Author: Pushminder Sidhu

ਚੰਡੀਗੜ੍ਹ ਪ੍ਰੈਸ ਕਲੱਬ ਦਿੱਲੀ ਵਿਧਾਨ ਸਭਾ ਚੋਣਾਂ ਦੀ ਕਵਰੇਜ਼ ਕਰਨ ਗਏ ਇਲਾਕੇ ਦੇ ਪੱਤਰਕਾਰਾਂ ਲਈ ਬੇਲੋੜੀਆਂ ਰੁਕਾਵਟਾਂ ਖੜ੍ਹੀਆਂ ਕਰਨ ਲਈ ਦਿੱਲੀ ਪੁਲਿਸ ਦੀ ਸਖ਼ਤ ਨਿਖੇਧੀ ਕਰਦਾ ਹੈ।ਚੰਡੀਗੜ੍ਹ ਪ੍ਰੈਸ ਕਲੱਬ ਨੇ ਕਿਹਾ, “ਦਿੱਲੀ ਪੁਲਿਸ ਨੇ ਨਵੀਂ ਦਿੱਲੀ ਵਿੱਚ ਪੱਤਰਕਾਰਾਂ ਨਾਲ ਦੁਰਵਿਵਹਾਰ ਕੀਤਾ। ਪੱਤਰਕਾਰਾਂ ਨੂੰ ਉਨ੍ਹਾਂ ਦੇ ਸਰਕਾਰੀ ਸ਼ਨਾਖਤੀ ਕਾਰਡ ਦਿਖਾਉਣ ਦੇ ਬਾਵਜੂਦ ਰਿਪੋਰਟਿੰਗ ਕਰਨ ਤੋਂ ਰੋਕਿਆ ਗਿਆ। ਇਸ ਤੋਂ ਇਲਾਵਾ, ਉਨ੍ਹਾਂ ਨੂੰ ਰਾਤ ਭਰ ਥਾਣੇ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ। ਇਸ ਤਰ੍ਹਾਂ ਇਹ ਕਾਰਵਾਈ ਪ੍ਰੈਸ ਦੀ ਆਜ਼ਾਦੀ ਤੇ ਸਿੱਧਾ ਹਮਲਾ ਹੈ। ਪੱਤਰਕਾਰਾਂ ਦਾ ਮੌਲਿਕ ਅਧਿਕਾਰ ਹੈ ਕਿ ਉਹ ਬਿਨਾਂ ਕਿਸੇ ਡਰ ਜਾਂ ਅੜਿੱਕੇ ਦੇ ਰਿਪੋਰਟ ਕਰੇ।ਚੰਡੀਗੜ੍ਹ ਪ੍ਰੈੱਸ ਕਲੱਬ ਨੇ ਇਸ ਮਾਮਲੇ…

Read More

ਬਸੰਤ ਪੰਚਮੀ ਤੋਂ ਪਹਿਲਾਂ ਜਲੰਧਰ ਦਿਹਾਤੀ ਪੁਲਿਸ ਨੇ ਚੀਨੀ ਡੋਰ (ਸਿੰਥੈਟਿਕ ਮਾਂਝਾ) ਦੀ ਵਰਤੋਂ ਕਰਨ ਜਾਂ ਵੇਚਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ।ਜਲੰਧਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਅੱਜ ਐਲਾਨ ਕੀਤਾ ਹੈ ਕਿ ਇਸ ਘਾਤਕ ਡੋਰ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ਪੁਲਿਸ ਟੀਮਾਂ ਜ਼ਿਲ੍ਹੇ ਭਰ ਵਿੱਚ ਛਾਪੇਮਾਰੀ ਕਰਨਗੀਆਂ। ਉਨ੍ਹਾਂ ਕਿਹਾ ਕਿ ਪਾਬੰਦੀ ਲੱਗਣ ਦੇ ਬਾਵਜੂਦ, ਕੁਝ ਲੋਕ ਚੀਨੀ ਡੋਰ ਵੇਚਣਾ ਅਤੇ ਵਰਤੋਂ ਕਰਨਾ ਜਾਰੀ ਰੱਖਦੇ ਹਨ, ਜਿਸ ਨਾਲ ਮਾਸੂਮ ਜਾਨਾਂ ਨੂੰ ਜੋਖਮ ਵਿੱਚ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਅਪਰਾਧੀਆਂ ਖਿਲਾਫ ਕਤਲ ਦੀ ਕੋਸ਼ਿਸ਼ ਸਮੇਤ ਗੈਰ-ਜ਼ਮਾਨਤੀ…

Read More

ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਬੀਤੇ ਕੱਲ੍ਹ ਨਵੀਂ ਦਿੱਲੀ ਵਿੱਚ ਵਾਪਰੀ ਸ਼ਰਮਨਾਕ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ, ਜਿੱਥੇ ਦਿੱਲੀ ਵਿਧਾਨ ਸਭਾ ਚੋਣਾਂ ਦੀ ਕਵਰੇਜ ਕਰ ਰਹੇ ਪੰਜਾਬ ਦੇ ਪੱਤਰਕਾਰਾਂ ਨੂੰ ਦਿੱਲੀ ਪੁਲਿਸ ਵੱਲੋਂ ਤੁਗਲਕ ਰੋਡ ਪੁਲਿਸ ਥਾਣੇ ਵਿੱਚ ਗੈਰ-ਕਾਨੂੰਨੀ ਤੌਰ ’ਤੇ 8 ਘੰਟੇ ਲਈ ਰੱਖਿਆ ਗਿਆ ।ਇਸ ਮੰਦਭਾਗੀ ਘਟਨਾ ਨੂੰ ਜਮਹੂਰੀ ਨਿਯਮਾਂ ਦੇ ਨਾਮ ’ਤੇ ਧੱਬਾ ਦੱਸਦਿਆਂ ਅਤੇ ਚੋਣਾਂ ਦੀ ਕਵਰੇਜ ਕਰ ਰਹੇ ਪੱਤਰਕਾਰਾਂ ਲਈ ਪੁਖਤਾ ਸੁਰੱਖਿਆ ਦੀ ਮੰਗ ਕਰਦੇ ਹੋਏ, ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਦੇ ਚੇਅਰਮੈਨ ਅਸ਼ਵਨੀ ਚਾਵਲਾ ਨੇ ਕਿਹਾ ਕਿ ਕਮੇਟੀ ਨੇ ਮੁੱਖ ਚੋਣ ਕਮਿਸ਼ਨਰ, ਨਵੀਂ ਦਿੱਲੀ ਕੋਲ ਲਿਖਤੀ ਸ਼ਿਕਾਇਤ ਦਰਜ…

Read More

ਨਗਰ ਨਿਗਮ ਬਠਿੰਡਾ ਦੇ ਮੇਅਰ ਦੀ ਚੋਣ ਲਈ ਪੰਜਾਬ ਸਰਕਾਰ ਵੱਲੋਂ 5 ਫਰਵਰੀ ਦਾ ਦਿਨ ਤੈਅ ਕਾਰਨ ਨਾਲ ਸ਼ਹਿਰ ’ਚ ਚੁੰਝ ਚਰਚਾ ਨੇ ਜੋਰ ਫੜ ਲਿਆ ਹੈ ਕਿ ਹੁਣ ਇਸ ਕੁਰਸੀ ਤੇ ਕੌਣ ਬੈਠਣ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਪੱਤਰ ਸਾਹਮਣੇ ਆਉਣ ਤੋਂ ਬਾਅਦ ਬਠਿੰਡਾ ’ਚ ਸਿਆਸੀ ਸਰਗਰਮੀਆਂ ਤੇਜ ਹੋ ਗਈਆਂ ਹਨ। ਸਾਲ 2021 ’ਚ ਚੁਣੀ ਗਈ ਪਹਿਲੀ ਮਹਿਲਾ ਮੇਅਰ ਰਮਨ ਗੋਇਲ ਨੂੰ ਹਟਾਉਣ ਉਪਰੰਤ ਤਕਰੀਬਨ ਸਵਾ ਸਾਲ ਤੋਂ ਇਹ ਮਹੱਤਵਪੂਰਨ ਕੁਰਸੀ ਖਾਲੀ ਪਈ ਹੈ। ਲੰਘੀ 28 ਜਨਵਰੀ ਨੂੰ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਪੱਤਰ ਲਿਖਕੇ ਇਹ ਚੋਣ ਕਰਵਾਉਣ…

Read More

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰੀ ਬਜਟ 2025 ਵਿਚ ਦੇਸ਼ ਦੇ ਇਕਜੁੱਟ ਵਿਕਾਸ ਦੀ ਗੱਲ ਨਹੀਂ ਕੀਤੀ ਗਈ ਅਤੇ ਇਸ ਵਿਚ ਸਿਰਫ ਚੋਣਾਂ ਵਾਸਤੇ ਰਾਜਾਂ ’ਤੇ ਹੀ ਧਿਆਨ ਦਿੱਤਾ ਗਿਆ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਐਮ ਐਸ ਪੀ ਦੀ ਕਾਨੂੰਨੀ ਗਰੰਟੀ ਪ੍ਰਦਾਨ ਕਰਨ ਅਤੇ ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫੀ ਸਮੇਤ ਕਿਸਾਨਾਂ ਦੀਆਂ ਮੰਗਾਂ ਅਣਡਿੱਠ ਕਰ ਕੇ ਖੇਤੀਬਾੜੀ ਅਰਥਚਾਰੇ ਨੂੰ ਖ਼ਤਰੇ ਵਿਚ ਪਾਇਆ ਗਿਆ ਹੈ। ਬਜਟ ’ਤੇ ਪ੍ਰਤੀਕਰਮ ਦਿੰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ…

Read More

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਵੱਲੋਂ ਵਿੱਤੀ ਸਾਲ 2025-26 ਲਈ ਪੇਸ਼ ਕੀਤੇ ਬਜ਼ਟ ਨੂੰ ਪੰਜਾਬ ਦੇ ਲੋਕਾਂ ਲਈ ‘ਨਿਰਾਸ਼ਾਜਨਕ ਬਜ਼ਟ’ ਕਰਾਰ ਦਿੱਤਾ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਬਜਟ ਦੇਸ਼ ਦੀਆਂ ਲੋੜਾਂ ਨੂੰ ਸੰਬੋਧਿਤ ਕਰਨ ਦੀ ਬਜਾਏ ਭਾਜਪਾ ਦੇ ਸਿਆਸੀ ਹਿੱਤਾਂ ਨੂੰ ਪੂਰਾ ਕਰਦੇ ਹੋਏ ਬਿਹਾਰ ਦੀਆਂ ਚੋਣਾਂ ‘ਤੇ ਕੇਂਦਰਿਤ ਹੈ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਿਰਾਸ਼ਾ ਜ਼ਾਹਰ ਕੀਤੀ ਕਿ 20 ਦਸੰਬਰ 2024 ਨੂੰ ਰਾਜਸਥਾਨ ਦੇ ਜੈਸਲਮੇਰ ਵਿੱਚ ਹੋਈ ਪ੍ਰੀ-ਬਜਟ ਮੀਟਿੰਗ ਦੌਰਾਨ ਪੰਜਾਬ ਵੱਲੋਂ ਰੱਖੀ ਗਈ ਇੱਕ ਵੀ ਮੰਗ ਨੂੰ…

Read More

ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਅੱਜ ਬਜਟ ਪੇਸ਼ ਕਰ ਰਹੇ ਹਨ। ਬਜਟ ਵਿਚ ਕੇਂਦਰੀ ਮੰਤਰੀ ਨੇ ਵੱਡਾ ਐਲਾਨ ਕੀਤਾ ਹੈ। ਬਜਟ ਵਿਚ ਮੱਧ ਵਰਗ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਹੁਣ 12 ਲੱਖ ਰੁਪਏ ਤੱਕ ਕੋਈ ਟੈਕਸ ਨਹੀਂ ਲੱਗੇਗਾ।ਇਹ ਐਲਾਨ ਮਿਡਲ ਕਲਾਸ ਦੇ ਲੋਕਾਂ ਲਈ ਕੀਤਾ ਗਿਆ ਹੈ। ਇਨਕਮ ਟੈਕਸ ਦੀ ਸੀਮਾ 7 ਤੋਂ ਵਧਾ ਕੇ 12 ਲੱਖ ਕਰ ਦਿੱਤੀ ਗਈ ਹੈ। 12 ਲੱਖ ਤੱਕ ਦੀ ਇਨਕਮ ਤੱਕ ਕੋਈ ਟੈਕਸ ਨਹੀਂ ਲੱਗੇਗਾ। ਇਸ ਤੋਂ ਇਲਾਵਾ ਅਗਲੇ ਹਫ਼ਤੇ ਨਵਾਂ ਇਨਕਮ ਟੈਕਸ ਬਿੱਲ ਆਵੇਗਾ। ਇਨਕਮ ਟੈਕਸ ਨਿਯਮਾਂ ‘ਚ ਵੱਡੇ ਬਦਲਾਅ ਹੋਣਗੇ। 12-16 ਲੱਖ ਰੁਪਏ ਤੱਕ ਦੀ ਆਮਦਨ ‘ਤੇ 15% ਟੈਕਸ ਲੱਗੇਗਾ।…

Read More

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੋਕ ਸਭਾ ਵਿੱਚ ਲਗਾਤਾਰ 8ਵੀਂ ਵਾਰ ਕੇਂਦਰੀ ਬਜਟ ਪੇਸ਼ ਕਰ ਰਹੀਆਂ ਹਨ। ਆਪਣੇ ਭਾਸ਼ਣ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ, “ਸਰਕਾਰ ਸ਼ਹਿਰਾਂ ਨੂੰ ਵਿਕਾਸ ਕੇਂਦਰ ਬਣਾਉਣ ਦੇ ਪ੍ਰਸਤਾਵਾਂ ਨੂੰ ਲਾਗੂ ਕਰਨ ਲਈ 1 ਲੱਖ ਕਰੋੜ ਰੁਪਏ ਦਾ ਇੱਕ ਸ਼ਹਿਰੀ ਚੁਣੌਤੀ ਫੰਡ (Urban Challenge Fund) ਸਥਾਪਤ ਕਰੇਗੀ। ਸਰਕਾਰ ਨੇ ਐਲਾਨ ਕੀਤਾ ਹੈ ਕਿ ₹1 ਲੱਖ ਕਰੋੜ ਦਾ ਇੱਕ ਅਰਬਨ ਚੈਲੇਂਜ ਫੰਡ (Urban Challenge Fund) ਸ਼ੁਰੂ ਕੀਤਾ ਜਾਵੇਗਾ। ਇਸਦਾ ਕੀ ਮਤਲਬ ਹੈ? ਯਾਨੀ, ਇਸ ਫੰਡ ਦੀ ਵਰਤੋਂ ਹੁਣ ਸਾਡੇ ਸ਼ਹਿਰਾਂ ਨੂੰ ਸਮਾਰਟ ਬਣਾਉਣ ਲਈ ਕੀਤੀ ਜਾਵੇਗੀ। ਸਿੱਧੇ ਸ਼ਬਦਾਂ ਵਿੱਚ ਕਹੀਏ ਤਾਂ, ਇਹ ਫੰਡ ਸ਼ਹਿਰਾਂ ਦੇ ਬੁਨਿਆਦੀ ਢਾਂਚੇ…

Read More

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ ਵਿੱਚ ਸ਼ਹਿਰੀ ਕਾਮਿਆਂ ਅਤੇ ਗਿਗ ਵਰਕਰਾਂ ਲਈ ਕਈ ਐਲਾਨ ਕੀਤੇ ਹਨ। ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਈ-ਸ਼੍ਰਮ ਪੋਰਟਲ ‘ਤੇ ਗਿਗ ਵਰਕਰਾਂ ਦੇ ਪਛਾਣ ਪੱਤਰ ਅਤੇ ਰਜਿਸਟ੍ਰੇਸ਼ਨ ਲਈ ਪ੍ਰਬੰਧ ਕੀਤੇ ਜਾਣਗੇ। ਇਸ ਦੇ ਨਾਲ ਹੀ, ਸਰਕਾਰ ਗਿਗ ਵਰਕਰਾਂ ਲਈ ਇੱਕ ਸਿਹਤ ਯੋਜਨਾ ਵੀ ਪੇਸ਼ ਕਰੇਗੀ। ਬਜਟ ਵਿੱਚ ਪ੍ਰਧਾਨ ਮੰਤਰੀ ਸਵਨਿਧੀ ਯੋਜਨਾ ਵਿੱਚ ਕਰਜ਼ੇ ਦੀ ਸੀਮਾ ਵੀ ਵਧਾ ਦਿੱਤੀ ਗਈ ਹੈ। ਵਿੱਤ ਮੰਤਰੀ ਨੇ ਬਜਟ ਭਾਸ਼ਣ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਸਵਨਿਧੀ ਯੋਜਨਾ ਨੂੰ ਬੈਂਕਾਂ ਤੋਂ ਵਧੇ ਹੋਏ ਕਰਜ਼ਿਆਂ, 30,000 ਰੁਪਏ ਦੀ ਸੀਮਾ ਵਾਲੇ UPI ਲਿੰਕਡ ਕ੍ਰੈਡਿਟ ਕਾਰਡਾਂ ਅਤੇ ਸਮਰੱਥਾ ਨਿਰਮਾਣ ਸਹਾਇਤਾ ਨਾਲ ਨਵਾਂ…

Read More

ਵਿਭਾਗ ਦੇ ਮੁਖੀ ਡਾ. ਅਨੁਰਾਧਾ ਲਹਿਰੀ ਨੇ ਉਨ੍ਹਾਂ ਦੀ ਜਾਣ ਪਹਿਚਾਣ ਕਰਵਾਉਂਦਿਆਂ ਦੱਸਿਆ ਕਿ ਸ੍ਰ. ਮਲਕੀਤ ਸਿੰਘ ਪੰਜਾਬ ਦੇ ਫਤਿਹਗੜ੍ਹ ਸਾਹਿਬ ਦੇ ਵਸਨੀਕ ਹਨ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਪੜ੍ਹੇ ਹਨ। ਉਨ੍ਹਾਂ ਮਈ 2024 ਦੌਰਾਨ ਐਵਰੈਸਟ ਤੇ ਚੜ੍ਹਨ ਵਿੱਚ ਕਾਮਯਾਬੀ ਹਾਸਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰ. ਮਲਕੀਤ ਸਿੰਘ ਨੇ ਆ ਕੇ ਵਿਭਾਗ ਦਾ ਸਨਮਾਨ ਵਧਾਇਆ। ਸ੍ਰ. ਮਲਕੀਤ ਸਿੰਘ ਨੇ ਵਿਭਾਗ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ਼ ਮਾਊਂਟ ਐਵਰੈਸਟ ਤੇ ਚੜ੍ਹਨ ਦੇ ਆਪਣੇ ਤਜਰਬਿਆਂ ਨੂੰ ਬਹੁਤ ਹੀ ਰੋਮਾਂਚਕ ਤਰੀਕਿਆਂ ਨਾਲ਼ ਬਿਆਨਿਆ। ਆਪਣੇ ਸੰਬੋਧਨ ਵਿੱਚ ਖੇਡ ਵਿਗਿਆਨ ਦੇ ਹਵਾਲੇ ਨਾਲ਼ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਖੇਡ ਵਿਗਿਆਨ ਇੱਕ ਅਜਿਹਾ ਵਿਗਿਆਨ ਹੈ…

Read More