Author: Pushminder Sidhu

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ’ਕਰਮਭੂਮੀ’ ਪਿੰਡ ਬਾਦਲ ਵਿਖੇ ਪਾਰਟੀ ਦੀ ਮੈਂਬਰਸ਼ਿਪ ਭਰਤੀ ਦੀ ਮੁਹਿੰਮ ਦਾ ਆਗਾਜ਼ ਕੀਤਾ ਜਿਥੇ ਸੀਨੀਅਰ ਆਗੂ ਸਰਦਾਰ ਸੁਖਬੀਰ ਸਿੰਘ ਬਾਦਲ ਨੇ 10 ਰੁਪਏ ਜਮ੍ਹਾਂ ਕਰਵਾ ਕੇ ਪਹਿਲੀ ਮੈਂਬਰਸ਼ਿਪ ਪਰਚੀ ਹਾਸਲ ਕੀਤੀ। ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਬਾਅਦ ਵਿਚ ਪਾਰਟੀ ਦੇ ਮੁੱਖ ਦਫਤਰ ਵਿਚ ਭਰਤੀ ਮੁਹਿੰਮ ਸ਼ੁਰੂ ਕਰਵਾਈ ਤੇ ਸੀਨੀਅਰ ਆਗੂ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਸਰਦਾਰ ਸੁੱਚਾ ਸਿੰਘ ਲੰਗਾਹ ਨੂੰ ਮੈਂਬਰਸ਼ਿਪ ਪਰਚੀਆਂ ਸੌਂਪੀਆਂ। ਸੀਨੀਅਰ ਆਗੂ ਤੇ ਵਰਕਰ ਵੀ ਇਸ ਮੌਕੇ ਅਕਾਲੀ ਦਲ ਦੇ ਮੁੱਖ ਦਫਤਰ ਵਿਚ ਵੱਡੀ ਗਿਣਤੀ ਵਿਚ ਪਹੁੰਚੇ ਤੇ ਮੈਂਬਰਸ਼ਿਪ…

Read More

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਫੂਲੇਵਾਲਾ, ਭੰਗਚੜੀ, ਮੌੜ,ਸੰਮੇਵਾਲੀ ਪਿੰਡਾਂ ਦੇ ਦੌਰਾ ਦੌਰਾਨ ਕੀਤਾ ਅਤੇ ਇਹਨਾਂ ਪਿੰਡਾਂ ਦੇ ਸਮੁੱਚੇ ਵਿਕਾਸ ਲਈ 4 ਕਰੋੜ 39 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ। ਆਪਣੇ ਦੌਰੇ ਦੌਰਾਨ ਪਿੰਡ ਫੂਲੇਵਾਲਾ ਆਂਗਣਵਾੜੀ ਵਰਕਰਾਂ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਛੋਟੇ ਬੱਚਿਆਂ ਦੀ ਸਹੂਲਤ ਲਈ ਇੱਥੇ ਬਿਜਲੀ ਪਾਣੀ ਦੀ ਸਮੱਸਿਆ ਨੂੰ ਦੂਰ ਕੀਤਾ ਜਾਵੇਗਾ ਅਤੇ ਗਰਭਵਤੀ ਮਾਵਾਂ ਅਤੇ ਛੋਟੇ ਬੱਚਿਆਂ ਨੂੰ ਪੋਸਟਿਕ ਅਹਾਰ ਦੀ ਕਮੀ…

Read More

ਡੌਨਲਡ ਟਰੰਪ ਇੱਕ ਵਾਰ ਫਿਰ ਇਤਿਹਾਸ ਰਚਣ ਜਾ ਰਹੇ ਹਨ। ਉਹ ਸੰਯੁਕਤ ਰਾਜ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ। ਇਹ ਇਸ ਸਦੀ ਦੀ ਸਭ ਤੋਂ ਇਤਿਹਾਸਕ ਵਾਪਸੀ ਹੈ।ਪਹਿਲੀ ਵਾਰ ਉਹ 20 ਜਨਵਰੀ 2017 ਨੂੰ ਰਾਸ਼ਟਰਪਤੀ ਬਣੇ ਸਨ। ਹੁਣ ਟਰੰਪ ਚਾਰ ਸਾਲ ਤੱਕ ਸੱਤਾ ਤੋਂ ਬਾਹਰ ਰਹਿਣ ਤੋਂ ਬਾਅਦ ਅਮਰੀਕਾ ਦੇ ਰਾਸ਼ਟਰਪਤੀ ਦਫ਼ਤਰ ‘ਚ ਵਾਪਸੀ ਕਰ ਰਹੇ ਹਨ।ਹਾਲਾਂਕਿ, ਅਜਿਹਾ ਕਰਨ ਵਾਲੇ ਉਹ ਦੂਜੇ ਅਮਰੀਕੀ ਰਾਸ਼ਟਰਪਤੀ ਹਨ। ਉਨ੍ਹਾਂ ਤੋਂ ਪਹਿਲਾਂ ਕਰਿਸ਼ਮਾ ਗ੍ਰੋਵਰ ਕਲੀਵਲੈਂਡ ਦਾ ਨਾਮ ਸੀ, ਜੋ ਪਹਿਲੀ ਵਾਰ 1885 ‘ਚ ਅਮਰੀਕਾ ਦੇ ਰਾਸ਼ਟਰਪਤੀ ਬਣੇ ਸਨ ਅਤੇ 1889 ‘ਚ ਚੋਣਾਂ ਹਾਰਨ ਤੋਂ ਬਾਅਦ ਉਨ੍ਹਾਂ ਨੇ ਵਾਪਸੀ ਕੀਤੀ ਸੀ। ‘ਕਮਬੈਕ ਕਿੰਗ’ ਦੇ…

Read More

ਨਾਭਾ ਵਿਖੇ ਪਹੁੰਚੇ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇੱਕ ਵਾਰ ਫਿਰ ਸੁਖਬੀਰ ਬਾਦਲ ਨੂੰ ਆੜੇ ਹੱਥੀ ਲਿਆ। ਉਨ੍ਹਾਂ ਨੇ ਕਿਹਾ,” 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਹੁਕਮ ਸੁਣਾਇਆ ਗਿਆ ਸੀ ਅਤੇ ਅਸਤੀਫੇ ਲੈ ਕੇ ਗੱਲ ਕਹੀ ਗਈ ਸੀ। ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੀ ਨਵੀਂ ਭਰਤੀ ਜੋ ਕੀਤੀ ਜਾ ਰਹੀ ਹੈ ਇਸ ਨੂੰ ਲੈ ਕੇ ਅਸੀਂ ਸ੍ਰੀ ਅਕਾਲ ਤਖਤ ਸਾਹਿਬ ਜਾਵਾਂਗੇ।ਚੰਦੂਮਾਜਰਾ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ ਨੂੰ ਅਕਾਲੀ ਦਲ ਵੱਲੋਂ ਦਰਕਿਨਾਰ ਕਰਕੇ ਸ਼੍ਰੋਮਣੀ ਅਕਾਲੀ ਦਲ ਭਰਤੀ ਕਰ ਰਿਹਾ ਹੈ। ਚੰਦੂਮਾਜਰਾ ਨੇ ਅੱਗੇ ਕਿਹਾ ਹੈ ਕਿ…

Read More

ਬੇਟੀ ਬਚਾਓ, ਬੇਟੀ ਪੜ੍ਹਾਓ, ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਨਵੀਂ ਪਹਿਲਕਦਮੀ ਕਰਦਿਆਂ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੀਆਂ ਜ਼ਿਲ੍ਹੇ ਦੀਆਂ ਧੀਆਂ ਦੀਆਂ ਤਸਵੀਰਾਂ ਪਿੰਕ ‘ਵਾਲ ਆਫ਼ ਫੇਮ’ ਉੱਪਰ ਲਗਾਈਆਂ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਥਾਪਤ ਕੀਤੀ ਗਈ ਇਸ ‘ਪਿੰਕ ਵਾਲ ਆਫ਼ ਫੇਮ’ ਦਾ ਉਦਘਾਟਨ ਅੱਜ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀ ਮਨਜੀਤ ਸਿੰਘ ਰਾਜਲਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਜਸਮੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀ ਜਗਵਿੰਦਰ ਸਿੰਘ, ਪ੍ਰੋ. ਰਾਜ ਕੁਮਾਰ ਸ਼ਰਮਾ, ਸ੍ਰੀ ਸਰਵਨ ਸਿੰਘ, ਡਾਇਰੈਕਟਰ, ਸੇਂਟ ਵਾਰੀਅਰਜ਼ ਸਕੂਲ ਕਾਦੀਆਂ ਵੀ…

Read More

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਓ ਐਸ ਡੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਲਾਹਕਾਰ ਬਿਭਵ ਕੁਮਾਰ ਨੂੰ ਦਿੱਤੀ ਗਈ ਜ਼ੈਡ ਪਲੱਸ ਸੁਰੱਖਿਆ ਤੁਰੰਤ ਵਾਪਸ ਲਈ ਜਾਵੇ।ਇਸ ਘਟਨਾਕ੍ਰਮ ’ਤੇ ਹੈਰਾਨੀ ਪ੍ਰਗਟ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਨਿਯਮਾਂ ਨੂੰ ਛੱਡੋ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਤਾਂ ਇਕ ਵਿਅਕਤੀ ਜਿਸ ’ਤੇ ਆਪ ਦੀ ਐਮ ਪੀ ਸਵਾਤੀ ਮਾਲੀਵਾਲ ਨਾਲ ਛੇੜਛਾੜ ਦਾ ਦੋਸ਼ ਹੈ ਤੇ ਇਸ ਕਾਰਣ ਉਹ ਜੇਲ੍ਹ ਵਿਚ ਵੀ ਰਿਹਾ ਹੈ, ਨੂੰ ਸੁਰੱਖਿਆ ਛੱਤਰੀ ਪ੍ਰਦਾਨ ਕਰਨ ਲੱਗਿਆਂ ਨੈਤਿਕਤਾ ਵੀ ਛਿੱਕੇ ਟੰਗ…

Read More

ਨਵਾਂਸ਼ਹਿਰ ਹਲਕੇ ਦੇ ਪਿੰਡਾਂ ਵਿਚ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਵੱਲੋਂ ਵਿਕਾਸ ਸਬੰਧੀ ਜੋ ਵੀ ਪ੍ਰਸਤਾਵ ਲਿਆਂਦੇ ਜਾਣਗੇ, ਉਨ੍ਹਾਂ ਨੂੰ ਪੂਰਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਸਾਰਿਆਂ ਨੂੰ ਨਾਲ ਲੈ ਕੇ ਕੰਮ ਕਰਵਾਏ ਜਾ ਰਹੇ ਹਨ ਅਤੇ ਪਿੰਡਾਂ ਦਾ ਵਿਕਾਸ ਬਿਨਾਂ ਕਿਸੇ ਭੇਦਭਾਵ ਦੇ ਕੀਤਾ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੇ ਉੱਪ ਚੇਅਰਮੈਨ ਲਲਿਤ ਮੋਹਨ ਪਾਠਕ (ਬੱਲੂ) ਨੇ ਨਵਾਂਸ਼ਹਿਰ ਦੇ ਵੱਖ-ਵੱਖ ਪਿੰਡਾਂ ਨੂੰ ਜਾਰੀ ਕੀਤੀਆਂ ਗ੍ਰਾਂਟਾਂ ਦੇ ਚੈੱਕ ਸੌਂਪਣ ਤੋਂ ਬਾਅਦ ਕੀਤਾ। ਉਨ੍ਹਾਂ ਕਿਹਾ ਕਿ ਹਲਕੇ ਦੇ ਹੋਰਨਾਂ ਪਿੰਡਾਂ ਨੂੰ ਵੀ ਜਲਦੀ ਹੀ ਵਿਕਾਸ ਫੰਡ ਜਾਰੀ…

Read More

ਕੀ ਸ਼੍ਰੋਮਣੀ ਅਕਾਲੀ ਦਲ ਦੀ ਸਰਦਾਰੀ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਫਰਜ਼ੰਦ ਸੁਖਬੀਰ ਸਿੰਘ ਬਾਦਲ ਦੇ ਹੱਥ ਵਿੱਚ ਹੀ ਆਉਣ ਵਾਲੀ ਹੈ। ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਇੱਕ ਟੀਵੀ ਚੈਨਲ ਨੂੰ ਦਿੱਤੀ ਇੰਟਰਵਿਊ ਦੌਰਾਨ ਇਹ ਪੇਸ਼ੀਨਗੋਈ ਕੀਤੀ ਹੈ। ਉਨ੍ਹਾਂ ਆਖਿਆ ਕਿ ਅਸਲ ਵਿੱਚ ਅਕਾਲੀ ਦਲ ਨੂੰ ਚਲਾਉਣ ਲਈ ਸੁਖਬੀਰ ਬਾਦਲ ਦੇ ਕੱਦ ਵਰਗਾ ਦੂਸਰਾ ਕੋਈ ਆਗੂ ਹੀ ਨਹੀਂ ਹੈ। ਇਸ ਇੰਟਰਵਿਊ ਦੌਰਾਨ ਮਲੂਕਾ ਨੇ ਸੁਖਬੀਰ ਪ੍ਰਤੀ ਕਿਸੇ ਕਿਸਮ ਦੀਆਂ ਕੋਈ ਤਿੱਖੀਆਂ ਟਿੱਪਣੀਆਂ ਨਹੀਂ ਕੀਤੀਆਂ ਬਲਕਿ ਹਲਕੇ ਫੁਲਕੇ ਅੰਦਾਜ਼ ’ਚ ਇੱਕ ਤਰਾਂ ਨਾਲ ਸੁਖਬੀਰ ਬਾਦਲ ਨੂੰ ਕੁੱਝ ਸਲਾਹਾਂ ਅਤੇ ਨਸੀਹਤਾਂ ਵੀ ਦਿੱਤੀਆਂ। ਉਨ੍ਹਾਂ…

Read More

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਆਪਣੀ ਪਤਨੀ ਖੁਸ਼ਬੂ ਸਾਵਨਸੁਖਾ ਸਵਨਾ ਸਮੇਤ ਸਾਬੂਆਣਾ ਵਿਖੇ ਬਣੀ ਗਉਸ਼ਾਲਾ ਵਿਖੇ ਪਹੁੰਚ ਕੇ ਗਉਵੰਸ਼ ਨੂੰ ਗੁੜ ਖਵਾ ਕੇ ਸੇਵਾ ਨਿਭਾਈ। ਉਨ੍ਹਾਂ ਕਿਹਾ ਕਿ ਗਉਵੰਸ਼ ਦੀ ਸੰਭਾਲ ਲਈ ਜਿਥੇ ਗਉਸ਼ਾਲਾ ਸਟਾਫ ਵੱਲੋਂ ਰੱਖ—ਰਖਾਵ ਕੀਤਾ ਜਾਂਦਾ ਹੈ ਉਥੇ ਵੱਖ—ਵੱਖ ਸਮਾਜ ਸੇਵੀਆਂ ਵੱਲੋਂ ਰੱਖ—ਰਖਾਵ ਵਾਸਤੇ ਆਪਣਾ ਬਣਦਾ ਯੋਗਦਾਨ ਪਾਇਆ ਜਾ ਰਿਹਾ ਹੈ।ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਗਉਸ਼ਾਲਾ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ 4 ਸ਼ੈਡ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ੈਡਾਂ ਦੀ ਉਸਾਰੀ ਨਾਲ ਗਉਵੰਸ਼ ਨੂੰ ਹੋਰ ਬਿਹਤਰ ਤਰੀਕੇ ਨਾਲ ਰਖਿਆ ਜਾ ਸਕੇਗਾ। ਉਨ੍ਹਾਂ ਆਖਿਆ ਕਿ ਗਉਵੰਸ਼ ਦੀ ਭਲਾਈ ਲਈ…

Read More

ਪਿਛਲੇ ਕਈ ਮਹੀਨਿਆਂ ਤੋਂ ਐਮਐਸਪੀ ਸਮੇਤ ਕਈ ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖ਼ਨੌਰੀ ਬਾਰਡਰ ਤੇ ਕਿਸਾਨਾਂ ਦੇ ਮੋਰਚੇ ਚੱਲ ਰਹੇ ਹਨ। ਹੁਣ ਇਨ੍ਹਾਂ ਮੋਰਚਿਆਂ ਵਿੱਚ ਮੱਤਭੇਦ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਦਰਅਸਲ ਦੋਵਾਂ ਮੋਰਚਿਆਂ ਦੀ ਲੀਡਰਸਿਪ ਵਿੱਚ ਮੱਤਭੇਦ ਪਿਛਲੇ ਤਿੰਨ ਦਿਨਾਂ ਤੋਂ ਦੇਖੇ ਜਾ ਰਹੇ ਹਨ। ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਅੱਜ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਛੱਡ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਏਜੰਸੀਆਂ ਸਾਡੇ ਮੋਰਚਿਆਂ ਵਿੱਚ ਫੁੱਟ ਪਾਉਣ ਦੀ ਕੋਸਿਸ਼ ਕਰ ਰਹੀਆਂ ਹਨ, ਪਰ ਅਸੀਂ ਫੁੱਟ ਦੀਆਂ ਕੋਸਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦਿਆਂਗੇ। ਪੰਧੇਰ ਨੇ ਕਿਹਾ ਕਿ…

Read More