Author: Pushminder Sidhu

ਚੰਡੀਗੜ੍ਹ ਵਿੱਚ ਭਾਰਤੀ ਜਨਤਾ ਪਾਰਟੀ ਦੇ ਮੇਅਰ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੇਅਰ ਚੋਣਾਂ ਦੌਰਾਨ ਕਾਂਗਰਸ ਅਤੇ ਭਾਜਪਾ ਵਿਚਾਲੇ ਅਨੈਤਿਕ ਗਠਜੋੜ ਹੋਇਆ ਹੈ। ਚੀਮਾ ਨੇ ਕਿਹਾ ਕਿ ਅਸੀਂ ਆਪਣਾ ਧਰਮ ਨਿਭਾਇਆ, ਇਸ ਲਈ ਸਾਡੇ ਕੌਂਸਲਰਾਂ ਦੀਆਂ ਵੋਟਾਂ ਨਾਲ ਕਾਂਗਰਸ ਦੇ ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਬਣੇ। ਕਾਂਗਰਸ ਨੇ ਸਾਡੇ ਨਾਲ ਧੋਖਾ ਕੀਤਾ ਹੈ। ਕਾਂਗਰਸੀ ਕੌਂਸਲਰਾਂ ਨੇ ਕਰਾਸ ਵੋਟਿੰਗ ਕੀਤੀ ਜਿਸ ਕਾਰਨ ਭਾਜਪਾ ਦਾ ਮੇਅਰ ਬਣਿਆ। ਚੀਮਾ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੋਵੇਂ ਅੰਦਰਖਾਤੇ ਮਿਲੀਆਂ ਹੋਇਆਂ ਹਨ। ਉਹ ਸਾਨੂੰ ਰੋਕਣਾ ਚਾਹੁੰਦੇ ਹਨ।…

Read More

ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਬਠਿੰਡਾ ਪੁਲਿਸ ਜ਼ੁਰਮ ਦੀ ਦੁਨੀਆਂ ਨੂੰ ਠੱਲ੍ਹ ਪਾਉਣ ਅਤੇ ਆਮ ਲੋਕਾਂ ਦੀ ਸੁਰੱਖਿਆ ਲਈ ਹਮੇਸ਼ਾ ਤਤਪਰ ਹੈ। ਇਸੇ ਲੜੀ ਤਹਿਤ ਮਹੀਨਾ ਜਨਵਰੀ 2025 ’ਚ 106 ਗੁੰਮ ਹੋਏ ਮੋਬਾਇਲ ਟਰੇਸ ਕਰ ਕੇ ਆਮ ਲੋਕਾਂ ਨੂੰ ਸਪੁਰਦ ਕੀਤੇ ਗਏ ਹਨ। ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਸਾਂਝ ਕੇਂਦਰਾਂ ਵੱਲੋਂ ਪੰਜਾਬ ਟਰਾਂਸਪੇਰੈਸੀ ਅਤੇ ਅਕਾਊਟੇਬਿਲਟੀ ਇਨ ਡਲੀਵਰੀ ਆਫ ਪਬਲਿਕ ਸਰਵਿਸ ਐਕਟ, 2018 ਅਧੀਨ ਨੋਟੀਫਾਈਡ ਸਰਵਿਸਿਜ਼ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਮੋਬਾਇਲ ਗੁੰਮ ਹੋਣ ਦੀ ਸੂਰਤ ਵਿੱਚ ਸਾਂਝ ਕੇਂਦਰ ਵਿੱਚ ਸਿਕਾਇਤ ਦਰਜ ਕਰਵਾ ਜਾ ਸਕਦੀ ਹੈ। ਇਸ ਤੋਂ ਇਲਾਵ ਜ਼ਿਲ੍ਹਾ ਪੁਲਿਸ ਮੁਖੀ…

Read More

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਵਲੋਂ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੀਆਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਅਤੇ ਲੋਕ ਭਲਾਈ ਸਕੀਮਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਅੱਜ ਪੰਜਾਬ ਉਰਦੂ ਅਕਾਦਮੀ ਵਿਖੇ ਵਿਸੇ਼ਸ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ । ਇਸ ਕੈਂਪ ਦਾ ਆਯੋਜਨ ਕਰਨ ਦਾ ਮਨਰੋਥ ਪੰਜਾਬ ਸਰਕਾਰ ਵਲੋਂ ਔਰਤਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਤੋਂ ਅਵਗਤ ਕਰਵਾਉਣ ਦੇ ਨਾਲ ਨਾਲ ਔਰਤਾਂ ਨੂੰ ਨਿੱਜੀ ਸਾਫ ਸਫਾਈ ਤੇ ਸਿਹਤ ਸਬੰਧੀ ਜਾਗਰੂਕਤਾ ਪੈਦਾ ਕਰਨਾ ਹੈ । ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੂ ਰਤਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਦੀ ਸਿਹਤ…

Read More

ਪੰਜਾਬ ਦੇ ਸਰਕਾਰੀ ਕਾਲਜਾਂ ਨੂੰ ਲੰਮੇ ਸਮਾਂ ਤੋਂ ਚਲਾਉਣ ਵਾਲੇ ਗੈਸਟ ਪ੍ਰੋਫੈਸਰਾਂ ਦੀ ਥਾਂ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ  ਨਵੀੰ ਭਰਤੀ ਦੇ ਚੱਲਦਿਆਂ ਗੈਸਟ ਫੈਕਲਟੀ ਪ੍ਰੋਫੈਸਰਾਂ ਨੇ ਸਰਕਾਰ ਖਿਲਾਫ ਆਰ ਪਾਰ ਦੀ ਲੜਾਈ ਦੀ ਵਿਉਂਤਬੰਦੀ ਸ਼ੁਰੂ ਕਰ ਦਿੱਤੀ ਹੈ। ਹਾਲ ਹੀ ਵਿਚ 1158 ਸਹਾਇਕ ਪ੍ਰੋਫੈਸਰਾਂ ਦੇ ਰਹਿੰਦੇ ਭਾਸ਼ਾਵਾਂ ਦੇ ਉਮੀਦਵਾਰਾਂ ਨੂੰ ਗੈਸਟ ਪ੍ਰੋਫੈਸਰਾਂ ਦੀ ਜਗਾ ਜੁਆਇਨ ਕਰਵਾਉਣ ਕਾਰਨ ਇੰਨ੍ਹਾਂ ਪ੍ਰੋਫੈਸਰਾਂ ਨੂੰ ਖਤਰਾ ਸਤਾਉਣ ਲੱਗਾ ਹੈ ਕਿ ਉਨ੍ਹਾਂ ਦੀ ਨੌਕਰੀ ਕਦੇ ਵੀ ਜਾ ਸਕਦੀ ਹੈ। ਇੰਨ੍ਹਾਂ ਤੱਥਾਂ ਨੂੰ ਦੇਖਦਿਆਂ  ਸਰਕਾਰੀ ਰਜਿੰਦਰਾ ਕਾਲਜ ਦੀ ਗੈਸਟ ਫੈਕਲਟੀ ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਜੇਕਰ 4 ਫਰਵਰੀ ਦੀ ਮੀਟਿੰਗ ਦੌਰਾਨ ਕੋਈ ਫੈਸਲਾ…

Read More

ਪੰਜਾਬ ਦੇ ਸੀਐੱਮ ਭਗਵੰਤ ਮਾਨ ਦੀ ਦਿੱਲੀ ਸਥਿਤ ਰਿਹਾਇਸ਼ ਤੇ ਦਿੱਲੀ ਪੁਲਿਸ ਦੀ ਰੇਡ ਦੀ ਖ਼ਬਰ ਹੈ। ਇਹ ਜਾਣਕਾਰੀ ਦਿੱਲੀ ਸੀਐੱਮ ਆਤਿਸ਼ੀ ਨੇ ਦਿੱਤੀ ਹੈ। ਇਸ ਮੌਕੇ ਰੇਡ ਕਰਨ ਪੁੱਜੇ ਰਿਟਰਨਿੰਗ ਅਫ਼ਸਰ ਨੇ ਕਿਹਾ ਕਿ ਉਸਨੂੰ ਇੱਕ ਸ਼ਿਕਾਇਤ ਮਿਲੀ ਸੀ ਜਿਸ ਤੋਂ ਬਾਅਦ ਉਹ ਇੱਥੇ ਆਏ ਸੀ। ਉਨ੍ਹਾਂ ਨੂੰ 100 ਮਿੰਟਾਂ ਦੇ ਅੰਦਰ ਸ਼ਿਕਾਇਤ ਬੰਦ ਕਰਨੀ ਪੈਂਦੀ ਹੈ, ਇਸ ਲਈ ਉਹ ਇੱਥੇ ਆਏ ਹਨ। ਇਸ ਵੇਲੇ ਚੋਣ ਕਮਿਸ਼ਨ ਦੀ ਟੀਮ ਕਪੂਰਥਲਾ ਹਾਊਸ ਦੇ ਬਾਹਰ ਮੌਜੂਦ ਹੈ। ਰਿਟਰਨਿੰਗ ਅਫ਼ਸਰ ਨੇ ਕਿਹਾ ਕਿ ਇਹ cVIGIL ਸ਼ਿਕਾਇਤ ID 1282744 ਦੇ ਜਵਾਬ ਵਿੱਚ ਕੀਤੀ ਗਈ ਕਾਰਵਾਈ ਨੂੰ ਸਪੱਸ਼ਟ ਕਰਨ ਲਈ ਹੈ ਜੋ ਕਪੂਰਥਲਾ ਹਾਊਸ, ਨਵੀਂ…

Read More

ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਖੇ ਕਿਰਤ ਮੰਤਰੀਆਂ ਅਤੇ ਕਿਰਤ ਸਕੱਤਰਾਂ ਦੀ ਦੋ-ਰੋਜ਼ਾ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਸਤਾਵ ਰੱਖਿਆ ਕਿ ਈ-ਸ਼੍ਰਮ ਅਧੀਨ ਰਜਿਸਟਰਡ ਕਾਮਿਆਂ ਨੂੰ ਸਿਹਤ ਬੀਮਾ, ਉਨ੍ਹਾਂ ਦੇ ਬੱਚਿਆਂ ਲਈ ਵਜ਼ੀਫਾ ਅਤੇ ਰਿਟਾਇਰਮੈਂਟ ਤੋਂ ਬਾਅਦ ਪੈਨਸ਼ਨ ਲਾਭ ਪ੍ਰਦਾਨ ਕੀਤੇ ਜਾਣ। ਕਾਨਫਰੰਸ ਦੌਰਾਨ ਸੌਂਦ ਨੇ ਇਸ ਮੁੱਦੇ ਸਬੰਧੀ ਕੇਂਦਰੀ ਕਿਰਤ ਮੰਤਰੀ ਨਾਲ ਵਿਚਾਰ-ਚਰਚਾ ਵੀ ਕੀਤੀ। ਉਨ੍ਹਾਂ ਨੇ ਆਈ.ਟੀ.ਆਈ. ਅਤੇ ਪੌਲੀਟੈਕਨਿਕ ਰਾਹੀਂ ਹੁਨਰ ਦੀ ਪਛਾਣ ਅਤੇ ਸਿਖਲਾਈ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਕਾਮਿਆਂ ਲਈ ਹੁਨਰ ਵਿਕਾਸ ਅਤੇ ਨਿਰੰਤਰ ਸਹਾਇਤਾ ਦੀ ਲੋੜ ਨੂੰ ਉਜਾਗਰ ਕੀਤਾ। ਕੇਂਦਰੀ ਕਿਰਤ ਅਤੇ ਰੋਜ਼ਗਾਰ ਮੰਤਰੀ ਡਾ. ਮਨਸੁਖ ਮਾਂਡਵੀਆ ਦੀ…

Read More

ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿਰਾਸਤੀ ਮਾਰਗ ਦੇ ਉੱਪਰ ਲੱਗੇ ਡਾਕਟਰ ਬੀਆਰ ਅੰਬੇਦਕਰ ਜੀ ਦੀ ਪ੍ਰਤਿਮਾ ਨਾਲ ਛੇੜਛਾੜ ਦਾ ਮਾਮਲੇ ਤੋਂ ਬਾਅਦ ਪੂਰੇ ਦੇਸ਼ ਦੇ ਵਿੱਚ ਇਸ ਦਾ ਰੋਸ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਚ ਕਈ ਜਿਲ੍ਹਿਆਂ ਦੇ ਵਿੱਚ ਦਲਿਤ ਭਾਈਚਾਰੇ ਵੱਲੋਂ ਹੜਤਾਲ ਕਰਕੇ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਅੱਜ ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਅੰਮ੍ਰਿਤਸਰ ਪਹੁੰਚੇ ਅਤੇ ਉਹਨਾਂ ਨੇ ਪਹਿਲਾਂ ਡਾਕਟਰ ਬੀ ਆਰ ਅੰਬੇਦਕਰ ਜੀ ਦੀ ਪ੍ਰਤਿਮਾ ਤੇ ਜਾ ਕੇ ਸ਼ਰਧਾ ਸੁਮਨ ਦੇ ਫੁੱਲ ਅਰਪਿਤ ਕੀਤੇ ਅਤੇ ਉਸ ਤੋਂ ਬਾਅਦ ਉਹਨਾਂ ਨੇ ਇਸ ਮਾਮਲੇ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ ਅਤੇ ਗਣਤੰਤਰਤਾ ਦਿਵਸ ਦੇ ਦਿਨ ਵਾਪਰੀ ਇਸ ਘਟਨਾ ਦੀ…

Read More

ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਆਪਣੇ ਵਾਅਦੇ ਤੋਂ ਮੁੱਕਰ ਜਾਣ ‘ਤੇ ਤਿੱਖੀ ਆਲੋਚਨਾ ਕੀਤੀ ਹੈ। ਪੰਜਾਬ ਸਰਕਾਰ ਦੇ ਇੱਕ ਸੀਨੀਅਰ ਅਧਿਕਾਰੀ ਦਾ ਹਵਾਲਾ ਦਿੰਦੇ ਹੋਏ ਭਾਰਤ ਦੇ ਇੱਕ ਪ੍ਰਮੁੱਖ ਅਖ਼ਬਾਰ ਨੇ ਕਿਹਾ ਹੈ ਕਿ ਸਰਕਾਰ ਇਨਕਮ ਟੈਕਸ ਅਦਾ ਕਰਨ ਵਾਲਿਆਂ ਅਤੇ ਹੋਰ ਮਹਿਲਾ ਵੋਟਰਾਂ ਦੇ ਅੰਕੜੇ ਇਕੱਠੇ ਕਰ ਰਹੀ ਹੈ। ਜੇਕਰ ਇਹ ਯੋਜਨਾ ਲਾਗੂ ਹੋ ਜਾਂਦੀ ਹੈ ਤਾਂ ਇਸ ਨੂੰ ਸਿਰਫ਼ ਗੈਰ-ਆਮਦਨ ਕਰ ਅਦਾ ਕਰਨ ਵਾਲੀਆਂ ਔਰਤਾਂ ਤੱਕ ਹੀ ਲਾਗੂ…

Read More

ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਵਿੱਚ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਵਾਤਾਵਰਣ ਅਤੇ ਪਾਣੀ ਦੇ ਸਰੋਤਾਂ ਨੂੰ ਸਾਫ ਸੁਥਰਾ ਅਤੇ ਸੁਰੱਖਿਅਤ ਕਰਨ ਦੇ ਮੰਤਵ ਨਾਲ ਜਾਰੀ ਕੀਤੀ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਮੀਟਿੰਗ ਵਿਚ ਹਾਜ਼ਰ ਸਾਰੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ। ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਪ੍ਰਦੂਸ਼ਣ ਅਤੇ ਕੂੜਾ ਪ੍ਰਬੰਧਨ ਨੂੰ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਸ਼ਹਿਰਾਂ ਅੰਦਰ ਡੰਪ ਸਾਈਟਾਂ ਨੂੰ ਪੂਰਨ ਤੌਰ ’ਤੇ ਹਟਾਉਣਾ ਲਾਜ਼ਮੀ ਹੈ। ਉਨ੍ਹਾਂ ਖਾਸ ਤੌਰ ਉਤੇ ਪਿੰਡਾਂ ਤੇ ਸ਼ਹਿਰਾਂ ਵਿੱਚ ਕੂੜਾ…

Read More

ਪੰਜਾਬੀ ਯੂਨੀਵਰਸਿਟੀ ਵਿਖੇ ਸੈਂਟਰ ਫਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਵੱਲੋਂ ਫਰਵਰੀ 2025 ਵਿਚ ਦਾਖ਼ਲੇ ਸੁਰੂ ਕਰਵਾਉਣ ਸਬੰਧੀ ਪ੍ਰੀਕ੍ਰਿਆ ਸੁਰੂ ਕਰ ਦਿੱਤੀ ਗਈ ਹੈ। ਸੈਂਟਰ ਦੇ ਡਾਇਰੈਕਟਰ ਡਾ. ਸੱਤਿਆ ਬੀਰ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਰਵਰੀ 2025 ਦੇ ਦਾਖਲਿਆਂ ਸਬੰਧੀ ਸੈਂਟਰ ਫਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਦੇ ਡਾਇਰੈਕਟਰ, ਅਧਿਆਪਕਾਂ ਅਤੇ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਦੀ ਮਿਤੀ 28-01-2025 ਨੂੰ ਹੰਗਾਮੀ ਇਕੱਤਰਤਾ ਹੋਈ ਸੀ। ਇਕੱਤਰਤਾ ਦੌਰਾਨ ਸੈਂਟਰ ਦੇ ਕਈ ਅਹਿਮ ਮਸਲਿਆਂ ਉੱਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਰਬ-ਸਮੰਤੀ ਨਾਲ਼ ਫੈਸਲਾ ਲਿਆ ਗਿਆ ਕਿ ਫਰਵਰੀ 2025 ਲਈ ਯੂ.ਜੀ.ਸੀ.-ਡੈਬ ਮਾਨਤਾ ਪ੍ਰਾਪਤ ਕੋਰਸਾਂ ਵਿਚ ਦਾਖ਼ਲੇ ਸੁਰੂ ਕਰ ਲਏ ਜਾਣ। ਉਨ੍ਹਾਂ ਦੱਸਿਆ ਕਿ ਸੈਂਟਰ ਵੱਲੋਂ…

Read More