- ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫਤਾਰ SDM ਬਟਾਲਾ ਨੂੰ ਕੋਰਟ ਵਿੱਚ ਕੀਤਾ ਗਿਆ ਪੇਸ਼, ਕਿੰਨਾ ਰਿਮਾਡ ਮਿਲਿਆ ?
- ਵਿਧਾਇਕ ਬੱਗਾ ਨੇ ‘ਬੁੱਢੇ ਦਰਿਆ’ ਦੇ ਨਾਲ ਲਗਾਈਆਂ ਗਈਆਂ ਫੈਂਸੀ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ
- ਜਲੰਧਰ ’ਚ ਪਵਿੱਤਰ ਨਗਰ ਕੀਰਤਨ ਨੂੰ ਦਿੱਤਾ ਗਿਆ ‘ਗਾਰਡ ਆਫ਼ ਆਨਰ’, ਵੱਡੀ ਗਿਣਤੀ ਸੰਗਤ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਤਿਕਾਰ ਤੇ ਸ਼ਰਧਾ ਭੇਟ
- ਡਿਪਟੀ ਕਮਿਸ਼ਨਰ ਵੱਲੋਂ ਗਾਂਧੀ ਵਨੀਤਾ ਆਸ਼ਰਮ ’ਚ ਰਹਿਣ ਵਾਲੀ ਲੜਕੀ ਦੀ ਮੌਤ ਦੀ ਜਾਂਚ ਦੇ ਹੁਕਮ
- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਲੰਧਰ ਪਹੁੰਚਣ ਵਾਲੇ ਨਗਰ ਕੀਰਤਨ ਦਾ ਰੂਟ
- ਲੁਧਿਆਣਾ ਐਨਕਾਊਂਟਰ: ਜ਼ਖਮੀ ਦੋਸ਼ੀ ਰਾਜਸਥਾਨ ਦੇ ਰਹਿਣ ਵਾਲੇ, ਪਾਕ-ISI ਹੈਂਡਲਰ ਜਸਵੀਰ ਚੌਧਰੀ ਵੱਲੋਂ ਗ੍ਰਨੇਡ ਹਮਲਾ ਕਰਨ ਲਈ ਭੇਜੇ ਗਏ
- Tejas fighter jet crashes: ਦੁਬਈ ਏਅਰਸ਼ੋਅ ਦੌਰਾਨ ਹੋਇਆ ਵੱਡਾ ਹਾਦਸਾ, ਭਾਰਤ ਦਾ ਤੇਜਸ ਲੜਾਕੂ ਜਹਾਜ਼ ਕਰੈਸ਼
- Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!
Author: Pushminder Sidhu
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਅਗਰਵਾਲ ਨੇ ਸਮਾਗਮ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।ਡਾ. ਅਗਰਵਾਲ ਨੇ ਕਿਹਾ ਕਿ ਗਣਤੰਤਰ ਦਿਵਸ ਨੂੰ ਦੇਸ਼ ਭਗਤੀ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾਣਾ ਚਾਹੀਦਾ ਹੈ, ਕਿਉਂਕਿ ਇਹ ਦਿਨ ਸਾਡੇ ਜੀਵਨ ਵਿਚ ਬਹੁਤ ਅਹਿਮ ਸਥਾਨ ਰੱਖਦਾ ਹੈ। ਮੀਟਿੰਗ ਦੌਰਾਨ ਡਿਪਟੀ…
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 21-22 ਜਨਵਰੀ, 2025 ਨੂੰ ਬਿਹਾਰ ਦੇ ਪਟਨਾ ਵਿੱਚ ਆਯੋਜਿਤ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਹਿੱਸਾ ਲਿਆ। ਆਪਣੀ ਫੇਰੀ ਦੌਰਾਨ ਉਨ੍ਹਾਂ ਨੇ ਵੈਸ਼ਾਲੀ ਦੇ ਸਤੂਪ ‘ਤੇ ਵੀ ਸ਼ਰਧਾਂਜਲੀ ਭੇਟ ਕੀਤੀ, ਜੋ ਕਿ ਭਗਵਾਨ ਬੁੱਧ ਨਾਲ ਸਬੰਧਤ ਇੱਕ ਪਵਿੱਤਰ ਸਥਾਨ ਹੈ ਅਤੇ ਜਿਸਨੂੰ ਦੁਨੀਆ ਦੇ ਪਹਿਲੇ ਗਣਰਾਜ ਦੇ ਜਨਮ ਸਥਾਨ ਵਜੋਂ ਵੀ ਜਾਣਿਆ ਜਾਂਦਾ ਹੈ।ਕਾਨਫਰੰਸ ਦੌਰਾਨ ਆਪਣੇ ਸੰਬੋਧਨ ਵਿੱਚ ਸਪੀਕਰ ਸੰਧਵਾਂ ਨੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਅਤੇ ਬਿਹਾਰ ਵਿਧਾਨ ਸਭਾ ਦੇ ਸਪੀਕਰ ਨੰਦ ਕਿਸ਼ੋਰ ਯਾਦਵ ਦੇ ਨਾਲ-ਨਾਲ ਵੱਖ-ਵੱਖ ਰਾਜਾਂ ਦੇ ਸਾਰੇ ਪ੍ਰੀਜ਼ਾਈਡਿੰਗ ਅਫਸਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਭਾਰਤੀ…
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਜਪਾ ਆਗੂ ਪਰਵੇਸ਼ ਵਰਮਾ ਵੱਲੋਂ ਪੰਜਾਬੀਆਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਅਪਮਾਨਜਨਕ ਅਤੇ ਫੁੱਟ ਪਾਊ ਟਿੱਪਣੀਆਂ ਦੀ ਸਖ਼ਤ ਨਿੰਦਾ ਕੀਤੀ ਹੈ। ਆਪ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਸੀਨੀਅਰ ਬੁਲਾਰਾ ਨੀਲ ਗਰਗ ਨੇ ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਅਤੇ ਇਸਦੀ ਲੀਡਰਸ਼ਿਪ ‘ਤੇ ਨਫ਼ਰਤ ਅਤੇ ਧਰੁਵੀਕਰਨ ਦੀ ਰਾਜਨੀਤੀ ਨੂੰ ਉਤਸ਼ਾਹਿਤ ਕਰਨ ਲਈ ਤਿੱਖੀ ਆਲੋਚਨਾ ਕੀਤੀ।ਕੰਗ ਨੇ ਵਰਮਾ ਦੀ ਆਲੋਚਨਾ ਕੀਤੀ ਕਿ ਉਹ ਇਹ ਕਹਿ ਰਹੇ ਹਨ ਕਿ ਦਿੱਲੀ ਵਿੱਚ ਪੰਜਾਬ ਰਜਿਸਟ੍ਰੇਸ਼ਨ ਵਾਲੀਆਂ ਗੱਡੀਆਂ ਗਣਤੰਤਰ ਦਿਵਸ ਤੋਂ ਪਹਿਲਾਂ ਇੱਕ ਸਾਜ਼ਿਸ਼ ਦਾ ਹਿੱਸਾ ਹੋ ਸਕਦੀਆਂ ਹਨ। ਉਨ੍ਹਾਂ ਕਿਹਾ, “ਭਾਜਪਾ ਨੇਤਾ ਪਰਵੇਸ਼ ਵਰਮਾ ਨੇ…
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲਿਸ ਥਾਣਾ ਗੜ੍ਹਸ਼ੰਕਰ ਦੇ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਦਾ ਗੰਨਮੈਨ ਸਿਪਾਹੀ ਕਿੰਦਰ ਸਿੰਘ 30000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਐਸ.ਐਚ.ਓ. ਵੱਲੋਂ ਇਹ ਰਿਸ਼ਵਤ ਲੈ ਰਿਹਾ ਸੀ ਹੈ। ਇਸ ਛਾਪੇ ਦੌਰਾਨ ਐਸ.ਐਚ.ਓ. ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ।ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਨੰਗਲ ਸਬ-ਡਵੀਜ਼ਨ ਦੀ ਵਸਨੀਕ ਹਰਦੀਪ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਉਕਤ ਦੋਵੇਂ ਪੁਲਿਸ ਮੁਲਾਜ਼ਮਾਂ ਵਿਰੁੱਧ ਇਹ ਕੇਸ ਦਰਜ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ…
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੱਡੀ ਗਿਣਤੀ ਵਿਚ ਜਾਅਲੀ ਵੋਟਰਾਂ ਦੀ ਰਜਿਸਟਰੇਸ਼ਨ ਅਤੇ ਅਧੂਰੀਆਂ ਵੋਟਰ ਲਿਸਟਾਂ ’ਤੇ ਰੋਸ ਜ਼ਾਹਰ ਕਰਦਿਆਂ ਨਵੀਂਆਂ ਵੋਟਾਂ ਦੀ ਰਜਿਸਟਰੇਸ਼ਨ ਵਾਸਤੇ ਸਮਾਂ ਵਧਾਉਣ ਦੀ ਮੰਗ ਕੀਤੀ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਮੈਂਬਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਵਿਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਅਤੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਮੀਟਿੰਗ ਕੀਤੀ। ਮੀਟਿੰਗ ਵਿਚ ਦੱਸਿਆ ਗਿਆ ਕਿ ਕਿਵੇਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੱਡੀ ਪੱਧਰ ’ਤੇ ਹੇਰ ਫੇਰ ਕੀਤਾ ਗਿਆ ਹੈ ਤੇ ਮੈਂਬਰਾਂ ਨੇ ਅੰਕੜੇ ਪੇਸ਼ ਕਰਦਿਆਂ…
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ, ਨੇ ਅੱਜ ਯੂਨੀਵਰਸਿਟੀ ਆਫ਼ ਤੁਰਕੂ, ਫਿਨਲੈਂਡ ਦੇ ਮਾਹਿਰਾਂ ਨਾਲ ਐਸ.ਏ.ਐਸ. ਨਗਰ (ਮੋਹਾਲੀ) ਦੇ ਫੇਜ਼ 11 ਵਿਖੇ ਸਕੂਲ ਆਫ਼ ਐਮੀਨੈਂਸ ਦੇ ਆਪਣੇ ਦੌਰੇ ਦੌਰਾਨ ਐਲਾਨ ਕੀਤਾ ਕਿ ਪੰਜਾਬ ਸਰਕਾਰ ਮਾਰਚ ਵਿੱਚ 72 ਪ੍ਰਾਇਮਰੀ ਸਕੂਲ ਅਧਿਆਪਕਾਂ ਦੇ ਦੂਜੇ ਬੈਚ ਨੂੰ ਸਿਖਲਾਈ ਲਈ ਫਿਨਲੈਂਡ ਭੇਜਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ 72 ਪ੍ਰਾਇਮਰੀ ਸਕੂਲ ਅਧਿਆਪਕਾਂ ਦੇ ਦੂਜੇ ਬੈਚ ਦੀ ਸਿਖਲਾਈ ਲਈ ਯੂਨੀਵਰਸਿਟੀ ਆਫ਼ ਤੁਰਕੂ ਨਾਲ ਪਹਿਲਾਂ ਹੀ ਇੱਕ ਸਮਝੌਤਾ ਪੱਤਰ ‘ਤੇ ਹਸਤਾਖ਼ਰ ਕੀਤੇ ਜਾ ਚੁੱਕੇ ਹਨ। ਉਹਨਾਂ ਦੱਸਿਆ ਕਿ ਤਿੰਨ ਹਫ਼ਤਿਆਂ ਦੇ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਪਹਿਲੇ ਹਫ਼ਤੇ ਪੰਜਾਬ…
ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 58ਵੇਂ ਦਿਨ ਵੀ ਜਾਰੀ ਰਿਹਾ ਅੱਜ 58 ਦਿਨਾਂ ਬਾਅਦ ਜਗਜੀਤ ਸਿੰਘ ਡੱਲੇਵਾਲ ਖੁੱਲ੍ਹੀ ਹਵਾ ਅਤੇ ਰੌਸ਼ਨੀ ਵਿੱਚ ਬਾਹਰ ਆਏ ਹਨ। ਦੁਪਹਿਰ 2 ਵਜੇ ਦੇ ਕਰੀਬ ਜਗਜੀਤ ਸਿੰਘ ਡੱਲੇਵਾਲ ਆਪਣੀ ਟਰਾਲੀ ਵਿੱਚੋਂ ਸਟਰੈਚਰ ‘ਤੇ ਬੈਠ ਕੇ ਬਾਹਰ ਆਏ ਅਤੇ ਕਿਹਾ ਕਿ ਸਭ ਤੋਂ ਪਹਿਲਾਂ ਮੈਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਣਾ ਚਾਹੁੰਦਾ ਹਾਂ ਕਿਉਂਕਿ ਗੁਰੂਆਂ ਦੀ ਬਖਸ਼ਿਸ਼ ਸਦਕਾ ਹੀ ਅਸੀਂ ਕੇਂਦਰ ਸਰਕਾਰ ਨੂੰ ਗੱਲਬਾਤ ਦੀ ਮੇਜ਼ ਉੱਪਰ ਆਉਣ ਮਜਬੂਰ ਕਰਨ ਵਿੱਚ ਸਫ਼ਲਤ ਹੋਏ ਹਾ।ਇਸ ਤੋਂ ਬਾਅਦ ਕਿਸਾਨ ਆਗੂਆਂ, ਸੀਨੀਅਰ ਡਾਕਟਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ ਵਿੱਚ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਲਗਾਤਾਰ ਤੀਜੇ ਦਿਨ ਦਿੱਲੀ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕੀਤਾ। ਮਾਨ ਨੇ ਇੱਥੇ ਤਿੰਨ ਵਿਧਾਨ ਸਭਾ ਹਲਕਿਆਂ ਨਰੇਲਾ, ਤਿਮਾਰਪੁਰ ਅਤੇ ਬੁਰਾੜੀ ਵਿੱਚ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਸਮਰਥਨ ਕਰਨ ਦੀ ਅਪੀਲ ਕੀਤੀ। ਮਾਨ ਦੇ ਰੋਡ ਸ਼ੋਅ ‘ਚ ਹਰ ਥਾਂ ‘ਤੇ ਲੋਕਾਂ ਦੀ ਭਾਰੀ ਭੀੜ ਸੀ। ਰੋਡ ਸ਼ੋਅ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਆਮ ਲੋਕਾਂ ਅਤੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਲੋਕਾਂ ਨੇ ਮੁੱਖ ਮੰਤਰੀ ਮਾਨ ਦਾ ਇੰਕਲਾਬ ਜ਼ਿੰਦਾਬਾਦ ਦੇ ਨਾਅਰੇ ਲਗਾ ਕੇ ਅਤੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ। ਮਾਨ ਨੇ ਲੋਕਾਂ ਦਾ ਧੰਨਵਾਦ…
ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਕੁੱਤਿਆਂ ਦੇ ਕੱਟਣ ਦੇ ਲਗਭਗ 200 ਨਵੇਂ ਮਰੀਜ਼ਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਹਰ ਰੋਜ਼ ਕੁੱਤਿਆਂ ਦੇ ਕੱਟਣ ਦੇ 15 ਤੋਂ 20 ਮਰੀਜ਼ ਸਰਕਾਰੀ ਹਸਪਤਾਲ ਵਿੱਚ ਪਹੁੰਚ ਰਹੇ ਹਨ ਅਤੇ ਇਸ ਤੋਂ ਇਲਾਵਾ, ਪ੍ਰਾਈਵੇਟ ਹਸਪਤਾਲਾਂ ਵਿੱਚ ਕਿੰਨੇ ਕੇਸ ਟੀਕਾਕਰਨ ਕੀਤੇ ਜਾ ਰਹੇ ਹਨ? ਇਨ੍ਹਾਂ ਦੀ ਕੋਈ ਗਿਣਤੀ ਨਹੀਂ। ਸਾਲ 2023 ਵਿੱਚ, ਸਰਕਾਰੀ ਹਸਪਤਾਲ ਬਰਨਾਲਾ ਵਿੱਚ ਕੁੱਤਿਆਂ ਦੇ ਕੱਟਣ ਦੇ 2003 ਮਾਮਲੇ ਦਰਜ ਕੀਤੇ ਗਏ ਸਨ ਅਤੇ ਸਾਲ 2024 ਵਿੱਚ ਕੁੱਤਿਆਂ ਦੇ ਕੱਟਣ ਦੇ ਤਾਜ਼ਾ 2023 ਮਾਮਲੇ ਸਾਹਮਣੇ ਆਏ ਸਨ। ਸਿਵਲ ਹਸਪਤਾਲ ਦੇ ਐਸਐਮਓ ਜੋਤੀ ਕੌਸ਼ਲ ਨੇ ਦੱਸਿਆ ਕਿ ਇਸ ਸਮੇਂ ਬਰਨਾਲਾ ਦੇ ਸਰਕਾਰੀ…
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੂਜੀਆਂ ਪਾਰਟੀਆਂ ਨੇ ਧਰਮ ਅਤੇ ਜਾਤ ਦੇ ਆਧਾਰ ‘ਤੇ ਆਪਣੇ ਵੋਟ ਬੈਂਕ ਵੰਡੇ ਹਨ। ਸਮਾਜ ਦਾ ਇੱਕ ਵੱਡਾ ਵਰਗ ਵੋਟ ਬੈਂਕ ਅਤੇ ਨੋਟ ਬੈਂਕ ਵਿਚਕਾਰ ਦੱਬਿਆ ਹੋਇਆ ਹੈ। ਇਹ ਭਾਰਤ ਦਾ ਮੱਧ ਵਰਗ ਹੈ। ਆਜ਼ਾਦ ਭਾਰਤ ਦੇ 75 ਸਾਲਾਂ ਵਿੱਚ, ਇੱਕ ਤੋਂ ਬਾਅਦ ਇੱਕ ਕਈ ਸਰਕਾਰਾਂ ਆਈਆਂ ਹਨ ਅਤੇ ਉਨ੍ਹਾਂ ਸਾਰਿਆਂ ਨੇ ਮੱਧ ਵਰਗ ਦੇ ਲੋਕਾਂ ਨੂੰ ਨਿਚੋੜਿਆ ਹੈ।ਕੇਜਰੀਵਾਲ ਨੇ ਕਿਹਾ ਕਿ ਲੱਖਾਂ ਮੱਧ ਵਰਗ ਦੇ ਲੋਕ ਟੈਕਸ ਦਿੰਦੇ ਹਨ ਅਤੇ ਬਦਲੇ ਵਿੱਚ ਕੁਝ ਨਹੀਂ ਮਿਲਦਾ। ਇਸ ਮੱਧ ਵਰਗ ਵਿੱਚ ਲੱਖਾਂ ਲੋਕ ਸ਼ਾਮਲ ਹਨ। ਉਨ੍ਹਾਂ ਦੇ ਕੋਈ ਵੱਡੇ ਸੁਪਨੇ ਨਹੀਂ…

