Author: Pushminder Sidhu

ਖਨੌਰੀ ਬਾਰਡਰ ’ਤੇ ਚਲ ਰਹੇ ਕਿਸਾਨੀ ਸੰਘਰਸ਼ ਵਿਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ 111 ਹੋਰ ਕਿਸਾਨਾਂ ਵੱਲੋਂ ਰੱਖੇ ਮਰਨ ਵਰਤ ਦੇ ਸਮਰਥਨ ਵਿਚ ਹਰਿਆਣਾ ਦੇ 10 ਕਿਸਾਨਾਂ ਨੇ ਵੀ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ।ਹਰਿਆਣਾ ਦੇ ਮਰਨ ਵਰਤ ਰੱਖਣ ਵਾਲੇ ਕਿਸਾਨਾਂ ਵਿਚ ਦਸ਼ਰਥ ਮਲਿਕ (ਹਿਸਾਰ), ਵੀਰੇਂਦਰ ਖੋਖਰ (ਸੋਨੀਪਤ), ਹੰਸਬੀਰ ਖਰਬ (ਸੋਨੀਪਤ), ਰਣਬੀਰ ਭੁੱਕਰ (ਪਾਣੀਪਤ), ਰਾਮਪਾਲ ਉਝਾਣਾ (ਜੀਂਦ), ਬੇਦੀ ਦਹੀਆ (ਸੋਨੀਪਤ), ਸੁਰੇਸ਼ ਜੁਲਹੇੜਾ (ਜੀਂਦ), ਜਗਬੀਰ ਬੇਰਵਾਲ (ਹਿਸਾਰ), ਬਲਜੀਤ ਸਿੰਘਮਾਰ (ਜੀਂਦ) ਅਤੇ ਰੋਹਤਾਸ਼ (ਪਾਣੀਪਤ) ਸ਼ਾਮਲ ਹਨ।

Read More

ਸਵਰਗ ਤੇ ਨਰਕ ਬਾਰੇ ਅਕਸਰ ਧਾਰਮਿਕ ਕਥਾਵਾਂ ਦੇ ਵਿਚ ਸੁਣਨ ਨੂੰ ਮਿਲਦਾ ਹੈ, ਪਰ ਇਸ ਬਾਰੇ ਕੋਈ ਬਹੁਤਾ ਪ੍ਰਮਾਣ ਦੇ ਨਾਲ ਨਹੀਂ ਜਾਣਦਾ। ਉਂਝ ਖਤਰਨਾਕ ਤੇ ਭਿਆਨਕ ਚੀਜ਼ ਜਾਂ ਥਾਂ ਨੂੰ ਨਰਕ ਕਹਿ ਦਿੱਤਾ ਜਾਂਦਾ ਹੈ ਤੇ ਚੰਗੀ ਚੀਜ਼ ਤੇ ਥਾਂ ਦੀ ਤੁਲਣਾ ਸਵਰਗ ਨਾਲ ਕਰ ਲਈ ਜਾਂਦੀ ਹੈ। ਜਿਵੇਂ ਕਿ ਨਿਊਜ਼ੀਲੈਂਡ ਨੂੰ ਵੀ ‘ਧਰਤੀ ’ਤੇ ਸਵਰਗ’ (ਹੈਵਨ ਆਨ ਅਰਥ) ਕਿਹਾ ਜਾਂਦਾ ਹੈ। ਅੱਜ ਮੈਂ ਤੁਹਾਨੂੰ ਦੁਨੀਆ ਦੀ ਇੱਕ ਅਜਿਹੀ ਥਾਂ ਬਾਰੇ ਦੱਸਣ ਜਾ ਰਿਹਾਂ ਹਾਂ, ਜਿਸ ਨੂੰ ਨਰਕ ਦਾ ਦਰਵਾਜ਼ਾ ਕਿਹਾ ਜਾਂਦਾ ਹੈ ਪਰ ਅੱਜ ਤੱਕ ਕੋਈ ਵੀ ਇਸ ਦਾ ਰਾਜ਼ ਨਹੀਂ ਜਾਣ ਸਕਿਆ ਹੈ। ਇਹ ਨਰਕ ਦਾ ਦਰਵਾਜ਼ਾ,…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸ਼ਿਵ ਚਰਨ ਗੋਇਲ ਦੇ ਸਮਰਥਨ ਵਿੱਚ ਮੋਤੀ ਨਗਰ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਦੀ ਸ਼ਾਨਦਾਰ ਜਿੱਤ ਯਕੀਨੀ ਬਣਾ ਕੇ 5 ਫਰਵਰੀ ਨੂੰ ਦਿੱਲੀ ਲਈ ਇਤਿਹਾਸਕ ਦਿਨ ਬਣਾਉਣ। ਮਾਨ ਨੇ ਕਿਹਾ, “ਦਿੱਲੀ ਇਤਿਹਾਸ ਲਿਖਣ ਲਈ ਤਿਆਰ ਹੈ। ਤੁਹਾਡੇ ਭਾਰੀ ਸਮਰਥਨ ਨੇ ਪਹਿਲਾਂ ਹੀ ਦਿਖਾ ਦਿੱਤਾ ਹੈ ਕਿ ਸ਼ਿਵ ਚਰਨ ਗੋਇਲ ਜੇਤੂ ਬਣ ਕੇ ਉਭਰਨਗੇ। ਉਹ ਤੁਹਾਡੇ ਵਿੱਚੋਂ ਇੱਕ ਹਨ…

Read More

ਭਾਜਪਾ ਨੇ ਅੱਜ ਸ਼ੁੱਕਰਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੇ ਚੋਣ ਮੈਨੀਫੈਸਟੋ ਦਾ ਪਹਿਲਾ ਹਿੱਸਾ ਜਾਰੀ ਕੀਤਾ ਹੈ। ਭਾਜਪਾ ਨੇ ਮੈਨੀਫੈਸਟੋ ਦੇ ਪਹਿਲੇ ਹਿੱਸੇ ‘ਚ ਔਰਤਾਂ ‘ਤੇ ਜ਼ਿਆਦਾ ਧਿਆਨ ਕੇਂਦਰਿਤ ਕੀਤਾ ਹੈ। ਭਾਜਪਾ ਪ੍ਰਧਾਨ ਜੇ. ਪੀ. ਨੱਡਾ ਨੇ ਵਾਅਦਾ ਕੀਤਾ ਹੈ ਕਿ ਜੇਕਰ ਉਹ ਦਿੱਲੀ ‘ਚ ਸਰਕਾਰ ਬਣਾਉਂਦੀ ਹੈ, ਤਾਂ ਔਰਤਾਂ ਨੂੰ ਹਰ ਮਹੀਨੇ 2500 ਰੁਪਏ ਦਿੱਤੇ ਜਾਣਗੇ। ਇਸ ਯੋਜਨਾ ਦਾ ਨਾਮ ‘ਮਹਿਲਾ ਸਮ੍ਰਿੱਧੀ ਯੋਜਨਾ’ ਹੋਵੇਗਾ ਅਤੇ ਸਰਕਾਰ ਬਣਨ ਤੋਂ ਬਾਅਦ ਇਸ ਨੂੰ ਪਹਿਲੀ ਕੈਬਨਿਟ ਵਿਚ ਪਾਸ ਕੀਤਾ ਜਾਵੇਗਾ। ਨੱਡਾ ਨੇ ਕਿਹਾ ਕਿ ਇਸ ਦੇ ਨਾਲ ਹੀ LPG ਗੈਸ ਸਿਲੰਡਰ ‘ਤੇ 500 ਰੁਪਏ ਦੀ ਸਬਸਿਡੀ ਹੋਵੇਗੀ। ਹੋਲੀ ਅਤੇ ਦੀਵਾਲੀ…

Read More

ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਵਿਰੁੱਧ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਪਟੀਸ਼ਨ ‘ਤੇ ਸੁਣਵਾਈ ਲਈ 21 ਮਾਰਚ ਦੀ ਤਰੀਕ ਤੈਅ ਕੀਤੀ ਹੈ।ਜਸਟਿਸ ਵਿਕਾਸ ਮਹਾਜਨ ਨੇ ਈਡੀ ਦੇ ਵਕੀਲ ਦੀ ਬੇਨਤੀ ‘ਤੇ ਸੁਣਵਾਈ ਸ਼ੁੱਕਰਵਾਰ ਤਕ ਮੁਲਤਵੀ ਕਰ ਦਿੱਤੀ।ਅਦਾਲਤ ਵਿੱਚ ਕੇਜਰੀਵਾਲ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਨੇ ਮੁਲਤਵੀ ਕਰਨ ਦੀ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਈਡੀ ਪਿਛਲੇ ਕਈ ਮਹੀਨਿਆਂ ਵਿੱਚ ਵਾਰ-ਵਾਰ ਤਾਰੀਖਾਂ ਲੈ ਚੁੱਕੀ ਹੈ। ਅਦਾਲਤ ਨੂੰ ਮਾਮਲੇ ਦੀ ਸੁਣਵਾਈ ਕਰਨ ਅਤੇ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੀ ਅਪੀਲ ਕਰਦੇ ਹੋਏ, ਉਨ੍ਹਾਂ ਕਿਹਾ ਕਿ…

Read More

ਸੋਨੇ ਦੀਆਂ ਕੀਮਤਾਂ ਅੱਜ ਯਾਨੀ 17 ਜਨਵਰੀ ਨੂੰ ਵਧੀਆਂ ਹਨ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ, 24 ਕੈਰੇਟ ਸੋਨੇ ਦਾ 10 ਗ੍ਰਾਮ 115 ਰੁਪਏ ਵਧ ਕੇ 79,299 ਰੁਪਏ ਹੋ ਗਿਆ ਹੈ। ਪਹਿਲਾਂ ਸੋਨੇ ਦੀ ਕੀਮਤ 79,184 ਰੁਪਏ ਪ੍ਰਤੀ ਦਸ ਗ੍ਰਾਮ ਸੀ।ਇਸ ਦੇ ਨਾਲ ਹੀ, ਇੱਕ ਕਿਲੋ ਚਾਂਦੀ ਦੀ ਕੀਮਤ 1,029 ਰੁਪਏ ਘਟ ਕੇ 90,755 ਰੁਪਏ ਪ੍ਰਤੀ ਕਿਲੋ ਹੋ ਗਈ ਹੈ। ਪਹਿਲਾਂ ਇਹ 91,784 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਪਿਛਲੇ ਸਾਲ 30 ਅਕਤੂਬਰ ਨੂੰ ਸੋਨੇ ਨੇ 79,681 ਰੁਪਏ ਪ੍ਰਤੀ 10 ਗ੍ਰਾਮ ਦਾ ਸਭ ਤੋਂ ਉੱਚਾ ਪੱਧਰ ਬਣਾਇਆ ਸੀ। ਉਸੇ ਸਮੇਂ, ਚਾਂਦੀ 23 ਅਕਤੂਬਰ 2024 ਨੂੰ 99,151 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ…

Read More

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ ’ਤੇ ਅੱਜ ਵੱਖ ਵੱਖ ਸਿਨੇਮਾਂ ਘਰਾਂ ਵਿਚ ਲੱਗਣ ਜਾ ਰਹੀ ਫਿਲਮ ‘ਐਮਰਜੈਂਸੀ’ ਦੇ ਖਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਸਮੇਤ ਸ਼ਹਿਰ ਦੀਆਂ ਸਿੱਖ ਜਥੇਬੰਦੀਆਂ, ਸਿੱਖ ਸਭਾਵਾਂ ਅਤੇ ਧਾਰਮਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਾਮਲ ਹੋ ਕੇ ਫਿਲਮ ‘ਐਮਰਜੈਂਸੀ’ ਦਾ ਵਿਰੋਧ ਕੀਤਾ। ਸ਼ੋ੍ਰਮਣੀ ਕਮੇਟੀ ਦੇ ਸੱਦੇ ’ਤੇ ਸ਼ਹਿਰ ਦੀਆਂ ਵੱਖ ਵੱਖ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਸੀ ਕਿ ਇਕ ਮੰਚ ’ਤੇ ਕੰਗਣਾ ਰਣੌਤ ਦੀ…

Read More

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਅਤੇ ਲਾਈਨਮੈਨ ਹਰਜੀਤ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੁਮੀਤ ਵਧਵਾ ਵਾਸੀ ਸੁਦਰਸ਼ਨ ਪਾਰਕ, ਮਕਸੂਦਾਂ, ਜਲੰਧਰ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਦੋਵੇਂ ਮੁਲਜ਼ਮ ਉਸਦੀ…

Read More

ਕੰਗਨਾ ਰਣੌਤ ਵੱਲੋਂ ਬਣਾਈ ਗਈ ‘ਐਮਰਜੈਂਸੀ’ ਫ਼ਿਲਮ ਦੀ ਰਲੀਜ਼ ਨੂੰ ਰੋਕਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਭਰ ਅੰਦਰ ਸਿਨੇਮਾ ਘਰਾਂ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਰੋਸ ਨੂੰ ਦੇਖਦਿਆਂ ਸਿਨੇਮਾ ਪ੍ਰਬੰਧਕਾਂ ਨੇ ਫਿਲਮ ਐਮਰਜੈਂਸੀ ਨੂੰ ਨਾ ਚਲਾਉਣ ਦਾ ਫੈਸਲਾ ਕੀਤਾ, ਜਿਸ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਦਰਸ਼ਨ ਸਮਾਪਤ ਕੀਤੇ ਗਏ। ਅੰਮ੍ਰਿਤਸਰ ਵਿਖੇ ਫਿਲਮ ਦੇ ਵਿਰੋਧ ਵਿੱਚ ਪੀਵੀਆਰ ਸਿਨੇਮਾ (ਸੂਰਜ ਚੰਦਾ ਤਾਰਾ), ਟਰੀਲੀਅਮ ਮਾਲ ਅਤੇ ਅਲਫਾ ਵਨ ਮਾਲ ਵਿਖੇ ਪ੍ਰਦਰਸ਼ਨ ਕੀਤੇ ਗਏ, ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ…

Read More

ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗਾਂ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਮੋਹਾਲੀ ਦੇ ਪਿੰਡ ਸਨੇਟਾ ਵਿਖੇ 5 ਏਕੜ ਰਕਬੇ ਵਿੱਚ ਬਣਨ ਵਾਲੀ ਦਾਣਾ ਮੰਡੀ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਹ ਮੰਡੀ ਢਾਈ ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ, ਜਿਸ ਨੂੰ 6 ਮਹੀਨੇ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਨੀਂਹ ਪੱਥਰ ਰੱਖਣ ਤੋਂ ਬਾਅਦ ਇਲਾਕੇ ਦੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੰਤਰੀ ਸ੍ਰੀ ਖੁੱਡੀਆਂ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਇਸ ਮੰਡੀ ਦੀ ਉਸਾਰੀ ਨੂੰ ਪ੍ਰਵਾਨਗੀ ਦੇ ਕੇ ਇਲਾਕੇ ਦੇ 20 ਤੋਂ ਵਧੇਰੇ ਪਿੰਡਾਂ ਦੇ ਕਿਸਾਨਾਂ…

Read More