Author: Pushminder Sidhu

ਜੇ.ਐਲ.ਪੀ.ਐਲ. ਅਤੇ ਲਾਇਨਜ ਕਲੱਬ ਪੰਚਕੁਲਾ ਪ੍ਰੀਮੀਅਮ ਦੀ ਤਰਫੋਂ ਪਿੰਡ ਕੁੰਬੜਾ ਵਿਖੇ ਦੂਸਰਾ ਜੇ. ਐਲ.ਪੀ.ਐਲ.- ਸਿਲਾਈ ਹੁਨਰ ਵਿਕਾਸ ਸੈਂਟਰ ਖੋਲਿਆ ਗਿਆ। ਜਿਸਦਾ ਉਦਘਾਟਨ ਅੱਜ ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਲਾਇਨਜ ਸਤਿੰਦਰ ਸਿੰਘ ਭਵਰਾ ਦੀ ਮੌਜੂਦਗੀ ਵਿੱਚ ਕੀਤਾ ਗਿਆ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਦੇ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਸਿਲਾਈ ਦੀ ਸਿਖਲਾਈ ਸਬੰਧੀ ਖੋਲੇ ਗਏ ਸੈਂਟਰ ਨਾਲ ਲੜਕੀਆਂ ਆਤਮ ਨਿਰਭਰ ਬਣਨਗੀਆਂ ਅਤੇ ਇਹ ਉਹਨਾਂ ਨੂੰ ਚਿਰ ਸਥਾਈ ਰੁਜ਼ਗਾਰ ਮਿਲੇਗਾ। ਉਹਨਾਂ ਕਿਹਾ…

Read More

ਪਿੰਡ ਮੱਟਾ ਵਿੱਚ ਸਕੂਲ ਅਤੇ ਹਸਪਤਾਲ ਦੀ ਹਾਲਤ ਵਿੱਚ ਸੁਧਾਰ ਲਈ ਪਿਛਲੇ ਕੁਝ ਸਮੇਂ ਤੋਂ ਅੰਦੋਲਨ ਕਰ ਰਹੇ ਮਜ਼ਦੂਰ ਆਗੂ ਅੰਗਰੇਜ਼ ਸਿੰਘ ਗੋਰਾ ਮੱਤਾ ਨੇ ਸ਼ਨੀਵਾਰ ਨੂੰ ਆਪਣੀ ਭੈਣ, ਪੁੱਤਰ ਅਤੇ ਦੋ ਹੋਰ ਬੱਚੇ ਪਾਣੀ ਦੀ ਟੈਂਕੀ ‘ਤੇ ਚੜ੍ਹ ਗਏ। ਭਾਵੇਂ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਸਵੇਰ ਤੋਂ ਹੀ ਉਨ੍ਹਾਂ ਨੂੰ ਹੇਠਾਂ ਲਿਆਉਣ ਲਈ ਮੌਕੇ ‘ਤੇ ਮੌਜੂਦ ਸਨ, ਪਰ ਖ਼ਬਰ ਲਿਖੇ ਜਾਣ ਤੱਕ ਉਹ ਹੇਠਾਂ ਨਹੀਂ ਆਏ। ਜ਼ਿਕਰਯੋਗ ਹੈ ਕਿ ਪਿੰਡ ਮੱਤਾ ਦੇ ਸਰਕਾਰੀ ਸਕੂਲ ਅਤੇ ਹਸਪਤਾਲ ਦੀ ਹਾਲਤ ਸੁਧਾਰਨ ਲਈ ਸੇਵ ਸਕੂਲ ਐਂਡ ਹਸਪਤਾਲ ਫਰੰਟ ਲੰਬੇ ਸਮੇਂ ਤੋਂ ਲੜਾਈ ਲੜ ਰਿਹਾ ਹੈ। ਪਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਮੰਗਾਂ…

Read More

ਦੇਸ਼ ਦੇ 76ਵੇਂ ਗਣਤੰਤਰ ਦਿਵਸ 26 ਜਨਵਰੀ 2025 ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ’ਚ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ, ਪੰਜਾਬ ਸ੍ਰੀ ਹਰਦੀਪ ਸਿੰਘ ਮੁੰਡੀਆਂ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਖੇਡ ਸਟੇਡੀਅਮ ਦਾ ਦੌਰਾ ਕਰਕੇ ਜਾਇਜ਼ਾ ਲੈਣ ਉਪਰੰਤ ਸਾਂਝੀ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੱਸਿਆ ਕਿ ਗਣਤੰਤਰ ਦਿਵਸ ਪੂਰੀ ਸ਼ਾਨੋ-ਸ਼ੋਕਤ ਨਾਲ ਮਨਾਇਆ ਜਾਵੇਗਾ, ਜਿਸ ਦੇ ਮੱਦੇਨਜ਼ਰ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਡੇਰਾਬੱਸੀ ਦੇ ਆਈਲੈਸਟ/ਇਮੀਗ੍ਰੇਸ਼ਨ ਸੈਂਟਰ ‘ਤੇ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮਹਿਫੂਜ ਉਰਫ਼ ਵਿਸ਼ਾਲ ਖਾਨ ਵਜੋਂ ਹੋਈ ਹੈ, ਜੋ ਡੇਰਾਬੱਸੀ ਦਾ ਰਹਿਣ ਵਾਲਾ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਪਿਸਤੌਲ ਅਤੇ…

Read More

ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ ਅਤੇ ਕਰ ਤੇ ਆਬਕਾਰੀ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਖੇ ਬਹੁ ਮੰਤਵੀ ਇੰਨਡੋਰ ਖੇਡ ਸਟੇਡੀਅਮ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਵੱਡੇ ਪੱਧਰ ਤੇ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ ਅਤੇ ਇਸ ਦਿਸ਼ਾ ਵਿੱਚ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਹੋਣਹਾਰ ਖਿਡਾਰੀਆਂ ਦਾ ਨਾਮ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਹੋਰ ਵੀ ਚਮਕਾਉਣ ਲਈ ਅੱਜ 7.20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਹੁ ਮੰਤਵੀ ਇੰਨਡੋਰ ਖੇਡ ਸਟੇਡੀਅਮ ਦਾ ਨੀਹ ਪੱਥਰ ਰੱਖ ਦਿੱਤਾ ਗਿਆ…

Read More

ਚੰਡੀਗੜ੍ਹ, 25 ਜਨਵਰੀ 2025 – ਸੂਬਾ ਵਾਸੀਆਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਉਤੇ ਚੱਲਦਿਆਂ ਮਾਲ ਵਿਭਾਗ ਵੱਲੋਂ ਸਾਰੇ ਸਬ ਰਜਿਸਟਰਾਰ ਤੇ ਜੁਆਇੰਟ ਸਬ ਰਜਿਸਟਰਾਰ ਦਫਤਰਾਂ ਵਿੱਚ ਲਗਾਏ ਸੀਸੀਟੀਵੀ ਕੈਮਰਿਆਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਕਿ ਮਾਲ ਵਿਭਾਗ ਦੇ ਦਫਤਰਾਂ ਵਿੱਚ ਸੂਬਾ ਵਾਸੀਆਂ ਨੂੰ ਆਪਣੇ ਕੰਮ ਕਰਵਾਉਣ ਵਿੱਚ ਕੋਈ ਕੰਮ ਕਰਵਾਉਣ ਵਿੱਚ ਔਖਿਆਈ ਨਾ ਆਵੇ ਜਿਸ ਲਈ ਇਹ ਸੀਸੀਟੀਵੀ ਕੈਮਰੇ ਲਗਾਏ ਗਏ…

Read More

ਚੰਡੀਗੜ੍ਹ, 25 ਜਨਵਰੀ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਕੰਮ ਕਰਦੇ ਹੋਏ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 21 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਹਨਾਂ ਉਮੀਦਵਾਰਾਂ ਵਿੱਚ 19 ਉਮੀਦਵਾਰ ਖੇਤੀਬਾੜੀ ਸਬ -ਇੰਸਪੈਕਟਰ, 01 ਜੂਨੀਅਰ ਡਰਾਫਟਸਮੈਨ ਅਤੇ 01 ਸੇਵਾਦਾਰ ਹਨ। ਅੱਜ ਇਥੇ ਪੰਜਾਬ ਭਵਨ ਵਿਖੇ ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੰਦਿਆਂ ਬਰਿੰਦਰ ਕੁਮਾਰ ਗੋਇਲ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਹ ਵੀ ਕਿਹਾ…

Read More

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 34 ਵਿੱਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ।ਵਿਧਾਇਕ ਛੀਨਾ ਨੇ ਦੱਸਿਆ ਕਿ ਵਾਰਡ ਨੰਬਰ 34 ਅਧੀਨ ਮਹਾਂ ਸਿੰਘ ਨਗਰ ਦੀ ਗਲੀ ਨੰ: 5, 11 ਅਤੇ ਗਲੀ ਨੰ: 5 ਦੀ ਲਿੰਕ ਸੜਕ ਤੇ 80 ਐਮ.ਐਮ. ਦੀਆਂ ਇੰਟਰਲਾਕ ਟਾਈਲਾਂ ਲਗਾਈਆਂ ਜਾਣੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 51.40 ਲੱਖ ਰੁਪਏ ਖਰਚ ਕੀਤੇ ਜਾਣੇ ਹਨ। ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਸ ਇਲਾਕੇ ਦੀਆਂ ਸੜਕਾਂ ਵੱਲ ਧਿਆਨ ਨਹੀਂ ਦਿੱਤਾ ਗਿਆ ਅਤੇ ਪਿਛਲੇ 30 ਸਾਲਾਂ ਤੋਂ ਇਹ ਸੜਕ ਨਹੀਂ ਬਣੀ ਅਤੇ ਹੁਣ ਲੋਕਾਂ ਦੀ ਚਿਰੋਕਣੀ ਮੰਗ…

Read More

ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਲੁਧਿਆਣਾ ਕੇਅਰਜ਼ ਦੇ ਸਹਿਯੋਗ ਨਾਲ ਅੱਜ ਆਪਣੇ ਖੇਡ ਪਹਿਲਕਦਮੀ ਪ੍ਰੋਜੈਕਟ ‘ਖੇਲ ਪ੍ਰੋਤਸਾਹਨ’ ਤਹਿਤ ਅੱਜ ਲੁਧਿਆਣਾ ਦਿਹਾਤੀ ਖੇਤਰਾਂ ਵਿੱਚ ਚਾਰ ਖੇਡ ਕੇਂਦਰ ਖੋਲ੍ਹ ਕੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਅੱਗੇ ਆਏ ਹਨ, ਜਿਸ ਵਿੱਚ ਬੱਚਿਆਂ ਨੂੰ ਬਾਸਕਟ ਬਾਲ ਖੇਡ ਸਿਖਾਈ ਜਾਵੇਗੀ। ਵੀ.ਐਸ.ਐਸ.ਐਲ. ਵੱਲੋਂ ਇਸ ਪ੍ਰੋਜੈਕਟ ਤਹਿਤ ਇਹਨਾਂ ਕੇਂਦਰਾਂ ਲਈ ਵਧੀਆ ਕੋਚ ਪ੍ਰਦਾਨ ਕਰਨ ਅਤੇ ਖੇਡਾਂ ਦੇ ਸਾਜ਼ੋ-ਸਾਮਾਨ ਦੇ ਸਾਰੇ ਖਰਚਿਆਂ ਲਈ ਸਹਿਯੋਗ ਦਿੱਤਾ ਜਾ ਰਿਹਾ ਹੈ। ਸਾਲ 2024-25 ਲਈ 4 ਲੱਖ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸੌਂਪਿਆ ਗਿਆ.ਡਿਪਟੀ ਕਮਿਸ਼ਨਰ ਸ੍ਰੀ ਜੋਰਵਾਲ ਨੇ ਵੀ.ਐਸ.ਐਸ.ਐਲ. ਦੇ ਵਾਈਸ ਚੇਅਰਮੈਨ ਸਚਿਤ ਜੈਨ…

Read More

ਸੌ ਦਿਨਾਂ ਟੀਬੀ ਮੁਕਤ ਮੁਹਿੰਮ ਤਹਿਤ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਤੇ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ ਸਥਾਨਕ ਗਾਂਧੀ ਵਨੀਤਾ ਆਸ਼ਰਮ ਵਿਖੇ ਮੈਡੀਕਲ ਚੈੱਕਅਪ ਅਤੇ ਸਕਰੀਨਿੰਗ ਕੈਂਪ ਲਾਇਆ ਗਿਆ, ਜਿਸ ਦਾ ਕਰੀਬ 250 ਲੜਕੀਆਂ ਅਤੇ ਵਿਧਵਾ ਔਰਤਾਂ ਨੇ ਲਾਭ ਲਿਆ।ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ, ਜਿਨ੍ਹਾਂ ਕੋਲ ਸਕੱਤਰ ਰੈੱਡ ਕਾਰਸ ਸੁਸਾਇਟੀ ਦਾ ਵੀ ਚਾਰਜ ਹੈ, ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਟੀਬੀ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣਾ ਹੈ ਤਾਂ ਜੋ ਪੀੜਤਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਇਲਾਜ ਯਕੀਨੀ ਬਣਾਇਆ ਜਾ ਸਕੇ। ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਰਿਤੂ ਨੇ ਦੱਸਿਆ ਕਿ ਟੀਬੀ ਦਾ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ…

Read More