Author: Pushminder Sidhu

ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੀ ਹੈਰੀਟੇਜ ਸਟਰੀਟ ‘ਤੇ ਸਥਿਤ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਅਤੇ ਸੰਵਿਧਾਨ ਪੱਥਰ ਦੀ ਮੂਰਤੀ ਨੂੰ ਸਾੜਨ ਦੀ ਕੋਸ਼ਿਸ਼ ਦੀ ਇੱਕ ਨਿਰਪੱਖ ਏਜੰਸੀ ਵੱਲੋਂ ਜਾਂਚ ਦੀ ਮੰਗ ਕਰਦੇ ਹੋਏ ਅੱਜ ਪੰਜਾਬ ਦੇ ਸੀਨੀਅਰ ਭਾਜਪਾ ਆਗੂਆਂ ਦੇ ਵਫ਼ਦ ਨੇ ਚੰਡੀਗੜ੍ਹ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਭਾਜਪਾ ਆਗੂਆਂ ਨੇ ਰਾਜਪਾਲ ਨੂੰ ਦੱਸਿਆ ਕਿ ਇਹ ਘਟਨਾ ਪੰਜਾਬ ਵਿੱਚ ਆਸੰਤੋਸ਼ ਦਾ ਭਾਵਨਾ ਫੈਲਾਉਣ ਅਤੇ ਫਿਰਕੂ ਸਦਭਾਵਨਾ ਨੂੰ ਖਰਾਬ ਕਰਨ ਦੀ ਇੱਕ ਵੱਡੀ ਸਾਜ਼ਿਸ਼ ਦਾ ਹਿੱਸਾ ਹੈ। ਇਸ ਲਈ ਇਸ ਸ਼ਰਮਨਾਕ ਕਾਰੇ ਦੇ ਪਿੱਛੇ ਅਸਲ ਮਨੋਰਥਾਂ…

Read More

ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਅਤੇ ਜਗਤ ਪੰਜਾਬੀ ਸਭਾ ਦੀ ਸੂਬਾ ਇਕਾਈ ਦੇ ਸਾਂਝੇ ਉਪਰਾਲੇ ਨਾਲ਼ 31 ਜਨਵਰੀ ਨੂੰ ਸੇਂਟ ਵਾਰੀਅਰਜ਼ ਸਕੂਲ ਕਾਦੀਆਂ ਵਿਖੇ ਰਾਜ ਪੱਧਰੀ ਸਾਹਿਤਕ ਸਮਾਗਮ ਅਤੇ ਸਨਮਾਨ ਸਮਾਰੋਹ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ 50 ਦੇ ਕਰੀਬ ਸਾਹਿਤਕਾਰ, ਕਵੀ, ਅਦਾਕਾਰ, ਮਾਂ-ਬੋਲੀ ਪ੍ਰੇਮੀਆਂ ਜਿਸ ਵਿੱਚ ਪੰਜਾਬੀ ਸੱਭਿਆਚਾਰ ਨੂੰ ਪ੍ਰਫੁਲਿਤ ਕਰਨ ਵਾਲੀਆਂ ਸੰਸਥਾਵਾਂ ਦੇ ਮੁਖੀਆਂ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸਨਮਾਨਿਤ 12 ਸਟੇਟ ਅਵਾਰਡੀ ਵੀ ਸ਼ਿਰਕਤ ਕਰਨਗੇ। ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਅਤੇ ਵਧੀਕ ਡਿਪਟੀ ਕਮਿਸ਼ਨਰ, ਸ੍ਰੀ ਹਰਜਿੰਦਰ ਸਿੰਘ ਬੇਦੀ ਨਾਲ਼ ਮੀਟਿੰਗ ਕਰਨ ਉਪਰੰਤ ਜਗਤ ਪੰਜਾਬੀ ਸਭਾ ਦੇ ਸੂਬਾ ਇਕਾਈ ਦੇ ਪ੍ਰਧਾਨ ਮੁਕੇਸ਼ ਵਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ…

Read More

ਸਿਹਤ ਕਾਮਿਆਂ ਦੇ ਖ਼ਿਲਾਫ਼ ਹਿੰਸਾ ਰੋਕਣ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਅੱਜ ਸਥਾਨਿਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਕੀਤੀ ਗਈ ਅਤੇ ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਬੇਦੀ, ਜ਼ਿਲ੍ਹਾ ਅਟਾਰਨੀ ਸ੍ਰੀਮਤੀ ਨੀਲਮ ਅਤਰੀ, ਸਹਾਇਕ ਸਿਵਲ ਸਰਜਨ ਡਾ. ਪ੍ਰਭਜੋਤ ਕਲਸੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੋਮੀ ਰਾਜਾ, ਆਈ.ਐੱਮ.ਏ. ਦੇ ਪ੍ਰਧਾਨ ਡਾ. ਬਾਜਵਾ ਤੋਂ ਇਲਾਵਾ ਪੁਲਿਸ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਿਹਤ ਕਾਮਿਆਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ…

Read More

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਉੱਤਰ-ਪੂਰਬੀ ਦਿੱਲੀ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕੀਤਾ ਅਤੇ ਲੋਕਾਂ ਨੂੰ 5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਅਗਵਾਈ ਵਾਲੀ ਡਬਲ-ਇੰਜਣ ਸਰਕਾਰ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਵੋਟਰਾਂ ਨੂੰ ਭਾਜਪਾ ਨੂੰ ਇੱਕ ਮੌਕਾ ਦੇਣ ਦੀ ਅਪੀਲ ਕੀਤੀ। ਉਸਨੇ ਕਿਹਾ, “ਤੁਸੀਂ ਮੈਨੂੰ ਪਿਛਲੇ 25 ਸਾਲਾਂ ਵਿੱਚ ਕੰਮ ਕਰਨ ਦਾ ਮੌਕਾ ਨਹੀਂ ਦਿੱਤਾ। ਤੁਸੀਂ 25 ਸਾਲਾਂ ਤੋਂ ਕਾਂਗਰਸ ਅਤੇ ‘ਆਪ’ ਨੂੰ ਦੇਖਿਆ ਹੈ, ਹੁਣ ਕਮਲ ਨੂੰ ਮੌਕਾ ਦਿਓ। ਜਿਵੇਂ ਪਰਿਵਾਰ ਦਾ ਮੁਖੀ ਆਪਣੇ ਅਜ਼ੀਜ਼ਾਂ ਦਾ ਧਿਆਨ ਰੱਖਦਾ ਹੈ, ਮੈਂ ਤੁਹਾਡਾ ਧਿਆਨ ਰੱਖਾਂਗਾ। ਭਾਜਪਾ ਦਾ ਟਰੈਕ ਰਿਕਾਰਡ ਦਰਸਾਉਂਦਾ ਹੈ…

Read More

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੰਮ੍ਰਿਤਸਰ ਨਗਰ ਨਿਗਮ ਮੇਅਰ ਦੀ ਚੋਣ ਨਾਲ ਸਬੰਧਤ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕਾਂਗਰਸ ਨੇ ਜਾਣਬੁੱਝ ਕੇ ਤਿੰਨ ਦਿਨ ਤੱਕ ਹਾਈ ਵੋਲਟੇਜ ਡਰਾਮਾ ਰਚਿਆ, ਜਦੋਂਕਿ ਚੋਣਾਂ ਵਿੱਚ ਕਿਸੇ ਕਿਸਮ ਦੀ ਕੋਈ ਧਾਂਦਲੀ ਨਹੀਂ ਹੋਈ। ਨੀਲ ਗਰਗ ਨੇ ਕਿਹਾ ਕਿ ਹਾਈਕੋਰਟ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸੀ ਆਗੂ ਮੇਅਰ ਚੋਣਾਂ ਨੂੰ ਲੈ ਕੇ ਝੂਠ ਫੈਲਾ ਰਹੇ ਸਨ ਪਰ ਅਦਾਲਤ ਨੇ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕਰ ਦਿੱਤਾ ਹੈ। ਗਰਗ ਨੇ ਕਿਹਾ ਕਿ ਸੱਚ ਦੀ ਹਮੇਸ਼ਾ…

Read More

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸੇਵਾਮੁਕਤ ਹੌਲਦਾਰ ਬਲਵਿੰਦਰ ਸਿੰਘ, ਜੋ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਮਾਛੀਵਾੜਾ ਵਿਖੇ ਤਾਇਨਾਤ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓ.) ਦਾ ਸਾਥੀ ਹੈ, ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ, ਪੁਲਿਸ ਵਿਭਾਗ ਦੇ ਕਿਸੇ ਅਧਿਕਾਰਤ ਹੁਕਮ ਜਾਂ ਪ੍ਰਵਾਨਗੀ ਤੋਂ ਬਿਨਾਂ ਹੀ ਥਾਣੇ ਵਿੱਚ ਡਿਊਟੀ ਨਿਭਾਅ ਰਿਹਾ ਸੀ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਖੰਨਾ ਪੁਲਿਸ ਜ਼ਿਲ੍ਹੇ ਦੇ ਮਾਛੀਵਾੜਾ ਸਬ-ਡਵੀਜ਼ਨ ਦੇ ਪਿੰਡ ਮੋਹਨ ਮਾਜਰਾ ਦੇ ਵਸਨੀਕ ਸੁਖਵੀਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।ਬੁਲਾਰੇ…

Read More

ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਸ੍ਰੀ ਵੀ.ਕੇ. ਜੰਜੂਆ ਵੱਲੋਂ ਪੰਜਾਬ ਦੇ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ) (ਏ.ਡੀ.ਸੀਜ਼.) ਨਾਲ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ ਅਧੀਨ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਕਰਨ ਵਾਸਤੇ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪੀ.ਬੀ.ਟੀ.ਆਰ.ਏ.ਸੀ. ਦੇ ਸਕੱਤਰ ਡਾ. ਨਯਨ ਜੱਸਲ ਵੀ ਮੌਜੂਦ ਸਨ। ਸ੍ਰੀ ਜੰਜੂਆ ਨੇ ਐਕਟ ਅਧੀਨ ਅਪੀਲੀ ਅਥਾਰਟੀਆਂ ਵਜੋਂ ਵਧੀਕ ਡਿਪਟੀ ਕਮਿਸ਼ਨਰ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਪਾਇਆ। ਉਨ੍ਹਾਂ ਦੱਸਿਆ ਕਿ ਨਾਗਰਿਕਾਂ ਨੂੰ ਵਧੀਕ ਡਿਪਟੀ ਕਮਿਸ਼ਨਰ ਕੋਲ ਅਪੀਲ ਦਾਇਰ ਕਰਨ ਦਾ ਪੂਰਾ ਅਧਿਕਾਰ ਹੈ, ਜੋ ਕਿਸੇ ਵੀ ਨਾਮਜ਼ਦ ਅਧਿਕਾਰੀ, ਜੋ ਸੇਵਾਵਾਂ ਵਿੱਚ ਦੇਰੀ ਕਰਦਾ ਜਾਂ ਇਨਕਾਰ ਕਰਦਾ ਪਾਇਆ…

Read More

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਲੁਧਿਆਣਾ ਪਹੁੰਚੇ ਜਿੱਥੇ ਉਹਨਾਂ ਨੇ 26 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਪ੍ਰਤਿਮਾ ਤੋੜਨ ਦੇ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਰੱਬ ਦੇ ਭਰੋਸੇ ਹੈ ਜਿਸ ਕਾਰਨ ਅਜਿਹੇ ਹਾਲਾਤ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ 100 ਮੀਟਰ ’ਤੇ ਪੁਲਿਸ ਥਾਣਾ ਫਿਰ ਵੀ ਕੋਈ ਬੰਦਾ ਅਜਿਹੀ ਘਟਨਾ ਨੂੰ ਅੰਜਾਮ ਦੇ ਜਾਵੇ ਬਹੁਤ ਸ਼ਰਮਨਾਕ ਹੈ। ਇਹ ਕਿਉਂ ਹੋਇਆ ਅਤੇ ਇਸ ਦਾ ਕਾਰਨ ਹੋਇਆ ਇਸ ਦਾ ਆਉਣ ਵਾਲੇ ਦਿਨਾਂ ’ਚ ਪਤਾ ਜ਼ਰੂਰ ਲੱਗੇਗਾ। ਇਸ ਦੌਰਾਨ ਉਹਨਾਂ ਨੇ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਨੂੰ…

Read More

ਨਗਰ ਨਿਗਮ ਦੇ ਨਵੇਂ ਚੁਣੇ ਗਏ ਕੌਂਸਲਰਾਂ ਵਿਰੁੱਧ FIR ਦਰਜ ਕੀਤੀ ਗਈ ਹੈ। ਇਹ ਮਾਮਲਾ ਅਣਪਛਾਤੇ ਕੌਂਸਲਰਾਂ ਵਿਰੁੱਧ ਦਰਜ ਕੀਤਾ ਗਿਆ ਹੈ। ਇਹ ਦੋਸ਼ ਲਗਾਇਆ ਗਿਆ ਹੈ ਕਿ ਮੇਅਰ ਚੋਣਾਂ ਦੌਰਾਨ ਕੈਮਰਿਆਂ ਦੀ ਭੰਨਤੋੜ ਕੀਤੀ ਗਈ ਸੀ। ਪੁਲਿਸ ਥਾਣਾ ਮਜੀਠਾ ਰੋਡ ਨੇ ਨਗਰ ਨਿਗਮ ਕਮਿਸ਼ਨਰ ਦੀ ਸ਼ਿਕਾਇਤ ਦੇ ਆਧਾਰ ‘ਤੇ ਐਫਆਈਆਰ ਦਰਜ ਕਰ ਲਈ ਹੈ। ਨਗਰ ਨਿਗਮ ਕਮਿਸ਼ਨਰ ਅੰਮ੍ਰਿਤਸਰ ਦੀ ਸ਼ਿਕਾਇਤ ਅਨੁਸਾਰ ਸੋਮਵਾਰ ਨੂੰ ਸਰਕਾਰੀ ਮੈਡੀਕਲ ਕਾਲਜ ਦੇ ਆਡੀਟੋਰੀਅਮ ਹਾਲ ਵਿੱਚ ਹੋਏ ਸਹੁੰ ਚੁੱਕ ਸਮਾਗਮ ਦੌਰਾਨ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦੌਰਾਨ ਹੰਗਾਮਾ ਹੋ ਗਿਆ। ਕੁਝ ਅਣਪਛਾਤੇ ਵਿਅਕਤੀਆਂ ਨੇ ਆਡੀਟੋਰੀਅਮ ਵਿੱਚ ਲੱਗੇ ਕੈਮਰੇ ਤੋੜ ਦਿੱਤੇ ਅਤੇ…

Read More

ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਲਈ ਵਾਹਨ ਪਾਰਕਿੰਗ ਦੇ ਸੁਚਾਰੂ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਪਾਰਕਿੰਗ ਸਥਾਨਾ ਵਿੱਚ ਪੀਣ ਵਾਲਾ ਪਾਣੀ, ਰੋਸ਼ਨੀ, ਟਾਇਲਟ ਅਤੇ ਸਫਾਈ ਦੀ ਢੁਕਵੀ ਵਿਵਸਥਾ ਕੀਤੀ ਗਈ ਹੈ। ਬਾਹਰਲੇ ਰਾਜਾਂ ਤੇ ਹੋਰ ਸ਼ਹਿਰਾ ਤੋਂ ਆਉਣ ਵਾਲੇ ਵਾਹਨਾਂ ਨੂੰ ਮੇਲਾ ਖੇਤਰ ਵਿੱਚ ਦਾਖਲੇ ਨਾਲ ਹੋਣ ਵਾਲੀ ਅਸੁਵਿਧਾ ਨੂੰ ਰੋਕਣ ਲਈ ਬਦਲਵੇ ਰੂਟ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਨਿਰਵਿਘਨ ਸੁਚਾਰੂ ਆਵਾਜਾਈ ਦੀ ਸਹੂਲਤ ਦਿੱਤੀ ਜਾ ਸਕੇ। ਇਸ ਸਬੰਧ ਵਿੱਚ ਅੱਜ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਚੰਦਰ ਜਯੋਤੀ ਆਈ.ਏ.ਐਸ, ਮੇਲਾ ਅਫਸਰ ਜਸਪ੍ਰੀਤ ਸਿੰਘ ਐਸ.ਡੀ.ਐਮ ਸ੍ਰੀ ਅਨੰਦਪੁਰ ਸਾਹਿਬ ਨੇ ਬੁੰਗਾ ਸਾਹਿਬ, ਕੀਰਤਪੁਰ ਸਾਹਿਬ, ਝਿੰਜੜੀ, ਖਾਲਸਾ ਕਾਲਜ, ਸੂਚਨਾ ਕੇਂਦਰ, ਅਗੰਮਪੁਰ, ਲੋਦੀਪੁਰ ਤੇ ਚਰਨ ਗੰਗਾ…

Read More