Author: Pushminder Sidhu

ਅੱਜ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਕ ਪੱਤਰ ਲਿਖ ਕੇ ਸਿਰਸਾ ਡੇਰਾ ਦੇ ਅਖ਼ਬਾਰ ਸੱਚ ਕਹੂੰ ਦੇ ਪੱਤਰਕਾਰ ਅਸ਼ਵਨੀ ਚਾਵਲਾ ਨੂੰ ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਦਾ ਪ੍ਰਧਾਨ ਬਣਾਉਣ ‘ਤੇ ਤਿੱਖਾ ਇਤਰਾਜ਼ ਕਰਦੇ ਹੋਏ ਕਿਹਾ ਹੈ ਕਿ ਇਹ ਸ਼ਰੇਆਮ ਸ੍ਰੀ ਆਕਾਲ ਤਖਤ ਸਾਹਿਬ ਜੀ ਦੇ ਹੁਕਮਨਾਮੇ ਦੀ ਉਲੰਘਣਾ ਹੈ ।ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਗੰਭੀਰ, ਨਾਜ਼ੁਕ ਸੰਵੇਦਨਸ਼ੀਲ ਮਾਮਲਾ ਹੈ ਜੋ ਮੈਂ ਆਪ ਦੇ ਧਿਆਨ ਵਿੱਚ ਲਿਆਉਣਾ ਚਾਹੁੰਦਾ ਹਾਂ । ਜਿਸ ਨਾਲ…

Read More

ਡਾ. ਸਵੈਮਾਣ ਸਿੰਘ ਨੇ ਕਿਹਾ ਹੈ ਕਿ ਦਵਾਈਆਂ ਨਾਲ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਦਵਾਈਆਂ ਨਾਲ 14 ਫਰਵਰੀ ਤੱਕ ਜਿਉਂਦਾ ਰੱਖਣਾ ਮੁਸ਼ਕਿਲ ਹੈ। ਉਹਨਾਂ ਕਿਹਾ ਕਿ ਡੱਲੇਵਾਲ ਤੇ ਹੋਰ ਕਿਸਾਨਾਂ ਨੂੰ ਕੇਂਦਰ ਦੀਆਂ ਚਾਲਾਂ ਵਿਚ ਨਹੀਂ ਆਉਣਾ ਚਾਹੀਦਾ।

Read More

ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਪਸ਼ੂ ਹਸਪਤਾਲਾਂ ਵਿੱਚ ਸੱਪ ਦੇ ਡੰਗਣ ਉੱਤੇ ਪਸ਼ੂਆਂ ਦੇ ਮੁਫ਼ਤ ਇਲਾਜ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਸਾਰੇ 22 ਪੌਲੀਕਲੀਨਿਕਾਂ ਅਤੇ 97 ਤਹਿਸੀਲ ਪੱਧਰ ਦੇ ਵੈਟਰਨਰੀ ਹਸਪਤਾਲਾਂ ਵਿੱਚ ਸੱਪ ਦੇ ਜ਼ਹਿਰ ਤੋਂ ਬਚਾਅ ਲਈ ਪੌਲੀਵੈਲੇਂਟ ਦਵਾਈ ਉਪਲਬਧ ਕਰਵਾਈ ਗਈ ਹੈ। ਇਸ ਪਹਿਲਕਦਮੀ ਦਾ ਉਦੇਸ਼ ਸੱਪ ਦੇ…

Read More

ਭਾਰਤ-ਕੈਨੇਡਾ ਤਣਾਅ ਦੇ ਵਿਚਕਾਰ, ‘ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਨਾਗਰਿਕਤਾ ਕੈਨੇਡਾ’ (Immigration, Refugees and Citizenship Canada- IRCC) ਦੇ ਹਵਾਲੇ ਨਾਲ ਇੱਕ ਰਿਪੋਰਟ ਪੇਸ਼ ਕੀਤੀ ਗਈ ਹੈ ਜੋ ਹੈਰਾਨ ਕਰਨ ਵਾਲੀ ਹੈ। ਦਰਅਸਲ, ਇਸ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਕੈਨੇਡਾ ਪਹੁੰਚੇ ਲਗਭਗ 20 ਹਜ਼ਾਰ ਭਾਰਤੀ ਵਿਦਿਆਰਥੀ ਕਾਲਜਾਂ ਅਤੇ ਯੂਨੀਵਰਸਿਟੀਆਂ ਤੋਂ ‘ਲਾਪਤਾ’ ਹਨ। ਉਹਨਾਂ ਨੂੰ ਉਹਨਾਂ ਦੇ ਕਾਲਜਾਂ ਜਾਂ ਯੂਨੀਵਰਸਿਟੀਆਂ ਵਿੱਚ ‘ਨੋ-ਸ਼ੋਅ’ ਵਜੋਂ ਚਿੰਨ੍ਹਿਤ ਕੀਤਾ ਗਿਆ ਹੈ। ਇਸਦਾ ਮਤਲਬ ਹੈ ਕਿ ਉਨ੍ਹਾਂ ਨੂੰ ਉੱਥੇ ਬਹੁਤ ਸਮੇਂ ਤੋਂ ਨਹੀਂ ਦੇਖਿਆ ਗਿਆ। ਅਜਿਹੀ ਸਥਿਤੀ ਵਿੱਚ ਸਵਾਲ ਉੱਠਦੇ ਹਨ ਕਿ ਇਹ ਵਿਦਿਆਰਥੀ ਕਿੱਥੇ ਗਏ? ਕਈ ਮਾਹਰਾਂ ਦਾ ਮੰਨਣਾ ਹੈ ਕਿ ਜ਼ਿਆਦਾਤਰ ਗੈਰਹਾਜ਼ਰ ਵਿਦਿਆਰਥੀ ਕੈਨੇਡਾ ਵਿੱਚ…

Read More

ਨਵੋਦਿਆ ਵਿਦਿਆਲਿਆ, ਧਨਾਂਨਸੂ ਵਿਖੇ ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਅੱਜ ਵੱਖ-ਵੱਖ 11 ਕੇਂਦਰਾਂ ‘ਚ ਸੁਚਾਰੂ ਢੰਗ ਨਾਲ ਸੰਪਨ ਹੋਈ।ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਦੇ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਯੋਗ ਅਗਵਾਈ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਡਿੰਪਲ ਮਦਾਨ ਅਤੇ ਵੱਖ-ਵੱਖ 11 ਸਕੂਲਾਂ ਦੇ ਪ੍ਰਿੰਸੀਪਲ ਸਹਿਬਾਨ ਦੇ ਸਹਿਯੋਗ ਨਾਲ ਇਹ ਪ੍ਰੀਖਿਆ ਸੁਚਾਰੂ ਢੰਗ ਨਾਲ ਨੇਪਰੇ ਚੜੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ, ਲੁਧਿਆਣਾ ਵਿੱਚ ਜਮਾਤ ਛੇਵੀਂ, ਸੈਸ਼ਨ 2025-26 ਲਈ ਦਾਖਲਾ ਪ੍ਰਵੇਸ਼ ਪ੍ਰੀਖਿਆ ਲਈ ਕੁੱਲ 2860 ਵਿਦਿਆਰਥੀਆਂ ਵਲੋਂ ਰਜਿਸਟਰੇਸ਼ਨ ਕਰਵਾਈ ਗਈ ਸੀ ਜਿਸ ਵਿੱਚੋਂ 2405 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਹੈ। ਉਨ੍ਹਾਂ…

Read More

ਗੋਲਬਲ ਸਟਾਰ ਦਿਲਜੀਤ ਦੋਸਾਂਝ ਦੇ ਫੈਨਜ਼ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦੇਈਏ ਕਿ ਭਾਰਤ ‘ਚ ਅਦਾਕਾਰ ਦੀ ਫਿਲਮ ‘Punjab 95’ ਰਿਲੀਜ਼ ਨਹੀਂ ਹੋਵੇਗੀ। ਇਸਦੀ ਪੁਸ਼ਟੀ ਦਿਲਜੀਤ ਦੀ ਟੀਮ ਨੇ ਕੀਤੀ ਹੈ। ਟੀਮ ਨੇ ਦੱਸਿਆ ਕਿ ਦਿਲਜੀਤ ਦੀ ਫਿਲਮ ‘Punjab ‘95’ ਭਾਰਤ ਤੋਂ ਬਾਹਰ ਰਿਲੀਜ਼ ਹੋਵੇਗੀ। ਇਹ ਫਿਲਮ ਬਿਨਾਂ ਕਿਸੇ ਕੱਟ ਤੋਂ ਵਿਦੇਸ਼ਾਂ ਵਿੱਚ ਰਿਲੀਜ਼ ਕੀਤੀ ਜਾਵੇਗੀ। ਦੱਸ ਦੇਈਏ ਕਿ ਇਹ ਫਿਲਮ 7 ਫਰਵਰੀ ਨੂੰ ਰਿਲੀਜ਼ ਹੋਵੇਗੀ। ਦਿਲਜੀਤ ਦੁਸਾਂਝ ਦੀ ਫਿਲਮ ਪੰਜਾਬ ‘95 ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ। ਦਿਲਜੀਤ ਨੇ ਇਸ ਤੋਂ ਪਹਿਲਾਂ ਫਿਲਮ ਦੀ ਇੱਕ ਤਸਵੀਰ ਸਾਂਝੀ ਕੀਤੀ ਸੀ, ‘ਮੈਂ ਹਨੇਰੇ ਨੂੰ ਚੁਣੌਤੀ…

Read More

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸੀਨੀਅਰ ਲੀਡਰਸ਼ਿਪ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਪਾਰਟੀ ਦੀ ਮੀਟਿੰਗ ਤੋਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ ਵਿੱਚ ਬੇਨਤੀ ਕਰਨ ਆਏ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਅੱਜ ਅਸੀਂ ਮੈਂਬਰਸ਼ਿਪ ਸ਼ੁਰੂ ਕਰਨ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਭਰਤੀ ਵਿਚੋਂ ਹੀ ਜ਼ਿਲ੍ਹਾ ਪ੍ਰਧਾਨ ਲਗਾਏ ਜਾਣਗੇ।ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਨੂੰ ਮੁੜ ਸਿਰਜਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਨੂੰ ਬਚਾਉਣ ਲਾਜ਼ਮੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਦਲ ਬਾਦਲ ਬੇੜਾਗਰਕ ਨੇ ਕੀਤਾ। ਉਨ੍ਹਾਂ ਨੇ ਕਿਹਾ…

Read More

ਸ਼ੰਭੂ-ਖਨੌਰੀ ਬਾਰਡਰ ਦੇ ਆਗੂਆਂ ਨਾਲ SKM ਦੀ ਮੀਟਿੰਗ ਤੋਂ ਬਾਅਦ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਏਕਤਾ ਵਿੱਚ ਵਿਸ਼ਵਾਸ ਰੱਖਦਾ ਹੈ। ਉਨ੍ਹਾਂ ਨੇ ਕਿਹਾ ਹੈਕਿ 20 ਤੋਂ 26 ਜਨਵਰੀ ਦੇ ਪ੍ਰੋਗਰਾਮ ਸਾਂਝੇ ਹੀ ਕਰਾਂਗੇ। ਰਾਜੇਵਾਲ ਨੇ ਕਿਹਾ ਹੈ ਕਿ 20 ਨੂੰ ਦੇਸ਼ ਦੇ ਸਾਰੇ ਸੰਸਦ ਮੈਂਬਰਾਂ ਦੇ ਘਰਾਂ ਬਾਹਰ ਰੋਸ ਪ੍ਰਦਰਸ਼ਨ ਕਰਾਂਗੇ। ਉਨ੍ਹਾਂ ਨੇ ਕਿਹਾ ਹੈਕਿ 26 ਨੂੰ ਜਨਵਰੀ ਨੂੰ ਟਰੈਕਟਰ ਮਾਰਚ ਕਰਾਂਗੇ।ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਹੈ ਕਿ ਅਸੀ ਪਹਿਲਾ ਹੀ ਪ੍ਰੋਗਰਾਮ ਬਣਾਇਆ ਸੀ 20 ਨੂੰ ਦੇਸ਼ ਦੇ ਸਾਰੇ ਸੰਸਦ ਮੈਂਬਰਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਾਂਗੇ ਤਾਂ ਕਿ ਸਿਆਸੀ ਦਬਾਅ ਕਰਨ ਕੇਂਦਰ ਸਰਕਾਰ ਗੱਲਬਾਤ…

Read More

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 5951 ਲਾਭਪਾਤਰੀਆਂ ਨੂੰ 30.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਫਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਜਿਲਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਫਾਜਿਲਕਾ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ, ਐਸ.ਏ.ਐਸ.ਨਗਰ, ਐਸ.ਬੀ.ਐਸ.ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਸਾਲ 2023-24 ਅਤੇ 2024-25 ਦੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਦੀਆਂ ਪੈਡਿੰਗ ਦਰਖਾਸਤਾਂ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 5951 ਲਾਭਪਾਤਰੀਆਂ ਨੂੰ ਕਵਰ ਕਰਨ ਲਈ 30.35 ਕਰੋੜ ਰੁਪਏ…

Read More

ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ੇ ਤੋਂ ਪੀੜਤ ਲੋਕਾਂ ਦਾ ਮੁਫ਼ਤ ਇਲਾਜ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਅਜਿਹੇ ਲੋਕਾਂ ਦੇ ਇਲਾਜ ਲਈ ਜਿ਼ਲ੍ਹੇ ਵਿਚ 2 ਨਸ਼ਾ ਮੁਕਤੀ ਕੇਂਦਰ ਅਤੇ 09 ਓਟ ਕਲੀਨਿਕ ਚੱਲ ਰਹੇ ਹਨ। ਇਹ ਜਾਣਕਾਰੀ ਜਿ਼ਲ੍ਹੇ ਦੇ ਸਿਵਲ ਸਰਜਨ ਡਾ.ਲਹਿੰਬਰ ਰਾਮ ਨੇ ਦਿੰਦਿਆਂ ਜਿ਼ਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਹ ਸਰਕਾਰ ਦੀ ਇਸ ਸਹੂਲਤ ਦਾ ਲਾਭ ਲੈ ਕੇ ਆਪਣਾ ਮੁਫ਼ਤ ਇਲਾਜ ਕਰਵਾ ਸਕਦਾ ਹੈ।ਉਨ੍ਹਾਂ ਨੇ ਦੱਸਿਆ ਕਿ ਫਾਜਿ਼ਲਕਾ ਅਤੇ ਅਬੋਹਰ ਵਿਖੇ ਦੋ ਨਸ਼ਾ ਮੁਕਤੀ ਕੇਂਦਰ ਚੱਲ ਰਹੇ ਹਨ…

Read More