Author: Pushminder Sidhu

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਅਹਿਦ ਲੈਂਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ, ਏਕਤਾ ਅਤੇ ਭਾਈਚਾਰਕ ਸਾਂਝ ਵਿੱਚ ਵਿਘਨ ਪਾਉਣ ਦੇ ਮਨਸੂਬੇ ਕਿਸੇ ਵੀ ਕੀਮਤ ’ਤੇ ਸਫਲ ਨਹੀਂ ਹੋਣ ਦਿੱਤੇ ਜਾਣਗੇ। ਅੱਜ ਇੱਥੋਂ ਦੇ ਪੋਲੋ ਗਰਾਊਂਡ ਵਿਖੇ 76ਵੇਂ ਗਣਤੰਤਰ ਦਿਵਸ ਮੌਕੇ ਸਮਾਗਮ ਦੌਰਾਨ ਕੌਮੀ ਤਿਰੰਗਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ-ਪੈਗੰਬਰਾਂ, ਸੰਤਾਂ-ਮਹਾਂਪੁਰਸ਼ਾਂ ਅਤੇ ਸ਼ਹੀਦਾਂ ਦੀ ਧਰਤੀ ਹੈ ਜੋ ਹਮੇਸ਼ਾ ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਦੀਆਂ ਮਹਾਨ ਕਦਰਾਂ-ਕੀਮਤਾਂ ਲਈ ਮਾਨਵਤਾ ਦਾ ਮਾਰਗਦਰਸ਼ਨ ਕਰਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ…

Read More

76ਵੇਂ ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਸ. ਜੈ ਕਿਸ਼ਨ ਸਿੰਘ ਰੋੜੀ ਨੇ ਨਹਿਰੂ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ, ਜਿਸ ਉਪਰੰਤ ਪਰੇਡ ਦਾ ਨਿਰੀਖਣ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਅਤੇ ਸੀਨੀਅਰ ਪੁਲਿਸ ਕਪਤਾਨ ਸ. ਗੁਲਨੀਤ ਸਿੰਘ ਖੁਰਾਣਾ ਵਲੋਂ ਉਨ੍ਹਾਂ ਨੂੰ ਐਸਕੌਰਟ ਕਰਕੇ ਲਿਜਾਇਆ ਗਿਆ। ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਡਿਪਟੀ ਸਪੀਕਰ ਸ. ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਲੰਬੇ ਸੰਘਰਸ਼ ਤੋਂ ਬਾਅਦ ਆਜ਼ਾਦੀ ਹਾਸਲ ਕਰਕੇ ਸੰਵਿਧਾਨ ਬਣਾਉਣ ਦੇ ਕਾਰਜ ਨੂੰ ਸਿਰੇ ਚੜਾਉਣ ਵਿਚ ਸਭ ਤੋਂ ਵੱਡਾ ਯੋਗਦਾਨ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਨੇ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਇਸ ਲਈ ਸਾਰੇ ਦੇਸ਼…

Read More

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਗਣਤੰਤਰ ਦਿਵਸ (ਗਣਤੰਤਰ ਦਿਵਸ 2025) ਦੇ ਮੌਕੇ ‘ਤੇ ਭਾਰਤ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਅਮਰੀਕਾ ਅਤੇ ਨਵੀਂ ਦਿੱਲੀ (ਯੂਐਸ ਇੰਡੀਆ ਪਾਰਟਨਰਸ਼ਿਪ) ਵਿਚਕਾਰ ਭਾਈਵਾਲੀ ਲਗਾਤਾਰ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ 21ਵੀਂ ਸਦੀ ਦਾ ਇੱਕ ਪਰਿਭਾਸ਼ਿਤ ਰਿਸ਼ਤਾ ਹੈ। ਭਾਰਤ ਐਤਵਾਰ ਨੂੰ ਨਵੀਂ ਦਿੱਲੀ ਵਿੱਚ ਕਾਰਤਵਯ ਮਾਰਗ ‘ਤੇ ਇੱਕ ਸਾਲਾਨਾ ਪਰੇਡ ’ਚ ਆਪਣੀ ਫੌਜੀ ਸ਼ਕਤੀ ਅਤੇ ਜੀਵੰਤ ਸੱਭਿਆਚਾਰਕ ਵਿਰਾਸਤ ਦਾ ਪ੍ਰਦਰਸ਼ਨ ਕਰੇਗਾ। ਇਹ ਪਰੇਡ ਗਣਤੰਤਰ ਦੇ 75 ਸਾਲ ਪੂਰੇ ਹੋਣ ‘ਤੇ ਮਨਾਈ ਜਾ ਰਹੀ ਹੈ।ਮੰਤਰੀ ਰੂਬੀਓ ਨੇ ਕਿਹਾ, “ਅਮਰੀਕਾ ਵੱਲੋਂ ਮੈਂ ਭਾਰਤ ਦੇ ਲੋਕਾਂ ਨੂੰ ਦੇਸ਼ ਦੇ ਗਣਤੰਤਰ ਦਿਵਸ ‘ਤੇ…

Read More

ਭਾਰਤ ਅੱਜ ਆਪਣਾ 76ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਪੰਜਾਬ ਵਿਚ, ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਲੁਧਿਆਣਾ ਵਿਚ ਤਿਰੰਗਾ ਲਹਿਰਾਇਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿਚ। ਮੁੱਖ ਮੰਤਰੀ ਨੇ ਪਟਿਆਲਾ ਦੇ ਨਵੇਂ ਮੇਅਰ ਨੂੰ ਵਧਾਈ ਦਿਤੀ ਮੁੱਖ ਮੰਤਰੀ ਨੇ ਪਟਿਆਲਾ ਦੇ ਨਵੇਂ ਚੁਣੇ ਗਏ ਮੇਅਰ ਨੂੰ ਵਧਾਈ ਦਿਤੀ। ਉਨ੍ਹਾਂ ਨੇ ਮੇਅਰ ਨੂੰ ਪਟਿਆਲਾ ਦੀ ਸਫ਼ਾਈ ਕਰਨ ਦਾ ਹੁਕਮ ਦਿਤਾ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਸ਼ਹਿਰ ਦੇ ਵਿਕਾਸ ਦਾ ਕੰਮ ਕਰਨਾ ਪਵੇਗਾ। ਉਨ੍ਹਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣੀ ਚਾਹੀਦੀ। ਮੁੱਖ ਮੰਤਰੀ ਨੇ ਕਿਹਾ, 18 ਟੋਲ ਪਲਾਜ਼ੇ ਬੰਦ ਹੋਣੇ ਚਾਹੀਦੇ ਹਨ ਸਾਡੀ ਸਰਕਾਰ ਨੇ ਹੁਣ ਤੱਕ…

Read More

ਬੈਲਜੀਅਮ ਦੇ ਸ਼ਹਿਰ ਇੰਗਲਮੁਨਸਟਰ ਵਿੱਚ ਹੋਈਆਂ ਸਥਾਨਕ ਸਿਟੀ ਕੌਂਸਲ ਚੌਣਾਂ ਵਿੱਚ ਸੁਖਪ੍ਰੀਤ ਸਿੰਘ ਨੇ ਨਿਊ ਫਲੇਮਿਸ਼ ਅਲਾਇੰਸ (ਰਾਜਨੀਤਕ ਪਾਰਟੀ) ਵਜੋਂ ਜਿੱਤ ਪ੍ਰਾਪਤ ਕਰ ਕੇ ਬੈਲਜੀਅਮ ਦੇ ਇਤਿਹਾਸ ਵਿੱਚ ਪਹਿਲੇ ਸਿੱਖ ਮੈਂਬਰ ਵਜੋਂ ਛੋਟੀ ਉਮਰੇ ਵੱਡੀ ਪੁਲਾਂਘ ਪੁੱਟ ਪੰਜਾਬ ਭਾਰਤ ਦਾ ਨਾਮ ਰੌਸ਼ਨ ਕਰ ਇਤਿਹਾਸ ਸਿਰਜਿਆ ਹੈ। ਨਿਊ ਫਲੇਮਿਸ਼ ਅਲਾਇੰਸ ਬੈਲਜੀਅਮ ਵਿੱਚ ਇੱਕ ਫਲੇਮਿਸ਼ ਰਾਸ਼ਟਰਵਾਦੀ ਅਤੇ ਰੂੜੀਵਾਦੀ ਸਿਆਸੀ ਪਾਰਟੀ ਹੈ ਜਿਸ ਦੀ ਸਥਾਪਨਾ 2001 ਵਿੱਚ ਹੋਈ ਸੀ। 22 ਸਾਲਾਂ ਸੁਖਪ੍ਰੀਤ ਸਿੰਘ ਦੇ ਪਿਤਾ ਦਇਆ ਸਿੰਘ ਪੰਜਾਬ ਜਿਲ੍ਹਾ ਨਵਾਂ ਸ਼ਹਿਰ ਦੇ ਪਿੰਡ ਦਾਰਾਪੁਰ ਤੋਂ ਚੰਗੇ ਭਵਿੱਖ ਲਈ ਚਾਲੀ ਸਾਲ ਪਹਿਲਾਂ ਯੂਰਪ ਆਏ ਸਨ ਜਿੱਥੇ ਸਖ਼ਤ ਮਿਹਨਤ ਤੋਂ ਬਾਦ ਉਨਾ ਦੇ ਪੁੱਤਰ ਸੁਖਪ੍ਰੀਤ…

Read More

ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ ਪੰਜਾਬ ਦੀ ਝਾਕੀ ਨੇ ਸੂਬੇ ਨੂੰ ਗਿਆਨ ਅਤੇ ਬੁੱਧੀ ਦੀ ਧਰਤੀ ਵਜੋਂ ਪ੍ਰਦਰਸ਼ਿਤ ਕੀਤਾ। ਇਹ ਝਾਕੀ ਰਾਜ ਦੀ ‘ਜੜ੍ਹੀ-ਡਿਜ਼ਾਈਨ’ ਕਲਾ ਅਤੇ ਦਸਤਕਾਰੀ ਦਾ ਇੱਕ ਸੁੰਦਰ ਸੁਮੇਲ ਸੀ। ਇਸ ਵਿੱਚ ਸੂਫ਼ੀ ਸੰਤ ਬਾਬਾ ਸ਼ੇਖ ਫਰੀਦ ਜੀ ਦੀ ਤਸਵੀਰ ਵੀ ਹੈ। ਪੰਜਾਬ ਮੁੱਖ ਤੌਰ ‘ਤੇ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਇਸ ਲਈ ਝਾਕੀ ਵਿੱਚ ਬਲਦਾਂ ਦਾ ਇੱਕ ਜੋੜਾ ਪ੍ਰਦਰਸ਼ਿਤ ਕੀਤਾ ਗਿਆ ਸੀ। ਇਸ ਝਾਕੀ ਵਿੱਚ ਰਾਜ ਦੀ ਅਮੀਰ ਸੰਗੀਤਕ ਵਿਰਾਸਤ ਨੂੰ ਵੀ ਦਰਸਾਇਆ ਗਿਆ ਸੀ। ਇਸ ਵਿੱਚ ਰਵਾਇਤੀ ਕੱਪੜਿਆਂ ਵਿੱਚ ਸਜੇ ਇੱਕ ਆਦਮੀ ਨੇ ਇੱਕ ਤੁੰਬੀ ਅਤੇ ਇੱਕ ਸੁੰਦਰ ਢੰਗ ਨਾਲ ਸਜਿਆ ਹੋਇਆ ਮਿੱਟੀ ਦਾ ਘੜਾ…

Read More

ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਵਣਜ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਨੇ 76ਵੇਂ ਗਣਤੰਤਰ ਦਿਵਸ ਮੌਕੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ ’ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਮੈਂ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਸਲਾਮ ਕਰਦਾ ਹਾਂ, ਜੋ ਸਾਡੇ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਕਰ ਰਹੇ ਹਨ। ਉਨਾਂ ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਹੀਦ ਉਧਮ ਸਿੰਘ ਦੀ ਕੁਰਬਾਨੀ ਨੂੰ ਯਾਦ ਕਰਦੇ ਆਜ਼ਾਦੀ ਘੁਲਾਟੀਆਂ ਵਲੋਂ ਪਾਏ ਯੋਗਦਾਨ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਸਿਜਦਾ ਕੀਤਾ। ਉਨਾਂ ਕਿਹਾ ਕਿ ਇਨਾਂ ਦੀ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਡੇਰਾਬੱਸੀ ਦੇ ਆਈਲੈਸਟ/ਇਮੀਗ੍ਰੇਸ਼ਨ ਸੈਂਟਰ ‘ਤੇ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮਹਿਫੂਜ ਉਰਫ਼ ਵਿਸ਼ਾਲ ਖਾਨ ਵਜੋਂ ਹੋਈ ਹੈ, ਜੋ ਡੇਰਾਬੱਸੀ ਦਾ ਰਹਿਣ ਵਾਲਾ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਪਿਸਤੌਲ ਅਤੇ…

Read More

ਵਿਸ਼ਵ ਪੰਜਾਬੀ ਕਾਂਗਰਸ ਵੱਲੋਂ ਇੱਥੇ ਲਾਹੌਰ ਵਿਖੇ 19 ਤੋਂ 23 ਜਨਵਰੀ, 2025 ਤੱਕ ਬਾਬਾ ਫਰੀਦ ਤੋਂ ਗੁਲਾਮ ਫਰੀਦ ਤੱਕ ਦੇ ਸੂਫੀ ਸਫ਼ਰ ‘ਤੇ ਝਾਤ ਪਾਉਂਦੀ ਪੰਜ ਦਿਨਾਂ 34ਵੀਂ ਅੰਤਰਰਾਸ਼ਟਰੀ ਕਾਨਫਰੰਸ ਕਰਵਾਈ ਗਈ। ਇਸ ਸਬੰਧੀ ਵਿਸ਼ਵ ਪੰਜਾਬੀ ਕਾਂਗਰਸ ਦੇ ਚੇਅਰਮੈਨ ਫਖਰ ਜ਼ਮਾਨ ਦੀ ਅਗਵਾਈ ਹੇਠ ‘ਐਲਾਨ ਨਾਮਾ ਕਮੇਟੀ’ ਦਾ ਗਠਨ ਕੀਤਾ ਗਿਆ ਸੀ, ਜਿਸ ਵਿੱਚ ਡਾ. ਦੀਪਕ ਮਨਮੋਹਨ ਸਿੰਘ ਪ੍ਰਧਾਨ ਇੰਡੀਅਨ ਚੈਪਟਰ ਵਿਸ਼ਵ ਪੰਜਾਬੀ ਕਾਨਫਰੰਸ, ਸ੍ਰੀ ਸਹਿਜਪ੍ਰੀਤ ਸਿੰਘ ਮਾਂਗਟ ਅਤੇ ਪ੍ਰੋਫੈਸਰ ਗੁਰਭਜਨ ਸਿੰਘ ਗਿੱਲ ਮੈਂਬਰ ਵਜੋਂ ਸ਼ਾਮਲ ਸਨ।ਕਾਨਫਰੰਸ ਦੇ ਆਖਰੀ ਦਿਨ ਹੇਠ ਲਿਖਿਆ ਐਲਾਨਨਾਮਾ ਪਾਸ ਕਰਕੇ ਲਾਹੌਰ ਵਿੱਚ ਫ਼ਖ਼ਰ ਜ਼ਮਾਂ ਤੇ ਚੰਡੀਗੜ੍ਹ ਵਿੱਚ ਡਾ. ਦੀਪਕ ਮਨਮੋਹਨ ਸਿੰਘ ਵੱਲੋਂ ਜਾਰੀ ਕੀਤਾ ਗਿਆ। …

Read More

ਆਮ ਆਦਮੀ ਪਾਰਟੀ ਨੇ ਪੇਂਡੂ ਖੇਤਰਾਂ ਵਿਚ ਕਾਂਗਰਸ ਨੂੰ ਵੱਡਾ ਝਟਕਾ ਦਿਤਾ ਹੈ। ਦਰਅਸਲ, ਨਗਰ ਨਿਗਮ ਭੋਗਪੁਰ ਪ੍ਰਧਾਨ ਦੀ ਚੋਣ ਤੋਂ ਪਹਿਲਾਂ, ‘ਆਪ’ ਪਾਰਟੀ ਨੇ ਕਾਂਗਰਸ ਦੇ 6 ਜੇਤੂ ਆਗੂਆਂ ਨੂੰ ‘ਆਪ’ ਪਾਰਟੀ ਵਿਚ ਸ਼ਾਮਲ ਕੀਤਾ ਹੈ। ਪੰਜਾਬ ਪ੍ਰਧਾਨ ਅਮਨ ਅਰੋੜਾ ਨੇ 6 ਕਾਂਗਰਸੀ ਆਗੂਆਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਚੋਣ ਵਿੱਚ 13 ਵਾਰਡਾਂ ਵਿਚ 8 ਕਾਂਗਰਸੀ ਆਗੂ ਜਿੱਤੇ ਸਨ, ਜਦੋਂ ਕਿ ’ਆਪ’ ਪਾਰਟੀ ਦੇ 5 ਆਗੂ ਜਿੱਤੇ ਸਨ। ਹੁਣ 6 ਆਗੂਆਂ ਦੇ ‘ਆਪ’ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ, ਆਮ ਆਦਮੀ ਪਾਰਟੀ ਜਲਦੀ ਹੀ ਮੁਖੀ ਦੇ ਨਾਮ ਦਾ ਐਲਾਨ ਕਰ ਸਕਦੀ ਹੈ।

Read More