Author: Pushminder Sidhu

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦਾ ਸਾਲਾਨਾ ਜੋੜ ਮੇਲ ਹਰ ਸਾਲ ਦੀ ਤਰ੍ਹਾਂ ਮਨਾਏ ਜਾਣ ਨੂੰ ਲੈ ਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰੀਆਂ ਚੱਲ ਰਹੀਆਂ ਹਨ, ਜਿਸ ਤਹਿਤ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸਾਂਝੀ ਇਕੱਤਰਤਾ ਕਰਕੇ ਰੂਪ ਰੇਖਾ ਉਲੀਕੀ ਗਈ। ਇਕੱਤਰਤਾ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਪ੍ਰਬੰਧਕ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਡੀਐਸਪੀ ਦਿਹਾਤੀ ਮਨੋਜ ਗੌਰੋਸੀ, ਡੀਐਸਪੀ ਟਰੈਫਿਕ…

Read More

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਪ੍ਰਿਤਪਾਲ ਸਿੰਘ ਬੱਲੀਏਵਾਲ ਨੇ ਆਪਣੇ ਪ੍ਰੈੱਸ ਨੋਟ ਵਿੱਚ ਕਿਹਾ ਹੈ ਕਿ ਕਾਂਗਰਸ ਪਾਰਟੀ ਅੱਜ ਵੀ ਆਪਣੀਆਂ ਦੋਗਲੀ ਨੀਤੀਆਂ ਨਾਲ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇੱਕ ਪਾਸੇ ਅੰਮ੍ਰਿਤਸਰ ਮੇਅਰ ਚੋਣ ਵਿੱਚ ਕਾਂਗਰਸ ਪਾਰਟੀ ਵੱਲੋਂ ਆਪ ਸਰਕਾਰ ਵੱਲੋਂ ਕੀਤੀ ਗਈ ਧੱਕੇਸ਼ਾਹੀ ਦੇ ਵਿਰੋਧ ਵਿੱਚ ਧਰਨਾ ਦੇਣ ਦੀ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਚੰਡੀਗੜ੍ਹ ਦੀਆਂ ਮੇਅਰ ਚੋਣਾਂ ਵਿਚ ਕਾਂਗਰਸ ਨੇ ਆਪਣਾ ਉਮੀਦਵਾਰ ਖੜ੍ਹਾ ਨਾ ਕਰਕੇ ਆਮ ਆਦਮੀ ਪਾਰਟੀ ਨਾਲ ਆਪਣੀ ਅੰਦਰੂਨੀ ਸਾਂਝ ਨੂੰ ਸਪਸ਼ੱਟ ਕਰ ਦਿੱਤਾ ਹੈ। ਇਹ ਦੋਵੇਂ ਪਾਰਟੀਆਂ ਇੱਕ ਦੂਜੇ ਦੇ ਵਿਰੋਧ ਦਾ ਝੂਠਾ ਨਾਟਕ ਕਰ ਰਹੀਆਂ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਪੰਜਾਬ ਦੇ ਯਤਨਾਂ ਨੂੰ ਵੱਡਾ ਹੁਲਾਰਾ ਦਿੰਦਿਆਂ, ਨਸ਼ਿਆਂ ਵਿਰੁੱਧ ਲੜਾਈ ਵਿੱਚ ਔਰਤਾਂ ਨੂੰ ਸਸ਼ਕਤ ਬਣਾਉਣ ਦੇ ਢੰਗ-ਤਰੀਕਿਆਂ ਬਾਰੇ ਚਰਚਾ ਕਰਨ ਲਈ ਸਟੇਕਹੋਲਡਰ ਕੰਸਲਟੇਸ਼ਨ ਕਰਵਾਈ ਗਈ। ਸਿਹਤ ਸੇਵਾਵਾਂ ਡਾਇਰੈਕਟੋਰੇਟ ਵਿਖੇ ਅੱਜ ਇੱਥੇ ਆਯੋਜਿਤ ਇਸ ਵਰਕਸ਼ਾਪ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਵਰਕਸ਼ਾਪ ਦੀ ਵਰਚੁਅਲ ਤੌਰ ‘ਤੇ ਪ੍ਰਧਾਨਗੀ ਕੀਤੀ। ਇਸ ਤੋਂ ਇਲਾਵਾ ਹਰੇਕ ਜ਼ਿਲ੍ਹੇ ਦੇ ਮਨੋਵਿਗਿਆਨੀਆਂ, ਪੰਜਾਬ ਪੁਲਿਸ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਐਨ.ਜੀ.ਓਜ਼ ਵੀ ਇਸ ਵਰਕਸ਼ਾਪ ਵਿੱਚ ਸ਼ਾਮਲ ਹੋਏ। ਡਾ. ਬਲਬੀਰ ਸਿੰਘ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਔਰਤਾਂ ਦੀ ਸ਼ਮੂਲੀਅਤ ਦੀ ਮਹੱਤਤਾ ‘ਤੇ…

Read More

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਫੋਕਲ ਪੁਆਇੰਟ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਕਮਲਪ੍ਰੀਤ ਸਿੰਘ ਅਤੇ ਮੀਟਰ ਰੀਡਰ ਕੁਲਦੀਪ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੰਦੀਪ ਸਿੰਘ ਵਾਸੀ ਜਮਾਲਪੁਰ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਦੇ ਸ਼ੋਅਰੂਮ ਵਿੱਚ ਸੜੇ ਹੋਏ ਮੀਟਰ ਨੂੰ ਬਦਲ…

Read More

ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦੇ ਹੋਏ ਜਲੰਧਰ ਦਿਹਾਤੀ ਪੁਲਿਸ ਨੇ ਹਥਿਆਰਬੰਦ ਡਕੈਤੀਆਂ ਵਿੱਚ ਸ਼ਾਮਲ ਪਿਤਾ-ਪੁੱਤਰ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਤੋਂ ਤਿੰਨ ਆਧੁਨਿਕ ਹਥਿਆਰ ਅਤੇ ਕਈ ਲੱਖਾਂ ਦੀ ਚੋਰੀ ਦੀ ਜਾਇਦਾਦ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਰਾਜ ਕੁਮਾਰ ਪੁੱਤਰ ਸੁੱਚਾ ਰਾਮ ਅਤੇ ਉਸਦੇ ਪੁੱਤਰ ਰਾਜਵੀਰ ਉਰਫ਼ ਰੋਹਿਤ (ਦੋਵੇਂ ਵਾਸੀ ਸੈਦਪੁਰ ਝਿੜੀ, ਥਾਣਾ ਸ਼ਾਹਕੋਟ, ਜ਼ਿਲ੍ਹਾ ਜਲੰਧਰ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 30 ਬੋਰ ਅਤੇ 32 ਬੋਰ ਦੇ ਤਿੰਨ ਪਿਸਤੌਲਾਂ ਦੇ ਨਾਲ-ਨਾਲ 25 ਜ਼ਿੰਦਾ ਕਾਰਤੂਸ, ਨੌਂ…

Read More

ਧੋਖਾਧੜੀ ਕਰਨ ਵਾਲਿਆਂ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਮਹਿਤਪੁਰ ਪੁਲਿਸ ਸਟੇਸ਼ਨ ਵਲੋਂ ਨਾਕਾ ਆਪ੍ਰੇਸ਼ਨ ਦੌਰਾਨ ਇੱਕ ਜਾਅਲੀ ਪੁਲਿਸ ਅਧਿਕਾਰੀ ਨੂੰ ਗ੍ਰਿਫ਼ਤਾਰ ਕੀਤਾ। ਦੋਸ਼ੀ ਇੱਕ ਕਾਲੀ ਸਫਾਰੀ ਐਸਯੂਵੀ (ਰਜਿਸਟ੍ਰੇਸ਼ਨ ਨੰਬਰ ਪੀਬੀ-10-ਬੀਐਸ-6706) ਚਲਾ ਰਿਹਾ ਸੀ, ਜਿਸਦੀ ਪਿਛਲੀ ਵਿੰਡਸ਼ੀਲਡ ‘ਤੇ ਪੰਜਾਬੀ ਵਿੱਚ “ਥਾਣੇਦਾਰ” ਲਿਖਿਆ ਹੋਇਆ ਸੀ। ਜਲੰਧਰ ਦਿਹਾਤੀ ਪੁਲਿਸ ਦੇ ਸੀਨੀਅਰ ਪੁਲਿਸ ਕਪਤਾਨ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਸਮਾਜ ਵਿਰੋਧੀ ਅਨਸਰਾਂ ਅਤੇ ਧੋਖੇਬਾਜ਼ਾਂ ਨੂੰ ਬੇਨਕਾਬ ਕਰਨ ਲਈ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਸਫਲਤਾ ਐਸਪੀ ਇਨਵੈਸਟੀਗੇਸ਼ਨ ਜਸਰੂਪ ਕੌਰ ਬਾਠ, ਆਈਪੀਐਸ ਅਤੇ ਡੀਐਸਪੀ ਸ਼ਾਹਕੋਟ ਓਂਕਾਰ ਸਿੰਘ ਬਰਾੜ ਦੀ ਨਿਗਰਾਨੀ ਹੇਠ ਇੰਸਪੈਕਟਰ ਸੁਖਦੇਵ ਸਿੰਘ,…

Read More

ਮੋਗਾ ਪੁਲਿਸ ਨਸ਼ਾ ਤਸਕਰਾਂ ‘ਤੇ ਲਗਾਤਾਰ ਆਪਣੀ ਪਕੜ ਮਜ਼ਬੂਤ ​​ਕਰ ਰਹੀ ਹੈ ਅਤੇ ਨਸ਼ਾ ਤਸਕਰਾਂ ਦੀ ਜਾਇਦਾਦ ਵੀ ਜ਼ਬਤ ਕੀਤੀ ਜਾ ਰਹੀ ਹੈ। ਅੱਜ ਮੋਗਾ ਜ਼ਿਲ੍ਹੇ ਵਿੱਚ ਰਹਿਣ ਵਾਲੀ ਇੱਕ ਔਰਤ ਦੀ 52 ਲੱਖ 46 ਹਜ਼ਾਰ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ। ਇਸ ਤੋਂ ਪਹਿਲਾਂ 10 ਮਾਮਲਿਆਂ ਵਿੱਚ ਮੁਲਜ਼ਮਾਂ ਵਿਰੁੱਧ ਕੇਸ ਦਰਜ ਕੀਤੇ ਗਏ ਸਨ। ਔਰਤ। ਦੋਸ਼ੀ ਔਰਤ ਇਸ ਸਮੇਂ ਫਿਰੋਜ਼ਪੁਰ ਜੇਲ੍ਹ ਵਿੱਚ ਆਪਣੀ ਸਜ਼ਾ ਕੱਟ ਰਹੀ ਹੈ। ਇਹੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਐਨਡੀਪੀਐਸ ਸਰਬਜੀਤ ਸਿੰਘ ਨੇ ਦੱਸਿਆ ਕਿ ਐਸਐਸਪੀ ਮੋਗਾ ਦੇ ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ‘ਤੇ ਲਗਾਤਾਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਅਤੇ ਅੱਜ ਅਸੀਂ ਮੋਗਾ ਦੀ ਨਸ਼ਾ ਤਸਕਰ…

Read More

ਚੰਡੀਗੜ੍ਹ ਦੇ ਸੈਕਟਰ-38 ‘ਚ ਪੁਲਿਸ ‘ਤੇ ਫਾਇਰਿੰਗ ਕਰਨ ਦੇ ਮਾਮਲੇ ‘ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ‘ਤੇ ਗੋਲੀਆਂ ਚਲਾਉਣ ਵਾਲੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਪਛਾਣ ਦੀਪਕ ਵਰਮਾ ਅਤੇ ਰਿਸ਼ੂ ਵਜੋਂ ਹੋਈ ਹੈ। ਦੀਪਕ ਨਸ਼ੇ ਦੇ ਇੱਕ ਮਾਮਲੇ ਵਿੱਚ ਭਗੌੜਾ ਸੀ। ਦੋਵਾਂ ਮੁਲਜ਼ਮਾਂ ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਸੈਕਟਰ-38ਏ ਸਥਿਤ ਮਹਿਲਾ ਨਸ਼ਾ ਤਸਕਰ ਬਾਲਾ ਦੇ ਘਰ ਦੇ ਬਾਹਰ ਵੀਰਵਾਰ ਸ਼ਾਮ 7.07 ਵਜੇ ਇਕ ਕਾਰ ‘ਚ ਸਵਾਰ ਦੋ ਨੌਜਵਾਨਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋ ਗਿਆ। ਨੌਜਵਾਨਾਂ ਨੇ ਪੁਲਿਸ ’ਤੇ ਦੋ ਗੋਲੀਆਂ ਚਲਾਈਆਂ ਪਰ ਕਾਂਸਟੇਬਲ ਨੇ ਕਿਸੇ ਤਰ੍ਹਾਂ ਜਵਾਬੀ ਕਾਰਵਾਈ ਕਰਦਿਆਂ ਮੁਲਜ਼ਮਾਂ ਦਾ…

Read More

ਅੰਮ੍ਰਿਤਸਰ: ਅੰਮ੍ਰਿਤਸਰ ਦੇ ਮੇਅਰ ਦੀਆਂ ਚੋਣਾਂ ਪੂਰੀਆਂ ਹੋਣ ਦੇ ਨਾਲ ਹੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਬਦਲ ਦਿੱਤਾ ਗਿਆ ਹੈ। ਕੁਲਦੀਪ ਸਿੰਘ ਚਾਹਲ ਨੂੰ ਅੰਮ੍ਰਿਤਸਰ ਦਾ ਨਵਾਂ ਕਮਿਸ਼ਨਰ ਬਣਾਇਆ ਗਿਆ ਹੈ ਜਦੋਂ ਕਿ ਅੰਮ੍ਰਿਤਸਰ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਲੁਧਿਆਣਾ ਭੇਜਿਆ ਗਿਆ ਹੈ। ਕੁਲਦੀਪ ਚਾਹਲ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਏਐਸਆਈ ਚੰਡੀਗੜ੍ਹ ਪੁਲਿਸ ਫੋਰਸ ਵਿੱਚ ਸ਼ਾਮਲ ਹੋ ਕੇ ਕੀਤੀ ਸੀ। ਇਸ ਸਮੇਂ ਦੌਰਾਨ ਆਈਪੀਐਸ ਦੀ ਪ੍ਰੀਖਿਆ ਪਾਸ ਕੀਤੀ ਅਤੇ ਪੰਜਾਬ ਕੇਡਰ ਵਿੱਚ ਤਾਇਨਾਤ ਰਿਹਾ। ਪੰਜਾਬ ਵਿੱਚ ਗੈਂਗਸਟਰਾਂ ਅਤੇ ਸੱਟੇਬਾਜ਼ਾਂ ‘ਤੇ ਸ਼ਿਕੰਜਾ ਕੱਸਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਗੁਰਪ੍ਰੀਤ ਸਿੰਘ ਭੁੱਲਰ ਦੀ ਗੱਲ ਕਰੀਏ ਤਾਂ ਉਹ…

Read More

ਅੱਜ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਇੱਕ ਮਹੱਤਵਪੂਰਨ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਕਾਨਫ਼ਰੰਸ ’ਚ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇੱਕ ਵਾਰ ਫਿਰ ਅਕਾਲੀ ਦਲ ‘ਤੇ ਹਮਲਾ ਬੋਲਦਿਆਂ ਕਿਹਾ ਕਿ ਅਕਾਲੀ ਦਲ ਵੱਲੋਂ ਜਥੇਦਾਰ ਸਾਹਿਬ ਦੇ ਹੁਕਮਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਅੱਜ ਇੱਥੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਦੁਬਾਰਾ ਸੱਤ ਮੈਂਬਰੀ ਕਮੇਟੀ ਨੂੰ ਅਕਾਲੀ ਦਲ ਦੀ ਨਵੀਂ ਭਰਤੀ ‘ਤੇ ਕੰਮ ਕਰਨ ਦੇ ਹੁਕਮ ਦਿੱਤੇ ਹਨ, ਜਿਸ ‘ਤੇ ਬਾਗੀ ਆਗੂਆਂ ਨੇ ਕਿਹਾ ਕਿ ਇਹ ਭਰਤੀ ਅਕਾਲੀ ਦਲ ਦੀ ਨਹੀਂ ਸਗੋਂ ਸੁਖਬੀਰ ਦਲ ਦੀ ਹੈ। ਕਿਉਂਕਿ ਇਨ੍ਹਾਂ ਨੇ ਕਿਸੇ ਤੋਂ ਇਜਾਜ਼ਤ ਲਏ ਬਿਨਾਂ ਖੁਦ ਪ੍ਰਧਾਨ ਦੀ ਨਿਯੁਕਤੀ ਕਰ ਦਿੱਤੀ ਹੈ।…

Read More