- ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫਤਾਰ SDM ਬਟਾਲਾ ਨੂੰ ਕੋਰਟ ਵਿੱਚ ਕੀਤਾ ਗਿਆ ਪੇਸ਼, ਕਿੰਨਾ ਰਿਮਾਡ ਮਿਲਿਆ ?
- ਵਿਧਾਇਕ ਬੱਗਾ ਨੇ ‘ਬੁੱਢੇ ਦਰਿਆ’ ਦੇ ਨਾਲ ਲਗਾਈਆਂ ਗਈਆਂ ਫੈਂਸੀ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ
- ਜਲੰਧਰ ’ਚ ਪਵਿੱਤਰ ਨਗਰ ਕੀਰਤਨ ਨੂੰ ਦਿੱਤਾ ਗਿਆ ‘ਗਾਰਡ ਆਫ਼ ਆਨਰ’, ਵੱਡੀ ਗਿਣਤੀ ਸੰਗਤ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਤਿਕਾਰ ਤੇ ਸ਼ਰਧਾ ਭੇਟ
- ਡਿਪਟੀ ਕਮਿਸ਼ਨਰ ਵੱਲੋਂ ਗਾਂਧੀ ਵਨੀਤਾ ਆਸ਼ਰਮ ’ਚ ਰਹਿਣ ਵਾਲੀ ਲੜਕੀ ਦੀ ਮੌਤ ਦੀ ਜਾਂਚ ਦੇ ਹੁਕਮ
- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਲੰਧਰ ਪਹੁੰਚਣ ਵਾਲੇ ਨਗਰ ਕੀਰਤਨ ਦਾ ਰੂਟ
- ਲੁਧਿਆਣਾ ਐਨਕਾਊਂਟਰ: ਜ਼ਖਮੀ ਦੋਸ਼ੀ ਰਾਜਸਥਾਨ ਦੇ ਰਹਿਣ ਵਾਲੇ, ਪਾਕ-ISI ਹੈਂਡਲਰ ਜਸਵੀਰ ਚੌਧਰੀ ਵੱਲੋਂ ਗ੍ਰਨੇਡ ਹਮਲਾ ਕਰਨ ਲਈ ਭੇਜੇ ਗਏ
- Tejas fighter jet crashes: ਦੁਬਈ ਏਅਰਸ਼ੋਅ ਦੌਰਾਨ ਹੋਇਆ ਵੱਡਾ ਹਾਦਸਾ, ਭਾਰਤ ਦਾ ਤੇਜਸ ਲੜਾਕੂ ਜਹਾਜ਼ ਕਰੈਸ਼
- Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!
Author: Pushminder Sidhu
ਪੰਜਾਬ ਬੀਜੇਪੀ ਮਹਿਲ਼ਾ ਮੋਰਚਾ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ, ਜੈ ਇੰਦਰ ਕੌਰ ਨੇ ਅੱਜ ਨਵੀਂ ਦਿੱਲੀ ਦੇ ਤਿਲਕ ਨਗਰ ਵਿਡੋ ਕਾਲੋਨੀ ‘ਚ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਪੀੜਤਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ‘ਤੇ ਜੈ ਇੰਦਰ ਕੌਰ ਨੇ ਕਿਹਾ, “1984 ਦੇ ਸਿੱਖ ਵਿਰੋਧੀ ਕਤਲੇਆਮ ਦੌਰਾਨ ਇਨ੍ਹਾਂ ਔਰਤਾਂ ਨੇ ਜੋ ਦੁੱਖ-ਤਕਲੀਫਾਂ ਝੱਲੀਆਂ, ਉਹ ਸੁਣ ਕੇ ਦਿਲ ਬਹੁਤ ਦੁਖਦਾ ਹੈ। 40 ਤੋਂ ਵੱਧ ਸਾਲ ਹੋ ਗਏ ਹਨ, ਪਰ ਉਨ੍ਹਾਂ ਦੇ ਜਖ਼ਮ ਅੱਜ ਵੀ ਤਾਜ਼ਾ ਹਨ। ਦਿੱਲੀ ‘ਚ ਇਨ੍ਹਾਂ ਸਿੱਖ ਪਰਿਵਾਰਾਂ ਨਾਲ ਜੋ ਹੋਇਆ ਉਹ ਦੰਗੇ ਨਹੀਂ, ਸਗੋਂ ਓਸ ਸਮੇਂ ਦੀ ਕਾਂਗਰਸੀ ਸਰਕਾਰ ਤੇ ਉਨ੍ਹਾਂ…
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਉਨ੍ਹਾਂ ਨੂੰ ਆਪਣੇ ਇਸ ਘਿਨਾਉਣੇ ਕਾਰੇ ਲਈ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ। ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਪਿੱਛੇ ਅਸਲ ਸਾਜ਼ਿਸ਼ਕਾਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ…
ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਸਾਹਿਬ ਦੇ ਹੈਰੀਟੇਜ ਸਟਰੀਟ ਵਿਖੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਦੀ ਤੋੜਭੰਨ ਦੀ ਘਟਨਾ ਨੂੰ ਬੇਹੱਦ ਸ਼ਰਮਨਾਕ ਅਤੇ ਨਿੰਦਣਯੋਗ ਵਰਤਾਰਾ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ 26 ਜਨਵਰੀ ਨੂੰ ਜਦੋਂ ਸੰਵਿਧਾਨ ਲਾਗੂ ਹੋਣ ਦੇ 76ਵੇਂ ਗਣਤੰਤਰ ਦਿਵਸ ਮੌਕੇ ਸਾਰਾ ਦੇਸ਼ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਨੂੰ ਯਾਦ ਕਰ ਰਿਹਾ ਸੀ ਤਾਂ ਉਸੇ ਦਿਨ ਗੁਰੂ ਦੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਉਨ੍ਹਾਂ ਦੇ ਬੁੱਤ ਨੂੰ ਤੋੜਨ ਦੀ ਘਟਨਾ ਬੇਹੱਦ ਦੁਖਦਾਈ ਹੈ। ਬਾਜਵਾ ਨੇ ਕਿਹਾ ਕਿ 26 ਜਨਵਰੀ ਵਾਲੇ ਦਿਨ ਜਦ ਚੱਪੇ ਚੱਪੇ…
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਵਿੰਧਾਨ ਦੇ ਘਾੜੇ ਉਘੇ ਸੰਵਿਧਾਨ ਕਾਰ ਡਾ. ਭੀਮ ਰਾਓ ਰਾਮਜੀ ਅੰਬੇਦਕਰ ਦੇ ਸਥਾਨਕ ਲੱਗੇ ਬੁੱਤ ਨਾਲ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਛੇੜਛਾੜ ਅਤਿ ਮੰਦਭਾਗੀ ਤੇ ਅਤਿ ਨਿੰਦਣਯੋਗ ਹੈ ਜਿਹੜੇ ਵੀ ਵਿਅਕਤੀਆਂ ਵੱਲੋਂ ਅਜਿਹਾ ਕੀਤਾ ਗਿਆ ਹੈ ਉਹ ਕਦੇ ਵੀ ਭਾਈਚਾਰਕ ਸਾਂਝ ਦੇ ਪੁਜਾਰੀ ਨਹੀਂ ਹੋ ਸਕਦਾ ਇਹ ਹਲਾਤਾਂ ਨੂੰ ਖਰਾਬ ਕਰਨ ਦੀ ਸੋਚੀ ਸਮਝੀ ਸਾਜਿਸ਼ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਇਸ ਸਾਜਿਸ਼ ਪਿੱਛੇ ਜਿਹੜੀਆਂ ਵੀ ਸ਼ਕਤੀਆਂ ਕੰਮ ਕਰ ਰਹੀਆਂ ਹਨ ਉਨ੍ਹਾਂ ਨੂੰ ਬੇਨਕਾਬ ਕਰਨਾ ਚਾਹੀਦਾ ਹੈ। ਉਨ੍ਹਾਂ ਅਫਸੋਸ ਜਾਹਿਰ ਕੀਤਾ ਕਿ ਇਹ ਸ਼ਹਿਰ ਦੇ ਹਲਾਤਾਂ ਨੂੰ ਖਰਾਬ ਕਰਨ ਲਈ ਅਡੰਬਰ ਰਚਿਆ ਗਿਆ ਤਾਂ ਜੋ ਫਿਰਕਾਪ੍ਰਸਤੀ ਫੈਲ ਸਕੇ।
ਚੰਡੀਗੜ੍ਹ ਮੇਅਰ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਬਹੁਤ ਵੱਡਾ ਝਟਕਾ ਲੱਗਿਆ ਹੈ। ਕਾਂਗਰਸ ਦੀ ਵਾਰਡ ਨੰਬਰ 27 ਤੋਂ ਕਾਂਗਰਸ ਕੌਂਸਲਰ ਗੁਰਬਖਸ਼ ਰਾਵਤ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਈ। ਜਾਣਕਾਰੀ ਮੁਤਾਬਿਕ, ਉਨ੍ਹਾਂ ਨੂੰ ਭਾਜਪਾ ਦੇ ਸੂਬਾ ਪ੍ਰਧਾਨ ਜੇਪੀ ਮਲਹੋਤਰਾ ਅਤੇ ਸੀਨੀਅਰ ਨੇਤਾ ਸੰਜੇ ਟੰਡਨ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ।
ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ 76ਵੇਂ ਗਣਤੰਤਰ ਦਿਵਸ ਮੌਕੇ ਨਵਾਂਸ਼ਹਿਰ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਪਹਿਲਾਂ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਯਾਦਗਾਰ ’ਤੇ ਸ਼ਰਧਾ ਸੁਮਨ ਅਰਪਿਤ ਕੀਤੇ। ਇਸ ਮੌਕੇ ਉਨਾਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰਨ ਤੋਂ ਇਲਾਵਾ ਉਨਾਂ ਦੇ ਪਿਤਾ ਸ. ਕਿਸ਼ਨ ਸਿੰਘ ਦੇ ਸਮਾਰਕ ’ਤੇ ਵੀ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਇਸ ਮੌਕੇ ਉਨਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ। ਉਨਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਦੇ ਇਸ ਜੱਦੀ ਪਿੰਡ ਤੋਂ ਸਹੁੰ ਚੁੱਕ ਕੇ…
ਅੱਜ 62ਵੇਂ ਦਿਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਵਿਖੇ ਭੁੱਖ ਹੜਤਾਲ ਜਾਰੀ ਰਹੀ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ, ਅੱਜ ਦੇਸ਼ ਭਰ ’ਚ ਦੁਪਹਿਰ 12 ਵਜੇ ਤੋਂ 1.30 ਵਜੇ ਤੱਕ ਕਿਸਾਨਾਂ ਦੇ ਟਰੈਕਟਰ ਸੜਕਾਂ ‘ਤੇ ਰਹੇ। ਪੰਜਾਬ ’ਚ 500 ਤੋਂ ਵੱਧ ਥਾਵਾਂ ‘ਤੇ ਅਤੇ ਹਰਿਆਣਾ ਵਿੱਚ 200 ਤੋਂ ਵੱਧ ਥਾਵਾਂ ‘ਤੇ ਕਿਸਾਨਾਂ ਨੇ ਟਰੈਕਟਰ ਸੜਕਾਂ ‘ਤੇ ਰਹੇ। ਇਸੇ ਤਰ੍ਹਾਂ, ਅੱਜ ਦੇ ਪ੍ਰੋਗਰਾਮ ਵਿੱਚ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ, ਜਿਸ ਵਿੱਚ ਤਾਮਿਲਨਾਡੂ ਵਿੱਚ 50 ਥਾਵਾਂ, ਉੱਤਰ ਪ੍ਰਦੇਸ਼ ਵਿੱਚ 40 ਥਾਵਾਂ, ਕਰਨਾਟਕ ਵਿੱਚ 22 ਥਾਵਾਂ ਅਤੇ ਰਾਜਸਥਾਨ ਵਿੱਚ 20 ਥਾਵਾਂ ਸ਼ਾਮਲ ਹਨ। ਕਿਸਾਨ…
ਗੁਰਦਾਸਪੁਰ ਸ਼ਹਿਰ ਦੇ ਮੁੱਖ ਸਿਵਲ ਹਸਪਤਾਲ ਵਿੱਚ ਬਿਜਲੀ ਗੁੱਲ ਹੋ ਗਈ ਅਤੇ ਲਗਭਗ ਸਵਾ ਘੰਟਾ ਲਾਈਟ ਨਹੀਂ ਆਈ। ਜਿਸ ਕਾਰਨ ਮਰੀਜ਼ਾਂ ਨੂੰ ਤੇ ਉਹਨਾਂ ਦੇ ਰਿਸ਼ਤੇਦਾਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ । ਨਵੇਂ ਜਨਮੇ ਬੱਚੇ ਜੋ ਮਸ਼ੀਨਾਂ ਦੇ ਸਹਾਰੇ ਸੀ ਉਹ ਵੀ ਸਵਾ ਘੰਟੇ ਦੇ ਕਰੀਬ ਠੰਡ ਵਿੱਚ ਨੰਗਾ ਹੀ ਪਿਆ ਰਿਹਾ। ਆਪਰੇਸ਼ਨ ਥੀਏਟਰ ਵਿੱਚ ਦੀ ਵੀ ਬਿਜਲੀ ਗੁਲ ਰਹੀ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਬਾਰੇ ਸਿਵਲ ਹਸਪਤਾਲ ਦੇ ਅਧਿਕਾਰੀਆਂ ਦਾ ਕੋਈ ਵੀ ਪੱਖ ਸਾਹਮਣੇ ਨਹੀਂ ਆਇਆ ਹੈ । ਉੱਥੇ ਹੀ ਮਰੀਜਾਂ ਦੇ ਰਿਸ਼ਤੇਦਾਰਾਂ ਵੱਲੋਂ ਬਿਜਲੀ ਗੁੱਲ ਰਹਿਣ ਕਾਰਨ ਰੋਸ਼ ਵੇਖਣ ਨੂੰ ਮਿਲਿਆ । ਖਾਸ…
ਬਰਨਾਲਾ ਜ਼ਿਲ੍ਹੇ ਦੀਆਂ 5 ਪੰਚਾਇਤਾਂ ਨੇ ਆਪਣੇ ਇਲਾਕੇ ਦੇ ਐਸਐਚਓ ਨੂੰ ਸਨਮਾਨਿਤ ਕੀਤਾ ਹੈ। ਪੰਚਾਇਤਾਂ ਨੇ ਆਪਣੇ ਪਿੰਡ ਵਿਚੋਂ ਨਸ਼ਾ ਖ਼ਤਮ ਕਰਨ ਲਈ ਮਤਾ ਪਾ ਕੇ ਪੁਲਿਸ ਨੂੰ ਦਿੱਤਾ ਸੀ। ਪਿੰਡ ਧੋਲਾ ਦੀ ਪੰਚਾਇਤ ਨੇ ਮਤਾ ਪਾਸ ਕੀਤਾ ਸੀ ਕਿ ਸਾਡੇ ਪਿੰਡ ਵਿਚੋਂ ਨਸ਼ਾ ਵੇਚਣ ਵਾਲਿਆ ਉੱਤੇ ਕਾਰਵਾਈ ਹੋਣੀ ਚਾਹੀਦੀ ਹੈ। ਰੂੜੇਕੇ ਕਲਾਂ ਦੇ ਐਸਐਚਓ ਸਰੀਫ਼ ਖਾਂ ਨੇ ਨਸ਼ਾ ਤਸਕਰਾਂ ਖਿਲਾਫ਼ ਸਖਤ ਐਕਸ਼ਨ ਲਿਆ। ਪਿੰਡ ਧੌਲਾ ਸਮੇਤ ਪੰਜ ਪਿੰਡਾਂ ਦੀ ਪੰਚਾਇਤਾਂ ਨੇ ਇਕੱਠੇ ਹੋ ਕੇ ਪੁਲਿਸ ਥਾਣਾ ਰੂੜਕੇ ਕਲਾਂ ਦੇ ਐਸਐਚ ਸਰੀਫ ਖਾਂ ਵੱਲੋਂ ਨਸ਼ਿਆਂ ਖਿਲਾਫ ਕੀਤੀ ਸਖ਼ਤ ਕਾਰਵਾਈ ਤੋਂ ਖੁਸ਼ ਹੋ ਕੇ ਉਹਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ।…
ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮਿੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼੍ਰੀ ਅਵਿਨਾਸ਼ ਸੂਦ ਮੈਮੋਰੀਅਲ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ, ਗੋਕੁਲ ਨਗਰ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਸੁਰੱਖਿਆ ਅਤੇ ਸਾਫ਼-ਸਫ਼ਾਈ ਲਈ ਲਗਭਗ 82 ਕਰੋੜ, ਵਾਈਫਾਈ ਕੁਨੈਕਸ਼ਨਾਂ ਲਈ 29.3 ਕਰੋੜ, ਸਕੂਲਾਂ ਵਿੱਚ ਪਖਾਨੇ, ਵਾਧੂ ਕਲਾਸ ਰੂਮ, ਲੈਬਾਰਟਰੀਆਂ, ਲਾਇਬ੍ਰੇਰੀਆਂ ਅਤੇ ਹੋਰ ਕੰਮਾਂ ਦੇ ਨਿਰਮਾਣ ਲਈ 120.43 ਕਰੋੜ ਮੁਹੱਈਆ ਕਰਵਾਏ ਹਨ ਤਾਂ ਜੋ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਸਹੂਲਤਾਂ ਮਿਲ ਸਕਣ। ਸਕੂਲ ਦੀ ਨਵੀਂ ਇਮਾਰਤ ਦੇ ਉਦਘਾਟਨ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨਾਬਾਰਡ ਅਧੀਨ ਕਲਾਸਰੂਮ, ਪ੍ਰਯੋਗਸ਼ਾਲਾਵਾਂ ਅਤੇ…

