Author: Pushminder Sidhu

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਅਮਰੀਕ ਸਿੰਘ ਅਜਨਾਲਾ ਵੱਲੋਂ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦੇ ਪੁਤਲੇ ਸਾੜਨ ਅਤੇ ਉਨ੍ਹਾਂ ਵਿਰੁੱਧ ਬਿਆਨਬਾਜ਼ੀ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਤਖ਼ਤਾਂ ਦੇ ਜਥੇਦਾਰਾਂ ਦਾ ਸਿੱਖ ਕੌਮ ਅੰਦਰ ਵੱਡਾ ਸਤਿਕਾਰ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਉਨ੍ਹਾਂ ਪ੍ਰਤੀ ਗਲਤ ਬਿਆਨਬਾਜ਼ੀ ਕਰਨ ਤੋਂ ਪਹਿਲਾਂ ਜ਼ਰੂਰ ਸੋਚਣਾ ਚਾਹੀਦਾ ਹੈ। ਇਹ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਕਿ ਕੌਮ ਦੇ ਸਰਵਉੱਚ ਅਸਥਾਨ ਅਤੇ ਕੌਮ ਦੀਆਂ ਸਨਮਾਨਿਤ ਸ਼ਖ਼ਸੀਅਤਾਂ ਦਾ ਕੋਈ ਨਿਰਾਦਰ ਕਰੇ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਆਮ ਚੋਣਾਂ ਦੇ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ , ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਤੇ ਵਿਸ਼ੇਸ਼ ਸਹਿਯੋਗ ਅਤੇ ਪੀ.ਆਰ.ਟੀ.ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦੇ ਸੁਹਿਰਦ ਯਤਨਾਂ ਸਦਕਾ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰਦਿਆਂ ਵਿਭਾਗ ਵਿੱਚ ਇੱਕ ਸਾਲ ਤੋਂ ਵੱਧ ਸਮੇਂ ਤੋਂ ਲਗਾਤਾਰ ਕੰਮ ਕਰਨ ਵਾਲੇ 1148 ਮੁਲਾਜਮਾਂ ਦੀ ਤਨਖਾਹ ਵਿੱਚ 2500 ਰੁਪਏ ਸਮੇਤ 10 ਪ੍ਰਤੀਸ਼ਤ ਦਾ ਹੋਰ ਵਾਧਾ ਕੀਤਾ ਗਿਆ ਹੈ।ਦੱਸਣਯੋਗ ਹੈ ਕਿ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਚੇਅਰਮੈਨ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਵਿੱਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਹੋਈ। ਇਸ ਮੌਕੇ ਉਨਾਂ ਨਾਲ ਵਿਸ਼ੇਸ਼ ਤੌਰ ਤੇ ਐਡੀਸ਼ਨਲ ਚੀਫ਼ ਸੈਕਟਰੀ ਟਰਾਂਸਪੋਰਟ ਡੀ.ਕੇ. ਤਿਵਾੜੀ, ਐਮ.ਡੀ. ਬਿਕਰਮਜੀਤ…

Read More

ਸਮਾਜ ਦੀ ਸਮੁੱਚੀ ਤਰੱਕੀ ਅਤੇ ਵਿਕਾਸ ਵਿੱਚ ਮਹਿਲਾਵਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਮੁੱਚੇ ਸਮਾਜ ਨੂੰ ਸਸ਼ਕਤ ਬਣਾਉਣ ਲਈ ਮਹਿਲਾ ਸਸ਼ਕਤੀਕਰਨ ਬੇਹੱਦ ਜ਼ਰੂਰੀ ਹੈ।ਆਈ.ਐਸ.ਐਫ. ਕਾਲਜ ਵਿਖੇ ਮਹਿਲਾ ਸਸ਼ਕਤੀਕਰਨ ਸੰਮੇਲਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਧੁਨਿਕ ਸਮਾਜ ਵਿੱਚ ਮਹਿਲਾ ਸਸ਼ਕਤੀਕਰਨ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਲਈ ਭਾਰਤੀ ਮਹਿਲਾਵਾਂ ਖਾਸ ਕਰਕੇ ਪੰਜਾਬੀ ਮਹਿਲਾਵਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜੋਕੇ ਸਮਾਜ ਵਿੱਚ ਮਹਿਲਾਵਾਂ ਸਮਾਜਿਕ ਅਤੇ ਸੱਭਿਆਚਾਰਕ ਏਕਤਾ ਨੂੰ ਉਤਸ਼ਾਹਿਤ ਕਰਨ ਲਈ ਨਿਰਣਾਇਕ ਭੂਮਿਕਾ ਨਿਭਾ ਰਹੀਆਂ ਹਨ ਜਿਸ ਨਾਲ ਸਮੁੱਚੇ ਵਿਸ਼ਵ ਵਿੱਚ ਜਾਗਰੂਕਤਾ ਫੈਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ…

Read More

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਤੀਜੇ ਵੀ ਆਉਣੇ ਸ਼ੁਰੂ ਹੋ ਗਏ ਹਨ। HSGMC ਦੇ ਨਤੀਜਿਆਂ ਵਿੱਚ ਵੱਡਾ ਉਲਟਫੇਰ ਹੋਇਆ ਹੈ ਵਾਰਡ ਨੰਬਰ 35 ਹੌਟ ਸੀਟ ਕਾਲਾਂਵਾਲੀ ਤੋਂ ਬਲਜੀਤ ਸਿੰਘ ਦਾਦੂਵਾਲ 1571 ਵੋਟਾਂ ਨਾਲ ਚੋਣ ਹਾਰ ਗਏ ਹਨ, ਉਨ੍ਹਾਂ ਨੂੰ ਪਿੰਡ ਕਾਲਾਂਵਾਲੀ ਦੇ ਵਸਨੀਕ 28 ਸਾਲਾ ਐਡਵੋਕੇਟ ਭਾਈ ਵਿੰਦਰ ਸਿੰਘ ਖਾਲਸਾ ਨੇ ਹਰਾਇਆ ਹੈ।

Read More

ਮਸ਼ਹੂਰ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਫੈਨਜ਼ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਭਾਰਤ ‘ਚ ਦਿਲਜੀਤ ਦੀ ਫ਼ਿਲਮ ‘ਪੰਜਾਬ 95’ ਰਿਲੀਜ਼ ਨਹੀਂ ਹੋਵੇਗੀ। ਇਸ ਦੀ ਪੁਸ਼ਟੀ ਦਿਲਜੀਤ ਦੀ ਟੀਮ ਨੇ ਕੀਤੀ ਹੈ। ਟੀਮ ਨੇ ਦੱਸਿਆ ਕਿ ਦਿਲਜੀਤ ਦੀ ਫ਼ਿਲਮ ‘ਪੰਜਾਬ 95’ ਭਾਰਤ ਤੋਂ ਬਾਹਰ ਰਿਲੀਜ਼ ਹੋਵੇਗੀ। ਇਹ ਫ਼ਿਲਮ ਬਿਨਾਂ ਕਿਸੇ ਕੱਟ ਤੋਂ ਵਿਦੇਸ਼ਾਂ ‘ਚ ਰਿਲੀਜ਼ ਕੀਤੀ ਜਾਵੇਗੀ। ਦੱਸ ਦੇਈਏ ਕਿ ਹਨੀ ਤ੍ਰੇਹਨ ਦੁਆਰਾ ਨਿਰਦੇਸ਼ਤ ਅਤੇ ਰੋਨੀ ਸਕ੍ਰੂਵਾਲਾ ਦੁਆਰਾ ਨਿਰਮਿਤ, ਇਹ ਫ਼ਿਲਮ 7 ਫ਼ਰਵਰੀ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਟੀਜ਼ਰ ਅਰਜੁਨ ਰਾਮਪਾਲ ਦੇ ਕਿਰਦਾਰ ਨਾਲ ਸ਼ੁਰੂ ਹੁੰਦਾ ਹੈ। ਟੀਜ਼ਰ ਦਿਲਜੀਤ ਦੋਸਾਂਝ ਨੂੰ ਪੇਸ਼ ਕਰਦਾ ਹੈ, ਜਿਸ ਨੇ ਜਸਵੰਤ ਸਿੰਘ ਖਾਲੜਾ…

Read More

ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਐਤਵਾਰ ਨੂੰ ਕਿਹਾ ਕਿ ਜੇਕਰ ਕੇਂਦਰ ਦੇ ਇਰਾਦੇ ਸਹੀ ਹਨ ਤਾਂ ਉਨ੍ਹਾਂ ਨੂੰ 14 ਫ਼ਰਵਰੀ ਦੀ ਬਜਾਏ ਜਲਦੀ ਤੋਂ ਜਲਦੀ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਮੀਟਿੰਗ ਕਰਨੀ ਚਾਹੀਦੀ ਹੈ।ਖੁੱਡੀਆਂ ਦਾ ਇਹ ਬਿਆਨ ਕੇਂਦਰ ਵੱਲੋਂ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਨੂੰ 14 ਫ਼ਰਵਰੀ ਨੂੰ ਚੰਡੀਗੜ੍ਹ ਵਿੱਚ ਗੱਲਬਾਤ ਲਈ ਸੱਦਾ ਦੇਣ ਤੋਂ ਇੱਕ ਦਿਨ ਬਾਅਦ ਆਇਆ ਹੈ। ਖੁੱਡੀਆਂ ਨੇ ਕਿਹਾ “(ਕਿਸਾਨ ਆਗੂ ਜਗਜੀਤ ਸਿੰਘ) ਡੱਲੇਵਾਲ ਦੀ ਸਿਹਤ ਚਿੰਤਾਜਨਕ ਹੈ। ਮੰਤਰਾਲੇ ਨੂੰ ਜਲਦੀ ਤੋਂ ਜਲਦੀ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਮੀਟਿੰਗ ਕਰਨੀ ਚਾਹੀਦੀ ਹੈ।ਡੱਲੇਵਾਲ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ 26 ਨਵੰਬਰ ਤੋਂ ਮਰਨ ਵਰਤ…

Read More

ਪੰਜਾਬ ਸਰਕਾਰ ਵੱਲੋਂ ਜਲਦੀ ਹੀ ਪੰਜਾਬ ਦੀਆਂ ਔਰਤਾਂ ਨੂੰ 1100 ਰੁਪਏ ਦੇਣ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (19 ਜਨਵਰੀ) ਮੋਗਾ ਵਿੱਚ ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿੱਚ ਇਹ ਗੱਲ ਕਹੀ। ਇਸ ਦੌਰਾਨ ਉਹ ਕੁਝ ਨਵੇਂ ਪ੍ਰੋਜੈਕਟ ਲਾਂਚ ਕਰਨ ਆਏ ਸਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਬਜਟ ਵਿੱਚ ਇਸ ਲਈ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਵਿੱਚ ਕੀਤੇ ਵਾਅਦੇ ਵੀ ਪੂਰੇ ਕੀਤੇ ਹਨ। ਪੰਜਾਬ ਵਿੱਚ ਵੀ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਆਮ ਆਦਮੀ ਪਾਰਟੀ ਕੰਮ ਦੀ ਰਾਜਨੀਤੀ ਕਰਦੀ ਹੈ। ਅਸੀਂ ਚਾਮ ਰਾਜਨੀਤੀ ਨਹੀਂ ਕਰਦੇ।…

Read More

ਇੱਕ ਤੇਜ਼ ਕਾਰਵਾਈ ਕਰਦੇ ਹੋਏ ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡ ਕਦਿਆਨਾ ਵਿੱਚ ਇੱਕ ਹਿੰਸਕ ਜ਼ਮੀਨੀ ਵਿਵਾਦ ਦੇ ਮਾਮਲੇ ਨੂੰ ਰਿਕਾਰਡ ਸਮੇਂ ਵਿੱਚ ਹੱਲ ਕੀਤਾ ਹੈ। ਡਰਾਉਣ-ਧਮਕਾਉਣ, ਜਾਇਦਾਦ ‘ਤੇ ਨਾਜਾਇਜ਼ ਕਬਜ਼ਾ ਕਰਨ ਅਤੇ ਜਾਅਲਸਾਜ਼ੀ ਵਿੱਚ ਸ਼ਾਮਲ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਕਾਰਵਾਈ ਦੇ ਨਤੀਜੇ ਵਜੋਂ ਇੱਕ 12 ਬੋਰ ਰਾਈਫਲ, ਇੱਕ ਫਾਰਮਟਰੈਕ ਟਰੈਕਟਰ, ਇੱਕ ਮਹਿੰਦਰਾ ਜ਼ਾਈਲੋ ਕਾਰ, ਜਾਅਲੀ ਦਸਤਾਵੇਜ਼ ਅਤੇ ਚਾਰ ਮੋਬਾਈਲ ਫੋਨ ਵੀ ਬਰਾਮਦ ਕੀਤੇ ਗਏ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਜੀਤ ਸਿੰਘ ਉਰਫ਼ ਬਿੱਲਾ, ਗੁਰਪ੍ਰੀਤ ਸਿੰਘ ਉਰਫ਼ ਗੋਰਾ, ਗੁਰਜੀਤ ਕੌਰ, ਹਰਜੀਤ ਕੌਰ ਅਤੇ ਬਲਵਿੰਦਰ ਸਿੰਘ ਵਜੋਂ ਹੋਈ…

Read More

ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ, ਜੋ ਕਿ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨ ਲਈ ਲਗਾਤਾਰ ਬੇਨਤੀ ਕਰ ਰਹੇ ਹਨ, ਨੇ 14 ਫ਼ਰਵਰੀ ਨੂੰ ਚੰਡੀਗੜ੍ਹ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਸਰਕਾਰ ਵੱਲੋਂ ਮਿਲੇ ਸੱਦੇ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਧਨਵਾਦ ਕੀਤਾ ਹੈ। ਇਸ ਦੇ ਆਧਾਰ ‘ਤੇ ਜਗਜੀਤ ਸਿੰੰਘ ਡੱਲੇਵਾਲ ਵਲੋਂ ਡਾਕਟਰੀ ਸਹਾਇਤਾ ਲੈਣਾ ਸ਼ਲਾਘਾਯੋਗ ਹੈ।ਡਾ. ਸਾਹਨੀ ਨੇ ਦੁਹਰਾਇਆ ਕਿ ਕਿਸੇ ਵੀ ਮੁੱਦੇ ਨੂੰ ਹੱਲ ਕਰਨ ਦਾ ਇੱਕੋ ਇੱਕ ਤਰੀਕਾ ਗੱਲਬਾਤ ਹੈ ਅਤੇ ਉਮੀਦ ਕੀਤੀ ਕਿ 14 ਫ਼ਰਵਰੀ ਦੀ ਮੀਟਿੰਗ ਵਿੱਚ ਘੱਟੋ-ਘੱਟ ਸਮਰਥਨ ਮੁੱਲ, ਸਵਾਮੀਨਾਥਨ ਕਮੇਟੀ ਦੀ ਰਿਪੋਰਟ, ਮੋਟੇ ਅਨਾਜਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ, ਜੋ ਕਿ…

Read More

ਕੇਂਦਰ ਸਰਕਾਰ ਵੱਲੋਂ 14 ਫਰਵਰੀ ਨੂੰ ਮੀਟਿੰਗ ਦਾ ਸੱਦਾ ਮਿਲਣ ਮਗਰੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਹੁਣ ਮੈਡੀਕਲ ਟ੍ਰੀਟਮੈਂਟ ਲੈਣਾ ਸ਼ੁਰੂ ਕਰ ਦਿੱਤਾ ਹੈ।ਮੈਡੀਕਲ ਟੀਮਾ ਨੇ ਕੱਲ੍ਹ ਰਾਤ 12.30 ਵਜੇ ਡੱਲੇਵਾਲ ਨੂੰ ਡ੍ਰਿਪ ਲਗਾਈ ਗਈ। ਡੱਲੇਵਾਲ ਨੇ ਕਿਹਾ ਹੈ ਕਿ ਉਹ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਬਣਾਉਣ ਤੱਕ ਅਨਾਜ ਨਹੀਂ ਖਾਣਗੇ ਪਰ ਮੈਡੀਕਲ ਟ੍ਰੀਟਮੈਂਟ ਲੈਂਦੇ ਰਹਿਣਗੇ।

Read More