਦਾ ਅਭਿਆਸ ਕੀਤਾ ਜਾਂਦਾ ਸੀ। ਇਸ ਤੋਂ ਇਲਾਵਾ 19,500 ਖੇਤਰੀ ਬੋਲੀਆਂ ਸਨ ਜਿਨ੍ਹਾਂ ਦੀ ਵਰਤੋਂ ਲੋਕ, ਸੰਚਾਰ ਲਈ ਕਰਦੇ ਸਨ। ਪਰ ਹਿੰਦੀ, ਪੰਜਾਬੀ, ਤਾਮਿਲ, ਬੰਗਾਲੀ ਵਰਗੀਆਂ ਪ੍ਰਮੁੱਖ ਭਾਰਤੀ ਭਾਸ਼ਾਵਾਂ ਦੇ ਮਾਨਕੀਕਰਨ ਕਾਰਨ, ਜ਼ਿਆਦਾਤਰ ਖੇਤਰੀ…

Read More

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਐਮਰਜੈਂਸੀ ਜਾਂ ਕੁਦਰਤੀ ਆਫ਼ਤਾਂ ਨਾਲ ਸਬੰਧਤ ਘਟਨਾਵਾਂ ਦੌਰਾਨ ਪ੍ਰਤੀਕਿਰਿਆ ਕਰਨ ਦੇ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨ ਅਤੇ ਬਿਜਲੀ ਦੇ ਕਰੰਟ ਜਾਂ ਅੱਗ ਲੱਗਣ ਵਰਗੀ ਕਿਸੇ ਵੀ ਐਮਰਜੈਂਸੀ ਹਾਲਾਤ ਤੋਂ ਬਚਣ ਸਬੰਧੀ ਪ੍ਰਬੰਧ ਕਰਨ ਵਾਸਤੇ 4 ਕਰੋੜ ਰੁਪਏ ਤੋਂ ਵੱਧ ਦੇ ਫੰਡ ਜਾਰੀ ਕੀਤੇ ਗਏ ਹਨ। ਅੱਜ ਇੱਥੇ ਜਾਰੀ ਇਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਐਲੀਮੈਂਟਰੀ ਅਤੇ ਸੈਕੰਡਰੀ ਸਕੂਲਾਂ ਨੂੰ ਪੁਲਿਸ-112, ਫਾਇਰ-101, ਐਂਬੂਲੈਂਸ-108, ਮਹਿਲਾ ਹੈਲਪਲਾਈਨ-1091, ਟਰੈਫਿਕ ਹੈਲਪਲਾਈਨ-1073 ਅਤੇ ਚਾਈਲਡ ਹੈਲਪਲਾਈਨ-1098 ਆਦਿ ਵਰਗੇ ਐਮਰਜੈਂਸੀ ਹੈਲਪਲਾਈਨ ਨੰਬਰ ਵਾਲੇ ਡਿਸਪਲੇਅ ਬੋਰਡ ਲਗਾਉਣ ਲਈ ਫੰਡਾਂ ਦੀ…

Read More

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਐਲਾਨ ਕੀਤਾ ਗਿਆ ਕਿ ਵੋਟਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਚੋਣਾਂ ਲਈ ਪ੍ਰਕਾਸ਼ਿਤ ਡਰਾਫਟ ਵੋਟਰ ਸੂਚੀ ਸਬੰਧੀ 10 ਮਾਰਚ, 2025 ਤੱਕ ਸਬੰਧਤ ਰਿਵਾਈਜ਼ਿੰਗ ਅਧਿਕਾਰੀਆਂ ਕੋਲ ਅਪੀਲ ਤੇ ਇਤਰਾਜ਼ ਦਾਇਰ ਕਰ ਸਕਦੇ ਹਨ।ਡਿਪਟੀ ਕਮਿਸ਼ਨਰ ਜੋਰਵਾਲ ਨੇ ਦੱਸਿਆ ਕਿ ਇਹ ਡਰਾਫਟ ਵੋਟਰ ਸੂਚੀ 21 ਅਕਤੂਬਰ, 2023 ਅਤੇ 15 ਦਸੰਬਰ, 2024 ਵਿਚਕਾਰ ਪ੍ਰਾਪਤ ਹੋਏ ਫਾਰਮਾਂ ਦੇ ਆਧਾਰ ‘ਤੇ ਤਿਆਰ ਕੀਤੀ ਗਈ ਸੀ। ਇਹ ਸੂਚੀ ਰਿਵਾਈਜ਼ਿੰਗ ਅਧਿਕਾਰੀਆਂ ਦੇ ਦਫ਼ਤਰਾਂ ਵਿੱਚ ਉਪਲਬਧ ਹੈ।63 – ਖੰਨਾ ਖੇਤਰ ਲਈ, ਰਿਵਾਈਜ਼ਿੰਗ ਅਧਿਕਾਰੀ ਐਸ.ਡੀ.ਐਮ. ਖੰਨਾ ਹਨ ਅਤੇ ਡਰਾਫਟ ਵੋਟਰ ਸੂਚੀ ਉਨ੍ਹਾਂ ਦੇ ਦਫ਼ਤਰ ਵਿੱਚ ਉਪਲਬਧ ਹੋਵੇਗੀ। ਵੋਟਰਾਂ ਵੱਲੋਂ 10 ਮਾਰਚ ਤੱਕ ਉੱਥੇ ਕੋਈ ਵੀ…

Read More

ਹਾਦਸਿਆਂ ਦੀ ਰੋਕਥਾਮ ਅਤੇ ਕੀਮਤੀ ਜਾਨਾਂ ਬਚਾਉਣ ਲਈ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.), ਨਗਰ ਨਿਗਮ, ਟ੍ਰੈਫਿਕ ਪੁਲਿਸ ਅਤੇ ਹੋਰਾਂ ਸਮੇਤ ਵੱਖ-ਵੱਖ ਏਜੰਸੀਆਂ ਨੂੰ ਲੁਧਿਆਣਾ ਦੀਆਂ ਸੜਕਾਂ ‘ਤੇ ਸਾਰੇ 77 ਬਲੈਕ ਸਪਾਟਾਂ ਨੂੰ ਤੁਰੰਤ ਠੀਕ ਕਰਨ ਦੇ ਨਿਰਦੇਸ਼ ਜਾਰੀ ਕੀਤੇ।ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਜਿਨ੍ਹਾਂ ਵਿੱਚ ਆਰ.ਟੀ.ਓ, ਐਸ.ਡੀ.ਐਮਜ਼ ਅਤੇ ਲੁਧਿਆਣਾ ਟ੍ਰੈਫਿਕ ਪੁਲਿਸ (ਕਮਿਸ਼ਨਰੇਟ) ਅਤੇ ਖੰਨਾ ਅਤੇ ਲੁਧਿਆਣਾ ਦਿਹਾਤੀ ਟ੍ਰੈਫਿਕ ਪੁਲਿਸ ਦੇ ਅਧਿਕਾਰੀ ਸ਼ਾਮਲ ਸਨ, ਦੇ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਏਜੰਸੀਆਂ ਨੂੰ ਰਾਹਗੀਰਾਂ ਲਈ ਸੁਰੱਖਿਅਤ ਰਸਤਾ ਯਕੀਨੀ ਬਣਾਉਣ ਲਈ ਇਨ੍ਹਾਂ ਬਲੈਕ ਸਪਾਟਾਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।ਇਸ ਤੋਂ ਇਲਾਵਾ, ਡਿਪਟੀ ਕਮਿਸ਼ਨਰ ਵੱਲੋਂਂ ਸਾਰੇ…

Read More