Author: Pushminder Sidhu

ਬਾਲੀਵੁੱਡ ਅਭਿਨੇਤਾ ਸੈਫ਼ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਸ਼ੱਕੀ ਦੋਸ਼ੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁੰਬਈ ਪੁਲਿਸ ਉਸ ਵਿਅਕਤੀ ਨੂੰ ਬਾਂਦਰਾ ਥਾਣੇ ਲੈ ਗਈ ਹੈ।ਸਮਝਿਆ ਜਾਂਦਾ ਹੈ ਕਿ ਇਹ ਉਹੀ ਵਿਅਕਤੀ ਹੈ, ਜਿਸ ਨੂੰ ਵੀਰਵਾਰ ਦੇਰ ਰਾਤ ਸੈਫ਼ ਦੇ ਅਪਾਰਟਮੈਂਟ ਦੀਆਂ ਫਾਇਰ ਸੇਫਟੀ ਪੌੜੀਆਂ ਤੋਂ ਉਤਰਦੇ ਦੇਖਿਆ ਗਿਆ ਸੀ। ਹਾਲਾਂਕਿ, ਪੁਲਿਸ ਅਜੇ ਇਸ ਗੱਲ ਦੀ ਪੁਸ਼ਟੀ ਨਹੀਂ ਕਰ ਸਕੀ ਹੈ ਕਿ ਸੈਫ਼ ‘ਤੇ ਉਸੇ ਸ਼ੱਕੀ ਨੇ ਹਮਲਾ ਕੀਤਾ ਸੀ। ਫਿਲਹਾਲ ਉਸ ਕੋਲੋਂ ਚੋਰੀ ਅਤੇ ਹਮਲੇ ਸਬੰਧੀ ਥਾਣੇ ‘ਚ ਪੁੱਛਗਿੱਛ ਕੀਤੀ ਜਾ ਰਹੀ ਹੈ।ਗ੍ਰਿਫ਼ਤਾਰੀ ਬਾਰੇ ਪੁਲਿਸ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ ਪਰ ਹਮਲੇ ਦੇ 33 ਘੰਟੇ…

Read More

ਰਾਜਧਾਨੀ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਠੀਕ ਪਹਿਲਾਂ ਆਮ ਆਦਮੀ ਪਾਰਟੀ ਦੇ ਸੰਸਥਾਪਕ ਅਰਵਿੰਦ ਕੇਜਰੀਵਾਲ ਨੇ ਪੀਐਮ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਆਪਣੇ ਪੱਤਰ ‘ਚ ਅਰਵਿੰਦ ਕੇਜਰੀਵਾਲ ਨੇ ਦਿੱਲੀ ਮੈਟਰੋ ‘ਚ ਵਿਦਿਆਰਥੀਆਂ ਨੂੰ 50 ਫੀਸਦੀ ਡਿਸਕਾਊਂਟ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਦਿੱਲੀ ਮੈਟਰੋ ਵਿੱਚ ਕੇਂਦਰ ਅਤੇ ਦਿੱਲੀ ਸਰਕਾਰ ਦੋਵਾਂ ਦੀ ਹਿੱਸੇਦਾਰੀ ਹੈ। ਅਜਿਹੀ ਸਥਿਤੀ ਵਿੱਚ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਇਸ ਤੋਂ ਪੈਦਾ ਹੋਣ ਵਾਲੇ ਖ਼ਰਚੇ ਨੂੰ ਸਹਿਣ ਕਰਨਾ ਚਾਹੀਦਾ ਹੈ।ਅਸੀਂ ਵਿਦਿਆਰਥੀਆਂ ਲਈ ਮੁਫ਼ਤ ਬੱਸ ਯਾਤਰਾ ਦੀ ਯੋਜਨਾ ਬਣਾ ਰਹੇ ਹਾਂ।…

Read More

ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਉਲੰਘਣਾ ਦੇ ਮਾਮਲੇ ਨੇ ਇੱਕ ਨਵਾਂ ਮੋੜ ਲੈ ਲਿਆ ਹੈ ਕਿਉਂਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਦੋਸ਼ਾਂ ਵਿੱਚ ਧਾਰਾ 307 (ਕਤਲ ਦੀ ਕੋਸ਼ਿਸ਼) ਜੋੜੀ ਹੈ, ਜਿਸ ਨਾਲ ਤਣਾਅ ਵਧਿਆ ਹੈ ਅਤੇ ਕਿਸਾਨ ਯੂਨੀਅਨਾਂ ਵੱਲੋਂ ਆਲੋਚਨਾ ਕੀਤੀ ਜਾ ਰਹੀ ਹੈ।ਫਿਰੋਜ਼ਪੁਰ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ 5 ਜਨਵਰੀ, 2022 ਨੂੰ ਹੋਈ ਘਟਨਾ ਦੇ ਸਬੰਧ ਵਿੱਚ ਕਮਲਜੀਤ ਸਿੰਘ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ, ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫਲੇ ਨੂੰ ਪਿਆਰਿਆਣਾ ਨੇੜੇ ਇੱਕ ਫਲਾਈਓਵਰ ‘ਤੇ ਰੋਕਿਆ ਗਿਆ ਸੀ।ਪ੍ਰਧਾਨ ਮੰਤਰੀ ਮੋਦੀ ਬਠਿੰਡਾ ਦੇ ਭਿਸੀਆਣਾ ਏਅਰ ਬੇਸ ਤੋਂ ਉਡਾਣ ਭਰਦੇ ਹੋਏ ਫਿਰੋਜ਼ਪੁਰ ਵਿੱਚ…

Read More

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਭਾਗ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਰਾਈਟ ਆਫ ਪਰਸਨਜ਼ ਵਿਦ ਡਿਸਏਬਿਲਟੀ (ਆਰ.ਪੀ.ਡਬਲਿਊ.ਡੀ) ਐਕਟ, 2016 ਦੀ ਧਾਰਾ-23 ਦੇ ਅਧੀਨ ਦਿਵਿਆਂਗਜਨਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਅਫਸਰ ਨਿਯੁਕਤ ਕੀਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਦਿਵਿਆਂਗਜਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਢੁਕਵਾਂ ਨਿਪਟਾਰਾ ਕਰਨ ਲਈ ਸਮੂਹ…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਦਿੱਲੀ ਦੇ ਗਾਂਧੀ ਨਗਰ ਵਿਧਾਨ ਸਭਾ ਵਿੱਚ ਇੱਕ ਵੱਡਾ ਰੋਡ ਸ਼ੋਅ ਕੀਤਾ। ਮੁੱਖ ਮੰਤਰੀ ਮਾਨ ਇੱਥੇ ਗਾਂਧੀ ਨਗਰ ਤੋਂ ‘ਆਪ’ ਉਮੀਦਵਾਰ ਨਵੀਨ ਚੌਧਰੀ ਦੀਪੂ ਦੀ ਨਾਮਜ਼ਦਗੀ ਮੌਕੇ ਪੁੱਜੇ ਸਨ।ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ‘ਆਪ’ ਵਰਕਰਾਂ ਅਤੇ ਸਥਾਨਕ ਲੋਕਾਂ ਨੇ ਸ਼ਮੂਲੀਅਤ ਕੀਤੀ। ਲੋਕਾਂ ਨੇ ਨਾਅਰੇਬਾਜ਼ੀ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਉਮੀਦਵਾਰ ਦਾ ਸਵਾਗਤ ਕੀਤਾ। ਮਾਨ ਨੇ ਪਾਰਟੀ ਦੀ ਵੱਡੀ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਅੱਜ ਲੋਕਾਂ ਦੀ ਭਿੜ ਨੇ ਸਾਬਤ ਕਰ ਦਿੱਤਾ ਹੈ ਕਿ ਦਿੱਲੀ ਦੇ ਲੋਕ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਜਾ ਰਹੇ ਹਨ। ਮਾਨ…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਘੋਂਡਾ ਵਿਧਾਨ ਸਭਾ ਹਲਕੇ ‘ਚ ‘ਆਪ’ ਉਮੀਦਵਾਰ ਦੇ ਸਮਰਥਨ ‘ਚ ਵੱਡਾ ਰੋਡ ਸ਼ੋਅ ਕੀਤਾ। ਮੁੱਖ ਮੰਤਰੀ ਮਾਨ ‘ਆਪ’ ਉਮੀਦਵਾਰ ਗੌਰਵ ਸ਼ਰਮਾ ਦੀ ਨਾਮਜ਼ਦਗੀ ਮੌਕੇ ਇੱਥੇ ਪੁੱਜੇ ਸਨ।ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ‘ਆਪ’ ਵਰਕਰਾਂ ਅਤੇ ਸਥਾਨਕ ਲੋਕਾਂ ਨੇ ਸ਼ਮੂਲੀਅਤ ਕੀਤੀ। ਲੋਕਾਂ ਨੇ ਨਾਅਰੇ ਲਾ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਉਮੀਦਵਾਰ ਦਾ ਸਵਾਗਤ ਕੀਤਾ। ਮਾਨ ਨੇ ਪਾਰਟੀ ਦੀ ਵੱਡੀ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਅੱਜ ਲੋਕਾਂ ਦੀ ਭਾਰੀ ਭੀੜ ਨੇ ਸਾਬਤ ਕਰ ਦਿੱਤਾ ਹੈ ਕਿ ਦਿੱਲੀ ਦੇ ਲੋਕ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਜਾ ਰਹੇ ਹਨ।ਰੋਡ ਸ਼ੋਅ…

Read More

ਦੇਸ਼ ਵਿਚ ਐਕਸਪ੍ਰੈਸਵੇਅ ਅਤੇ ਹਾਈਵੇਅ ਦਾ ਜਾਲ ਵਿੱਛ ਰਿਹਾ ਹੈ। ਵੱਡੇ ਅਤੇ ਛੋਟੇ ਸ਼ਹਿਰਾਂ ਵਿੱਚੋਂ ਕੋਈ ਨਾ ਕੋਈ ਐਕਸਪ੍ਰੈਸਵੇਅ ਜਾਂ ਹਾਈਵੇਅ ਜ਼ਰੂਰ ਲੰਘ ਰਿਹਾ ਹੈ। ਇਹੀ ਕਾਰਨ ਹੈ ਕਿ ਦੇਸ਼ ਦੇ ਇੱਕ ਕੋਨੇ ਤੋਂ ਦੂਜੇ ਕੋਨੇ ਤੱਕ ਸੜਕ ਰਾਹੀਂ ਸਫ਼ਰ ਕਰਨਾ ਆਸਾਨ ਹੋ ਗਿਆ ਹੈ। ਹਾਈਵੇਅ ਅਤੇ ਐਕਸਪ੍ਰੈਸਵੇਅ ਲਈ ਕਿਸਾਨਾਂ ਤੋਂ ਜ਼ਮੀਨਾਂ ਲਈਆਂ ਗਈਆਂ ਹਨ, ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ ਕੁਝ ਜ਼ਮੀਨਾਂ ਵਾਪਸ ਕਰਨ ਦੀ ਤਿਆਰੀ ਕਰ ਰਿਹਾ ਹੈ। ਇਸ ਜ਼ਮੀਨ ਲਈ ਇੱਕ ਸ਼ਰਤ ਹੋਵੇਗੀ। ਦੇਸ਼ ਭਰ ਵਿਚ ਕੁੱਲ 1,46,145 ਕਿਲੋਮੀਟਰ ਰਾਸ਼ਟਰੀ ਰਾਜਮਾਰਗ ਅਤੇ ਐਕਸਪ੍ਰੈਸਵੇਅ ਹਨ। ਨਿਰਮਾਣ ਤੋਂ ਪਹਿਲਾਂ ਮੰਤਰਾਲਾ ਕਿਸਾਨਾਂ ਤੋਂ ਜ਼ਮੀਨ ਐਕਵਾਇਰ ਕਰਦਾ ਹੈ ਅਤੇ ਬਦਲੇ ‘ਚ ਮੁਆਵਜ਼ਾ…

Read More

ਭਾਈ ਮਨਜੀਤ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਸੁਖਬੀਰ ਬਾਦਲ ਤੇ ਅਕਾਲੀ ਦਲ ਸਬੰਧੀ ਵੱਡਾ ਬਿਆਨ ਦਿਤਾ ਹੈ। ਉਨ੍ਹਾਂ ਕਿਹਾ ਕਿ ਭਰਮ ਨਾ ਪਾਲੋ ਕਿ ਸੁਖ਼ਬੀਰ ਬਾਦਲ ਦੇ ਸਿਰ ਅਕਾਲੀ ਦਲ ਦੀ ਪ੍ਰਧਾਨਗੀ ਦਾ ਤਾਜ ਸਜੇਗਾ। ਜਿਨ੍ਹਾਂ ਵੱਡੇ-ਵੱਡੇ ਗੁਨਾਹ ਕੀਤੇ ਉਨ੍ਹਾਂ ਨੂੰ ਪੰਥ ਹੁਣ ਨਹੀਂ ਅਪਣਾਏਗਾ। ਭਾਈ ਮਨਜੀਤ ਸਿੰਘ ਨੇ ਦਸਿਆ ਕਿ ਹੁਣ ਪਹਿਲਾ ਵਾਲਾ ਸਮਾਂ ਨਹੀਂ ਹੈ ਕਿ ਲੋਕਾਂ ਨੂੰ ਝੂਠ ਬੋਲ ਕੇ ਫਸਾਇਆ ਜਾ ਸਕਦਾ ਹੈ। ਹੁਣ ਸੋਸ਼ਲ ਮੀਡੀਆ ਦਾ ਦੌਰ ਹੈ। ਜਿਸ ਕਾਰਨ ਹੁਣ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਨਹੀਂ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਮਜ਼ਬੂਤੀ ਨਾਲ ਵਾਪਸ ਕਰਨਾ ਚਾਹੁੰਦਾ ਹੈ ਤਾਂ ਉਨ੍ਹਾਂ…

Read More

ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਅਮਨ ਅਰੋੜਾ ਨੇ ਜਾਣਕਾਰੀ ਸਾਂਝੀ ਕੀਤੀ ਕਿ ਸੇਵਾ ਕੇਂਦਰਾਂ ਰਾਹੀਂ 438 ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ, ਜਿਸ ਲਈ ਬੋਰਡ ਆਫ਼ ਗਵਰਨੈਂਸ ਅਤੇ ਹੋਰ ਸਾਰੇ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਬਕਾਇਆ ਮੁੱਦਿਆਂ ਨੂੰ ਹੱਲ ਕੀਤਾ ਜਾ ਸਕੇ।ਇੱਕ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਵਿੱਚ, ਸਾਈਬਰ ਹਮਲੇ ਦੇ ਮੱਦੇਨਜ਼ਰ, ਅਸੀਂ ਇੱਕ ਸਾਈਬਰ ਸੁਰੱਖਿਆ ਕੇਂਦਰ ਸਥਾਪਤ ਕਰਨ ਜਾ ਰਹੇ ਹਾਂ, ਜਿਸਦੀ ਦੇਖਭਾਲ ‘ਤੇ 42 ਕਰੋੜ ਰੁਪਏ ਖਰਚ ਆਉਣਗੇ ਅਤੇ ਪੰਜਾਬ ਕੋਲ ਦੁਨੀਆ ਦਾ ਸਭ ਤੋਂ ਵਧੀਆ ਸਿਸਟਮ ਹੋਵੇਗਾ। ਅਰੋੜਾ ਨੇ ਕਿਹਾ ਕਿ ਉਹ ਖੁਸ਼ ਹਨ ਕਿ ਹਰ ਵਾਰ…

Read More

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸਿਵਲ ਹਸਪਤਾਲ ਜਲੰਧਰ ਵਿੱਚ ਤਾਇਨਾਤ ਇੱਕ ਨਿੱਜੀ ਸੁਰੱਖਿਆ ਗਾਰਡ ਨਰਿੰਦਰ ਕੁਮਾਰ ਵਾਸੀ ਪਿੰਡ ਚੱਕ ਸਾਧੂ ਵਾਲਾ (ਜ਼ਿਲ੍ਹਾ ਹੁਸ਼ਿਆਰਪੁਰ ) ਨੂੰ ਇੱਕ ਪੀਸੀਐਮਐਸ ਡਾਕਟਰ ਦੇ ਨਾਮ ’ਤੇ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਮੱਲਾਂਵਾਲਾ ਖਾਸ ਦੇ ਵਸਨੀਕ ਲੋਕੇਸ਼ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ…

Read More