- ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫਤਾਰ SDM ਬਟਾਲਾ ਨੂੰ ਕੋਰਟ ਵਿੱਚ ਕੀਤਾ ਗਿਆ ਪੇਸ਼, ਕਿੰਨਾ ਰਿਮਾਡ ਮਿਲਿਆ ?
- ਵਿਧਾਇਕ ਬੱਗਾ ਨੇ ‘ਬੁੱਢੇ ਦਰਿਆ’ ਦੇ ਨਾਲ ਲਗਾਈਆਂ ਗਈਆਂ ਫੈਂਸੀ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ
- ਜਲੰਧਰ ’ਚ ਪਵਿੱਤਰ ਨਗਰ ਕੀਰਤਨ ਨੂੰ ਦਿੱਤਾ ਗਿਆ ‘ਗਾਰਡ ਆਫ਼ ਆਨਰ’, ਵੱਡੀ ਗਿਣਤੀ ਸੰਗਤ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਤਿਕਾਰ ਤੇ ਸ਼ਰਧਾ ਭੇਟ
- ਡਿਪਟੀ ਕਮਿਸ਼ਨਰ ਵੱਲੋਂ ਗਾਂਧੀ ਵਨੀਤਾ ਆਸ਼ਰਮ ’ਚ ਰਹਿਣ ਵਾਲੀ ਲੜਕੀ ਦੀ ਮੌਤ ਦੀ ਜਾਂਚ ਦੇ ਹੁਕਮ
- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਲੰਧਰ ਪਹੁੰਚਣ ਵਾਲੇ ਨਗਰ ਕੀਰਤਨ ਦਾ ਰੂਟ
- ਲੁਧਿਆਣਾ ਐਨਕਾਊਂਟਰ: ਜ਼ਖਮੀ ਦੋਸ਼ੀ ਰਾਜਸਥਾਨ ਦੇ ਰਹਿਣ ਵਾਲੇ, ਪਾਕ-ISI ਹੈਂਡਲਰ ਜਸਵੀਰ ਚੌਧਰੀ ਵੱਲੋਂ ਗ੍ਰਨੇਡ ਹਮਲਾ ਕਰਨ ਲਈ ਭੇਜੇ ਗਏ
- Tejas fighter jet crashes: ਦੁਬਈ ਏਅਰਸ਼ੋਅ ਦੌਰਾਨ ਹੋਇਆ ਵੱਡਾ ਹਾਦਸਾ, ਭਾਰਤ ਦਾ ਤੇਜਸ ਲੜਾਕੂ ਜਹਾਜ਼ ਕਰੈਸ਼
- Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!
Author: Pushminder Sidhu
ਪੰਜਾਬ ਦੇ ਫਿਰੋਜ਼ਪੁਰ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਪਿਕਅੱਪ ਅਤੇ ਕੈਂਟਰ ਵਿਚਕਾਰ ਹੋਈ ਟੱਕਰ ਵਿੱਚ ਨੌਂ ਲੋਕਾਂ ਦੀ ਮੌਤ ਹੋ ਗਈ ਅਤੇ 11 ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ ਪੰਜ ਦੀ ਹਾਲਤ ਗੰਭੀਰ ਹੈ। ਇਹ ਹਾਦਸਾ ਅੱਜ ਸਵੇਰੇ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਮੋਹਨ ਦੇ ਉਤਾੜ ਪਿੰਡ ਨੇੜੇ ਵਾਪਰਿਆ। ਹਾਦਸੇ ਸਮੇਂ ਪਿਕਅੱਪ ਵਿੱਚ 25 ਤੋਂ ਵੱਧ ਲੋਕ ਸਵਾਰ ਸਨ। ਪੁਲਿਸ ਅਧਿਕਾਰੀ ਅਨੁਸਾਰ ਇਹ ਹਾਦਸਾ ਧੁੰਦ ਕਾਰਨ ਹੋਇਆ ਜਾਪਦਾ ਹੈ। ਇੰਸਪੈਕਟਰ ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਬਲ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਸਾਰੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਬਰਾੜ ਨੇ ਦੱਸਿਆ ਹੈ ਕਿ ਪਿਕਅੱਪ ਵਿੱਚ ਮਜ਼ਦੂਰ…
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਵੱਲੋਂ ਮਨੁੱਖਤਾ ਨੂੰ ਜਾਤ ਪਾਤ ਦੇ ਕੋਹੜ ਤੋਂ ਬਚਾਉਣ ਲਈ ਗੁਰਬਾਣੀ ਵਿੱਚੋਂ ਪ੍ਰਾਪਤ ਹੁੰਦੀ ਸੇਧ ਅਤੇ ਆਦਰਸ਼ ਸਬੰਧੀ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਵਾਈਸ ਚਾਂਸਲਰ ਪ੍ਰੋਫੈਸਰ ਪ੍ਰਿਤ ਪਾਲ ਸਿੰਘ ਨੇ ਕਿਹਾ ਕਿ ਇਹ ਬੇਹੱਦ ਦੁਖਦਾਈ ਅਤੇ ਸ਼ਰਮਨਾਕ ਹੈ ਕਿ ਭਗਤ ਸਾਹਿਬਾਨ ਅਤੇ ਗੁਰੂ ਸਾਹਿਬਾਨ ਨੇ ਸਦੀਆਂ ਪਹਿਲਾਂ ਜਿਸ ਜਾਤ ਪਾਤ ਦੇ ਰੋੋਗ ਦਾ ਸਖਤੀ ਨਾਲ ਖੰਡਨ ਕੀਤਾ ਸੀ, ਉਹ ਅੱਜ ਵੀ ਸਾਡੇ ਸਮਾਜ ਵਿਚ ਵਿਆਪਤ ਹੈ। ਉਹਨਾਂ ਆਖਿਆ ਕਿ ਇਸ ਰੋਗ ਦੇ ਨਿਵਾਰਨ ਲਈ ਸਾਨੂੰ ਸਾਂਝੇ ਰੂਪ ਵਿੱਚ ਹੰਭਲਾ ਮਾਰਨ…
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ ਸ਼ੁਰੂ ਕੀਤੀ ਗਈ ਸੀ ਐਮ ਦੀ ਯੋਗਸ਼ਾਲਾ ਲੋਕਾਂ ਨੂੰ ਸਿਹਤਮੰਦ ਜੀਵਨ ਤੇ ਨਾਲ-ਨਾਲ ਮਾਨਸਿਕ ਰਾਹਤ ਵੀ ਦੇ ਰਹੀ ਹੈ, ਜਿਸ ਦਾ ਹਰ ਉਮਰ ਵਰਗ ਦੇ ਲੋਕ ਲਾਭ ਲੈ ਰਹੇ ਹਨ। ਐਸ.ਡੀ.ਐਮ. ਡੇਰਾਬਸੀ, ਅਮਿਤ ਗੁਪਤਾ ਨੇ ਦੱਸਿਆ ਕਿ ਜ਼ੀਰਕਪੁਰ ਅਤੇ ਡੇਰਾਬਸੀ ਵਿੱਚ ਪਿਛਲੇ ਇੱਕ ਸਾਲ ਤੋਂ ਵੀ ਵੱਧ ਸਮੇਂ ਤੋਂ ਵੱਖ- ਵੱਖ ਥਾਵਾਂ ਤੇ ਮੁਫਤ ਯੋਗਾ ਕਲਾਸਾਂ ਲਾਈਆਂ ਜਾ ਰਹੀਆਂ ਹਨ, ਜਿਸ ਵਿੱਚ ਬੱਚੇ, ਬਜ਼ੁਰਗ ਅਤੇ ਜੁਆਨ ਹਰ ਵਰਗ ਦੇ ਯੋਗ ਸਾਧਕ ਹਿੱਸਾ ਲੈ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਯੋਗਾ ਟ੍ਰੇਨਰ ਗੂਰਪ੍ਰਦੀਪ ਕੌਰ ਜ਼ੀਰਕਪੁਰ ਵਿਖੇ ਰੋਜ਼ਾਨਾ 6…
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਚੀਫ਼ ਇੰਜੀਨੀਅਰ ਡਰੇਨੇਜ-ਕਮ-ਮਾਈਨਿੰਗ ਅਤੇ ਭੂ-ਵਿਗਿਆਨ ਹਰਿੰਦਰਪਾਲ ਸਿੰਘ ਬੇਦੀ ਅਤੇ ਹੋਰ ਅਧਿਕਾਰੀਆਂ ਨਾਲ ਨੋਟੀਫਾਈਡ ਡਰੇਨਾਂ/ਚੋਆਂ/ਨਾਲਿਆਂ ਦੇ ਨਾਲ-ਨਾਲ ਨਾਜਾਇਜ਼ ਉਸਾਰੀਆਂ, ਜ਼ਿਲ੍ਹਾ ਸਰਵੇਖਣ ਰਿਪੋਰਟ, ਡੀ-ਸਿਲਟਿੰਗ ਦਾ ਜਾਇਜ਼ਾ ਲੈਂਦਿਆਂ ਸ਼ਹਿਰੀ ਸਥਾਨਕ ਸਰਕਾਰਾਂ ਨੂੰ ਜ਼ਿਲ੍ਹੇ ਵਿੱਚ ਨੋਟੀਫਾਈਡ ਡਰੇਨਾਂ/ਚੋਆਂ/ਨਾਲਿਆਂ ਆਦਿ ਦੇ ਨਾਲ-ਨਾਲ ਗੈਰ-ਕਾਨੂੰਨੀ ਉਸਾਰੀਆਂ ‘ਤੇ ਸਖ਼ਤੀ ਨਾਲ ਕਰਵਾਈ ਕਰਨ ਦੇ ਹੁਕਮ ਦਿੱਤੇ। ਡਰੇਨੇਜ-ਕਮ-ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਦੇ ਅਧਿਕਾਰੀਆਂ ਵੱਲੋਂ ਜ਼ੀਰਕਪੁਰ ਖੇਤਰ ਦੇ ਸਿੰਘ ਨਾਲਾ ਚੋਅ, ਸੁਖਨਾ ਚੋਅ, ਢਕੋਲੀ ਚੋਅ, ਬਲਟਾਣਾ ਚੋਅ ਅਤੇ ਸੁਖਨਾ ਕਰੀਕ ਦੇ ਨਾਲ ਲੱਗਦੇ ਜ਼ੀਰਕਪੁਰ ਖੇਤਰ ਵਿੱਚ ਨਾਜਾਇਜ਼ ਉਸਾਰੀਆਂ ਦਾ ਮੁੱਦਾ ਉਠਾਏ ਜਾਣ ‘ਤੇ ਡਿਪਟੀ ਕਮਿਸ਼ਨਰ ਨੇ ਤੁਰੰਤ ਨਗਰ ਕੌਂਸਲ ਦੇ ਈ.ਓ ਅਸ਼ੋਕ ਕੁਮਾਰ ਨੂੰ ਕਿਹਾ ਕਿ ਗੈਰ-ਕਾਨੂੰਨੀ…
ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਅੱਜ ਅੰਮ੍ਰਿਤਸਰ ਵਿਚ ਗਣਤੰਤਰ ਦਿਵਸ ਦੇ ਮੌਕੇ ’ਤੇ ਡਾ. ਬੀ ਆਰ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਕਰਨ ਦੇ ਮਾਮਲੇ ਦੀ ਨਿਆਂਇਕ ਜਾਂਚ ਮੰਗੀ ਅਤੇ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਤਹਿਤ 10 ਹਜ਼ਾਰ ਹੋਰ ਕਾਪੀਆਂ ਛਪਵਾਉਣ ਦੀ ਪ੍ਰਵਾਨਗੀ ਦਿੱਤੀ। ਵਰਕਿੰਗ ਕਮੇਟੀ ਦੀ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਲਏ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਵਰਕਿੰਗ ਕਮੇਟੀ ਨੇ ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਕਰਨ ਸਮੇਤ ਜਿਸ ਤਰੀਕੇ ਪੰਜਾਬ ਵਿਚ ਵੱਖ-ਵੱਖ ਭਾਈਚਾਰਿਆਂ ਵਿਚ ਵੰਡ…
ਜਲੰਧਰ ਦਿਹਾਤੀ ਪੁਲਿਸ ਦੇ ਕਰਤਾਰਪੁਰ ਥਾਣਾ ਪੁਲਿਸ ਨੇ 24 ਘੰਟਿਆਂ ਦੇ ਅੰਦਰ ਇੱਕ ਡਕੈਤੀ ਦਾ ਮਾਮਲਾ ਸੁਲਝਾਕੇ 2 ਲੱਖ ਰੁਪਏ ਬਰਾਮਦ ਕੀਤੇ ਹਨ ਅਤੇ ਅਪਰਾਧ ਵਿੱਚ ਵਰਤੀ ਗਈ ਗੱਡੀ ਨੂੰ ਜ਼ਬਤ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਜੀਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਛਬਲਵਾੜੀ, ਥਾਣਾ ਖਿਲਾਚੀਆ, ਜ਼ਿਲ੍ਹਾ ਅੰਮ੍ਰਿਤਸਰ ਅਤੇ ਸਤਨਾਮ ਸਿੰਘ ਪੁੱਤਰ ਸੋਹਣ ਲਾਲ ਵਾਸੀ ਪਿੰਡ ਬਚਦੇ, ਥਾਣਾ ਸਿਟੀ ਤਰਨਤਾਰਨ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਸੀਨੀਅਰ ਪੁਲਿਸ ਕਪਤਾਨ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਡਕੈਤੀ ਦੀ ਰਿਪੋਰਟ ਤੋਂ ਬਾਅਦ ਦੋਸ਼ੀਆਂ ਦਾ ਪਤਾ ਲਗਾਉਣ ਲਈ ਤੁਰੰਤ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ…
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ ਨੇ ਦਿੱਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਕਪੂਰਥਲਾ ਹਾਊਸ ‘ਤੇ ਚੋਣ ਕਮਿਸ਼ਨ ਦੇ ਛਾਪੇ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ‘ਆਪ’ ਆਗੂਆਂ ਨੇ ਇਸ ਘਟਨਾ ਦੀ ਸਖ਼ਤ ਆਲੋਚਨਾ ਕੀਤੀ ਅਤੇ ਇਸ ਨੂੰ ਬਦਲੇ ਦੀ ਭਾਵਨਾ ਤੋਂ ਪ੍ਰੇਰਿਤ ਕਾਰਵਾਈ ਕਰਾਰ ਦਿੱਤਾ ਇਸ ਘਟਨਾ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ, “ਅੱਜ ਦਿੱਲੀ ਪੁਲਿਸ ਦੇ ਨਾਲ ਚੋਣ ਕਮਿਸ਼ਨ ਦੀ ਟੀਮ ਦਿੱਲੀ ਵਿੱਚ ਮੇਰੇ ਘਰ ਕਪੂਰਥਲਾ ਹਾਊਸ ਰੇਡ ਕਰਨ ਪਹੁੰਚੀ ਹੈ। ਦਿੱਲੀ ‘ਚ ਬੀਜੇਪੀ ਵਾਲੇ ਸ਼ਰ੍ਹੇਆਮ ਪੈਸੇ ਵੰਡ ਰਹੇ ਨੇ ਪਰ ਦਿੱਲੀ ਪੁਲਿਸ ਤੇ ਚੋਣ ਕਮਿਸ਼ਨ ਨੂੰ ਕੁੱਝ ਵੀ ਨਹੀਂ ਦਿਖ ਰਿਹਾ।…
ਸਾਗਰ ਜ਼ਿਲ੍ਹੇ ਦੇ ਦੇਵਰੀ ਬਲਾਕ ਦੇ ਚਿਖਲੀ ਜਾਮੁਨੀਆ ਪੰਚਾਇਤ ਦੇ ਹਾਇਰ ਸੈਕੰਡਰੀ ਸਕੂਲ ਦੀਆਂ ਦੋ ਵਿਦਿਆਰਥਣਾਂ ਦੀ ਸੂਝਬੂਝ ਨਾਲ ਇੱਕ ਮਾਸਟਰ ਦੀ ਜਾਨ ਬਚ ਗਈ। ਦਰਅਸਲ, ਗਣਤੰਤਰ ਦਿਵਸ ‘ਤੇ, ਚਿਖਲੀ ਜਾਮੁਨੀਆ ਪਿੰਡ ਦੇ ਪ੍ਰਾਇਮਰੀ ਸਕੂਲ ਵਿੱਚ ਤਾਇਨਾਤ ਇੱਕ ਪ੍ਰਾਇਮਰੀ ਅਧਿਆਪਕ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਉਹ ਬੇਹੋਸ਼ ਹੋ ਗਏ। ਸਕੂਲ ਦੀਆਂ ਵਿਦਿਆਰਥਣਾਂ ਨਿਸ਼ਕਾ ਅਤੇ ਪ੍ਰਾਚੀ ਨੇ ਅਧਿਆਪਕ ਮਹੀਪਾਲ ਠਾਕੁਰ ਨੂੰ ਸੀ.ਪੀ.ਆਰ. ਦੇ ਕੇ ਉਨ੍ਹਾਂ ਦੀ ਜਾਨ ਬਚਾਈ। ਵਿਦਿਆਰਥਣਾਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਅਧਿਆਪਕ ਨੂੰ ਦੇਖਿਆ ਤਾਂ ਉਨ੍ਹਾਂ ਦੀ ਨਬਜ਼ ਚਲ ਰਹੀ ਸੀ ਅਤੇ ਉਹ ਸਾਹ ਨਹੀਂ ਲੈ ਰਹੇ ਸਨ। ਫਿਰ ਵਿਦਿਆਰਥਣਾਂ ਨੇ ਉਨ੍ਹਾਂ ਨੂੰ ਸੀ.ਪੀ.ਆਰ. ਦਿੱਤਾ। ਐਂਬੂਲੈਂਸ…
ਡੀਗੜ੍ਹ ਸਿਟੀ ਬਿਊਟੀਫੁੱਲ ਨੂੰ ਨਵਾਂ ਮੇਅਰ ਮਿਲ ਗਿਆ ਹੈ। ਬੀਜੇਪੀ ਦੀ ਹਰਪ੍ਰੀਤ ਕੌਰ ਬਬਲਾ ਨੇ ਚੰਡੀਗੜ੍ਹ ਨਗਰ ਨਿਗਮ ਦੀ ਚੋਣ ਜਿੱਤ ਲਈ ਹੈ। ਭਾਜਪਾ ਦੇ ਹੱਕ ਵਿੱਚ 19 ਵੋਟਾਂ ਪਈਆਂ ਜਦੋਂ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ 17 ਵੋਟਾਂ ਪਈਆਂ। ਸਾਰੇ 35 ਕੌਂਸਲਰਾਂ ਅਤੇ ਇੱਕ ਸੰਸਦ ਮੈਂਬਰ ਨੇ ਆਪਣੀ ਵੋਟ ਪਾਈ। ਨਵੇਂ ਮੇਅਰ ਬਣੇ ਹਰਪ੍ਰੀਤ ਬਬਲਾ ਕੌਣ ਹਨ ਆਓ ਜਾਣਦੇ ਹਾਂ……….. ਜਾਣਕਾਰੀ ਅਨੁਸਾਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰਾਂ ਨੇ ਭਾਜਪਾ ਦੇ ਹੱਕ ’ਚ ਕਰਾਸ-ਵੋਟਿੰਗ ਕੀਤੀ ਹੈ ਪਰ ਕਿਉਂਕਿ ਵੋਟਿੰਗ ਗੁਪਤ ਵੋਟਿੰਗ ਰਾਹੀਂ ਹੁੰਦੀ ਹੈ, ਇਸ ਲਈ ਇਹ ਸਪੱਸ਼ਟ ਨਹੀਂ ਹੈ ਕਿ ਕਿਸਨੇ ਕਰਾਸ-ਵੋਟਿੰਗ ਕੀਤੀ। 16…
ਪ੍ਰਯਾਗਰਾਜ ਮਹਾਂਕੁੰਭ ਵਿੱਚ ਵੀਰਵਾਰ ਨੂੰ ਇੱਕ ਵਾਰ ਫਿਰ ਅੱਗ ਲੱਗ ਗਈ। ਇਹ ਭਿਆਨਕ ਅੱਗ ਮਹਾਂਕੁੰਭ ਦੇ ਸੈਕਟਰ 22 ਵਿੱਚ ਲੱਗੀ। ਜਿਸ ਕਾਰਨ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਇਸ ਅੱਗ ਵਿੱਚ ਕਈ ਟੈਂਟ ਸੜ ਕੇ ਸੁਆਹ ਹੋ ਗਏ। ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਦਰਅਸਲ, ਇਹ ਅੱਗ ਮਹਾਕੁੰਭ ਦੇ ਸੈਕਟਰ 22 ਦੇ ਝੁਸੀ ਇਲਾਕੇ ਵਿੱਚ ਛਟਨੰਗ ਘਾਟ ਨੇੜੇ ਸਥਿਤ ਨਾਗੇਸ਼ਵਰ ਪੰਡਾਲ ਵਿੱਚ ਲੱਗੀ। ਇਸ ਅੱਗ ਦੀ ਤੀਬਰਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਇਸ ਦੀਆਂ ਲਾਟਾਂ ਦੂਰੋਂ ਹੀ ਦਿਖਾਈ ਦੇ ਰਹੀਆਂ ਸਨ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ…

