Author: Pushminder Sidhu

ਭਾਸ਼ਾ ਵਿਭਾਗ, ਪੰਜਾਬ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੇਵਲ ਸਿਧਾਂਤਕ ਤੌਰ ‘ਤੇ ਕਾਰਜ ਨਹੀਂ ਕਰਦਾ ਸਗੋਂ ਇਸ ਦੀ ਵਿਹਾਰਕਤਾ ਇਸ ਤੋਂ ਵੀ ਕਿਤੇ ਜ਼ਿਆਦਾ ਹੈ। ਇਸ ਲੜੀ ਵਿਚ ਭਾਸ਼ਾ ਵਿਭਾਗ, ਪੰਜਾਬ ਪੰਜਾਬੋਂ ਬਾਹਰ ਵੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਪ੍ਰਸਾਰਨ ਲਈ ਕਾਰਜ ਕਰ ਰਿਹਾ ਹੈ। ਬੀਤੇ ਕੱਲ੍ਹ ਨਵੀਂ ਦਿੱਲੀ ਦੇ ਪੰਜਾਬ ਭਵਨ ਵਿਖੇ ਭਾਸ਼ਾ ਵਿਭਾਗ ਵਲੋਂ ਪੰਜਾਬੀ ਦੇ ਪ੍ਰਬੁੱਧ ਲੇਖਕਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਜਿਨ੍ਹਾਂ ਨਾਲ ਪੰਜਾਬੀ ਲੇਖਕਾਂ ਦੀ ਵਿਰਾਸਤ ਨੂੰ ਪੰਜਾਬੋਂ ਬਾਹਰ ਵਿਸਥਾਰਿਆ ਜਾਵੇਗਾ। ਇਸ ਮੌਕੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਪੰਜਾਬ ਭਵਨ ਦਾ ਪੰਜਾਬੀ ਦੇ ਵੱਡੇ ਲੇਖਕਾਂ ਦੀਆਂ ਤਸਵੀਰਾਂ…

Read More

ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਅਤੇ ਹੁਕਮਨਾਮੇ ਤੋਂ ਭੱਜਣ ਵਾਲਿਆਂ ਵਿਰੁੱਧ ਡਟਵਾਂ ਸਟੈਂਡ ਲੈਣ ਵਾਲੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਖੜ੍ਹੇ ਹੋ ਕੇ ਸਿੱਖਾਂ ਨੂੰ ਆਪਣੇ ਸਿਧਾਂਤ ਅਤੇ ਵੱਖਰੀ ਪਛਾਣ ਨੂੰ ਬਚਾਉਣ ਦਾ ਲੋੜੀਂਦਾ ਉਪਰਾਲਾ ਕਰਨਾ ਚਾਹੀਦਾ ਹੈ। ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਨਾਲ ਜੁੜੇ ਚਿੰਤਕਾਂ/ਬੁੱਧੀਜੀਵੀਆਂ ਨੇ ਅੱਜ ਸਾਂਝੇ ਬਿਆਨ ਵਿੱਚ ਕਿਹਾ ਕਿ 2 ਦਸੰਬਰ ਨੂੰ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਆਏ ਹੁਕਮਨਾਮੇ ਨੇ ਸਿੱਖ ਪੰਥ ਨੂੰ ਦੋ ਧੜਿਆਂ ਵਿੱਚ ਵੰਡ ਦਿੱਤਾ ਹੈ। ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਇਕ ਧਿਰ ਸਿੱਖ-ਧਾਰਾ ਨੂੰ ਮੰਨ ਰਹੀ ਹੈ ਕਿ ਜੇ ਇਹ ਹੁਕਮਨਾਮਾ ਨਾ ਮੰਨਿਆ ਗਿਆ…

Read More

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ 8ਵਾਂ ਬਜਟ ਪੇਸ਼ ਕਰ ਰਹੇ ਹਨ। ਵਿੱਤ ਮੰਤਰੀ ਸੀਤਾਰਮਨ ਨੇ ਕਿਹਾ ਕਿ ਇਹ ਦੇਸ਼ ਦੀਆਂ ਇੱਛਾਵਾਂ ਦਾ ਬਜਟ ਹੈ। ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਅਸੀਂ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਹਾਂ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਬਜਟ ਵਿੱਚ ਸਭ ਦੇ ਵਿਕਾਸ ‘ਤੇ ਜ਼ੋਰ ਦਿੱਤਾ ਹੈ।

Read More

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੇਸ਼ ਦੇ 100 ਜ਼ਿਲ੍ਹਿਆਂ ਵਿਚ ਕਿਸਾਨਾਂ ਲਈ ਨਵੀਂ ਧਨ ਧਾਨਯ ਸਕੀਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹਨਾਂ ਜ਼ਿਲ੍ਹਿਆਂ ਵਿਚ ਖੇਤੀਬਾੜੀ ਉਤਪਾਦਨ ਘੱਟ ਹੋਣ ਕਾਰਣ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਨਾਲ 1.77 ਕਰੋੜ ਕਿਸਾਨਾਂ ਨੂੰ ਲਾਭ ਮਿਲੇਗਾ।

Read More

ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਨੇ ਹੰਗਾਮਾ ਕਰ ਦਿੱਤਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਹੰਗਾਮੇ ਵਿਚਕਾਰ ਆਪਣਾ ਬਜਟ ਭਾਸ਼ਣ ਸ਼ੁਰੂ ਕੀਤਾ। ਹੰਗਾਮੇ ਦੌਰਾਨ ਸਪੀਕਰ ਨੇ ਵਿੱਤ ਮੰਤਰੀ ਸੀਤਾਰਮਨ ਨੂੰ ਬਜਟ ਪੜ੍ਹਨ ਲਈ ਬੁਲਾਇਆ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰ ਨਾਅਰੇਬਾਜ਼ੀ ਕਰਦੇ ਦੇਖੇ ਗਏ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਾਡੀ ਅਰਥਵਿਵਸਥਾ ਸਾਰੀਆਂ ਪ੍ਰਮੁੱਖ ਅਰਥਵਿਵਸਥਾਵਾਂ ਵਿੱਚੋਂ ਸਭ ਤੋਂ ਤੇਜ਼ੀ ਨਾਲ ਵਧ ਰਹੀ ਹੈ। ਪਿਛਲੇ 10 ਸਾਲਾਂ ਵਿੱਚ ਸਾਡੇ ਵਿਕਾਸ ਟਰੈਕ ਰਿਕਾਰਡ ਅਤੇ ਢਾਂਚਾਗਤ ਸੁਧਾਰਾਂ ਨੇ ਵਿਸ਼ਵਵਿਆਪੀ ਧਿਆਨ ਆਪਣੇ ਵੱਲ ਖਿੱਚਿਆ ਹੈ। ਇਸ ਸਮੇਂ ਦੌਰਾਨ ਭਾਰਤ ਦੀ ਸਮਰੱਥਾ ਅਤੇ ਸਮਰੱਥਾ ਵਿੱਚ ਵਿਸ਼ਵਾਸ ਵਧਿਆ ਹੈ।…

Read More

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਭੁੱਚੋ (ਬਠਿੰਡਾ) ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਸੰਦੀਪ ਕੁਮਾਰ ਨੂੰ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਬਠਿੰਡਾ ਜ਼ਿਲ੍ਹੇ ਦੇ ਭੁੱਚੋ ਕਲਾਂ ਦੇ ਵਸਨੀਕ ਗੁਰਦਾਸ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਜੇ.ਈ. ਨੇ ਘਰੇਲੂ ਸਪਲਾਈ ਲਈ ਨਵਾਂ ਟਰਾਂਸਫਾਰਮਰ ਲਗਾਉਣ ਬਦਲੇ 7000…

Read More

ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿਰਾਸਤੀ ਮਾਰਗ ਤੇ ਡਾਕਟਰ ਬੀ ਆਰ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਕਰਨ ਵਾਲੇ ਮੁਲਜ਼ਮ ਆਕਾਸ਼ਦੀਪ ਦੀ ਪੇਸ਼ੀ ਹੋਈ ਹੈ। ਪੁਲਿਸ ਪੁਲਿਸ ਨੇ ਅਦਾਲਤ ਵਿੱਚ ਅੱਜ ਇੱਕ ਵਾਰ ਫਿਰ ਤੋਂ ਪੇਸ਼ ਕੀਤਾ ਗਿਆ। ਅੰਮ੍ਰਿਤਸਰ ਅਦਾਲਤ ਨੇ ਪੁਲਿਸ ਨੂੰ ਅਕਾਸ਼ਦੀਪ ਦਾ ਪੰਜ ਦਿਨ ਦਾ ਹੋਰ ਪੁਲਿਸ ਰਿਮਾਂਡ ਦਿੱਤਾ ਹੈ। ਮਾਮਲੇ ਦੇ ਸਬੰਧੀ ਜਾਣਕਾਰੀ ਦਿੰਦਿਆਂ ACP ਜਸਪਾਲ ਸਿੰਘ ਨੇ ਦੱਸਿਆ ਕਿ ਡਾਕਟਰ ਬੀ.ਆਰ. ਅੰਬੇਡਕਰ ਦੀ ਪ੍ਰਤਿਮਾ ਤੋੜਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਥੋਂ ਮਾਨਯੋਗ ਜੱਜ ਸਾਹਿਬ ਨੇ 5 ਦਿਨ ਦਾ ਪੁਲਿਸ ਰਿਮਾਂਡ ਹੋਰ ਦਿੱਤਾ ਅਤੇ ਹੋਰ ਵੀ ਬਰੀਕੀ ਨਾਲ ਇਸ ਤੋਂ ਪੁੱਛਗਿੱਛ…

Read More

ਕੇਂਦਰੀ ਬਜਟ 2025-26 ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਨੀਤੀ ਆਯੋਗ ਦੀਆਂ ਮੀਟਿੰਗਾਂ ‘ਚ ਪੰਜਾਬ ਦਾ ਪੱਖ ਪੇਸ਼ ਕਰਨ ‘ਚ ਅਸਫਲ ਰਹਿਣ ‘ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਿੱਖੀ ਆਲੋਚਨਾ ਕੀਤੀ ਹੈ। ਪ੍ਰਧਾਨ ਮੰਤਰੀ, ਕੇਂਦਰੀ ਵਿੱਤ ਮੰਤਰੀ ਅਤੇ ਰਿਜ਼ਰਵ ਬੈਂਕ ਦੇ ਗਵਰਨਰ ਦੀ ਮੌਜੂਦਗੀ ‘ਚ ਨੀਤੀ ਆਯੋਗ ਦੀਆਂ ਬੈਠਕਾਂ ‘ਚ ਸੂਬਿਆਂ ਅਤੇ ਕੇਂਦਰ ਸਰਕਾਰ ਦਰਮਿਆਨ ਆਰਥਿਕ ਮੁੱਦਿਆਂ ਅਤੇ ਆਰਥਿਕ ਵਿਵਾਦਾਂ ‘ਤੇ ਚਰਚਾ ਕੀਤੀ ਜਾਂਦੀ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਦੇ ਵੀ ਆਪਣੀ ਸਥਿਤੀ ਨੂੰ ਗੰਭੀਰਤਾ ਨਾਲ ਨਹੀਂ ਲਿਆ। ਬਾਜਵਾ ਨੇ…

Read More

1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬਜਟ 2025 ਪੇਸ਼ ਕਰਨਗੇ। ਇਸ ਤੋਂ ਇਲਾਵਾ, ਹਰ ਮਹੀਨੇ ਵਾਂਗ, ਇਸ ਮਹੀਨੇ ਵੀ ਕੁਝ ਨਿਯਮ ਆਉਣਗੇ ਅਤੇ ਬਦਲਾਅ ਵੀ ਹੋਣਗੇ। ਇਨ੍ਹਾਂ ਵਿੱਚ ਬੈਂਕਿੰਗ ਬਦਲਾਅ ਵੀ ਸ਼ਾਮਲ ਹਨ। ਭਾਰਤੀ ਰਿਜ਼ਰਵ ਬੈਂਕ (RBI)ਵੱਲੋਂ ਬੈਂਕਿੰਗ ਪ੍ਰਣਾਲੀ ਵਿੱਚ ਵੱਡੇ ਬਦਲਾਅ ਕੀਤੇ ਜਾਣਗੇ। ਅਜਿਹੀ ਸਥਿਤੀ ਵਿੱਚ, ਕੁਝ ਖਾਤਾ ਧਾਰਕਾਂ ਨੂੰ ਨਵੇਂ ਪ੍ਰਬੰਧਾਂ ਦਾ ਸਾਹਮਣਾ ਕਰਨਾ ਪਵੇਗਾ। ਦਰਅਸਲ, ਸਟੇਟ ਬੈਂਕ ਆਫ਼ ਇੰਡੀਆ (State Bank of India), ਪੰਜਾਬ ਨੈਸ਼ਨਲ ਬੈਂਕ (Punjab National Bank) ਅਤੇ ਕੇਨਰਾ ਬੈਂਕ (Canara Bank) ਵਰਗੇ ਵੱਡੇ ਬੈਂਕਾਂ ਵਿੱਚ ਬੈਂਕਿੰਗ ਸੇਵਾਵਾਂ ਬਦਲ ਜਾਣਗੀਆਂ। ਨਵੇਂ ਨਿਯਮਾਂ ਦਾ ਉਦੇਸ਼ ਡਿਜੀਟਲ ਬੈਂਕਿੰਗ ਨੂੰ ਹੋਰ ਵੀ ਬਿਹਤਰ ਬਣਾਉਣਾ ਹੈ। ਬੈਂਕਿੰਗ ਧੋਖਾਧੜੀ…

Read More

ਪੰਜਾਬ ਦੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸ਼ੁੱਕਰਵਾਰ ਸਵੇਰੇ ਇੱਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਕਿਸਾਨ ਗੁੱਸੇ ਵਿੱਚ ਆ ਗਏ ਅਤੇ ਕਾਫ਼ੀ ਦੇਰ ਤੱਕ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਰਹੇ। ਮ੍ਰਿਤਕ ਕਿਸਾਨ ਦੀ ਪਛਾਣ ਪ੍ਰਗਟ ਸਿੰਘ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਕੱਕੜ ਦਾ ਰਹਿਣ ਵਾਲਾ ਹੈ। ਮ੍ਰਿਤਕ ਕਿਸਾਨ ਦੋ ਏਕੜ ਜ਼ਮੀਨ ਦਾ ਮਾਲਕ ਸੀ। ਉਹ ਦੋ ਬੱਚਿਆਂ ਦਾ ਪਿਤਾ ਸੀ। ਮੌਕੇ ‘ਤੇ ਮੌਜੂਦ ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਹੈ। ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵਰਤ ਜਾਰੀ ਹੈ।

Read More