Author: Pushminder Sidhu

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼ ਕਰਦਿਆਂ 5 ਕਿਲੋ ਹੈਰੋਇਨ ਸਮੇਤ ਗਿਰੋਹ ਦੇ ਮੁੱਖ ਸਰਗਨੇ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਉਹਨਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਸ਼ਪਾਲ ਸਿੰਘ ਵਜੋਂ ਹੋਈ ਹੈ, ਜੋ ਕਿ ਤਰਨਤਾਰਨ ਦੇ ਪਿੰਡ ਭਾਈ ਲੱਧੂ ਦਾ ਰਹਿਣ ਵਾਲਾ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ…

Read More

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਹਲਕਾ ਚੋਗਾਵਾਂ ਵਿਖੇ ਪਟਵਾਰੀ ਵਜੋਂ ਤਾਇਨਾਤ ਹਰਸਿਮਰਤਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਦੀ ਤਹਿਸੀਲ ਲੋਪੋਕੇ ਦੇ ਪਿੰਡ ਕੋਹਾਲਾ ਦੇ ਵਸਨੀਕ ਸਰਮੇਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਮੁਲਜ਼ਮ ਨੇ ਰਿਸ਼ਵਤ ਮੰਗਣ ਦੇ ਇਰਾਦੇ ਨਾਲ 2019-2020 ਦੀ ਜਮ੍ਹਾਂਬੰਦੀ ਵਿੱਚ ਜਾਣਬੁੱਝ…

Read More

ਸੂਬੇ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਮਿਸਾਲੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪਾਂ ਰਾਹੀਂ ਪਹਿਲੀ ਵਾਰ 265 ਲੜਕੀਆਂ ਨੂੰ ਫੌਜ, ਸੀ.ਏ.ਪੀ.ਐਫ. ਅਤੇ ਪੰਜਾਬ ਪੁਲਿਸ ਵਿੱਚ ਭਰਤੀ ਲਈ ਸਿਖਲਾਈ ਦਿੱਤੀ ਹੈ। ਇਹ ਜਾਣਕਾਰੀ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਆਪਣੇ ਦਫ਼ਤਰ ਵਿਖੇ ਸੀ-ਪਾਈਟ ਦੀ 5ਵੀਂ ਗਵਰਨਿੰਗ ਕੌਂਸਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇੱਕ ਹੋਰ ਅਹਿਮ ਫ਼ੈਸਲੇ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਲਦੀ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਥੇਹ ਕਾਂਜਲਾ ਵਿਖੇ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ…

Read More

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮਾ ਸਮਾਂ ਸੰਘਰਸ਼ ਲੜਣ ਵਾਲੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬਾਪੂ ਸੂਰਤ ਸਿੰਘ ਨੇ ਆਪਣੀ ਜਿੰਦਗੀ ਦਾ ਵੱਡਾ ਹਿੱਸਾ ਬੰਦੀ ਸਿੰਘ ਦੀ ਰਿਹਾਈ ਦੇ ਲੇਖੇ ਲਾਇਆ। ਉਨ੍ਹਾਂ ਨੇ ਆਪਣਾ ਸੰਘਰਸ਼ ਪੂਰੀ ਦ੍ਰਿੜਤਾ ਨਾਲ ਲੜਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਨਾਲ ਸਿੱਖ ਕੌਮ ਕੋਲੋਂ ਇੱਕ ਦ੍ਰਿੜ ਆਗੂ ਚਲਾ ਗਿਆ ਹੈ, ਜਿਸ ਨਾਲ ਪੰਥ ਨੂੰ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਕਰਤਾ ਪੁਰਖ…

Read More

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਬਣਾਉਣ ਦਾ ਸਭ ਨੂੰ ਹੱਕ ਹੈ ਪਰ ਪਾਰਟੀ ਦਾ ਏਜੰਡਾ ਕੀ ਹੈ ਤੇ ਲੋਕ ਉਸ ਏਜੰਡੇ ਨੂੰ ਪਸੰਦ ਕਰਦੇ ਹਨ ਜਾਂ ਨਹੀਂ ਉਹ ਲੋਕਾਂ ਦੀ ਮਰਜ਼ੀ ਹੈ। ਪੰਜਾਬ ਦੀ ਧਰਤੀ ‘ਤੇ ਸਭ ਕੁਝ ਉੱਗ ਸਕਦਾ ਪਰ ਨਫ਼ਰਤ ਦੇ ਬੀਜ ਨਹੀਂ ਉੱਗਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸ਼ਾਹੀ ਸ਼ਹਿਰ ਪਟਿਆਲਾ ਦੇ ਇਤਿਹਾਸਕ ਕਿਲਾ ਮੁਬਾਰਕ ਵਿਖੇ ਸੂਬੇ ਦੇ ਪਹਿਲੇ ਲਗਜ਼ਰੀ ਹੋਟਲ ਰਨਵਾਸ ਪੈਲੇਸ ਦਾ ਉਦਘਾਟਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (ਬੁੱਧਵਾਰ) ਇਸ ਦਾ ਉਦਘਾਟਨ ਕੀਤਾ। ਇਹ ਹੋਟਲ ਆਪਣੇ ਆਪ ਵਿੱਚ ਕਲਾ ਅਤੇ ਸੱਭਿਆਚਾਰ ਦੀ ਇੱਕ ਨਵੀਂ ਮਿਸਾਲ ਹੈ। ਇਹ…

Read More

ਪੰਜਾਬ ਦੇ ਸ਼ਾਹੀ ਸ਼ਹਿਰ ਪਟਿਆਲਾ ਦੇ ਇਤਿਹਾਸਕ ਕਿਲਾ ਮੁਬਾਰਕ ਵਿਖੇ ਸੂਬੇ ਦੇ ਪਹਿਲੇ ਲਗਜ਼ਰੀ ਹੋਟਲ ਰਨਵਾਸ ਪੈਲੇਸ ਦਾ ਉਦਘਾਟਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (ਬੁੱਧਵਾਰ) ਇਸ ਦਾ ਉਦਘਾਟਨ ਕੀਤਾ। ਇਹ ਹੋਟਲ ਆਪਣੇ ਆਪ ਵਿੱਚ ਕਲਾ ਅਤੇ ਸੱਭਿਆਚਾਰ ਦੀ ਇੱਕ ਨਵੀਂ ਮਿਸਾਲ ਹੈ।ਇਹ 18ਵੀਂ ਸਦੀ ਦਾ ਕਿਲਾ ਹੈ। ਇਸ ਵਿੱਚ ਪੰਜਾਬ ਦਾ ਅਮੀਰ ਵਿਰਸਾ ਸਾਫ਼ ਨਜ਼ਰ ਆਵੇਗਾ। ਇਸ ਦੇ ਅਸਲੀ ਰੂਪ ਨਾਲ ਕੋਈ ਛੇੜਛਾੜ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ ਲੋਕ ਇਸ ਨੂੰ ਆਨਲਾਈਨ ਬੁੱਕ ਵੀ ਕਰ ਸਕਣਗੇ। ਇਸ ਦੇ ਨਾਲ ਹੀ ਹੁਣ ਕਪੂਰਥਲਾ ਦੇ ਰਾਜੇ ਦਾ ਮਹਿਲ ਵੀ ਵਿਕਸਤ ਕੀਤਾ ਜਾ ਰਿਹਾ ਹੈ। ਇਸ…

Read More

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਹਥਿਆਰਬੰਦ ਸਾਬਕਾ ਸੈਨਿਕ ਦਿਵਸ ਦੇ ਮੌਕੇ ‘ਤੇ ਸਾਬਕਾ ਸੈਨਿਕਾਂ ਦੇ ਯੋਗਦਾਨ ਅਤੇ ਸਮਰਪਣ ਨੂੰ ਯਾਦ ਕੀਤਾ ਅਤੇ ਕਿਹਾ ਕਿ ਇਸ ਸਮੇਂ ਕੇਂਦਰ ਵਿੱਚ ਇੱਕ ਅਜਿਹੀ ਸਰਕਾਰ ਹੈ ਜਿਸ ਨੇ ਹਮੇਸ਼ਾ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੰਮ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇੱਕ ਪੋਸਟ ਵਿੱਚ ਕਿਹਾ ਕਿ ਆਰਮਡ ਫੋਰਸਿਜ਼ ਵੈਟਰਨਜ਼ ਡੇਅ ‘ਤੇ ਅਸੀਂ ਉਨ੍ਹਾਂ ਬਹਾਦਰ ਔਰਤਾਂ ਅਤੇ ਮਰਦਾਂ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਸਾਡੇ ਦੇਸ਼ ਦੀ ਰੱਖਿਆ ਲਈ ਆਪਣੀਆਂ ਜਾਨਾਂ ਸਮਰਪਿਤ ਕੀਤੀਆਂ ਹਨ। ” ਉਨ੍ਹਾਂ ਦੀ ਕੁਰਬਾਨੀ ਹਿੰਮਤ ਅਤੇ ਡਿਊਟੀ ਪ੍ਰਤੀ ਅਟੁੱਟ ਵਚਨਬੱਧਤਾ ਮਿਸਾਲੀ ਹੈ।ਉਨ੍ਹਾਂ ਕਿਹਾ, “ਸਾਡੇ ਸਾਬਕਾ ਸੈਨਿਕ…

Read More

ਪੰਜਾਬ ਦੇ ਰਾਜਪਾਲ ਅਤੇ ਯੂਟੀ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਸੈਕਟਰ 17 ਦੇ ਇੰਟਰ-ਸਟੇਟ ਬੱਸ ਟਰਮੀਨਲ (ਆਈਐਸਬੀਟੀ) ਵਿਖੇ ਚੰਡੀਗੜ੍ਹ ਟ੍ਰਾਂਸਪੋਰਟ ਅੰਡਰਟੇਕਿੰਗ (ਸੀਟੀਯੂ) ਲਈ 60 ਨਵੀਆਂ ਲੰਬੇ-ਰੂਟ ਅੰਤਰ-ਰਾਜੀ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਨ੍ਹਾਂ ਬੱਸਾਂ ਦੇ ਜੋੜ ਨਾਲ ਕੁੱਲ ਸੀਟੀਯੂ ਫਲੀਟ 684 ਹੋ ਗਿਆ ਹੈ, ਜਿਸ ਵਿੱਚ 220 ਲੰਬੇ-ਰੂਟ ਬੱਸਾਂ ਸ਼ਾਮਲ ਹਨ, ਜੋ ਅੰਤਰ-ਰਾਜੀ ਸੰਪਰਕ ਵਿੱਚ ਇੱਕ ਮਹੱਤਵਪੂਰਨ ਵਿਸਥਾਰ ਹੈ। ਇਸ ਸਮਾਗਮ ਦੌਰਾਨ ਚੰਡੀਗੜ੍ਹ ਦੇ ਮੁੱਖ ਸਕੱਤਰ ਰਾਜੀਵ ਵਰਮਾ ਵੀ ਮੌਜੂਦ ਸਨ। ਉਦਘਾਟਨ ਸਮੇਂ ਬੋਲਦੇ ਹੋਏ, ਕਟਾਰੀਆ ਨੇ ਟਿਕਾਊ ਆਵਾਜਾਈ ਪ੍ਰਤੀ ਪ੍ਰਸ਼ਾਸਨ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵਾਤਾਵਰਣ-ਅਨੁਕੂਲ ਗਤੀਸ਼ੀਲਤਾ ਹੱਲਾਂ ਵੱਲ ਸ਼ਹਿਰ ਦੀ ਮੁਹਿੰਮ ਨੂੰ…

Read More

ਅੰਮ੍ਰਿਤਸਰ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ (ਆਪ) ਲਗਾਤਾਰ ਮਜਬੂਤ ਹੋ ਰਹੀ ਹੈ।ਮੰਗਲਵਾਰ ਨੂੰ ਦੋ ਆਜ਼ਾਦ ਕੌਂਸਲਰ ਪਾਰਟੀ ਵਿੱਚ ਸ਼ਾਮਲ ਹੋਏ। ਅੰਮ੍ਰਿਤਸਰ ਵਿੱਚ ਹੋਏ ਇੱਕ ਸਮਾਰੋਹ ਵਿੱਚ ਕੌਂਸਲਰ ਅਨੀਤਾ ਰਾਣੀ (ਵਾਰਡ ਨੰਬਰ 67) ਅਤੇ ਕੌਂਸਲਰ ਊਸ਼ਾ ਰਾਣੀ (ਵਾਰਡ ਨੰਬਰ 63) ਅਧਿਕਾਰਤ ਤੌਰ ‘ਤੇ ‘ਆਪ’ ਪਰਿਵਾਰ ਦਾ ਹਿੱਸਾ ਬਣ ਗਈਆਂ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੋਵਾਂ ਕੌਂਸਲਰਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਮੰਤਰੀ ਧਾਲੀਵਾਲ ਨੇ ਭਰੋਸਾ ਦਿੱਤਾ ਕਿ ਦੋਵਾਂ ਕੌਂਸਲਰਾਂ ਨੂੰ ਪਾਰਟੀ ਅੰਦਰ ਬਣਦਾ ਸਤਿਕਾਰ ਅਤੇ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।ਇਸ ਮੌਕੇ ਬੋਲਦਿਆਂ ਮੰਤਰੀ ਧਾਲੀਵਾਲ ਨੇ ਕਿਹਾ, “ਆਮ ਆਦਮੀ ਪਾਰਟੀ ਸਾਫ਼-ਸੁਥਰਾ ਅਤੇ ਲੋਕ-ਕੇਂਦ੍ਰਿਤ ਸ਼ਾਸਨ ਯਕੀਨੀ ਬਣਾ ਕੇ ਪੰਜਾਬ ਨੂੰ ਬਦਲਣ ਲਈ…

Read More

ਬਠਿੰਡਾ ਵਿਖੇ ਇਸਤਰੀ ਅਤੇ ਬਾਲ ਸਮਾਜ ਭਲਾਈ ਵਿਭਾਗ ਵੱਲੋਂ ਔਰਤਾਂ ਦੀ ਸਿਹਤ ਅਤੇ ਰੋਜ਼ਗਾਰ ਸਬੰਧੀ ਕੈਂਪ ਲਗਾਇਆ ਗਿਆ। ਜਿਸ ’ਚ ਵੱਡੇ ਪੱਧਰ ’ਤੇ ਔਰਤਾਂ ਨੇ ਸ਼ਿਰਕਤ ਕੀਤੀ। ਜਿਸ ’ਚ ਔਰਤਾਂ ਦੀ ਸਰੀਰਕ ਚੈੱਕਅਪ ਅਤੇ ਨਵੇਂ ਰੋਜ਼ਗਾਰ ਪੈਦਾ ਕਰਨ ਸਬੰਧੀ ਕੈਂਪ ਲਗਾਇਆ ਗਿਆ। ਇਸ ਕੈਂਪ ’ਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਗਿੱਧਾ ਭੰਗੜਾ ਅਤੇ ਨਾਟਕ ਪੇਸ਼ ਕੀਤੇ ਗਏ। ਇਸਤਰੀ ਅਤੇ ਬਾਲ ਵਿਭਾਗ ਦੇ ਮੰਤਰੀ ਡਾ . ਬਲਜੀਤ ਕੌਰ ਮੁੱਖ ਮਹਿਮਾਨ ਦੇ ਤੌਰ ’ਤੇ ਪੁੱਜੇ।  ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਹ ਕੈਂਪ ਲਗਾਉਣ ਦਾ ਮਤਲਬ ਸੀ ਔਰਤਾਂ ਦੀ ਚੈੱਕਅਪ ਅਤੇ ਉਹਨਾਂ ਵੱਲੋਂ ਪੇਂਡੂ ਪੱਧਰ ’ਤੇ ਆਪਣੇ…

Read More