Author: Pushminder Sidhu

ਦਿੱਲੀ ਵਿਧਾਨ ਸਭਾ ਚੋਣਾਂ ਦੰਗਲ ਵਿਚ ਹੁਣ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਇਕ ਦੂਜੇ ਖਿਲਾਫ ਬੋਲਣ ਲੱਗ ਪਏ ਹਨ। ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਇੰਡੀਆ ਬਲਾਕ ਵਿਚ ਭਾਈਵਾਲ ਪਾਰਟੀਆਂ ਹਨ ਪਰ ਦਿੱਲੀ ਵਿਧਾਨ ਸਭਾ ਚੋਣਾਂ ਦੋਵੇਂ ਅੱਡ-ਅੱਡ ਲੜ ਰਹੀਆਂ ਹਨ।ਰਾਹੁਲ ਗਾਂਧੀ ਨੇ ਦਿੱਲੀ ਚੋਣਾਂ ਵਿਚ ਆਪਣੀ ਪਹਿਲੀ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਬਿਲਕੁਲ ਨਰਿੰਦਰ ਮੋਦੀ ਵਾਂਗੂ ਹਨ। ਉਹਨਾਂ ਜਾਤੀ ਆਧਾਰਿਤ ਮਰਦਮਸ਼ੁਮਾਰੀ ਬਾਰੇ ਇਕ ਸ਼ਬਦ ਵੀ ਨਹੀਂ ਬੋਲਿਆ। ਰਾਹੁਲ ਗਾਂਧੀ ਨੇ ਇਹ ਵੀ ਕਿਹਾ ਕਿ ਆਪ ਸਰਕਾਰ ਦਿੱਲੀ ਵਿਚ ਪ੍ਰਦੂਸ਼ਣ ਤੇ ਭ੍ਰਿਸ਼ਟਾਚਾਰ ਨੂੰ ਨੱਥ ਨਹੀਂ ਪਾ ਸਕੀ ਹਾਲਾਂਕਿ ਅਰਵਿੰਦ ਕੇਜਰੀਵਾਲ ਨੇ ਇਸ ਬਾਰੇ ਵੱਡੇ-ਵੱਡੇ ਦਾਅਵੇ ਕੀਤੇ ਸਨ।ਰਾਹੁਲ…

Read More

ਅੱਜ ਕਾਂਗਰਸ ਭਵਨ, ਚੰਡੀਗੜ੍ਹ ਵਿਖੇ ਹੋਈ ਇੱਕ ਮੀਟਿੰਗ ਵਿੱਚ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ‘ਜੈ ਬਾਪੂ, ਜੈ ਭੀਮ, ਜੈ ਸੰਵਿਧਾਨ’ ਪ੍ਰੋਗਰਾਮ ਦੀ ਰਣਨੀਤੀ ਬਣਾਉਣ ਲਈ ਪੰਜਾਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ, ਬਲਾਕ ਪ੍ਰਧਾਨਾਂ ਅਤੇ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਰਾਜਾ ਵੜਿੰਗ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਉਨ੍ਹਾਂ ਦੀਆਂ ਘਿਣਾਉਣੀਆਂ ਟਿੱਪਣੀਆਂ ਲਈ ਨਿੰਦਾ ਕੀਤੀ ਜੋ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਅੰਬੇਡਕਰ ਦੀ ਵਿਰਾਸਤ ਨੂੰ ਕਮਜ਼ੋਰ ਕਰਦੀਆਂ ਹਨ। “ਬਾਬਾ ਸਾਹਿਬ ਦੇ ਯੋਗਦਾਨ ਪ੍ਰਤੀ ਭਾਜਪਾ ਦੀ ਘੋਰ ਅਣਦੇਖੀ ਨਾ ਸਿਰਫ਼ ਦਲਿਤਾਂ ਦਾ ਅਪਮਾਨ ਹੈ, ਸਗੋਂ ਸਾਡੇ ਲੋਕਤੰਤਰ ਦੀ ਨੀਂਹ ‘ਤੇ ਵੀ ਹਮਲਾ ਹੈ। ਅਮਿਤ ਸ਼ਾਹ…

Read More

ਸਾਲ 2025 ਦੇ ਗਣਤੰਤਰ ਦਿਵਸ ਮੌਕੇ ਪੰਜਾਬ ਦਾ ਸੂਬਾ ਪੱਧਰੀ ਸਮਾਗਮ ਲੁਧਿਆਣਾ ਵਿਖੇ ਹੋਵੇਗਾ। ਇੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 26 ਜਨਵਰੀ ਨੂੰ ਕੌਮੀ ਝੰਡਾ ਲਹਿਰਾਉਣਗੇ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਰੀਦਕੋਟ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਵੱਲੋ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਇਆ ਜਾਵੇਗਾ। ਇਸ ਤੋਂ ਇਲਾਵਾ ਵਿੱਤ, ਪਲਾਨਿੰਗ ਅਤੇ ਕਰ ਤੇ ਆਬਾਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸੰਗਰੂਰ, ਨਵੇਂ ਤੇ ਨਵਿਆਉਣਯੋਗ ਊਰਜਾ ਅਤੇ ਛਪਾਈ…

Read More

ਮਾਘੀ ਮੇਲੇ ‘ਤੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਮੇਲੇ ‘ਤੇ ਸਿਆਸੀ ਕਾਨਫਰੰਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਧੜੇ ਵੱਲੋਂ ਸਿਆਸੀ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦਾ ਨਾਮ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਰੱਖਿਆ ਗਿਆ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਸਾਥੀਆਂ ਸਮੇਤ ਬੰਦ ਹਨ। ਉਨ੍ਹਾਂ ਉਪਰ ਪੰਜਾਬ ਸਰਕਾਰ ਵੱਲੋਂ NSA ਕਾਨੂੰਨ ਲਾਗੂ ਕੀਤਾ ਹੋਇਆ ਹੈ। ਮੰਗਲਵਾਰ ਸ੍ਰੀ ਮੁਕਤਸਰ ਸਾਹਿਬ ਵਿੱਚ ਮਾਘੀ ਕਾਨਫਰੰਸ ਦੌਰਾਨ ਪਾਰਟੀ ਦਾ ਐਲਾਨ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਅਤੇ ਫਰੀਦਕੋਟ ਤੋਂ ਆਜ਼ਾਦ…

Read More

ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਚ ਅਕਾਲੀ ਦਲ ਵਲੋਂ ਕੀਤੀ ਗਈ ਕਾਨਫਰੰਸ ਦੌਰਾਨ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਰੋਧੀਆਂ ‘ਤੇ ਵੱਡੇ ਹਮਲੇ ਬੋਲੇ। ਅਕਾਲੀ ਦਲ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਅੱਜ ਪਹਿਲੀ ਵਾਰ ਮਾਘੀ ਕਾਨਫਰੰਸ ਵਿਚ ਸੁਖਬੀਰ ਸਿੰਘ ਬਾਦਲ ਗਰਜੇ। ਉਨ੍ਹਾਂ ਨੇ ਅੰਮ੍ਰਿਤਪਾਲ ਧੜੇ ਦਾ ਨਾਮ ਲਏ ਬਗੈਰ ਕਿਹਾ ਕਿ ਅਕਾਲ ਤਖਤ ਅੱਗੇ ਤਾਂ ਇਹ ਝੂਕਦੇ ਨਹੀਂ, ਪਰ ਏਜੰਸੀਆਂ ਅੱਗੇ ਝੁਕਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਬਾਦਲ ਸਾਹਿਬ ‘ਤੇ ਹਮਲੇ ਹੁੰਦੇ ਸਨ, ਹੁਣ ਮੇਰੇ ‘ਤੇ ਹੋ ਰਹੇ ਹਨ। ਪੰਥ ਵਿਰੋਧੀ ਪਾਰਟੀਆਂ ਦਾ ਨਿਸ਼ਾਨਾ ਇਕੋ ਇਕ ਹੁੰਦਾ ਸੀ ਉਹ ਵੀ ਪ੍ਰਕਾਸ਼ ਸਿੰਘ ਬਾਦਲ । ਹੁਣ ਮੈਨੂੰ ਨਿਸ਼ਾਨਾਂ…

Read More

ਪੰਜਾਬ ਦੇ ਮੱੁਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਜਿਥੇ ਪੰਜਾਬੀ ਦੇ ਸ਼੍ਰੋਮਣੀ ਕਵੀ ਪਦਮ ਸ਼੍ਰੀ ਸੁਰਜੀਤ ਪਾਤਰ ਨੂੰ ਇਸ ਸਦੀ ਦੇ ਮਹਾਨ ਕਵੀ ਗਰਦਾਨਦਿਆਂ ਉਨ੍ਹਾਂ ਦੀ ਯਾਦ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਬਣਾਉਣ ਦਾ ਐਲਾਨ ਕੀਤਾ ਉਥੇ ਉਨ੍ਹਾਂ ਨੇ ਨੌਜੁਆਨ ਕਵੀਆਂ ਨੂੰ ਸੁਰਜੀਤ ਪਾਤਰ ਯਾਦਗਾਰੀ ਸਨਮਾਨ ਦੇਣ ਦਾ ਵੀ ਐਲਾਨ ਕੀਤਾ। ਉਨ੍ਹਾਂ ਇਹ ਵੀ ਕਿਹਾ ਪੰਜਾਬੀ ਭਾਸ਼ਾ ਨੂੰ ਤਕਨੀਕੀ ਤੌਰ ‘ਤੇ ਮਜਬੂਤ ਕਰਨ ਲਈ ਵੀ ਪੰਜਾਬ ਸਰਕਾਰ ਵੱਲੋਂ ਕੋਈ ਕਮੀ ਪੇਸ਼ੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਦੇ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਕਲਾ ਪਰਿਸ਼ਦ, ਭਾਸ਼ਾ ਵਿਭਾਗ ਅਤੇ ਹੋਰ ਸਾਹਿਤ ਸੰਸਥਾਵਾਂ ਦਾ ਸਹਾਰਾ…

Read More

ਪੰਜਾਬੀਆਂ ਨੇ ਸਾਲ 2022 ਨੂੰ ਛੱਡਕੇ ਕਿਸੇ ਨਵੀਂ ਸਿਆਸੀ ਧਿਰ ਨੂੰ ਸੱਤਾ ਦਾ ਸੁਆਦ ਚੱਖਣ ਦਾ ਮੌਕਾ ਨਹੀਂ ਦਿੱਤਾ ਹੈ। ਪੰਜਾਬੀਆਂ ਦੇ ਸਿਆਸੀ ਸੁਭਾਅ ਦੀ ਪੁਣਛਾਣ ਕਰਨ ਤੋਂ ਇਹ ਤੱਥ ਸਾਹਮਣੇ ਆਏ ਹਨ। ਅੱਜ ਜਦੋਂ ਇੱਕ ਹੋਰ ਸਿਆਸੀ ਪਾਰਟੀ ‘ਵਾਰਿਸ ਪੰਜਾਬ ਦੇ ਹੋਂਦ ’ਚ ਆਈ ਹੈ ਤਾਂ ਲੋਕਾਂ ਦੀਆਂ ਨਜ਼ਰਾਂ ਨਵੀਂ ਪਾਰਟੀ ਤੇ ਟਿਕ ਗਈਆਂ ਹਨ। ਇਸ ਤੋਂ ਪਹਿਲਾਂ ਜਦੋਂ ਵੀ ਚੋਣਾਂ ਆਉਂਦੀਆਂ ਰਹੀਆਂ ਹਨ ਤਾਂ ਸਿਆਸੀ ਨੇਤਾ ਪੰਜਾਬ ਨਾਲ ਜੁੜੇ ਮੁੱਦਿਆਂ ਦਾ ਹੇਜ ਦਿਖਾਕੇ ਨਵੀਂਆਂ ਪਾਰਟੀਆਂ ਬਣਾਉਂਦੇ ਰਹੇ ਹਨ। ਇਹ ਵੱਖਰੀ ਗੱਲ ਹੈ ਕਿ ਮੁਕਤਸਰ ’ਚ ਅੱਜ ਬਿਨਾਂ ਬੱਦਲਾਂ ਤੋਂ ਸਿਆਸੀ ਮੀਂਹ ਪਿਆ ਹੈ। ਹੁਣ ਜਦੋਂ ਪੰਜਾਬ ਵਿੱਚ ਕੋਈ…

Read More

ਅਜਨਾਲਾ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਲੋਹੜੀ ਦੇ ਤਿਉਹਾਰ ਵਾਲੇ ਦਿਨ ਇਕ ਘਰ ਵਿਚ ਸੱਥਰ ਵਿਛ ਗਏ। ਇਥੇ ਸਰਹੱਦੀ ਤਹਿਸੀਲ ਅਜਨਾਲਾ ਅੰਦਰ ਚਾਈਨਾ ਡੋਰ ਨਾਲ ਗਲਾ ਕੱਟਣ ਕਰਕੇ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਪਵਨਦੀਪ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਪੁੱਤ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਸਿਵਲ ਹਸਪਤਾਲ ਅਜਨਾਲਾ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਚਾਚੇ ਦਾ ਪੁੱਤਰ ਪਵਨਦੀਪ ਸਿੰਘ ਅਜਨਾਲਾ ਤੋਂ ਆਪਣੇ ਘਰ ਜਾ ਰਿਹਾ ਸੀ ਕਿ ਪਿੰਡ ਉਗਰ ਔਲਖ ਨਜ਼ਦੀਕ ਅਚਾਨਕ…

Read More

ਨਵੀਂ ਦਿੱਲੀ: ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ ਅਤੇ ਅਵਧ ਓਝਾ ਸੋਮਵਾਰ ਨੂੰ ਭਾਰਤੀ ਚੋਣ ਕਮਿਸ਼ਨ (ਈਸੀਆਈ) ਦੇ ਦਫ਼ਤਰ ਪਹੁੰਚੇ। ‘ਆਪ’ ਨੇ ਚੋਣ ਕਮਿਸ਼ਨਰ ਸਾਹਮਣੇ ਕਈ ਮੁੱਦੇ ਉਠਾਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸਾਡੇ ਕੋਲ 2 ਤੋਂ 3 ਮੁੱਦੇ ਸਨ। ਉਨ੍ਹਾਂ ਨੇ ਸਾਨੂੰ ਭਰੋਸਾ ਦਿੱਤਾ ਕਿ ਉਹ ਇਸ ‘ਤੇ ਗੌਰ ਕਰਨਗੇ। ਉਹ (ਭਾਜਪਾ) ਜਾਅਲੀ ਵੋਟਾਂ ਬਣਾ ਰਹੇ ਹਨ ਅਤੇ ਉਹ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਨੂੰ ਨਿਸ਼ਾਨਾ ਬਣਾ ਰਹੇ ਹਨ। ਇਸ ਤੋਂ ਉਹ ਘਬਰਾ…

Read More

ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੂਬਾਈ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਸ.ਮਨਜਿੰਦਰ ਸਿੰਘ ਲਾਲਪੁਰਾ ਨੇ ਆਪਣੇ ਹਲਕੇ ਦੀਆਂ ਪੰਚਾਇਤਾਂ ਵੱਲੋਂ ਆਏ ਹੋਏ ਮਤਿਆਂ ਦੀ ਪ੍ਰੋੜਤਾ ਕਰਦੇ ਐਲਾਨ ਕੀਤਾ ਕਿ ਮੇਰੇ ਹਲਕੇ ਦੀਆਂ ਪੰਚਾਇਤਾਂ ਨਸ਼ਾ ਵੇਚਣ ਵਾਲੇ, ਲੁੱਟਾਂ ਖੋਹਾਂ ਕਰਨ ਵਾਲੇ ਜਾਂ ਕੋਈ ਵੀ ਅਪਰਾਧਿਕ ਕਾਰਵਾਈ ਕਰਨ ਵਾਲੇ ਵਿਅਕਤੀ ਦੀ ਹਮਾਇਤ ਵਿੱਚ ਪੁਲਿਸ ਕੋਲ ਨਹੀਂ ਜਾਣਗੀਆਂ। ਉਹਨਾਂ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਦੱਸਿਆ ਕਿ ਮੈਂ ਇੱਕ ਦਿਨ ਪਹਿਲਾਂ ਹੀ ਸੋਸ਼ਲ ਮੀਡੀਆ ਜ਼ਰੀਏ ਆਪਣੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਸੀ ਕਿ ਜੇਕਰ ਆਪਾਂ ਪੰਜਾਬ ਵਿੱਚੋਂ ਨਸ਼ਾ ਮੁਕਾਉਣਾ ਹੈ ਤਾਂ ਸਾਨੂੰ ਸਭ ਤੋਂ ਪਹਿਲਾਂ ਆਪਣੇ ਪਿੰਡਾਂ ਦੇ ਵਿੱਚੋਂ ਨਸ਼ਾ ਮੁਕਾਉਣਾ…

Read More