Author: Pushminder Sidhu

ਖਨੌਰੀ ਬਾਰਡਰ ਤੋਂ ਹਰਿਆਣੇ ਦੇ ਕਿਸਾਨ ਆਗੂ ਅਭਿਮਾਨਿਊ ਕੋਹਾੜ ਨੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕ ਅਕਸਰ ਕਹਿੰਦੇ ਸਨ ਕਿ ਸਰਕਾਰ ਕਿਸੇ ਦੀ ਨਹੀਂ ਸੁਣਦੀ,ਪਰ ਡੱਲੇਵਾਲ ਜੀ ਨੇ ਸਭ ਤੋਂ ਲੰਬਾ ਅਤੇ ਇਤਿਹਾਸਕ ਸੱਤਿਆਗ੍ਰਹਿ ਕਰ ਸਾਬਿਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਮੋਰਚਿਆਂ ਦੇ ਆਗੂਆਂ ਅਤੇ ਕਿਸਾਨਾਂ ਨੇ ਦਿਨ ਰਾਤ ਮਿਹਨਤ ਕਰ ਕੇ ਕੇਂਦਰ ਸਰਕਾਰ ਨੂੰ ਗੱਲਬਾਤ ਕਰਨ ਲਈ ਮਜ਼ਬੂਰ ਕੀਤਾ ਹੈ। ਇਸ ਲਈ ਸਾਨੂੰ ਜਿੱਤ ਤੱਕ ਪਹਿਲਾਂ ਨਾਲੋਂ ਵੀ ਜ਼ਿਆਦਾ ਮਿਹਨਤ ਕਰਨੀ ਪਵੇਗੀ।ਸਾਨੂੰ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਗਿਣਤੀ ’ਚ ਮੋਰਚਿਆਂ ‘ਤੇ ਮੌਜੂਦ ਰਹਿਣਾ ਪਵੇਗਾ। ਇਸ ਲਈ, ਅਸੀਂ ਪੂਰੇ ਦੇਸ਼ ਦੇ ਕਿਸਾਨਾਂ, ਖਾਸ ਕਰ ਕੇ ਪੰਜਾਬ,…

Read More

ਸੂਬੇ ਵਿੱਚ ਖੇਤੀਬਾੜੀ ਵਿਭਾਗ ਨਾਲ ਸਬੰਧਤ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸਾਰੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਾਂ ਦਿਨਾਂ ਬਾਅਦ ਪ੍ਰਗਤੀ ਰਿਪੋਰਟਾਂ ਦੇਣ ਦੇ ਨਿਰਦੇਸ਼ ਦਿੱਤੇ। ਇਸ ਦਾ ਉਦੇਸ਼ ਸੂਬੇ ਵਿੱਚ ਚੱਲ ਰਹੀਆਂ ਕੇਂਦਰੀ ਅਤੇ ਰਾਜ ਸਰਕਾਰ ਦੀਆਂ ਖੇਤੀਬਾੜੀ ਸਬੰਧੀ ਸਕੀਮਾਂ ਦੀ ਨਿਗਰਾਨੀ ਅਤੇ ਮੁਲਾਂਕਣ ਕਰਨਾ ਹੈ ਤਾਂ ਜੋ ਸਮੇਂ ਸਿਰ ਲੋੜੀਂਦੇ ਸੁਧਾਰ ਕੀਤੇ ਜਾ ਸਕਣ। ਇੱਥੇ ਕਿਸਾਨ ਭਵਨ ਵਿਖੇ ਮੁੱਖ ਖੇਤੀਬਾੜੀ ਅਫ਼ਸਰਾਂ ਨਾਲ ਲੜੀਵਾਰ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੱਲ੍ਹ ਸੱਤ ਜ਼ਿਲ੍ਹਿਆਂ ਵਿੱਚ ਚੱਲ…

Read More

ਦਿੱਲੀ ਵਿੱਚ 5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ‘ਆਪ’ ਇੱਕ ਵਾਰ ਫਿਰ ਤੋਂ ਸਰਕਾਰ ਬਣਾਉਣ ਜਾ ਰਹੀ ਹੈ। ਇਹ ਦਾਅਵਾ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਕੀਤਾ ਗਿਆ। ਸ. ਬਰਸਟ ਨੇ ਕਿਹਾ ਕਿ ਦਿੱਲੀ ਵਿੱਚ ‘ਆਪ’ ਵੱਲੋਂ ਪਿਛਲੇ 10 ਸਾਲਾਂ ਵਿੱਚ ਸਿਹਤ, ਸਿੱਖਿਆ, ਫ੍ਰੀ ਬਿਜਲੀ, ਪਾਣੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੀਤੇ ਗਏ ਰਿਕਾਰਡ ਤੋੜ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਦਿੱਤੀਆਂ ਬੁਨਿਆਦੀ ਸਹੂਲਤਾਂ ਤੋਂ ਦਿੱਲੀ ਦੇ ਲੋਕ ਬਹੁਤ ਖੁਸ਼ ਹਨ ਅਤੇ ਆਉਣ…

Read More

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਬੋਲੀ ਪ੍ਰਕਿਰਿਆ ਦੌਰਾਨ ਨਿਰਧਾਰਤ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਅਤੇ ਆਪਣਾ ਕੰਮ ਕਰਦੇ ਸਮੇਂ ਉੱਚ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ। ਇਸ ਤੋਂ ਇਲਾਵਾ, ਉਨ੍ਹਾਂ ਸੜਕਾਂ ਨਾਲ ਪੈਂਦੇ ਪੈਟਰੋਲ ਪੰਪ ਆਦਿ ਵਪਾਰਕ ਅਦਾਰਿਆਂ ਤੋਂ ਪਹੁੰਚ (ਐਕਸੈਸ) ਫੀਸਾਂ ਤੋਂ ਰਾਜ ਦੇ ਮਾਲੀਏ ਦੀ ਉਗਰਾਹੀ ਵਿੱਚ ਤੇਜ਼ੀ ਲਿਆਉਣ ਅਤੇ ਇਸ ਦੇ ਸਹੀ ਰਿਕਾਰਡ ਨੂੰ ਕਾਇਮ ਰੱਖਣ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਇਹ ਆਦੇਸ਼ ਸੂਬੇ ਭਰ ਵਿੱਚ ਲੋਕ ਨਿਰਮਾਣ ਵਿਭਾਗ (ਪੀਡਬਲਿਊਡੀ)…

Read More

ਸਰਹਿੰਦ ਨਹਿਰ ਪ੍ਰਾਜੈਕਟ ਨੂੰ ਚੌੜਾ ਕਰਨ ਅਤੇ ਕੰਕਰੀਟ ਲਾਈਨਿੰਗ ਲਈ ਸਿੰਚਾਈ ਵਿਭਾਗ ਵੱਲੋਂ ਦਰੱਖਤਾਂ ਦੀ ਗੈਰ-ਕਾਨੂੰਨੀ ਕਟਾਈ, ਜੰਗਲੀ ਜੀਵਾਂ ਦੀ ਬੇਰਹਿਮੀ ਨਾਲ ਹੱਤਿਆ ਅਤੇ ਨਾਜਾਇਜ਼ ਮਾਈਨਿੰਗ ਅਤੇ ਰੈਡੀ ਮਿਕਸ ਪਲਾਂਟ ਲਗਾ ਕੇ ਨਾਜਾਇਜ਼ ਕਬਜ਼ਿਆਂ ਨਾਲ ਜੰਗਲ ਨੂੰ ਭਾਰੀ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਪਬਲਿਕ ਐਕਸ਼ਨ ਕਮੇਟੀ ਵੱਲੋਂ ਸਿੰਚਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਕਾਰਜਕਾਰੀ ਇੰਜੀ. ਵਿਰੁੱਧ ਐਫਆਈਆਰ ਦਰਜ ਕਰਨ ਅਤੇ ਵਾਤਾਵਰਨ ਮੁਆਵਜ਼ਾ ਲਗਾਉਣ ਲਈ ਨੈਸ਼ਨਲ ਗਰੀਨ ਟ੍ਰਿਬਿਊਨਲ ਕੋਲ ਪਟੀਸ਼ਨ ਦਾਇਰ ਕੀਤੀ ਗਈ ਹੈ।ਡਾ: ਅਮਨਦੀਪ ਸਿੰਘ ਬੈਂਸ ਅਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੀਏਸੀ ਮੈਂਬਰ ਸ਼੍ਰੀਮਤੀ ਸਮਿਤਾ ਕੌਰ ਤੋਂ ਸਾਨੂੰ ਪਤਾ ਲੱਗਾ ਕਿ ਸਿੰਚਾਈ ਵਿਭਾਗ ਨੇ ਸਰਹਿੰਦ ਨਹਿਰ ਦੀ ਸਮਰੱਥਾ ਨੂੰ…

Read More

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਨਗਰ ਨਿਗਮ ਬਠਿੰਡਾ ਦੇ ਬਿਲਡਿੰਗ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਬਠਿੰਡਾ ਦੇ ਇੱਕ ਨਕਸ਼ਾ ਨਵੀਸ (ਆਰਕੀਟੈਕਟ) ਹਨੀ ਮੁੰਜਾਲ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਸੂਬੇ ਦੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੰਦੀਪ ਸਿੰਘ ਵਾਸੀ ਪਿੰਡ ਬੁਰਜ ਮਹਿਮਾ, ਜ਼ਿਲ੍ਹਾ ਬਠਿੰਡਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਮੁਲਜ਼ਮ ਇੰਸਪੈਕਟਰ ਪਲਵਿੰਦਰ ਸਿੰਘ ਨੇ ਸ਼ਿਕਾਇਤਕਰਤਾ ਦੀ ਬਠਿੰਡਾ ਵਿਖੇ ਉਸਾਰੀ ਜਾ ਰਹੀ ਨਵੀਂ ਕਾਲੋਨੀ…

Read More

ਅੱਜ ਸੰਯੁਕਤ ਕਿਸਾਨ ਮੋਰਚਾ ਕਪੂਰਥਲਾ ਵਿੱਚ ਸ਼ਾਮਿਲ ਸਮੂਹ ਕਿਸਾਨ ਮਜ਼ਦੂਰ ਜਥੇਬੰਦੀਆਂ ਦੀ ਵਿਸ਼ਾਲ ਮੀਟਿੰਗ ਜਥੇਦਾਰ ਪਲਵਿੰਦਰ ਸਿੰਘ ਕਾਲਾ ਸੰਘਿਆਂ ਕਿਰਤੀ ਕਿਸਾਨ ਯੂਨੀਅਨ ਪੰਜਾਬ, ਹਰਜਿੰਦਰ ਸਿੰਘ ਰਾਣਾ ਸੈਦੋਵਾਲ ਬੀਕੇਯੂ ਡਕੌਂਦਾ ਧੰਨੇਰ ਪ੍ਰਧਾਨ ਕਪੂਰਥਲਾ ਤੇ ਤਰਸੇਮ ਸਿੰਘ ਬੰਨੇਮਲ ਜਨਰਲ ਸਕੱਤਰ ਕਿਰਤੀ ਕਿਸਾਨ ਯੂਨੀਅਨ ਕਪੂਰਥਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਵੱਡੀ ਗਿਣਤੀ ਆਗੂਆਂ ਤੇ ਕਿਸਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀਬਾੜੀ ਮੰਡੀਆਂ ਲਈ ਕੌਮੀ ਨੀਤੀ ਖਰੜਾ ਜਾਰੀ ਕੀਤਾ ਹੈ ਜੋ ਕਿ ਉਨ੍ਹਾਂ ਤਿੰਨ ਖੇਤੀ ਕਾਨੂੰਨਾਂ ਤੋਂ ਵੀ ਵੱਧ ਖਤਰਨਾਕ ਹੈ। ਇਹ ਖਰੜਾ ਸਾਰੇ ਖੇਤੀਬਾੜੀ ਕਾਰਜਾਂ ਨੂੰ ਪ੍ਰਾਈਵੇਟ ਕਾਰਪੋਰੇਸ਼ਨਾਂ ਅਤੇ ਬਹੁ-ਰਾਸ਼ਟਰੀ ਕੰਪਨੀਆਂ ਨੂੰ ਸੌਂਪਣ…

Read More

ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਕੇਂਦਰ ਸਰਕਾਰ ਦੇ ਨਾਲ ਅਗਲੇ ਮਹੀਨੇ ਦੀ 14 ਤਰੀਕ ਨੂੰ ਹੋਣ ਜਾ ਰਹੀ ਮੀਟਿੰਗ ਬਾਰੇ ਵੱਡਾ ਬਿਆਨ ਸਾਹਮਣੇ ਆਇਆ ਹੈ।ਉਨ੍ਹਾਂ ਦਾਅਵਾ ਕਰਦਿਆਂ ਕਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਿਹਤ ਠੀਕ ਹੋਈ ਤਾਂ ਉਹ ਮੀਟਿੰਗ ਦਾ ਹਿੱਸਾ ਜਰੂਰ ਬਣਨਗੇ। ਹਾਲਾਂਕਿ ਉਨ੍ਹਾਂ ਨੇ ਆਪਣੇ ਬਿਆਨ ਵਿੱਚ ਇਹ ਵੀ ਕਿਹਾ ਕਿ ਉਹ ਮੀਟਿੰਗ ਵਿੱਚ ਜਾਣ ਜਾਂ ਨਾ ਜਾਣ, ਇਸ ਨਾਲ ਕੋਈ ਫਰਕ ਨਹੀਂ ਪੈਂਦਾ, ਕਿਉਂਕਿ ਸੰਘਰਸ਼ ਲੜ੍ਹ ਰਹੇ ਸਾਰੇ ਕਿਸਾਨ ਡੱਲੇਵਾਲ ਹੀ ਹਨ।ਡੱਲੇਵਾਲ ਨੇ ਕਿਹਾ ਕਿ ਉਸਦਾ ਮਰਨ ਵਰਤ ਜਾਰੀ ਰਹੇਗਾ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਇਹ ਬਹੁਤ ਵੱਡੀ ਲੜ੍ਹਾਈ ਹੈ, ਇਸ…

Read More

ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਪੱਸ਼ਟ ਕੀਤਾ ਹੈ ਕਿ ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ ਵਿੱਚ ਅਜਿਹੀਆਂ ਖਬਰਾਂ ਆਈਆਂ ਹਨ ਕਿ ਹਰੀਕੇ ਵਿਖੇ ਖੜ੍ਹੀ ਜਲ ਬੱਸ ਨੂੰ ਪੰਜਾਬ ਸਰਕਾਰ ਦੋਬਾਰਾ ਰਣਜੀਤ ਸਾਗਰ ਝੀਲ ਵਿੱਚ ਚਲਾਉਣ ਲਈ ਯਤਨ ਕਰ ਰਹੀ ਹੈ। ਸੌਂਦ ਨੇ ਕਿਹਾ ਕਿ ਇਹ ਖਬਰਾਂ ਬੇਬੁਨਿਆਦ ਤੇ ਗਲਤ ਹਨ ਅਤੇ ਉਹ ਇਨ੍ਹਾਂ ਦਾ ਖੰਡਨ ਕਰਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੀਆਂ ਸਭ ਖਬਰਾਂ ਅਫਵਾਹ ਤੋਂ ਇਲਾਵਾ ਹੋਰ ਕੁਝ ਨਹੀਂ ਹੈ।ਸੈਰ ਸਪਾਟਾ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਜਲ ਬੱਸ ਉੱਤੇ…

Read More

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਤੇ ਸਹੂਲਤ ਮਿਲੀ ਹੈ। ਸ੍ਰੀ ਬਹਿਲ ਵੱਲੋਂ ਕੀਤੀ ਗਈ ਪੈਰਵੀ ਸਦਕਾ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਸ਼ਹਿਰ ਵਿਚੋਂ ਲੰਘਦੀ ਨਬੀਪੁਰ ਕੱਟ ਡਰੇਨ ਨੂੰ ਪੱਕਿਆਂ ਕਰਨ ਲਈ 5.70 ਕਰੋੜ ਰੁਪਏ ਦਾ ਪ੍ਰੋਜੈਕਟ ਮਨਜ਼ੂਰ ਕੀਤਾ ਗਿਆ ਹੈ। ਦਹਾਕਿਆਂ ਤੋਂ ਉਡੀਕੇ ਜਾ ਰਹੇ ਇਸ ਪ੍ਰੋਜੈਕਟ ਦਾ ਕੰਮ ਅਗਲੇ ਮਹੀਨੇ 10 ਫਰਵਰੀ ਨੂੰ ਸ਼ੁਰੂ ਹੋ ਜਾਵੇਗਾ ਅਤੇ 31 ਮਾਰਚ 2025 ਤੱਕ ਇਸ ਨੂੰ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਨਬੀਪੁਰ ਕੱਟ ਡਰੇਨ 1960 ਵਿੱਚ ਬਣੀ…

Read More